AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ, SC ਕਮਿਸ਼ਨ ਨੇ 4 ਥਾਵਾਂ ‘ਤੇ ਮੱਥਾ ਟੇਕਣ ਦਾ ਦਿੱਤਾ ਹੁਕਮ; ਪੁਲਿਸ ਤੇ ਕੀਤੀ ਸੀ ਇਤਰਾਜਯੋਗ ਟਿੱਪਣੀ

ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਉਹ ਅੱਜ (ਬੁੱਧਵਾਰ, 24 ਜੂਨ) ਚੰਡੀਗੜ੍ਹ ਵਿੱਚ ਐਸਸੀ ਕਮਿਸ਼ਨ ਦੇ ਸਾਹਮਣੇ ਪੇਸ਼ ਹੋਏ। ਉਨ੍ਹਾਂ ਦਾ ਪੱਖ ਸੁਣਨ ਤੋਂ ਬਾਅਦ, ਕਮਿਸ਼ਨ ਨੇ ਰਾਜ ਮੰਤਰੀ ਨੂੰ 4 ਥਾਵਾਂ 'ਤੇ ਮੱਥਾ ਟੇਕਣ ਦਾ ਹੁਕਮ ਦਿੱਤਾ। ਐਸਸੀ ਕਮਿਸ਼ਨ ਨੇ ਪੁਲਿਸ ਬਾਰੇ ਇਤਰਾਜਯੋਗ ਟਿੱਪਣੀ ਕਰਨ ਦੇ ਮਾਮਲੇ ਵਿੱਚ ਇਹ ਕਾਰਵਾਈ ਕੀਤੀ ਹੈ।

ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ, SC ਕਮਿਸ਼ਨ ਨੇ 4 ਥਾਵਾਂ 'ਤੇ ਮੱਥਾ ਟੇਕਣ ਦਾ ਦਿੱਤਾ ਹੁਕਮ; ਪੁਲਿਸ ਤੇ ਕੀਤੀ ਸੀ ਇਤਰਾਜਯੋਗ ਟਿੱਪਣੀ
tv9-punjabi
| Updated On: 24 Jun 2026 15:32 PM IST
Share

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਉਹ ਅੱਜ (ਬੁੱਧਵਾਰ, 24 ਜੂਨ) ਚੰਡੀਗੜ੍ਹ ਵਿੱਚ ਐਸਸੀ ਕਮਿਸ਼ਨ ਦੇ ਸਾਹਮਣੇ ਪੇਸ਼ ਹੋਏ। ਉਨ੍ਹਾਂ ਦਾ ਪੱਖ ਸੁਣਨ ਤੋਂ ਬਾਅਦ, ਕਮਿਸ਼ਨ ਨੇ ਰਾਜ ਮੰਤਰੀ ਨੂੰ 4 ਥਾਵਾਂ ‘ਤੇ ਮੱਥਾ ਟੇਕਣ ਦਾ ਹੁਕਮ ਦਿੱਤਾ। ਐਸਸੀ ਕਮਿਸ਼ਨ ਨੇ ਪੁਲਿਸ ਬਾਰੇ ਇਤਰਾਜਯੋਗ ਟਿੱਪਣੀ ਕਰਨ ਦੇ ਮਾਮਲੇ ਵਿੱਚ ਇਹ ਕਾਰਵਾਈ ਕੀਤੀ ਹੈ।

ਬਿੱਟੂ ਨੂੰ ਜਿਨ੍ਹਾਂ ਚਾਰ ਥਾਵਾਂ ‘ਤੇ ਨਤਮਸਤਕ ਹੋਣਾ ਹੋਵੇਗਾ, ਉਨ੍ਹਾਂ ਚ ਸ੍ਰੀ ਦਰਬਾਰ ਸਾਹਿਬ (ਅੰਮ੍ਰਿਤਸਰ), ਫਿਲੌਰ ਵਿੱਚ ਡੇਰਾ ਬ੍ਰਹਮਦਾਸ, ਭਗਵਾਨ ਵਾਲਮੀਕਿ ਜੀ ਦਾ ਡੇਰਾ (ਰਾਮਤੀਰਥ, ਅੰਮ੍ਰਿਤਸਰ), ਅਤੇ ਡੇਰਾ ਬੱਲਾਂ ਜਾ ਕੇ ਆਸ਼ੀਰਵਾਦ ਲੈਣਗੇ।

ਮੁਆਫ਼ੀ ਮੰਗੀ, ਵੀਡੀਓ ਡਿਲੀਟ ਕੀਤਾ – ਬਿੱਟੂ

ਕੇਂਦਰੀ ਰਾਜ ਮੰਤਰੀ ਬਿੱਟੂ ਨੇ ਆਪਣੇ ਵਕੀਲਾਂ ਰਾਹੀਂ ਆਪਣਾ ਪੱਖ ਪੇਸ਼ ਕੀਤਾ। ਉਨ੍ਹਾਂ ਕਿਹਾ, “ਮੇਰੇ ਸ਼ਬਦ 100% ਕਾਨੂੰਨੀ ਤੌਰ ‘ਤੇ ਗਲਤ ਸਨ। ਮੈਂ ਇਸ ਲਈ ਮੁਆਫ਼ੀ ਮੰਗੀ। ਮੈਂ ਆਪਣੇ ਅਕਾਉਂਟ ਤੋਂ ਵੀਡੀਓ ਵੀ ਡਿਲੀਟ ਕਰ ਦਿੱਤਾ।” ਬਿੱਟੂ ਨੇ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਸੰਗਰੂਰ ਵਿੱਚ ਇੱਕ ਐਸਪੀ-ਰੈਂਕ ਦੇ ਅਧਿਕਾਰੀ ਨੇ ਰੋਕਿਆ ਸੀ। ਅਧਿਕਾਰੀ ਨੇ ਉਨ੍ਹਾਂ ਨੂੰ ਦੱਸਿਆ ਕਿ ਓਐਸਡੀ ਓਂਕਾਰ ਨੂੰ ਬਲੀਆ ਪੁਲਿਸ ਸਟੇਸ਼ਨ ਵਿੱਚ ਹਿਰਾਸਤ ਵਿੱਚ ਲਿਆ ਜਾ ਰਿਹਾ ਹੈ। ਫਿਰ ਉਹ ਬਲੀਆ ਪੁਲਿਸ ਸਟੇਸ਼ਨ ਗਏ, ਜਿੱਥੇ ਉਨ੍ਹਾਂ ਨੂੰ ਫਿਰ ਦੱਸਿਆ ਗਿਆ ਕਿ ਓਂਕਾਰ ਨੂੰ ਸੰਗਰੂਰ ਲਿਜਾਇਆ ਗਿਆ ਹੈ।

ਮੇਰੇ ਨਾਲ ਬਦਸਲੂਕੀ ਹੋਈ – ਬਿੱਟੂ

ਬਿੱਟੂ ਦੇ ਅਨੁਸਾਰ, ਉਹ ਦੁਬਾਰਾ ਸੰਗਰੂਰ ਪਹੁੰਚੇ, ਪਰ ਉੱਥੇ ਤਾਇਨਾਤ ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਦਾ ਰਸਤਾ ਰੋਕ ਲਿਆ, ਇਹ ਕਹਿੰਦੇ ਹੋਏ ਕਿ ਓਂਕਾਰ ਧੂਰੀ ਵਿੱਚ ਹੈ। ਉਹ ਫਿਰ ਧੂਰੀ ਪਹੁੰਚੇ, ਜਿੱਥੇ ਇੱਕ ਐਸਐਚਓ-ਰੈਂਕ ਦੇ ਅਧਿਕਾਰੀ ਨੇ ਉਨ੍ਹਾਂ ਦੀ ਕਾਰ ਦੇ ਸਾਹਮਣੇ ਆਪਣੀ ਗੱਡੀ ਖੜ੍ਹੀ ਕਰਕੇ ਉਨ੍ਹਾਂ ਦਾ ਰਸਤਾ ਰੋਕਿਆ। ਉਨ੍ਹਾਂ ਆਰੋਪ ਲਗਾਇਆ ਕਿ ਮੀਟਿੰਗ ਦੌਰਾਨ ਉਨ੍ਹਾਂ ਨੂੰ ਕੁਝ ਅਜਿਹੇ ਸ਼ਬਦ ਕਹੇ ਗਏ, ਜਿਸ ਨਾਲ ਉਨ੍ਹਾਂ ਨੂੰ ਕਾਫੀ ਠੇਸ ਪਹੁੰਚੀ।

ਬਿੱਟੂ ਨੇ ਕਿਹਾ ਕਿ ਉਸ ਸਮੇਂ ਹਾਲਾਤ ਤਣਾਅਪੂਰਨ ਸਨ ਅਤੇ ਪੁਲਿਸ ਦੇ ਵਿਵਹਾਰ ਨੇ ਉਨ੍ਹਾਂ ਨੂੰ ਭਾਵੁਕ ਕਰ ਦਿੱਤਾ ਸੀ। ਉਨ੍ਹਾਂਨੇ ਮੰਨਿਆ ਕਿ ਜੇਕਰ ਉਨ੍ਹਾਂਨੇ ਕੋਈ ਅਪਮਾਨਜਨਕ ਸ਼ਬਦ ਕਹੇ ਸਨ, ਤਾਂ ਉਹ ਪਹਿਲਾਂ ਹੀ ਮੀਡੀਆ ਦੇ ਸਾਹਮਣੇ ਮੁਆਫੀ ਮੰਗ ਚੁੱਕੇ ਹਨ। ਬਿੱਟੂ ਨੇ ਕਿਹਾ ਕਿ ਉਹ ਇੱਕ ਅਜਿਹੀ ਪਾਰਟੀ ਤੋਂ ਆਉਂਦੇ ਹਨ, ਜਿਸਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਫਾਈ ਕਰਮਚਾਰੀਆਂ ਦੇ ਪੈਰ ਧੋਤੇ ਹਨ।

ਕੀ ਹੈ ਪੂਰਾ ਮਾਮਲਾ?

