AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਫਿਲੌਰ: ਬਿੱਟੂ ਡੇਰਾ ਬ੍ਰਹਮ ਦਾਸ ਵਿਖੇ ਹੋਏ ਨਤਮਸਤਕ, SC ਕਮਿਸ਼ਨ ਨੇ ਦਿੱਤਾ ਸੀ ਨਿਰਦੇਸ਼

ਡੇਰੇ ਪਹੁੰਚਣ 'ਤੇ, ਰਵਨੀਤ ਸਿੰਘ ਬਿੱਟੂ ਨੇ ਪੂਰੀ ਸ਼ਰਧਾ ਨਾਲ ਸਿਰ ਝੁਕਾਇਆ ਤੇ ਸੰਤ ਬਾਬਾ ਜਸਪਾਲ ਜੀ ਤੋਂ ਅਸ਼ੀਰਵਾਦ ਮੰਗਿਆ। ਸੰਤ ਬਾਬਾ ਜਸਪਾਲ ਜੀ ਨੇ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਤੇ ਸਮਾਜ ਸੇਵਾ 'ਚ ਉਨ੍ਹਾਂ ਦੇ ਯਤਨਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਵੱਡੀ ਗਿਣਤੀ 'ਚ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਸ਼ਖਸੀਅਤਾਂ ਵੀ ਮੌਜੂਦ ਸਨ।

ਫਿਲੌਰ: ਬਿੱਟੂ ਡੇਰਾ ਬ੍ਰਹਮ ਦਾਸ ਵਿਖੇ ਹੋਏ ਨਤਮਸਤਕ, SC ਕਮਿਸ਼ਨ ਨੇ ਦਿੱਤਾ ਸੀ ਨਿਰਦੇਸ਼
ਫਿਲੌਰ: ਬਿੱਟੂ ਡੇਰਾ ਬ੍ਰਹਮ ਦਾਸ ਵਿਖੇ ਹੋਏ ਨਤਮਸਤਕ, SC ਕਮਿਸ਼ਨ ਨੇ ਦਿੱਤਾ ਸੀ ਨਿਰਦੇਸ਼
davinder-kumar-jalandhar
| Updated On: 27 Jul 2026 11:03 AM IST
Share

ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਐਤਵਾਰ ਦੇਰ ਸ਼ਾਮ ਪੰਜਾਬ ਦੇ ਫਿਲੌਰ ਵਿਖੇ ਡੇਰਾ ਬਾਬਾ ਬ੍ਰਹਮ ਦਾਸ ਪਹੁੰਚੇ। ਉੱਥੇ ਉਨ੍ਹਾਂ ਨੇ ਗੱਦੀਨਸ਼ੀਨ ਸੰਤ ਬਾਬਾ ਜਸਪਾਲ ਜੀ ਦੇ ਚਰਨਾਂ ‘ਚ ਮੱਥਾ ਟੇਕਿਆ। ਇਹ ਪ੍ਰੋਗਰਾਮ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦਿਆਂ ਧਾਰਮਿਕ ਮਰਿਆਦਾ ਅਨੁਸਾਰ ਆਯੋਜਿਤ ਕੀਤਾ ਗਿਆ।

ਡੇਰੇ ਪਹੁੰਚਣ ‘ਤੇ ਰਵਨੀਤ ਸਿੰਘ ਬਿੱਟੂ ਨੇ ਪੂਰੀ ਸ਼ਰਧਾ ਨਾਲ ਸਿਰ ਝੁਕਾਇਆ ਤੇ ਸੰਤ ਬਾਬਾ ਜਸਪਾਲ ਜੀ ਤੋਂ ਅਸ਼ੀਰਵਾਦ ਮੰਗਿਆ। ਸੰਤ ਬਾਬਾ ਜਸਪਾਲ ਜੀ ਨੇ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਤੇ ਸਮਾਜ ਸੇਵਾ ‘ਚ ਉਨ੍ਹਾਂ ਦੇ ਯਤਨਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਵੱਡੀ ਗਿਣਤੀ ‘ਚ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਸ਼ਖਸੀਅਤਾਂ ਵੀ ਮੌਜੂਦ ਸਨ।

ਫਿਲੌਰ ਇਲਾਕੇ ਦੇ ਵਸਨੀਕਾਂ ਲਈ ਵੱਡਾ ਐਲਾਨ

ਇਸ ਮੌਕੇ ਰਵਨੀਤ ਸਿੰਘ ਬਿੱਟੂ ਨੇ ਫਿਲੌਰ ਇਲਾਕੇ ਦੇ ਵਸਨੀਕਾਂ ਲਈ ਇੱਕ ਵੱਡਾ ਐਲਾਨ ਵੀ ਕੀਤਾ। ਉਨ੍ਹਾਂ ਦੱਸਿਆ ਕਿ ਲੰਬੇ ਸਮੇਂ ਤੋਂ ਲਟਕ ਰਹੇ ਫਿਲੌਰ ਰੇਲਵੇ ਓਵਰਬ੍ਰਿਜ ਪ੍ਰੋਜੈਕਟ ਨੂੰ ਪ੍ਰਵਾਨਗੀ ਮਿਲ ਗਈ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਕਸਬੇ ਤੇ ਆਲੇ-ਦੁਆਲੇ ਦੇ ਇਲਾਕਿਆਂ ਦੇ ਵਸਨੀਕਾਂ ਨੂੰ ਰੇਲਵੇ ਕਰਾਸਿੰਗ ਕਾਰਨ ਹੋਣ ਵਾਲੇ ਲੰਬੇ ਟ੍ਰੈਫਿਕ ਜਾਮ ਤੋਂ ਰਾਹਤ ਮਿਲੇਗੀ।

ਬਿੱਟੂ ਨੇ ਟਿੱਪਣੀ ਕੀਤੀ ਕਿ ਰੇਲਵੇ ਓਵਰਬ੍ਰਿਜ ਦੇ ਨਿਰਮਾਣ ਨਾਲ ਆਵਾਜਾਈ ਦੇ ਪ੍ਰਵਾਹ ‘ਚ ਸੁਧਾਰ ਹੋਵੇਗਾ, ਲੋਕਾਂ ਦਾ ਸਮਾਂ ਬਚੇਗਾ ਤੇ ਖੇਤਰ ‘ਚ ਵਪਾਰਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਫਿਲੌਰ ਦਾ ਵਿਕਾਸ ਉਨ੍ਹਾਂ ਲਈ ਇੱਕ ਤਰਜੀਹ ਰਿਹਾ ਹੈ ਤੇ ਭਰੋਸਾ ਦਿੱਤਾ ਕਿ ਭਵਿੱਖ ‘ਚ ਸਥਾਨਕ ਨਿਵਾਸੀਆਂ ਲਈ ਸਹੂਲਤਾਂ ਵਧਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਰੇਲਵੇ ਓਵਰਬ੍ਰਿਜ ਦਾ ਨਿਰਮਾਣ ਖੇਤਰ ਦੇ ਵਿਕਾਸ’ਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਏਗਾ ਤੇ ਹਰ ਰੋਜ਼ ਹਜ਼ਾਰਾਂ ਲੋਕਾਂ ਨੂੰ ਸਿੱਧੇ ਤੌਰ ‘ਤੇ ਲਾਭ ਪਹੁੰਚਾਏਗਾ।

ਬਿੱਟੂ ਨੇ ਕਿਉਂ ਮੰਗ ਮੁਆਫ਼ੀ?

