AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਝੋਟਾ ਮਾਮਲਾ: UP ਹੁੰਦਾ ਤਾਂ ਗੋਲੀ ਚਲਾਉਣ ਵਾਲਾ ਜ਼ਿੰਦਾ ਰਹਿ ਜਾਂਦਾ? ਰਾਕੇਸ਼ ਟਿਕੈਤ ਦਾ ਵੱਡਾ ਬਿਆਨ

ਰਾਕੇਸ਼ ਟਿਕੈਤ ਨੇ ਕਿਹਾ ਕਿ ਦੇਸ਼ ਦੇ ਨੌਜਵਾਨਾਂ ਨੂੰ ਨਸ਼ਾ ਮੁਕਤੀ ਅਤੇ ਨਸ਼ਾ ਵਿਰੋਧੀ ਮੁਹਿੰਮ ਪ੍ਰਤੀ ਜਾਗਰੂਕ ਕਰਨ ਲਈ ਪਰਵਿੰਦਰ ਸਿੰਘ ਝੋਟਾ ਦੀ ਸਭ ਤੋਂ ਪਹਿਲੀ ਸ਼ਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਇਸ ਮੁਹਿੰਮ ਨੂੰ ਇੱਕ ਵੱਡੇ ਅੰਦੋਲਨ ਵਜੋਂ ਲੈਣ ਦੀ ਲੋੜ ਹੈ।

ਝੋਟਾ ਮਾਮਲਾ: UP ਹੁੰਦਾ ਤਾਂ ਗੋਲੀ ਚਲਾਉਣ ਵਾਲਾ ਜ਼ਿੰਦਾ ਰਹਿ ਜਾਂਦਾ? ਰਾਕੇਸ਼ ਟਿਕੈਤ ਦਾ ਵੱਡਾ ਬਿਆਨ
tv9-punjabi
| Updated On: 25 Oct 2026 09:49 AM IST
Share

ਭਾਰਤੀ ਕਿਸਾਨ ਯੂਨੀਅਨ (BKU) ਦੇ ਆਗੂ ਰਾਕੇਸ਼ ਟਿਕੈਤ ਸ਼ਨੀਵਾਰ ਨੂੰ ਮਾਨਸਾ ਪਹੁੰਚੇ। ਉਨ੍ਹਾਂ ਨੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਸੂਬਾ ਸਰਕਾਰ ਨੂੰਨਸ਼ਿਆਂ ਦੀ ਸਮੱਸਿਆ ‘ਤੇ ਕਾਬੂ ਪਾਉਣ ਦੀ ਅਪੀਲ ਕੀਤੀ। ਟਿਕੈਤ ਨੇ ਕਿਹਾ ਕਿ ਪੰਜਾਬ ‘ਚ ਬਣਨ ਵਾਲੇ ਨਸ਼ੀਲੇ ਕੈਪਸੂਲ ਹੁਣ ਉੱਤਰ ਪ੍ਰਦੇਸ਼ ਤੱਕ ਪਹੁੰਚ ਰਹੇ ਹਨ, ਜੋ ਚਿੰਤਾ ਦਾ ਵਿਸ਼ਾ ਹੈ।

