ਰਵਨੀਤ ਬਿੱਟੂ ਦਾ AAP 'ਤੇ ਨਿਸ਼ਾਨ, ਕਿਹਾ- ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ 'ਚ ਵਿਦਿਆਰਥੀਆਂ ਨੂੰ ਵਰਦੀਆਂ ਤੇ ਕਿਤਾਬਾਂ ਨਹੀਂ ਮਿਲੀਆਂ | Ravneet Bittu Statement on AAP Students in Delhi did not get uniforms and books know in Punjabi Punjabi news - TV9 Punjabi

ਰਵਨੀਤ ਬਿੱਟੂ ਦਾ AAP ‘ਤੇ ਨਿਸ਼ਾਨ, ਕਿਹਾ- ਕੇਜਰੀਵਾਲ ਦੇ ਜੇਲ ‘ਚ ਹੋਣ ਕਾਰਨ ਦਿੱਲੀ ‘ਚ ਵਿਦਿਆਰਥੀਆਂ ਨੂੰ ਵਰਦੀਆਂ ਤੇ ਕਿਤਾਬਾਂ ਨਹੀਂ ਮਿਲੀਆਂ

Published: 

27 Apr 2024 16:40 PM

ਰਵਨੀਤ ਸਿੰਘ ਬਿੱਟੂ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ ਸਰਕਾਰ ਦੇ ਮੰਤਰੀ ਨੇ ਹਾਈਕੋਰਟ ਵਿੱਚ ਕਿਹਾ ਸੀ ਕਿ ਕੇਜਰੀਵਾਲ ਜੇਲ੍ਹ ਵਿੱਚ ਹਨ। ਜਦੋਂਕਿ ਕੈਬਨਿਟ ਮੀਟਿੰਗ ਤੋਂ ਬਿਨਾਂ ਵਿਦਿਆਰਥੀਆਂ ਨੂੰ ਵਰਦੀਆਂ ਅਤੇ ਕਿਤਾਬਾਂ ਨਹੀਂ ਮਿਲ ਸਕਦੀਆਂ। ਬਿੱਟੂ ਨੇ ਦੋਸ਼ ਲਾਇਆ ਕਿ ਇਸ ਨਾਲ ਆਮ ਆਦਮੀ ਪਾਰਟੀ ਦਾ ਸਿੱਖਿਆ ਮਾਡਲ ਨੰਗਾ ਹੋ ਗਿਆ ਹੈ।

ਰਵਨੀਤ ਬਿੱਟੂ ਦਾ AAP ਤੇ ਨਿਸ਼ਾਨ, ਕਿਹਾ- ਕੇਜਰੀਵਾਲ ਦੇ ਜੇਲ ਚ ਹੋਣ ਕਾਰਨ ਦਿੱਲੀ ਚ ਵਿਦਿਆਰਥੀਆਂ ਨੂੰ ਵਰਦੀਆਂ ਤੇ ਕਿਤਾਬਾਂ ਨਹੀਂ ਮਿਲੀਆਂ

ਰਵਨੀਤ ਸਿੰਘ ਬਿੱਟੂ

Follow Us On

ਲੁਧਿਆਣਾ ਤੋਂ ਭਾਜਪਾ ਉਮੀਦਵਾਰ ਅਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਵਿੱਚ ਹੋਣ ਕਾਰਨ ਵਿਦਿਆਰਥੀਆਂ ਨੂੰ ਵਰਦੀਆਂ ਅਤੇ ਕਿਤਾਬਾਂ ਨਹੀਂ ਮਿਲ ਰਹੀਆਂ। ਇਸ ਲਈ ਕੌਣ ਜ਼ਿੰਮੇਦਾਰੀ ਹੈ।

ਵਿਦਿਆਰਥੀਆਂ ਨੂੰ ਵਰਦੀਆਂ ਅਤੇ ਕਿਤਾਬਾਂ ਨਹੀਂ ਮਿਲੀਆਂ

ਰਵਨੀਤ ਸਿੰਘ ਬਿੱਟੂ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ ਸਰਕਾਰ ਦੇ ਮੰਤਰੀ ਨੇ ਹਾਈਕੋਰਟ ਵਿੱਚ ਕਿਹਾ ਸੀ ਕਿ ਕੇਜਰੀਵਾਲ ਜੇਲ੍ਹ ਵਿੱਚ ਹਨ। ਜਦੋਂਕਿ ਕੈਬਨਿਟ ਮੀਟਿੰਗ ਤੋਂ ਬਿਨਾਂ ਵਿਦਿਆਰਥੀਆਂ ਨੂੰ ਵਰਦੀਆਂ ਅਤੇ ਕਿਤਾਬਾਂ ਨਹੀਂ ਮਿਲ ਸਕਦੀਆਂ। ਬਿੱਟੂ ਨੇ ਦੋਸ਼ ਲਾਇਆ ਕਿ ਇਸ ਨਾਲ ਆਮ ਆਦਮੀ ਪਾਰਟੀ ਦਾ ਸਿੱਖਿਆ ਮਾਡਲ ਨੰਗਾ ਹੋ ਗਿਆ ਹੈ। ਜਿਸ ਦਾ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਅਤੇ ਪੰਜਾਬ ਵਿੱਚ ਬਿਗੁਲ ਵਜਾਇਆ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਪ੍ਰਾਈਵੇਟ ਸਕੂਲਾਂ ਤੋਂ ਮੋਟੀਆਂ ਫੀਸਾਂ ਦੀ ਵਸੂਲੀ ਵਰਗੇ ਦੋਸ਼ਾਂ ਨੂੰ ਲੈ ਕੇ ਸੂਬਾ ਸਰਕਾਰ ਨੂੰ ਘੇਰਿਆ।

ਬਿੱਟੂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਘੇਰਿਆ

ਸਾਂਸਦ ਬਿੱਟੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਵੀ ਨਿਸ਼ਾਨਾ ਸਾਧਿਆ। ਬਠਿੰਡਾ ਦੇ ਥਾਣੇ ਦੀ ਕੰਧ ‘ਤੇ ਲਿਖੇ ਖਾਲਿਸਤਾਨ ਪੱਖੀ ਨਾਅਰਿਆਂ ਬਾਰੇ ਉਨ੍ਹਾਂ ਕਿਹਾ ਕਿ ਰਾਤ ਦੇ ਹਨੇਰੇ ‘ਚ ਕੋਈ ਵੀ ਅਜਿਹੀ ਗੱਲ ਲਿੱਖ ਸਕਦਾ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ। ਇਸ ਮਾਮਲੇ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਨੂੰ 21 ਮਾਰਚ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਮਾਮਲੇ ‘ਚ ਅਰਵਿੰਦ ਕੇਜਰੀਵਾਲ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਕਈ ਵੱਡੇ ਨੇਤਾ ਸ਼ਾਮਲ ਹਨ।

ਇਹ ਵੀ ਪੜ੍ਹੋ: ਅਕਾਲੀ ਦਲ ਨਾਲ ਗਠਜੋੜ ਤੇ BJP ਪ੍ਰਧਾਨ ਨੇ ਕੀਤਾ ਸਾਫ, ਕਿਹਾ- ਇਕੱਲੇ ਲੜਾਂਗੇ ਚੋਣ

Exit mobile version