ਦੱਸ ਦੇਈਏ ਕਿ ਬੀਤੇ ਮਈ ਮਹੀਨੇ ਨਗਰ ਨਿਗਮ ਚੋਣਾਂ ਦੌਰਾਨ ਬਿੱਟੂ ਦਾ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨਾਲ ਟਕਰਾਅ ਹੋ ਗਿਆ ਸੀ। ਬਿੱਟੂ ਦਾ ਕਹਿਣਾ ਸੀ ਕਿ ਉਹ ਵੋਟਿੰਗ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਆਏ ਹਨ। ਪੰਜਾਬ ਪੁਲਿਸ ਨੇ ਸੁਰੱਖਿਆ ਕਾਰਨਾਂ ਤੇ ਚੋਣ ਪ੍ਰਕਿਰਿਆ ਦਾ ਹਵਾਲਾ ਦਿੰਦੇ ਹੋਏ ਅੱਗੇ ਜਾਣ ਤੋਂ ਰੋਕਿਆ ਸੀ। ਇਸ ਤੋਂ ਬਾਅਦ ਬਿੱਟੂ ਨੇ ਪੁਲਿਸ ਮੁਲਾਜ਼ਮਾਂ ਖਿਲਾਫ਼ ਕਥਿਤ ਇਤਰਾਜ਼ਯੋਗ ਬਿਆਨਬਾਜ਼ੀ ਕੀਤੀ। ਇਸ ਤੋਂ ਬਾਅਦ ਇਲਜ਼ਾਮ ਲਗਾਇਆ ਗਿਆ ਕਿ ਉਨ੍ਹਾਂ ਦੇ ਬਿਆਨਾਂ ਨਾਲ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

ਇਸ ਸਾਰੇ ਮਾਮਲੇ ‘ਚ ਪੰਜਾਬ ਰਾਜ ਐਸ.ਸੀ. ਕਮੀਸ਼ਨ ਨੇ ਕੇਂਦਰੀ ਮੰਤਰੀ ਨੂੰ ਪੇਸ਼ ਹੋਣ ਤੋਂ ਬਾਅਦ ਧਾਰਮਿਕ ਅਸਥਾਨਾਂ ‘ਤੇ ਮੱਥਾ ਟੇਕਣ ਦੇ ਨਿਰਦੇਸ਼ ਦਿੱਤੇ ਸਨ। ਉਨ੍ਹਾਂ ਨੂੰ ਚਾਰ ਧਾਰਮਿਕ ਅਸਥਾਨਾਂ- ਸ੍ਰੀ ਦਰਬਾਰ ਸਾਹਿਬ (ਅੰਮ੍ਰਿਤਸਰ), ਰਾਮ ਤੀਰਥ ਮੰਦਰ (ਅੰਮ੍ਰਿਤਸਰ), ਸੱਚਖੰਡ ਡੇਰਾ ਬੱਲਾਂ (ਜਲੰਧਰ) ਤੇ ਡੇਰਾ ਬ੍ਰਹਮ ਦਾਸ (ਫਿਲੌਰ) ਵਿਖੇ ਮੱਥਾ ਟੇਕਣ ਦੇ ਨਿਰਦੇਸ਼ ਦਿੱਤੇ ਗਏ ਸਨ।

Follow Us
SIR: ਪੰਜਾਬ ਵਿੱਚ ਕੱਟੇ 20 ਲੱਖ ਤੋਂ ਵੱਧ ਨਾਮ, 75 ਵਿਧਾਨ ਸਭਾ ਸੀਟਾਂ 'ਤੇ ਬਦਲਿਆ ਸਿਆਸੀ ਸਮੀਕਰਨ!
SIR: ਪੰਜਾਬ ਵਿੱਚ ਕੱਟੇ 20 ਲੱਖ ਤੋਂ ਵੱਧ ਨਾਮ, 75 ਵਿਧਾਨ ਸਭਾ ਸੀਟਾਂ 'ਤੇ ਬਦਲਿਆ ਸਿਆਸੀ ਸਮੀਕਰਨ!...
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ...
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ...
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...