ਰਵਨੀਤ ਬਿੱਟੂ ਵੱਲੋਂ ਨਸ਼ੇ ‘ਚ ਡੁੱਬੇ ਨੌਜਵਾਨ ਦੀ ਵੀਡੀਓ ਸਾਂਝੀ: ਲੁਧਿਆਣਾ ਪੁਲਿਸ ਨੇ ਫੜਿਆ, ਬੋਲਿਆ- ਰੀਲ ਵਾਇਰਲ ਕਰਨ ਲਈ ਕੀਤੀ ਸੀ ਐਕਟਿੰਗ

Updated On: 

04 Sep 2026 18:28 PM IST

ਲੁਧਿਆਣਾ ਦੇ ਦੁੱਗਰੀ ਰੋਡ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸਾਂਝਾ ਕੀਤਾ ਸੀ। ਇਸ ਵਿੱਚ ਇੱਕ ਨੌਜਵਾਨ ਬੇਹੋਸ਼ ਦਿਖਾਈ ਦੇ ਰਿਹਾ ਸੀ। ਵੀਡੀਓ ਤੋਂ ਬਾਅਦ, ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਲਿਆ। ਪੁੱਛਗਿੱਛ ਦੌਰਾਨ, ਨੌਜਵਾਨ ਨੇ ਪੁਲਿਸ ਨੂੰ ਦੱਸਿਆ ਕਿ ਉਹ ਨਸ਼ੇ ਵਿੱਚ ਨਹੀਂ ਸੀ।

ਰਵਨੀਤ ਬਿੱਟੂ ਵੱਲੋਂ ਨਸ਼ੇ ਚ ਡੁੱਬੇ ਨੌਜਵਾਨ ਦੀ ਵੀਡੀਓ ਸਾਂਝੀ: ਲੁਧਿਆਣਾ ਪੁਲਿਸ ਨੇ ਫੜਿਆ, ਬੋਲਿਆ- ਰੀਲ ਵਾਇਰਲ ਕਰਨ ਲਈ ਕੀਤੀ ਸੀ ਐਕਟਿੰਗ

ਪੰਜਾਬ ਵਿੱਚ ਨਸ਼ੇ ਦੇ ਮੁੱਦੇ ‘ਤੇ ਇੱਕ ਵਾਰ ਫਿਰ ਰਾਜਨੀਤੀ ਗਰਮਾ ਗਈ ਹੈ। ਇੱਕ ਦਿਨ ਪਹਿਲਾਂ ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਲੁਧਿਆਣਾ ਦੇ ਦੁੱਗਰੀ ਰੋਡ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਸੀ। ਇਸ ਵਿੱਚ ਇੱਕ ਨੌਜਵਾਨ ਬੇਹੋਸ਼ ਦਿਖਾਈ ਦੇ ਰਿਹਾ ਸੀ। ਵੀਡੀਓ ਤੋਂ ਬਾਅਦ, ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਲਿਆ। ਪੁੱਛਗਿੱਛ ਦੌਰਾਨ, ਨੌਜਵਾਨ ਨੇ ਪੁਲਿਸ ਨੂੰ ਦੱਸਿਆ ਕਿ ਉਹ ਨਸ਼ੇ ਵਿੱਚ ਨਹੀਂ ਸੀ। ਉਸ ਨੇ ਸੋਸ਼ਲ ਮੀਡੀਆ ‘ਤੇ ਰੀਲ ਬਣਾਉਣ ਅਤੇ ਵਾਇਰਲ ਕਰਨ ਲਈ ਨਸ਼ੇ ਵਿੱਚ ਹੋਣ ਦਾ ਦਿਖਾਵਾ ਕੀਤਾ ਸੀ।

ਇਸ ਤੋਂ ਪਹਿਲਾਂ ਸੰਸਦ ਮੈਂਬਰ ਹਰਭਜਨ ਸਿੰਘ ਨੇ ਵੀ ਨਸ਼ੇ ਵਿੱਚ ਧੁੱਤ ਨੌਜਵਾਨਾਂ ਦਾ ਇੱਕ ਵੀਡੀਓ ਪੋਸਟ ਕੀਤਾ ਸੀ। ਜਿਸ ਬਾਰੇ ਉਨ੍ਹਾਂ ਕਿਹਾ ਸੀ ਕਿ ਇਹ ਪੰਜਾਬ ਦਾ ਹੈ। ਹਾਲਾਂਕਿ, ਪੁਲਿਸ ਨੇ ਉਨ੍ਹਾਂ ਦੇ ਦਾਅਵੇ ਨੂੰ ਰੱਦ ਕਰਦਿਆਂ ਕਿਹਾ ਕਿ ਇਹ ਵੀਡੀਓ ਰਾਜਸਥਾਨ ਦੇ ਯਮੁਨਾਨਗਰ ਦਾ ਹੈ।

ਨੌਜਵਾਨ ਨੂੰ ਹਿਰਾਸਤ ਵਿੱਚ ਲਿਆ: ਰਵਨੀਤ ਸਿੰਘ ਬਿੱਟੂ ਵੱਲੋਂ ਦੁੱਗਰੀ ਰੋਡ ‘ਤੇ ਨਸ਼ੇ ਦੀ ਹਾਲਤ ਵਿੱਚ ਇੱਕ ਨੌਜਵਾਨ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਪੋਸਟ ਕਰਨ ਤੋਂ ਬਾਅਦ, ਲੁਧਿਆਣਾ ਪੁਲਿਸ ਹਰਕਤ ਵਿੱਚ ਆਈ ਅਤੇ ਵੀਡੀਓ ਵਿੱਚ ਦਿਖਾਈ ਦੇਣ ਵਾਲੇ ਨੌਜਵਾਨ ਨੂੰ 3 ਸਤੰਬਰ ਨੂੰ ਮਾਡਲ ਟਾਊਨ ਤੋਂ ਹਿਰਾਸਤ ਵਿੱਚ ਲੈ ਲਿਆ ਅਤੇ ਉਸ ਤੋਂ ਪੁੱਛਗਿੱਛ ਕੀਤੀ।

ਫੇਮਸ ਹੋਣ ਲਈ ਕੀਤੀ ਐਕਟਿੰਗ: ਪੁਲਿਸ ਪੁੱਛਗਿੱਛ ਦੌਰਾਨ ਨੌਜਵਾਨ ਨੇ ਦਾਅਵਾ ਕੀਤਾ ਕਿ ਉਸ ਨੇ ਕੋਈ ਨਸ਼ੀਲਾ ਪਦਾਰਥ ਨਹੀਂ ਖਾਧਾ ਸੀ। ਉਸ ਨੇ ਕਿਹਾ ਕਿ ਇਹ ਵੀਡੀਓ ਉਸ ਦੇ ਦੋਸਤ ਦੁਆਰਾ ਬਣਾਈ ਗਈ ਸੀ ਅਤੇ ਉਸ ਨੇ ਸਿਰਫ ਸੋਸ਼ਲ ਮੀਡੀਆ ‘ਤੇ ਪ੍ਰਸਿੱਧੀ ਹਾਸਲ ਕਰਨ ਲਈ ਐਕਟਿੰਗ ਕੀਤੀ ਸੀ।

ਪਹਿਲਾਂ ਵੀ ਅਜਿਹੇ ਵੀਡੀਓ ਬਣਾਏ: ਨੌਜਵਾਨ ਨੇ ਇਹ ਵੀ ਮੰਨਿਆ ਕਿ ਉਸ ਨੇ ਪਹਿਲਾਂ ਵੀ ਅਜਿਹਾ ਹੀ ਵੀਡੀਓ ਬਣਾਇਆ ਸੀ ਅਤੇ ਵੱਧ ਤੋਂ ਵੱਧ ਵਿਊਜ਼ ਪ੍ਰਾਪਤ ਕਰਨ ਲਈ ਇਸਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕੀਤਾ ਸੀ।

ਮੈਡਿਕਲ ਜਾਂਚ ਦੀਆਂ ਤਿਆਰੀ: ਏਸੀਪੀ ਐਸਐਸ ਚੀਮਾ ਨੇ ਕਿਹਾ ਕਿ ਨੌਜਵਾਨ ਦੇ ਦਾਅਵਿਆਂ ਦੀ ਪੁਸ਼ਟੀ ਲਈ ਡਾਕਟਰੀ ਜਾਂਚ ਕੀਤੀ ਜਾ ਰਹੀ ਹੈ। ਜੇਕਰ ਰਿਪੋਰਟ ਵਿੱਚ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੀ ਪੁਸ਼ਟੀ ਹੁੰਦੀ ਹੈ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਪੁਲਿਸ ਨੇ ਜਾਰੀ ਕੀਤਾ ਵੀਡੀਓ: ਪੰਜਾਬ ਪੁਲਿਸ ਨੇ ਨੌਜਵਾਨ ਦੇ ਬਿਆਨ ਨੂੰ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਪੋਸਟ ਕੀਤਾ। ਜਿਸ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ ਕੇਂਦਰੀ ਮੰਤਰੀ ਦੁਆਰਾ ਸਾਂਝਾ ਕੀਤਾ ਗਿਆ ਵੀਡੀਓ ਇੱਕ ਮਜ਼ਾਕ ਸੀ।

Loading...
Unable to load recommendations.
Follow Us