ਨਸ਼ਾ ਵਿਰੋਧੀ ਮੁਹਿੰਮ ਨੂੰ ਅੰਦੋਲਨ ਬਣਾਉਣ ਦੀ ਲੋੜ: ਟਿਕੈਤ

ਰਾਕੇਸ਼ ਟਿਕੈਤ ਨੇ ਕਿਹਾ ਕਿ ਦੇਸ਼ ਦੇ ਨੌਜਵਾਨਾਂ ਨੂੰ ਨਸ਼ਾ ਮੁਕਤੀ ਅਤੇ ਨਸ਼ਾ ਵਿਰੋਧੀ ਮੁਹਿੰਮ ਪ੍ਰਤੀ ਜਾਗਰੂਕ ਕਰਨ ਲਈ ਪਰਵਿੰਦਰ ਸਿੰਘ ਝੋਟਾ ਦੀ ਸਭ ਤੋਂ ਪਹਿਲੀ ਸ਼ਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਇਸ ਮੁਹਿੰਮ ਨੂੰ ਇੱਕ ਵੱਡੇ ਅੰਦੋਲਨ ਵਜੋਂ ਲੈਣ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਸਭ ਤੋਂ ਅੱਗੇ ਹੋ ਕੇ ਲੜਨ ਵਾਲੇ ਵਿਅਕਤੀ ਦਾ ਹੀ ਕਤਲ ਹੋ ਗਿਆ। ਉਨ੍ਹਾਂ ਕਿਹਾ ਕਿ ਲੋਕ ਇਸ ਨੂੰ ਕਤਲ ਕਹਿੰਦੇ ਹਨ, ਪਰ ਉਨ੍ਹਾਂ ਦੀ ਨਜ਼ਰ ‘ਚ ਇਹ ਇੱਕ ਸ਼ਹਾਦਤ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਦੇ ਲੋਕ ਸੂਬੇ ਤੋਂ ਬਾਹਰ ਜਾਂਦੇ ਹਨ ਤਾਂ ਪੰਜਾਬ ਦੀ ਜਵਾਨੀ ਤੇ ਲੋਕਾਂ ਦਾ ਇਹ ਸੰਦੇਸ਼ ਜਾਂਦਾ ਹੈ ਕਿ ਪੰਜਾਬ ਖੇਤੀਬਾੜੀ ‘ਚ ਦਵਾਈਆਂ ਦੀ ਸਭ ਤੋਂ ਵੱਧ ਵਰਤੋਂ ਕਰਦਾ ਹੈ ਤੇ ਹੁਣ ਨਸ਼ਿਆਂ ਦੀ ਸਮੱਸਿਆ ਵੀ ਗੰਭੀਰ ਰੂਪ ਧਾਰਨ ਕਰ ਰਹੀ ਹੈ।

ਪੰਜਾਬ ਦੇ ਮੁੱਖ ਮੰਤਰੀ ਨੂੰ ਸਖ਼ਤ ਹੋਣਾ ਪਵੇਗਾ: ਟਿਕੈਤ

ਰਾਕੇਸ਼ ਟਿਕੈਤ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ‘ਤੇ ਗੋਲੀ ਚਲਾਉਣ ਵਾਲਾ ਵਿਅਕਤੀ ਜ਼ਿੰਦਾ ਕਿਵੇਂ ਰਹਿ ਗਿਆ। ਉਨ੍ਹਾਂ ਕਿਹਾ ਕਿ ਜੇਕਰ ਅਜਿਹੀ ਘਟਨਾ ਉੱਤਰ ਪ੍ਰਦੇਸ਼ ‘ਚ ਵਾਪਰੀ ਹੁੰਦੀ ਤਾਂ ਮੁਲਜ਼ਮ ਬਚ ਨਹੀਂ ਸਕਦਾ ਸੀ। ਉਨ੍ਹਾਂ ਕਿਹਾ ਜੇਕਰ ਅਜਿਹਾ ਉੱਤਰ ਪ੍ਰਦੇਸ਼ ਚ ਹੋਇਆ ਹੁੰਦਾ ਤਾਂ ਕਿ ਉਹ ਜ਼ਿੰਦਾ ਰਹਿੰਦਾ? ਉਨ੍ਹਾਂ ਦਾਅਵਾ ਕੀਤਾ ਕਿ ਉੱਤਰ ਪ੍ਰਦੇਸ਼ ‘ਚ ਸਰਕਾਰ ਉਸ ਨੂੰ ਗੋਲੀ ਮਾਰ ਦਿੰਦੀ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਸੂਬੇ ਦੇ ਮੁੱਖ ਮੰਤਰੀ ਨੂੰ ਨਸ਼ਿਆਂ ਤੇ ਅਪਰਾਧਾਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਉਣਾ ਪਵੇਗਾ।

ਕੇਂਦਰ ਸਰਕਾਰ ‘ਤੇ ਵੀ ਚੁੱਕੇ ਸਵਾਲ

ਟਿਕੈਤ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਵਾਲੇ ਸਿਆਸੀ ਆਗੂਆਂ ਦੇ ਮਕਸਦ ‘ਤੇ ਵੀ ਸਵਾਲ ਚੁੱਕੇ। ਉਨ੍ਹਾਂ ਇਲਜ਼ਾਮ ਲਾਇਆ ਕਿ ਕੁਝ ਆਗੂ ਪਰਿਵਾਰ ਨਾਲ ਹਮਦਰਦੀ ਜਤਾਉਣ ਦੀ ਬਜਾਏ ਸਿਆਸੀ ਲਾਹਾ ਲੈਣ ਲਈ ਆਉਂਦੇ ਹਨ ਤੇ ਵਾਅਦਾ ਕਰਦੇ ਹਨ ਕਿ ਜੇਕਰ ਉਨ੍ਹਾਂ ਦੀ ਸਰਕਾਰ ਬਣੀ ਤਾਂ ਪੰਜਾਬ ਨੂੰ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਕੇਂਦਰ ‘ਚ ਪਹਿਲਾਂ ਹੀ ਸਰਕਾਰ ਮੌਜੂਦ ਹੈ ਤਾਂ ਨਸ਼ਿਆਂ ਨੂੰ ਰੋਕਣ ਲਈ ਠੋਸ ਕਦਮ ਕਿਉਂ ਨਹੀਂ ਚੁੱਕੇ ਜਾ ਰਹੇ। ਜ਼ਿਕਰਯੋਗ ਹੈ ਕਿ 20 ਅਕਤੂਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਸੀ।

“ਗੁਜਰਾਤ ਤੇ ਨੇਪਾਲ ਰਾਹੀਂ ਨਸ਼ਿਆਂ ਦੀ ਸਪਲਾਈ, ਬਦਨਾਮ ਪੰਜਾਬ”

ਰਾਕੇਸ਼ ਟਿਕੈਤ ਨੇ ਗੁਜਰਾਤ ਦੇ ਅਡਾਨੀ ਬੰਦਰਗਾਹ ‘ਤੇ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਪਹੁੰਚਣ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਸਵਾਲ ਕੀਤਾ ਕਿ ਜੇਕਰ ਉੱਥੇ 21 ਹਜ਼ਾਰ ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਦੀ ਖੇਪ ਆਈ ਸੀ ਤਾਂ ਉਹ ਕਿੱਥੇ ਗਈ। ਉਨ੍ਹਾਂ ਇਲਜ਼ਾਮ ਲਾਇਆ ਕਿ ਗੁਜਰਾਤ ਅਤੇ ਨੇਪਾਲ ਦੇ ਰਸਤਿਆਂ ਰਾਹੀਂ ਨਸ਼ਿਆਂ ਦੀ ਸਪਲਾਈ ਹੋ ਰਹੀ ਹੈ, ਪਰ ਬਦਨਾਮੀ ਸਭ ਤੋਂ ਵੱਧ ਪੰਜਾਬ ਦੀ ਹੁੰਦੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਤੋਂ ਬਾਅਦ ਹਰਿਆਣਾ ਤੇ ਹੁਣ ਉੱਤਰ ਪ੍ਰਦੇਸ਼ ਤੱਕ ਨਸ਼ਿਆਂ ਦੀ ਸਮੱਸਿਆ ਪਹੁੰਚ ਚੁੱਕੀ ਹੈ। ਉਨ੍ਹਾਂ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੀ ਸਪਲਾਈ ਰੋਕਣ ਲਈ ਠੋਸ ਕਦਮ ਚੁੱਕੇ ਜਾਣ ਤੇ ਨੌਜਵਾਨਾਂ ਨੂੰ ਇਸ ਬੁਰਾਈ ਤੋਂ ਬਚਾਉਣ ਲਈ ਨਸ਼ਾ ਵਿਰੋਧੀ ਮੁਹਿੰਮ ਨੂੰ ਇੱਕ ਵੱਡੇ ਜਨ ਅੰਦੋਲਨ ‘ਚ ਬਦਲਿਆ ਜਾਵੇ।

Follow Us
ਭਾਜਪਾ-ਅਕਾਲੀ ਗੱਠਜੋੜ ਨਾਲ ਕਾਂਗਰਸ ਨੂੰ ਹੋਵੇਗਾ ਫਾਇਦਾ, ਰਾਜਾ ਵੜਿੰਗ ਦਾ ਵੱਡਾ ਬਿਆਨ
ਭਾਜਪਾ-ਅਕਾਲੀ ਗੱਠਜੋੜ ਨਾਲ ਕਾਂਗਰਸ ਨੂੰ ਹੋਵੇਗਾ ਫਾਇਦਾ, ਰਾਜਾ ਵੜਿੰਗ ਦਾ ਵੱਡਾ ਬਿਆਨ...
BJP-SAD ਗਠਜੋੜ ਵਿੱਚ ਅਕਾਲੀ ਦਲ ਦਾ ਹੀ ਹੋਵੇਗਾ ਮੁੱਖ ਮੰਤਰੀ... TV9 ਦੇ ਸਵਾਲ 'ਤੇ ਬੋਲੇ ਅਮਿਤ ਸ਼ਾਹ
BJP-SAD ਗਠਜੋੜ ਵਿੱਚ ਅਕਾਲੀ ਦਲ ਦਾ ਹੀ ਹੋਵੇਗਾ ਮੁੱਖ ਮੰਤਰੀ... TV9 ਦੇ ਸਵਾਲ 'ਤੇ ਬੋਲੇ ਅਮਿਤ ਸ਼ਾਹ...
ਗੁਰੂਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਪਹੁੰਚਿਆ ਜੱਥਾ, ਫੁੱਲਾਂ ਨਾਲ ਹੋਇਆ ਸਵਾਗਤ
ਗੁਰੂਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਪਹੁੰਚਿਆ ਜੱਥਾ, ਫੁੱਲਾਂ ਨਾਲ ਹੋਇਆ ਸਵਾਗਤ...
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ...
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ...
ਸੈਫ਼ ਨੂੰ ਕਿਸਨੇ ਦਿੱਤੀ ਧਮਕੀ? ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਕੀ ਹੈ ਮੁੰਬਈ ਪੁਲਿਸ ਦੀ ਤਿਆਰੀ?
ਸੈਫ਼ ਨੂੰ ਕਿਸਨੇ ਦਿੱਤੀ ਧਮਕੀ? ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਕੀ ਹੈ ਮੁੰਬਈ ਪੁਲਿਸ ਦੀ ਤਿਆਰੀ?...
ਮਾਰਕ ਜ਼ੁਕਰਬਰਗ ਦਾ ₹538 ਕਰੋੜ ਦਾ ਆਇਰਿਸ਼ ਮਹਿਲ, ਜਾਣੋ ਸਟ੍ਰੈਨਕੈਲੀ ਕਾਸਲ ਦੀ ਖਾਸੀਅਤ
ਮਾਰਕ ਜ਼ੁਕਰਬਰਗ ਦਾ ₹538 ਕਰੋੜ ਦਾ ਆਇਰਿਸ਼ ਮਹਿਲ, ਜਾਣੋ ਸਟ੍ਰੈਨਕੈਲੀ ਕਾਸਲ ਦੀ ਖਾਸੀਅਤ...
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ......