AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਹਨੀਪ੍ਰੀਤ ਪੂਰੇ ਪ੍ਰੋਗਰਾਮ ਦੌਰਾਨ ਸਭ ਤੋਂ ਅੱਗੇ ਦਿਖਾਈ ਦਿੱਤੀ। ਦੂਜੇ, ਪਾਸੇ ਪੈਰੋਲ 'ਤੇ ਰਿਹਾਈ ਤੋਂ ਬਾਅਦ ਰਾਮ ਰਹੀਮ ਦੀ ਪਹਿਲੀ ਜਨਤਕ ਐਂਟਰੀ ਸੀ। ਪਹਿਲਾਂ, ਉਹ ਡੇਰਾ ਕੰਪਲੈਕਸ ਦੇ ਅੰਦਰ ਹੀ ਰਹਿੰਦਾ ਸੀ ਤੇ ਆਪਣੀ ਪੈਰੋਲ ਦੀ ਮਿਆਦ ਦੌਰਾਨ ਵੀਡੀਓ ਸੰਦੇਸ਼ਾਂ ਰਾਹੀਂ ਪੈਰੋਕਾਰਾਂ ਨੂੰ ਉਪਦੇਸ਼ ਦਿੰਦਾ ਸੀ।

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ
ਰਾਮ ਰਹੀਮ ਨੇ ਹਨੀਪ੍ਰੀਤ ਨਾਲ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਅੱਜ ਹੋ ਰਹੀ ਜੇਲ੍ਹ ਵਾਪਸੀ
tv9-punjabi
| Updated On: 26 Jun 2026 10:21 AM IST
Share

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ ਦੀ ਪੈਰੋਲ ਖ਼ਤਮ ਹੋਣ ਤੋਂ ਇੱਕ ਦਿਨ ਪਹਿਲਾਂ ਹੀ ਰੈਨੋਵੇਟ (ਮੁਰੰਮਤ, ਨਵੀਨੀਕਰਣ) ਕੀਤੇ ਪੁਰਾਣੇ ਡੇਰਾ ਕੰਪਲੈਕਸ ਦਾ ਉਦਘਾਟਨ ਕੀਤਾ। ਇਸ ਸਮਾਗਮ ਦੌਰਾਨ, ਰਾਮ ਰਹੀਮ ਆਪਣੇ ਸ਼ਰਧਾਲੂਆਂ ਨਾਲ ਸ਼ਾਮਲ ਹੋਇਆ। ਉਸ ਦੇ ਨਾਲ ਗੋਦ ਲਈ ਧੀ, ਹਨੀਪ੍ਰੀਤ ਵੀ ਮੌਜੂਦ ਰਹੀ। ਹਨੀਪ੍ਰੀਤ ਲੰਬੇ ਸਮੇਂ ਬਾਅਦ ਰਾਮ ਰਹੀਮ ਨਾਲ ਦਿਖਾਈ ਦਿੱਤੀ।

ਹਨੀਪ੍ਰੀਤ ਪੂਰੇ ਪ੍ਰੋਗਰਾਮ ਦੌਰਾਨ ਸਭ ਤੋਂ ਅੱਗੇ ਦਿਖਾਈ ਦਿੱਤੀ। ਦੂਜੇ, ਪਾਸੇ ਪੈਰੋਲ ‘ਤੇ ਰਿਹਾਈ ਤੋਂ ਬਾਅਦ ਰਾਮ ਰਹੀਮ ਦੀ ਪਹਿਲੀ ਜਨਤਕ ਐਂਟਰੀ ਸੀ। ਪਹਿਲਾਂ, ਉਹ ਡੇਰਾ ਕੰਪਲੈਕਸ ਦੇ ਅੰਦਰ ਹੀ ਰਹਿੰਦਾ ਸੀ ਤੇ ਆਪਣੀ ਪੈਰੋਲ ਦੀ ਮਿਆਦ ਦੌਰਾਨ ਵੀਡੀਓ ਸੰਦੇਸ਼ਾਂ ਰਾਹੀਂ ਪੈਰੋਕਾਰਾਂ ਨੂੰ ਉਪਦੇਸ਼ ਦਿੰਦਾ ਸੀ।

ਪੁਰਾਣੇ ਡੇਰਾ ਕੰਪਲੈਕਸ ਨੂੰ ਨਵਾਂ ਰੂਪ ਮਿਲਿਆ

ਨਵੀਨੀਕਰਣ ਕਰਦੇ ਹੋਏ ਡੇਰਾ ਕੰਪਲੈਕਸ ‘ਚ ਕਈ ਨਵੀਆਂ ਸਹੂਲਤਾਂ ਜੋੜੀਆਂ ਗਈਆਂ ਹਨ। ਇਸ ਤਹਿਤ ਤਿੰਨ ਸ਼ਾਨਦਾਰ ਪ੍ਰਵੇਸ਼ ਦੁਆਰ ਬਣਾਏ ਗਏ ਹਨ, ਜਿਨ੍ਹਾਂ ‘ਚ ਹਾਥੀ ਦੀਆਂ ਮੂਰਤੀਆ ਲਗਾਈਆਂ ਗਈਆਂ ਹਨ। ਸ਼ਰਧਾਲੂਆਂ ਦੇ ਰਹਿਣ ਲਈ ਇੱਕ ਹੋਟਲ ਬਣਾਇਆ ਗਿਆ ਹੈ ਤੇ ਕੰਪਲੈਕਸ ਦੇ ਨੇੜੇ ਇੱਕ ਆਧੁਨਿਕ ਕੰਟੀਨ ਬਣਾਈ ਗਈ ਹੈ। ਹਾਲਾਂਕਿ, ਉਸਾਰੀ ਦਾ ਕੰਮ ਅਜੇ ਪੂਰੀ ਤਰ੍ਹਾਂ ਪੂਰਾ ਨਹੀਂ ਹੋਇਆ ਹੈ, ਪਰ ਕੰਪਲੈਕਸ ਸ਼ਰਧਾਲੂਆਂ ਲਈ ਖੋਲ੍ਹ ਦਿੱਤਾ ਗਿਆ ਹੈ।

ਅੱਜ ਸੁਨਾਰੀਆ ਜੇਲ੍ਹ ‘ਚ ਵਾਪਸੀ

ਗੁਰਮੀਤ ਰਾਮ ਰਹੀਮ ਨੂੰ 26 ਮਈ, 2026 ਨੂੰ ਰੋਹਤਕ ਦੀ ਸਨਾਰੀਆ ਜੇਲ੍ਹ ਤੋਂ 30 ਦਿਨਾਂ ਦੀ ਪੈਰੋਲ ‘ਤੇ ਰਿਹਾਅ ਕੀਤਾ ਗਿਆ ਸੀ। ਜੇਲ੍ਹ ਤੋਂ ਰਾਮ ਰਹੀਮ ਸਿੱਧਾ ਸਿਰਸਾ ਡੇਰੇ ਪਹੁੰਚਿਆ ਤੇ ਉਦੋਂ ਤੋਂ ਉਸਾਰੀ ਦੇ ਕੰਮ ਦੀ ਨਿਗਰਾਨੀ ਕਰ ਰਿਹਾ ਸੀ। ਹੁਣ ਪੈਰੋਲ ਖ਼ਤਮ ਹੋਣ ਦੇ ਨਾਲ ਅੱਜ ਉਸ ਨੂੰ ਸੁਨਾਰੀਆ ਜੇਲ੍ਹ ਵਾਪਸ ਲਿਆਂਦਾ ਜਾਵੇਗਾ।

ਪੈਰੋਲ ਦੌਰਾਨ ਨਿਰਮਾਣ ਕਾਰਜ ਦੀ ਨਿੱਜੀ ਤੌਰ ‘ਤੇ ਨਿਗਰਾਨੀ

26 ਮਈ, 2026 ਨੂੰ 30 ਦਿਨਾਂ ਦੀ ਪੈਰੋਲ ‘ਤੇ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਰਾਮ ਰਹੀਮ ਨੇ ਪੁਰਾਣੇ ਡੇਰਾ ਕੰਪਲੈਕਸ ‘ਚ ਨਵੀਨੀਕਰਨ ਦੇ ਕੰਮ ਨੂੰ ਤੇਜ਼ ਕੀਤਾ। ਉਸ ਨੇ ਨਿੱਜੀ ਤੌਰ ‘ਤੇ ਸਾਰੀ ਉਸਾਰੀ ਪ੍ਰਕਿਰਿਆ ਦੀ ਨਿਗਰਾਨੀ ਕੀਤੀ। ਇਸ ਸਮੇਂ ਦੌਰਾਨ ਨਿਰਮਾਣ ਕਾਰਜ ਦੇ ਆਲੇ-ਦੁਆਲੇ ਸਕ੍ਰੀਨਾਂ ਲਗਾਈਆਂ ਗਈਆਂ ਸਨ, ਤੇ ਸ਼ਰਧਾਲੂਆਂ ਨੂੰ ਮੋਬਾਈਲ ਫੋਨ ਦੀ ਵਰਤੋਂ ਕਰਕੇ ਫੋਟੋਆਂ ਜਾਂ ਵੀਡੀਓ ਲੈਣ ਤੋਂ ਵਰਜਿਤ ਕੀਤਾ ਗਿਆ ਸੀ।

ਸ਼ਾਹ ਮਸਤਾਨਾ ਦੇ ਸਮੇਂ ਬਣਾਇਆ ਗਿਆ ਪੁਰਾਣਾ ਡੇਰਾ

ਪੁਰਾਣਾ ਡੇਰਾ ਕੰਪਲੈਕਸ ਅਸਲ ‘ਚ ਸ਼ਾਹ ਮਸਤਾਨਾ ਦੇ ਸਮੇਂ ਬਣਾਇਆ ਗਿਆ ਸੀ। ਬਾਅਦ ‘ਚ, ਸ਼ਾਹ ਸਤਨਾਮ ਵੀ ਇਸ ਕੰਪਲੈਕਸ ਨਾਲ ਜੁੜੇ ਰਹੇ। ਰਾਮ ਰਹੀਮ ਦੇ ਮੁਖੀ ਬਣਨ ਤੋਂ ਬਾਅਦ ਥੋੜ੍ਹੀ ਦੂਰੀ ‘ਤੇ ਇੱਕ ਨਵਾਂ ਡੇਰਾ ਕੰਪਲੈਕਸ ਬਣਾਇਆ ਗਿਆ। ਹਾਲਾਂਕਿ, ਰਾਮ ਰਹੀਮ ਦੀ ਕੈਦ ਤੋਂ ਬਾਅਦ,ਪੁਰਾਣਾ ਡੇਰਾ ਇੱਕ ਵਾਰ ਫਿਰ ਪੈਰੋਕਾਰਾਂ ਲਈ ਇੱਕ ਕੇਂਦਰ ਬਣ ਗਿਆ।

Follow Us
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ...
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ...
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ...
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ...
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ...
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ...
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ...
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?...
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ...