AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ਜਿਲ੍ਹਾ ਪ੍ਰਸ਼ਾਸਨ ਵੱਲੋਂ ਵੱਡਾ ਫੈਸਲਾ, ਰੱਖੜ ਪੁੰਨਿਆ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਦੇ 18 ਸਕੂਲਾਂ ‘ਚ ਤਿੰਨ ਦਿਨ ਦੀ ਛੁੱਟੀ

ਜ਼ਿਲ੍ਹਾ ਪ੍ਰਸ਼ਾਸਨ ਮੁਤਾਬਕ ਰੱਖੜ ਪੁੰਨਿਆ ਮੇਲੇ ਦੌਰਾਨ ਬਾਬਾ ਬਕਾਲਾ ਸਾਹਿਬ 'ਚ ਵੱਡੀ ਗਿਣਤੀ 'ਚ ਸ਼ਰਧਾਲੂਆਂ ਤੇ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ। ਇਸ ਦੌਰਾਨ ਆਵਾਜਾਈ ਦੇ ਪ੍ਰਬੰਧਾਂ ਤੇ ਲੋਕਾਂ ਦੀ ਸਹੂਲਤ ਨੂੰ ਧਿਆਨ 'ਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ।

ਅੰਮ੍ਰਿਤਸਰ ਜਿਲ੍ਹਾ ਪ੍ਰਸ਼ਾਸਨ ਵੱਲੋਂ ਵੱਡਾ ਫੈਸਲਾ, ਰੱਖੜ ਪੁੰਨਿਆ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਦੇ 18 ਸਕੂਲਾਂ 'ਚ ਤਿੰਨ ਦਿਨ ਦੀ ਛੁੱਟੀ
ਸੰਕੇਤਕ ਤਸਵੀਰ
lalit-sharma
| Updated On: 26 Aug 2026 12:21 PM IST
Share

ਰੱਖੜ ਪੁੰਨਿਆ ਮੇਲੇ ਦੇ ਮੱਦੇਨਜ਼ਰ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ‘ਚ ਤਿੰਨ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਨ੍ਹਾਂ ਸਕੂਲਾਂ ‘ਚ 27 ਤੋਂ 29 ਅਗਸਤ 2026 ਤੱਕ ਕਲਾਸਾਂ ਨਹੀਂ ਲੱਗਣਗੀਆਂ।

ਜ਼ਿਲ੍ਹਾ ਪ੍ਰਸ਼ਾਸਨ ਮੁਤਾਬਕ ਰੱਖੜ ਪੁੰਨਿਆ ਮੇਲੇ ਦੌਰਾਨ ਬਾਬਾ ਬਕਾਲਾ ਸਾਹਿਬ ‘ਚ ਵੱਡੀ ਗਿਣਤੀ ‘ਚ ਸ਼ਰਧਾਲੂਆਂ ਤੇ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ। ਇਸ ਦੌਰਾਨ ਆਵਾਜਾਈ ਦੇ ਪ੍ਰਬੰਧਾਂ ਤੇ ਲੋਕਾਂ ਦੀ ਸਹੂਲਤ ਨੂੰ ਧਿਆਨ ‘ਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ।

18 ਸਕੂਲਾਂ’ਚ ਰਹੇਗੀ ਛੁੱਟੀ

  1. ਸਰਕਾਰੀ ਹਾਈ ਸਕੂਲ ਬਾਬਾ ਬਕਾਲਾ
  2. ਦਸ਼ਮੇਸ਼ ਪਬਲਿਕ ਸਕੂਲ ਬਾਬਾ ਬਕਾਲਾ
  3. ਸਰਕਾਰੀ ਮਿਡਲ ਸਕੂਲ ਛਾਪਿਆਂਵਾਲੀ
  4. ਸਰਕਾਰੀ ਮਿਡਲ ਸਕੂਲ ਉਮਰਾਨੰਗਲ
  5. ਸਰਕਾਰੀ ਮਿਡਲ ਸਕੂਲ ਠੱਠੀਆਂ
  6. ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ
  7. ਜੀਟੀਬੀ ਸਕੂਲ ਬਾਬਾ ਬਕਾਲਾ
  8. ਨਿਊ ਸੈਂਚੁਰੀ ਪਬਲਿਕ ਸਕੂਲ ਛਾਪਿਆਂਵਾਲੀ
  9. ਸੇਂਟ ਸੋਲਜਰ ਪਬਲਿਕ ਸਕੂਲ ਠੱਠੀਆਂ
  10. ਸੰਤ ਮਾਝਾ ਸਿੰਘ ਕਰਮਜੋਤ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ
  11. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਠਿਆਲਾ
  12. ਸਰਕਾਰੀ ਕੰਨਿਆ ਹਾਈ ਸਕੂਲ ਸਠਿਆਲਾ
  13. ਸਰਕਾਰੀ ਐਲੀਮੈਂਟਰੀ ਸਕੂਲ ਬਾਬਾ ਬਕਾਲਾ (ਲੜਕੇ)
  14. ਸਰਕਾਰੀ ਐਲੀਮੈਂਟਰੀ ਸਕੂਲ ਛਾਪਿਆਂਵਾਲੀ
  15. ਸਰਕਾਰੀ ਐਲੀਮੈਂਟਰੀ ਸਕੂਲ ਉਮਰਾਨੰਗਲ
  16. ਸਰਕਾਰੀ ਐਲੀਮੈਂਟਰੀ ਸਕੂਲ ਠੱਠੀਆਂ
  17. ਸਰਕਾਰੀ ਐਲੀਮੈਂਟਰੀ ਸਕੂਲ ਸਠਿਆਲਾ (ਲੜਕੇ)
  18. ਸਰਕਾਰੀ ਐਲੀਮੈਂਟਰੀ ਸਕੂਲ ਸਠਿਆਲਾ (ਉੱਤਰੀ)

28 ਅਗਸਤ ਨੂੰ ਹੋਵੇਗਾ ਰਾਜ ਪੱਧਰੀ ਸਮਾਗਮ

ਰੱਖੜ ਪੁੰਨਿਆ ਮੇਲੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ 28 ਅਗਸਤ ਨੂੰ ਬਾਬਾ ਬਕਾਲਾ ਸਾਹਿਬ ‘ਚ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸ਼ਿਰਕਤ ਕਰਨ ਦੀ ਜਾਣਕਾਰੀ ਦਿੱਤੀ ਗਈ ਹੈ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਬੰਧਤ ਅਧਿਕਾਰੀਆਂ ਤੇ ਸਕੂਲ ਪ੍ਰਬੰਧਕਾਂ ਨੂੰ ਹੁਕਮਾਂ ਦੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਪ੍ਰਸ਼ਾਸਨ ਮੁਤਾਬਕ ਮੇਲੇ ਦੌਰਾਨ ਵੱਡੀ ਗਿਣਤੀ ‘ਚ ਸ਼ਰਧਾਲੂਆਂ ਦੀ ਆਮਦ ਨੂੰ ਦੇਖਦਿਆਂ ਲੋਕਾਂ ਦੀ ਸਹੂਲਤ ਤੇ ਇਲਾਕੇ ‘ਚ ਆਵਾਜਾਈ ਤੇ ਹੋਰ ਪ੍ਰਬੰਧ ਸੁਚਾਰੂ ਰੱਖਣ ਲਈ ਇਹ ਫੈਸਲਾ ਲਿਆ ਗਿਆ ਹੈ।

Follow Us
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ......
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ......
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP...
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?...
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ...
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ...
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ...
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ...