AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਵਫ਼ਾਦਾਰ ਉਡੀਕ ਹੀ ਕਰਦੇ ਰਹਿ ਗਏ… ਪਰਗਟ ਸਿੰਘ ਦੀ ਤਾਜਪੋਸ਼ੀ ‘ਤੇ ਰਵਨੀਤ ਬਿੱਟੂ ਦਾ ਕਾਂਗਰਸ ‘ਤੇ ਤਿੱਖਾ ਹਮਲਾ

ਜਲੰਧਰ ਛਾਉਣੀ ਤੋਂ ਵਿਧਾਇਕ ਅਤੇ ਸਾਬਕਾ ਓਲੰਪੀਅਨ ਪਰਗਟ ਸਿੰਘ ਨੂੰ ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦਾ ਨਵਾਂ ਪ੍ਰਧਾਨ ਥਾਪੇ ਜਾਣ ਤੋਂ ਤੁਰੰਤ ਬਾਅਦ ਸਿਆਸੀ ਬਿਆਨਬਾਜ਼ੀ ਭਖ ਗਈ ਹੈ। ਕਾਂਗਰਸ ਪਾਰਟੀ ਦੇ ਇਸ ਫ਼ੈਸਲੇ ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਜ਼ੋਰਦਾਰ ਨਿਸ਼ਾਨਾ ਸਾਧਿਆ ਹੈ।

ਵਫ਼ਾਦਾਰ ਉਡੀਕ ਹੀ ਕਰਦੇ ਰਹਿ ਗਏ... ਪਰਗਟ ਸਿੰਘ ਦੀ ਤਾਜਪੋਸ਼ੀ 'ਤੇ ਰਵਨੀਤ ਬਿੱਟੂ ਦਾ ਕਾਂਗਰਸ 'ਤੇ ਤਿੱਖਾ ਹਮਲਾ
tv9-punjabi
| Updated On: 03 Oct 2026 09:34 AM IST
Share

ਜਲੰਧਰ ਛਾਉਣੀ ਤੋਂ ਵਿਧਾਇਕ ਅਤੇ ਸਾਬਕਾ ਓਲੰਪੀਅਨ ਪਰਗਟ ਸਿੰਘ ਨੂੰ ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦਾ ਨਵਾਂ ਪ੍ਰਧਾਨ ਥਾਪੇ ਜਾਣ ਤੋਂ ਤੁਰੰਤ ਬਾਅਦ ਸਿਆਸੀ ਬਿਆਨਬਾਜ਼ੀ ਭਖ ਗਈ ਹੈ। ਕਾਂਗਰਸ ਪਾਰਟੀ ਦੇ ਇਸ ਫ਼ੈਸਲੇ ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਜ਼ੋਰਦਾਰ ਨਿਸ਼ਾਨਾ ਸਾਧਿਆ ਹੈ। ਬਿੱਟੂ ਨੇ ਕਾਂਗਰਸ ਹਾਈਕਮਾਂਡ ਦੀ ਕਾਰਜਸ਼ੈਲੀ ਤੇ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਪਾਰਟੀ ਲਗਾਤਾਰ ਆਪਣੇ ਪੁਰਾਣੇ ਤੇ ਵਫ਼ਾਦਾਰ ਕਾਡਰ ਨੂੰ ਨਜ਼ਰਅੰਦਾਜ਼ ਕਰਕੇ ਗ਼ੈਰ-ਰਵਾਇਤੀ ਪਿਛੋਕੜ ਵਾਲੇ ਆਗੂਆਂ ਨੂੰ ਅੱਗੇ ਵਧਾ ਰਹੀ ਹੈ।

ਰਵਨੀਤ ਸਿੰਘ ਬਿੱਟੂ ਨੇ ਪੰਜਾਬ ਕਾਂਗਰਸ ਦੇ ਅਤੀਤ ਤੇ ਚੋਟ ਕਰਦਿਆਂ ਕਿਹਾ, ਜੇਕਰ ਪੰਜਾਬ ਕਾਂਗਰਸ ਦਾ ਤਾਜ਼ਾ ਇਤਿਹਾਸ ਦੇਖਿਆ ਜਾਵੇ ਤਾਂ ਅਹਿਮ ਚੋਣਾਂ ਦੇ ਨੇੜੇ-ਤੇੜੇ ਜਿਨ੍ਹਾਂ ਆਗੂਆਂ ਨੂੰ ਮੋਹਰੀ ਕਤਾਰ ਵਿੱਚ ਲਿਆਂਦਾ ਗਿਆ, ਉਨ੍ਹਾਂ ਦਾ ਸਿਆਸੀ ਪਿਛੋਕੜ ਰਵਾਇਤੀ ਕਾਂਗਰਸੀ ਜਥੇਬੰਦੀ ਤੋਂ ਬਾਹਰਲਾ ਰਿਹਾ ਹੈ। ਦੂਜੇ ਪਾਸੇ, ਦਹਾਕਿਆਂ ਤੋਂ ਪਾਰਟੀ ਦਾ ਝੰਡਾ ਚੁੱਕਣ ਵਾਲੇ ਕੱਟੜ ਵਫ਼ਾਦਾਰ ਆਪਣੀ ਵਾਰੀ ਦੀ ਉਡੀਕ ਵਿੱਚ ਹੀ ਬੈਠੇ ਰਹਿ ਗਏ ਹਨ।

ਵਫ਼ਾਦਾਰੀ ਦੀ ਥਾਂ ਸਿਆਸੀ ਸੁਵਿਧਾ ਤੇ ਧੜੇਬੰਦੀ ਨੂੰ ਪਹਿਲ

ਬਿੱਟੂ ਨੇ ਅੱਗੇ ਕਿਹਾ ਕਿ ਜਿਹੜੇ ਵਰਕਰ ਅਤੇ ਜ਼ਮੀਨੀ ਆਗੂ ਸਾਲਾਂਬੱਧੀ ਧੁੱਪ-ਛਾਂ ਕੱਟ ਕੇ ਪਾਰਟੀ ਨੂੰ ਮਜ਼ਬੂਤ ਕਰਦੇ ਹਨ, ਉਨ੍ਹਾਂ ਨੂੰ ਹਾਈਕਮਾਂਡ ਵੱਲੋਂ ਮਾਣ-ਸਤਿਕਾਰ ਦੀ ਉਮੀਦ ਹੁੰਦੀ ਹੈ। ਪਰ ਜਦੋਂ ਵਫ਼ਾਦਾਰੀ ਦਾ ਮੁੱਲ ਮੋੜਨ ਦੀ ਗੱਲ ਆਉਂਦੀ ਹੈ, ਤਾਂ ਹਾਈਕਮਾਂਡ ਸਿਆਸੀ ਸਹੂਲਤ, ਅੰਦਰੂਨੀ ਧੜੇਬੰਦੀ ਨੂੰ ਸੰਭਾਲਣ ਅਤੇ ਆਪਣੇ ਚਹੇਤੇ ਚਿਹਰਿਆਂ ਨੂੰ ਤਰਜੀਹ ਦੇਣ ਤੱਕ ਸੀਮਤ ਰਹਿ ਜਾਂਦੀ ਹੈ।

ਬਿੱਟੂ ਨੇ ਕਾਂਗਰਸ ਅੰਦਰ ਨਾਰਾਜ਼ਗੀ ਦੀ ਵਜ੍ਹਾ ਦੱਸੀ

ਕਾਂਗਰਸ ਵਿੱਚ ਬਿਤਾਏ ਆਪਣੇ ਪੁਰਾਣੇ ਦਿਨਾਂ ਨੂੰ ਯਾਦ ਕਰਦਿਆਂ ਭਾਜਪਾ ਆਗੂ ਨੇ ਕਿਹਾ ਕਿ ਵਰਤੋ ਅਤੇ ਸੁੱਟੋ ਵਾਲੀ ਇਸ ਮਾਨਸਿਕਤਾ ਕਾਰਨ ਅੱਜ ਕਾਂਗਰਸ ਦੇ ਅਸਲ ਵਫ਼ਾਦਾਰ ਆਗੂਆਂ ਅਤੇ ਕੇਡਰ ਅੰਦਰ ਭਾਰੀ ਰੋਸ ਤੇ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਸਿੱਧਾ ਵਾਰ ਕਰਦਿਆਂ ਕਿਹਾ, ਆਖ਼ਰਕਾਰ ਇਸ ਦੀ ਸਾਰੀ ਜ਼ਿੰਮੇਵਾਰੀ ਸ੍ਰੀ ਰਾਹੁਲ ਗਾਂਧੀ ਦੇ ਸਿਰ ਆਉਂਦੀ ਹੈ। ਮੈਂ ਇਸ ਸਿਆਸੀ ਸੱਭਿਆਚਾਰ ਨੂੰ ਬਹੁਤ ਪਹਿਲਾਂ ਸਮਝ ਲਿਆ ਸੀ, ਇਸੇ ਲਈ ਮੈਂ ਸਹੀ ਸਮੇਂ ਤੇ ਆਪਣਾ ਨਵਾਂ ਰਾਹ ਚੁਣਨ ਦਾ ਫ਼ੈਸਲਾ ਲਿਆ। ਉਨ੍ਹਾਂ ਅੱਗੇ ਕਿਹਾ ਕਿ ਵਫ਼ਾਦਾਰੀ ਦਾ ਸਨਮਾਨ ਹੋਣਾ ਲਾਜ਼ਮੀ ਹੈ ਅਤੇ ਜਦੋਂ ਸਵੈ-ਮਾਣ ਨੂੰ ਸੱਟ ਲੱਗੇ ਤਾਂ ਸਹੀ ਰਾਹ ਚੁਣਨ ਵਿੱਚ ਕੋਈ ਝਿਜਕ ਨਹੀਂ ਹੋਣੀ ਚਾਹੀਦੀ। ਇਸ ਦੇ ਨਾਲ ਹੀ ਉਨ੍ਹਾਂ ਕਾਂਗਰਸ ਦੇ ਵਫ਼ਾਦਾਰਾਂ ਲਈ ਸ਼ੁੱਭਕਾਮਨਾਵਾਂ ਵੀ ਪ੍ਰਗਟਾਈਆਂ।

ਕਿਸ ਨੂੰ ਸੌਂਪੀ ਗਈ ਪੰਜਾਬ ਦੀ ਵਾਗਡੋਰ?

ਜ਼ਿਕਰਯੋਗ ਹੈ ਕਿ ਕਾਂਗਰਸ ਹਾਈਕਮਾਂਡ ਨੇ ਸਾਬਕਾ ਓਲੰਪੀਅਨ ਤੇ ਜਲੰਧਰ ਕੈਂਟ ਦੇ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਥਾਪਿਆ ਹੈ। ਉਨ੍ਹਾਂ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਥਾਂ ਲਈ ਹੈ। ਕਾਂਗਰਸ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (X) ਤੇ ਅਧਿਕਾਰਤ ਐਲਾਨ ਕਰਦਿਆਂ ਕਿਹਾ ਕਿ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪਰਗਟ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਇਹ ਜ਼ਿੰਮੇਵਾਰੀ ਸੌਂਪੀ ਹੈ। ਇਹ ਨਿਯੁਕਤੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸ਼ੁੱਕਰਵਾਰ ਨੂੰ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਰਸਮੀ ਅਸਤੀਫ਼ਾ ਸੌਂਪਣ ਤੋਂ ਕੁਝ ਸਮਾਂ ਬਾਅਦ ਸਾਹਮਣੇ ਆਈ। ਰਾਜਾ ਵੜਿੰਗ ਪਿਛਲੇ ਚਾਰ ਸਾਲਾਂ ਤੋਂ ਵੱਧ ਸਮੇਂ ਤੋਂ ਪੰਜਾਬ ਕਾਂਗਰਸ ਦੀ ਅਗਵਾਈ ਕਰ ਰਹੇ ਸਨ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...