ਮੇਰੇ ‘ਤੇ ਵੀ ਹਮਲਾ ਕਰਨ ਦੀ ਰਚੀ ਗਈ ਸੀ ਸਾਜਿਸ਼, ਸੁਖਬੀਰ ਬਾਦਲ ‘ਤੇ ਹਮਲੇ ਤੋਂ ਬਾਅਦ ਬੋਲੇ ਰਵਨੀਤ ਸਿੰਘ ਬਿੱਟੂ

Updated On: 

04 Dec 2024 17:39 PM

Ravneet Bittu on Sukhbir Badal: ਬਿੱਟੂ ਨੇ ਕਿਹਾ ਕਿ ਰੂਪਨਗਰ ਦੇ ਤਤਕਾਲੀ ਐਸਐਸਪੀ ਨੇ ਉਨ੍ਹਾਂ ਨੂੰ ਚੇਤਾਵਨੀ ਦਿੱਤੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਦੋਸ਼ੀ ਉਨ੍ਹਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਉਹ ਆਪਣੀ ਕਾਰ ਵਿੱਚ ਆਰਡੀਐਕਸ ਲੈ ਕੇ ਘੁੰਮ ਰਿਹਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਤਿੰਨ ਦਿਨਾਂ ਲਈ ਆਪਣੇ ਪ੍ਰੋਗਰਾਮ ਰੱਦ ਕਰ ਦਿੱਤੇ। ਇਸ ਤੋਂ ਬਾਅਦ ਮੁਲਜ਼ਮ ਨੂੰ ਫੜ ਲਿਆ ਗਿਆ।

ਮੇਰੇ ਤੇ ਵੀ ਹਮਲਾ ਕਰਨ ਦੀ ਰਚੀ ਗਈ ਸੀ ਸਾਜਿਸ਼, ਸੁਖਬੀਰ ਬਾਦਲ ਤੇ ਹਮਲੇ ਤੋਂ ਬਾਅਦ ਬੋਲੇ ਰਵਨੀਤ ਸਿੰਘ ਬਿੱਟੂ

ਜਲੰਧਰ ਦੌਰ 'ਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ

Follow Us On

Ravneet Bittu: ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹਰਿਮੰਦਰ ਸਾਹਿਬ ਦੇ ਗੇਟ ‘ਤੇ ਹੋਏ ਹਮਲੇ ਤੋਂ ਬਾਅਦ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਉਹ 2009 ‘ਚ ਸ੍ਰੀ ਆਨੰਦਪੁਰ ਸਾਹਿਬ ਦੇ ਸਾਂਸਦ ਸਨ ਉਸ ਸਮੇਂ ਨਰਾਇਣ ਸਿੰਘ ਚੌੜਾ ਨੇ ਉਨ੍ਹਾਂ ਨੂੰ ਵੀ ਮਾਰਨ ਦੀ ਕੋਸ਼ਿਸ਼ ਕੀਤੀ ਸੀ।

ਰੂਪਨਗਰ ਦੇ ਤਤਕਾਲੀ ਐਸਐਸਪੀ ਨੇ ਉਨ੍ਹਾਂ ਨੂੰ ਚੇਤਾਵਨੀ ਦਿੱਤੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਦੋਸ਼ੀ ਉਨ੍ਹਾਂ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਉਹ ਆਪਣੀ ਕਾਰ ਵਿੱਚ ਆਰਡੀਐਕਸ ਲੈ ਕੇ ਘੁੰਮ ਰਿਹਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਤਿੰਨ ਦਿਨਾਂ ਲਈ ਆਪਣੇ ਪ੍ਰੋਗਰਾਮ ਰੱਦ ਕਰ ਦਿੱਤੇ। ਇਸ ਤੋਂ ਬਾਅਦ ਮੁਲਜ਼ਮ ਨੂੰ ਫੜ ਲਿਆ ਗਿਆ।

ਇਹ ਬਹੁਤ ਵੱਡੀ ਘਟਨਾ, ਹੋਵੇ ਸਖ਼ਤ ਕਾਰਵਾਈ – ਬਿੱਟੂ

ਬਿੱਟੂ ਨੇ ਕਿਹਾ ਕਿ ਗੁਰੂ ਦਾ ਸ਼ੁਕਰ ਹੈ ਕਿ ਇਸ ਹਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਬਚ ਗਏ ਹਨ। ਹਾਲਾਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੇ ਲੋਕਾਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਕਿਉਂਕਿ ਇਹ ਬਹੁਤ ਵੱਡੀ ਘਟਨਾ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦਾਦਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ 1995 ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਉਸ ਸਮੇਂ ਇਹ ਮੁਲਜ਼ਮ ਬੁੜੈਲ ਵਿੱਚ ਬੰਦ ਕਈ ਵੱਡੇ ਅਪਰਾਧੀਆਂ ਨੂੰ ਜੇਲ੍ਹ ਵਿੱਚੋਂ ਭਜਾਉਣ ਵਿੱਚ ਸ਼ਾਮਲ ਸੀ। ਉਸ ਨੇ ਸੁਰੰਗ ਰਾਹੀਂ ਸਾਰੇ ਮੁਲਜ਼ਮਾਂ ਨੂੰ ਫਰਾਰ ਕਰਵਾ ਦਿੱਤਾ ਸੀ।

ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਅਜਿਹੇ ਲੋਕਾਂ ਦੀ ਬਾਹਰ ਘੁੰਮਣ ਦੀ ਬਜਾਏ ਉਨ੍ਹਾਂ ਨੂੰ ਜੇਲ੍ਹ ਵਿੱਚ ਡੱਕਣਾ ਚਾਹੀਦਾ ਹੈ। ਹਾਲਾਂਕਿ ਇੱਥੇ ਅਜਿਹੇ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉਨ੍ਹਾਂ ਨੂੰ ਦੇਸ਼-ਵਿਦੇਸ਼ ਤੋਂ ਮਦਦ ਮਿਲਦੀ ਹੈ। ਉਨ੍ਹਾਂ ਦੀ ਮਦਦ ਲਈ ਵੱਡੇ ਵਕੀਲ ਨਿਯੁਕਤ ਕੀਤੇ ਜਾਂਦੇ ਹਨ। ਪਰ ਇਹ ਉਚਿਤ ਨਹੀਂ ਹੈ। ਅਜਿਹੇ ਲੋਕਾਂ ਕਾਰਨ ਸਮਾਜ ਦਾ ਮਹੌਲ ਖ਼ਰਾਬ ਹੁੰਦਾ ਹੈ।

Exit mobile version