ਕਬੱਡੀ ਖਿਡਾਰੀ ਤੇਜਪਾਲ ਦੇ ਘਰ ਪਹੁੰਚੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ, ਪਰਿਵਾਰ ਨਾਲ ਦੁੱਖ ਪ੍ਰਗਟਾਇਆ
ਕੇਂਦਰੀ ਰੇਲ ਰਾਜ ਮੰਤਰੀ ਬਿੱਟੂ ਨੇ ਮ੍ਰਿਤਕ ਤੇਜਪਾਲ ਦੇ ਪਰਿਵਾਰ ਨਾਲ ਮੁਲਾਕਾਤ ਕਰ ਉਨ੍ਹਾਂ ਨਾ ਦੁੱਖ ਸਾਂਝਾ ਕੀਤਾ। ਰਵਨੀਤ ਸਿੰਘ ਬਿੱਟੂ ਨੇ ਸੰਵੇਦਨਾ ਪ੍ਰਗਟ ਕਰਦੇ ਹੋਈਆਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।
ਕਬੱਡੀ ਖਿਡਾਰੀ ਤੇਜਪਾਲ ਸਿੰਘ ਦੀ ਐਸਐਸਪੀ ਦਫ਼ਤਰ ਨੇੜੇ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਕਾਰਨ ਹੜਕੰਪ ਮਚ ਗਿਆ ਕਿਉਂਕਿ 25 ਸਾਲਾ ਕਬੱਡੀ ਖਿਡਾਰੀ ਦੀ ਐਸਐਸਪੀ ਦਫ਼ਤਰ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਐਤਵਾਰ ਨੂੰ ਮ੍ਰਿਤਕ ਕਬੱਡੀ ਖਿਡਾਰੀ ਤੇਜਪਾਲ ਦੇ ਘਰ ਪਹੁੰਚੇ।
ਰੇਲ ਰਾਜ ਮੰਤਰੀ ਬਿੱਟੂ ਨੇ ਮ੍ਰਿਤਕ ਤੇਜਪਾਲ ਦੇ ਪਰਿਵਾਰ ਨਾਲ ਮੁਲਾਕਾਤ ਕਰ ਉਨ੍ਹਾਂ ਨਾ ਦੁੱਖ ਸਾਂਝਾ ਕੀਤਾ। ਰਵਨੀਤ ਸਿੰਘ ਬਿੱਟੂ ਨੇ ਸੰਵੇਦਨਾ ਪ੍ਰਗਟ ਕਰਦੇ ਹੋਈਆਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।
ਪਰਿਵਾਰ ਪੁਲਿਸ ਥਿਉਰੀ ਤੋਂ ਸਹਿਮਤ ਨਹੀਂ
ਕਬੱਡੀ ਖਿਡਾਰੀ ਤੇਜਪਾਲ ਸਿੰਘ ਦੇ ਕਤਲ ਮਾਮਲੇ ਵਿੱਚ ਪਰਿਵਾਰ ਪੁਲਿਸ ਜਿਸ ਥਿਉਰੀ ਨਾਲ ਅਸਹਿਮਤ ਹੈ। ਜਗਰਾਉਂ ਦੇ ਐਸਐਸਪੀ ਅੰਕੁਰ ਗੁਪਤਾ ਨੇ ਵਾਰ-ਵਾਰ ਕਿਹਾ ਹੈ ਕਿ ਤੇਜਪਾਲ ਦਾ ਕਤਲ ਪੁਰਾਣੀ ਰੰਜਿਸ਼ ਕਾਰਨ ਹੋਇਆ ਸੀ। ਕਤਲ ਤੋਂ ਪਹਿਲਾਂ ਵੀ ਦੋਵੇਂ ਧਿਰਾਂ ਦੀ ਦੋ ਜਾਂ ਤਿੰਨ ਵਾਰ ਝੜਪਾਂ ਹੋਈਆਂ ਸਨ। ਹਾਲਾਂਕਿ, ਕਿਸੇ ਨੇ ਕਦੇ ਵੀ ਪੁਲਿਸ ਸ਼ਿਕਾਇਤ ਦਰਜ ਨਹੀਂ ਕਰਵਾਈ।
ਪਰਿਵਾਰ ਦਾ ਦਾਅਵਾ ਹੈ ਕਿ ਤੇਜਪਾਲ ਮੁਲਜ਼ਮ ਨੂੰ ਜਾਣਦਾ ਵੀ ਨਹੀਂ ਸੀ। ਤਾਂ ਫਿਰ ਦੁਸ਼ਮਣੀ ਦੀ ਅਫਵਾਹ ਕਿੱਥੋਂ ਆਈ? ਤੇਜਪਾਲ ਦੀ 31 ਅਕਤੂਬਰ ਨੂੰ ਜਗਰਾਉਂ ਵਿੱਚ ਐਸਐਸਪੀ ਦਫ਼ਤਰ ਤੋਂ 250 ਮੀਟਰ ਦੀ ਦੂਰੀ ‘ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਗੈਂਗਸਟਰ ਹਨੀ ਰੂਮੀ ਨੇ ਲਈ ਕਤਲ ਦੀ ਜ਼ਿੰਮੇਵਾਰੀ
ਗੈਂਗਸਟਰ ਹਨੀ ਰੂਮੀ ਨੇ ਤੇਜਪਾਲ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਉਸ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇੱਕ ਪੋਸਟ ਵਿੱਚ ਕਤਲ ਦੀ ਗੱਲ ਕਬੂਲ ਕੀਤੀ ਹੈ। ਰੂਮੀ, ਜੋ ਇਸ ਸਮੇਂ ਵਿਦੇਸ਼ ਵਿੱਚ ਫਰਾਰ ਹੈ। ਉਸ ਨੂੰ ਪੰਜਾਬ ਵਿੱਚ ਕਈ ਹਾਈ-ਪ੍ਰੋਫਾਈਲ ਕਤਲਾਂ ਦਾ ਮਾਸਟਰਮਾਈਂਡ ਮੰਨਿਆ ਜਾਂਦਾ ਹੈ। ਪੋਸਟ ਵਿੱਚ, ਉਸ ਨੇ ਦਾਅਵਾ ਕੀਤਾ ਕਿ ਤੇਜਪਾਲ ਉਸ ਦੇ ਗਿਰੋਹ ਵਿਰੁੱਧ ਕੰਮ ਕਰ ਰਿਹਾ ਸੀ ਅਤੇ ਇਸ ਲਈ, ਉਸ ਨੂੰ ਸਬਕ ਸਿਖਾਇਆ ਗਿਆ ਸੀ।


