ਮਹਾਰਿਸ਼ੀ ਵਾਲਮੀਕਿ ਦੇ ਜਨਮ ਦਿਵਸ 'ਚ ਸ਼ਾਮਿਲ ਹੋਏ ਸੀਐਮ ਮਾਨ, 32 ਕਰੋੜ ਦੀ ਲਾਗਤ ਨਾਲ ਬਣੇ ਮਿਊਜ਼ੀਅਮ ਦਾ ਕੀਤਾ ਉਦਘਾਟਨ | ramtirath mandir maharishi Valmiki Jayanti cm mann reached Amritsar inaugurated museaum more detail in punjabi Punjabi news - TV9 Punjabi

ਮਹਾਰਿਸ਼ੀ ਵਾਲਮੀਕਿ ਦੇ ਜਨਮ ਦਿਵਸ ‘ਚ ਸ਼ਾਮਿਲ ਹੋਏ ਸੀਐਮ ਮਾਨ, 32 ਕਰੋੜ ਦੀ ਲਾਗਤ ਨਾਲ ਬਣੇ ਮਿਊਜ਼ੀਅਮ ਦਾ ਕੀਤਾ ਉਦਘਾਟਨ

Updated On: 

17 Oct 2024 17:41 PM

CM Bhagwant Mann in Amritsar: ਸੀਐਮ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਦੇਸ਼ ਦੀ ਖ਼ੂਬਸੂਰਤੀ ਇਹੀ ਹੈ ਕਿ ਇੱਥੇ ਹਰ ਧਰਮ ਦੇ ਲੋਕ ਰਹਿੰਦੇ ਹਨ, ਇਹ ਇੱਕ ਗੁਲਦਸਤਾ ਹੈ ਜਿੱਥੇ ਹਰ ਰੰਗ ਦੇ ਫੁੱਲ ਮਿਲਦੇ ਹਨ ਅਤੇ ਇਹ ਉਦੋਂ ਹੀ ਚੰਗਾ ਲੱਗਦਾ ਹੈ ਜਦੋਂ ਸਾਰੇ ਇਕੱਠੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਰਿਸ਼ਤੇ ਖ਼ਤਮ ਹੁੰਦੇ ਜਾ ਰਹੇ ਹਨ ਅਤੇ ਨਿੱਤ ਦਿਨ ਗੋਲੀਆਂ ਚਲਾਈਆਂ ਜਾ ਰਹੀਆਂ ਹਨ। ਅਜਿਹੀ ਸਥਿਤੀ ਵਿੱਚ ਗੁਰੂਆਂ-ਪੀਰਾਂ ਦੀਆਂ ਸਿੱਖਿਆਵਾਂ ਹੀ ਲਾਭਦਾਇਕ ਹਨ।

ਮਹਾਰਿਸ਼ੀ ਵਾਲਮੀਕਿ ਦੇ ਜਨਮ ਦਿਵਸ ਚ ਸ਼ਾਮਿਲ ਹੋਏ ਸੀਐਮ ਮਾਨ, 32 ਕਰੋੜ ਦੀ ਲਾਗਤ ਨਾਲ ਬਣੇ ਮਿਊਜ਼ੀਅਮ ਦਾ ਕੀਤਾ ਉਦਘਾਟਨ

ਰਾਮਤੀਰਥ ਮੰਦਿਰ 'ਚ ਨਤਮਸੱਤਕ ਹੋਏ CM, ਮਿਊਜ਼ੀਅਮ ਦਾ ਕੀਤਾ ਉਦਘਾਟਨ

Follow Us On

ਮੁੱਖ ਮੰਤਰੀ ਭਗਵੰਤ ਮਾਨ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਅੰਮ੍ਰਿਤਸਰ ਵਿੱਚ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿੱਚ ਹਿੱਸਾ ਲੈਣ ਲਈ ਵੀਰਵਾਰ ਨੂੰ ਸ੍ਰੀ ਰਾਮਤੀਰਥ ਮੰਦਰ ਪੁੱਜੇ। ਜਿੱਥੇ ਉਨ੍ਹਾਂ 32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਮਿਊਜ਼ੀਅਮ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਰ ਧਰਮ ਦਾ ਸਤਿਕਾਰ ਕੀਤਾ ਜਾਂਦਾ ਹੈ ਅਤੇ ਹਰ ਵਰ੍ਹੇਗੰਢ ਅਤੇ ਪ੍ਰਕਾਸ਼ ਉੱਤਸਵ ਬੜੇ ਹੀ ਉਤਸ਼ਾਹ ਨਾਲ ਮਨਾਏ ਜਾਂਦੇ ਹਨ।

ਰਾਮਤੀਰਥ ਪਹੁੰਚ ਕੇ ਸੀਐਮ ਮਾਨ ਨੇ ਸਭ ਤੋਂ ਪਹਿਲਾਂ ਮਹਾਰਿਸ਼ੀ ਵਾਲਮੀਕਿ ਜੀ ਨੂੰ ਨਮਸਕਾਰ ਕੀਤਾ। ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਜੋ ਸਮਾਜ ਆਪਣੇ ਵਿਰਸੇ ਅਤੇ ਆਪਣੇ ਬਜ਼ੁਰਗਾਂ ਦੇ ਸੰਦੇਸ਼ ਨੂੰ ਭੁੱਲ ਜਾਂਦਾ ਹੈ, ਉਹ ਤਬਾਹ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ਦੇਸ਼-ਵਿਦੇਸ਼ ਦੀਆਂ ਕਈ ਭਾਸ਼ਾਵਾਂ ਵਿੱਚ ਫੈਲੀਆਂ ਹਨ ਅਤੇ ਪੰਜਾਬ ਦੇ ਲੋਕਾਂ ਦਾ ਇਸ ਨਾਲ ਵਿਸ਼ੇਸ਼ ਸਬੰਧ ਹੈ।

ਉਨ੍ਹਾਂ ਕਿਹਾ ਕਿ ਉਹ ਬਹੁਤ ਖੁਸ਼ ਹਨ ਕਿ ਉਨ੍ਹਾਂ ਨੂੰ ਇੱਥੇ ਅਜਾਇਬ ਘਰ ਬਣਾਉਣ ਦਾ ਸਨਮਾਨ ਮਿਲਿਆ ਹੈ। ਇਸ ਮਿਊਜ਼ੀਅਮ ਨੂੰ ਦੇਖਣ ਲਈ ਕੋਈ ਟਿਕਟ ਨਹੀਂ ਲਈ ਜਾਵੇਗੀ ਤਾਂ ਜੋ ਹਰ ਵਰਗ ਦੇ ਲੋਕ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ਅਤੇ ਜੀਵਨ ਬਾਰੇ ਜਾਣ ਸਕਣ। ਉਨ੍ਹਾਂ ਕਿਹਾ ਕਿ ਹਰ ਧਰਮ ਦਾ ਸਤਿਕਾਰ ਕਰਨਾ ਅਤੇ ਸਿੱਖਣਾ ਜ਼ਰੂਰੀ ਹੈ ਅਤੇ ਹਰ ਧਰਮ ਕੁਝ ਨਾ ਕੁਝ ਸਿਖਾਉਂਦਾ ਹੈ।

ਬਣਾਈਆਂ ਜਾਣਗੀਆਂ ਮਾਤਾ ਸੀਤਾ ਨਾਲ ਜੁੜੀਆਂ ਮੂਰਤੀਆਂ

ਸੀਐਮ ਮਾਨ ਨੇ ਕਿਹਾ ਕਿ ਰਾਮਤੀਰਥ ਵਿੱਚ ਜੋ ਵੀ ਕੰਮ ਹੋਣਾ ਹੈ ਉਹ ਉਨ੍ਹਾਂ ਦੇ ਹੱਥਾਂ ਵਿੱਚ ਹੈ। ਇੱਥੇ ਸਫ਼ਾਈ ਦਾ ਪ੍ਰਬੰਧ, ਝੀਲ ਦੀ ਸਫ਼ਾਈ ਅਤੇ ਮਾਤਾ ਸੀਤਾ ਦੇ ਜੀਵਨ ਨੂੰ ਦਰਸਾਉਂਦੀਆਂ ਅਤਿ ਸੁੰਦਰ ਮੂਰਤੀਆਂ ਬਣਾਈਆਂ ਜਾਣਗੀਆਂ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੇ ਨਾਲ-ਨਾਲ ਹੋਰ ਕਈ ਆਗੂ ਅਤੇ ਉੱਘੀਆਂ ਹਸਤੀਆਂ ਹਾਜ਼ਰ ਸਨ।

Exit mobile version