ਕਿਸਾਨਾਂ ਨਾਲ ਗੱਲਬਾਤ ਲਈ ਤਿਆਰ, ਬਿੱਟੂ ਬੋਲੇ- BJP ਵਰਕਰਾਂ ਨਾਲ AAP ਕਰ ਰਹੀ ਧੱਕਾ
Ravneet Bittu Patiala: ਬਿੱਟੂ ਨੇ ਪੁਲਿਸ ਅਧਿਕਾਰੀਆਂ ਨੂੰ ਚੇਤਾਵਨੀ ਦਿੰਦੀਆ ਕਿਹਾ ਹੈ ਕਿ ਜੇਕਰ ਉਹ ਧੱਕਾ ਦਿਖਾਵਣ ਦੀ ਕੋਸ਼ਿਸ਼ ਕਰਦੇ ਹਨਤਾਂ ਉਹਨਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਵਾਰ ਭਾਜਪਾ ਚੋਣਾਂ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਭਾਜਪਾ ਦੇ ਆਗੂਆਂ ਨੂੰ ਉਮੀਦਵਾਰਾਂ ਨੂੰ ਧਮਕਾ ਰਹੇ ਹਨ।
Ravneet Bittu Patiala: ਪਟਿਆਲਾ ‘ਚ ਪਹੁੰਚੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਕਈ ਮੁੱਦਿਆਂ ‘ਤੇ ਗੱਲਬਾਤ ਕੀਤੀ। ਉਨ੍ਹਾਂ ਆਮ ਆਦਮੀ ਪਾਰਟੀ ‘ਤੇ ਭਾਜਪਾ ਦੇ ਉਮੀਦਵਾਰਾਂ ਨੂੰ ਧਮਕਾਉਣ ਦਾ ਦੋਸ਼ ਲਾਇਆ ਹੈ। ਬਿੱਟੂ ਨੇ ਆਮ ਆਦਮੀ ਪਾਰਟੀ ਦੀ ਸਰਕਾਰ, ਭਾਜਪਾ ਦੀ ਚੋਣ ਰਣਨੀਤੀ ਅਤੇ ਕਿਸਾਨਾਂ ਦੇ ਹੱਕਾਂ ਸਬੰਧੀ ਕਈ ਵੱਡੇ ਬਿਆਨ ਦਿੱਤੇ। ਇਸ ਦੌਰਾਨ ਉਨ੍ਹਾਂ ਜੈ ਬੀਬਾ ਦੀ ਤਾਰੀਫ਼ ਕੀਤੀ ਅਤੇ ਕਿਹਾ ਕਿ ਉਹਨਾਂ ਨੇ ਭਾਜਪਾ ਵਰਕਰਾਂ ਨੂੰ ਟਿਕਟ ਦਿਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।
ਬਿੱਟੂ ਨੇ ਪੁਲਿਸ ਅਧਿਕਾਰੀਆਂ ਨੂੰ ਚੇਤਾਵਨੀ ਦਿੰਦੀਆ ਕਿਹਾ ਹੈ ਕਿ ਜੇਕਰ ਉਹ ਧੱਕਾ ਦਿਖਾਵਣ ਦੀ ਕੋਸ਼ਿਸ਼ ਕਰਦੇ ਹਨਤਾਂ ਉਹਨਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਵਾਰ ਭਾਜਪਾ ਚੋਣਾਂ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਭਾਜਪਾ ਦੇ ਆਗੂਆਂ ਨੂੰ ਉਮੀਦਵਾਰਾਂ ਨੂੰ ਧਮਕਾ ਰਹੇ ਹਨ।
ਪੰਜਾਬ ਸਰਕਾਰ ਵੱਡੇ ਕਰਜ਼ੇ ਹੇਠ- ਬਿੱਟੂ
ਆਪ ਸਰਕਾਰ ਦੀ ਆਲੋਚਨਾ ਕਰਦੇ ਹੋਏ ਬਿੱਟੂ ਨੇ ਕਿਹਾ ਕਿ ਪੰਜਾਬ ਸਰਕਾਰ ਕਰਜ਼ੇ ਦੇ ਬੋਝ ਹੇਠ ਹੈ। ਉਹ ਵਾਅਦਿਆਂ ਨੂੰ ਪੂਰਾ ਕਰਨ ‘ਚ ਨਾਕਾਮ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਭਾਜਪਾ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਅਤੇ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਪੰਜਾਬ ਦੇ ਵਿਕਾਸ ਲਈ ਪੂਰੇ ਫੰਡ ਮੁਹੱਈਆ ਕਰਵਾਏਗੀ।
ਕਿਸਾਨਾਂ ਦੇ ਲਈ MSP ਦਾ ਕੀਤਾ ਸਮਰਥਨ
ਕਿਸਾਨਾਂ ਦੇ ਹੱਕਾਂ ਲਈ ਕੇਂਦਰੀ ਮੰਤਰੀ ਬਿੱਟੂ ਨੇ ਮਜ਼ਬੂਤੀ ਨਾਲ ਆਪਣਾ ਸਮਰਥਨ ਦਿਖਾਇਆ। ਉਨ੍ਹਾਂ ਨੇ ਸਰਕਾਰ ਨੂੰ ਸਵਾਲ ਕੀਤਾ ਕਿ 23 ਫਸਲਾਂ ਲਈ MSP ਕਿਥੇ ਹੈ ਅਤੇ ਕਿਹਾ ਕਿ ਸਿਰਫ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ MSP ਮਿਲਦੀ ਹੈ। ਨਾਲ ਹੀ ਉਨ੍ਹਾਂ ਕਿਸਾਨ ਯੂਨੀਅਨ ਨੂੰ ਸੰਦੇਸ਼ ਦਿੱਤਾ ਕਿ ਬੈਠ ਕੇ ਗੱਲਬਾਤ ਕਰਨ ਲਈ ਉਹ ਤਿਆਰ ਹਨ। ਬਿੱਟੂ ਨੇ ਦਾਅਵਾ ਕੀਤਾ ਕਿ ਉਹਨਾਂ ਨੇ ਕਿਸਾਨਾਂ ਦੇ ਹੱਕਾਂ ਲਈ ਸਵਾ ਸਾਲ ਤੱਕ ਜੰਤਰ ਮੰਤਰ ‘ਤੇ ਬੈਠ ਕੇ ਸੰਘਰਸ਼ ਕੀਤਾ ਹੈ।
ਪ੍ਰੈੱਸ ਕਾਨਫਰੰਸ ਦੇ ਅਖੀਰ ਵਿੱਚ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਲੋਕਾਂ ਨੂੰ ਭਾਜਪਾ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਅਤੇ ਪੰਜਾਬ ਦੇ ਵਿਕਾਸ ਲਈ ਭਾਜਪਾ ਦੇ ਮਜ਼ਬੂਤ ਪ੍ਰਬੰਧ ਦਾ ਭਰੋਸਾ ਦਿੱਤਾ।