ਇਹ ਪੂਰਾ, ਮਾਮਲਾ 26 ਮਈ ਦਾ ਹੈ। ਬਿੱਟੂ ਸੰਗਰੂਰ ਦੇ ਧੂਰੀ ਦਾ ਦੌਰਾ ਕਰ ਰਹੇ ਸਨ। ਉਸ ਦਿਨ ਪੰਜਾਬ ਦੀਆਂ ਨਿਗਮ ਚੋਣਾਂ ਹੋ ਰਹੀਆਂ ਸਨ ਤੇ ਰਵਨੀਤ ਬਿੱਟੂ ਨੂੰ ਪੁਲਿਸ ਨੇ ਰਸਤੇ ਚ ਹੀ ਰੋਕ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਪੁਲਿਸ ਮੁਲਾਜ਼ਮਾਂ ਨਾਲ ਤਿੱਖੀ ਬਹਿਸ ਹੋਈ ਸੀ। ਇਸ ਮੁੱਦੇ ਤੇ ਰਾਜਨੀਤੀ ਵੀ ਕਾਫੀ ਭੱਖੀ ਸੀ। ਇਸ ਮਾਮਲੇ ਤੋਂ ਬਾਅਦ ਉਨ੍ਹਾਂ ਨੇ ਮੀਡੀਆ ਨਾਲ ਇਸ ਮੁੱਦੇ ਤੇ ਗੱਲਬਾਤ ਕੀਤੀ ਸੀ, ਜਿਸ ਚ ਉਨ੍ਹਾਂ ਵੱਲੋਂ ਕੁੱਝ ਕਥਿਤ ਜਾਤੀਸੂਚਕ ਸ਼ਬਦ ਵਰਤੇ ਜਾਣ ਦੀ ਵੀਡੀਓ ਵਾਇਰਲ ਹੋਈ ਸੀ।

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਮੰਤਰੀ ਬਿੱਟੂ ਨੂੰ ਬੇਹੱਦ ਗੰਭੀਰਤਾ ਨਾਲ ਲਿਆ ਸੀ। ਆਯੋਗ ਵੱਲੋਂ ਬਿੱਟੂ ਨੂੰ ਦਫਤਰ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਸਨ ਅਤੇ ਇਸ ਮਾਮਲੇ ਦੀ ਜਾਂਚ ਰਿਪੋਰਟ ਤਲਬ ਕੀਤੀ ਸੀ। ਐਸਪੀ ਹੈੱਡਕੁਆਰਟਰ ਸੰਗਰੂਰ ਨੂੰ ਵੀ ਨਿੱਜੀ ਤੌਰ ਤੇ ਰਿਪੋਰਟ ਸਮੇਤ ਕਮਿਸ਼ਨ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ। ਪਰ ਬਿੱਟੂ ਨੇ ਵਾਰ-ਵਾਰ ਮੀਟਿੰਗ ਵਿੱਚ ਵਿਅਸਤ ਹੋਣ ਦਾ ਕਾਰਨ ਦੱਸਦਿਆਂ ਪੇਸ਼ੀ ਤੋਂ ਛੋਟ ਮੰਗੀ ਸੀ। ਦੱਸ ਦੇਈਏ ਕੇ ਬਿੱਟੂ ਪਹਿਲਾਂ ਹੀ ਜਨਤਕ ਤੌਰ ਤੇ ਇਸ ਮਾਮਲੇ ‘ਚ ਮੁਆਫ਼ੀ ਮੰਗ ਚੁੱਕੇ ਹਨ।

Follow Us
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ...
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ...
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ...
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ...
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ...
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ...
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?...
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ...
ਪੀਐਮ ਮੋਦੀ ਦਾ ਚੰਡੀਗੜ੍ਹ ਅਤੇ ਪੰਜਾਬ ਦੌਰਾ, PGI ਨੂੰ ਮਿਲੇਗੀ ਕਿਹੜੀ ਸੌਗਾਤ? ਵੇਖੋ...
ਪੀਐਮ ਮੋਦੀ ਦਾ ਚੰਡੀਗੜ੍ਹ ਅਤੇ ਪੰਜਾਬ ਦੌਰਾ, PGI ਨੂੰ ਮਿਲੇਗੀ ਕਿਹੜੀ ਸੌਗਾਤ? ਵੇਖੋ......