AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੱਛਮੀ ਬੰਗਾਲ ਚੋਣ ਨਤੀਜਿਆਂ ‘ਤੇ ਕੇਂਦਰੀ ਮੰਤਰੀ ਬਿੱਟੂ ਦਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ-ਹੰਕਾਰ ਦਾ ਅੰਤ ਤੇ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ

ਪੰਜਾਬੀ ਭਾਈਚਾਰੇ ਵੱਲੋਂ ਮੋਦੀ ਜੀ ਦੇ ਹੱਕ ਵਿੱਚ ਮਾਰਿਆ ਗਿਆ 'ਹਾਂ ਦਾ ਨਾਅਰਾ' ਅੱਜ ਬੰਗਾਲ ਦੀ ਰਾਜਨੀਤੀ ਵਿੱਚ ਇੱਕ ਨਵਾਂ ਮੋੜ ਲੈ ਕੇ ਆਇਆ ਹੈ। ਮਮਤਾ ਬੈਨਰਜੀ ਦੀ ਇਹ ਹਾਰ ਦਰਸਾਉਂਦੀ ਹੈ ਕਿ ਹੁਣ ਡਰ ਅਤੇ ਹੰਕਾਰ ਦੀ ਰਾਜਨੀਤੀ ਦਾ ਸਮਾਂ ਖਤਮ ਹੋ ਚੁੱਕਾ ਹੈ। ਮੈਂ ਉਨ੍ਹਾਂ ਸਾਰੇ ਪੰਜਾਬੀ ਭਰਾਵਾਂ ਅਤੇ ਭਵਾਨੀਪੁਰ ਦੇ ਵੋਟਰਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ।

ਪੱਛਮੀ ਬੰਗਾਲ ਚੋਣ ਨਤੀਜਿਆਂ 'ਤੇ ਕੇਂਦਰੀ ਮੰਤਰੀ ਬਿੱਟੂ ਦਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ-ਹੰਕਾਰ ਦਾ ਅੰਤ ਤੇ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ
tv9-punjabi
| Updated On: 05 May 2026 19:01 PM IST

ਪੱਛਮੀ ਬੰਗਾਲ ਚੋਣ ਨਤੀਜਿਆਂ ‘ਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਭਵਾਨੀਪੁਰ ਦੇ ਚੋਣ ਨਤੀਜਿਆਂ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਜਨਤਾ ਹੁਣ ਸਿਰਫ਼ ਸੱਚ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀਆਂ ਲੋਕ-ਪੱਖੀ ਨੀਤੀਆਂ ‘ਤੇ ਭਰੋਸਾ ਕਰਦੀ ਹੈ।

ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਮੈਨੂੰ ਯਾਦ ਹੈ ਜਦੋਂ ਮੈਂ ਭਵਾਨੀਪੁਰ ਦੀਆਂ ਗਲੀਆਂ ਵਿੱਚ ਆਪਣੇ ਪੰਜਾਬੀ ਭਰਾਵਾਂ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਦੇ ਮਨਾਂ ਵਿੱਚ ਬਦਲਾਅ ਦੀ ਜੋ ਤੜਪ ਸੀ, ਅੱਜ ਉਹ 15,114 ਵੋਟਾਂ ਦੇ ਫਰਕ ਨਾਲ ਨਤੀਜਿਆਂ ਵਿੱਚ ਬਦਲ ਗਈ ਹੈ।

ਪੰਜਾਬੀ ਭਾਈਚਾਰੇ ਵੱਲੋਂ ‘ਹਾਂ ਦਾ ਨਾਅਰਾ’

ਪੰਜਾਬੀ ਭਾਈਚਾਰੇ ਵੱਲੋਂ ਮੋਦੀ ਜੀ ਦੇ ਹੱਕ ਵਿੱਚ ਮਾਰਿਆ ਗਿਆ ‘ਹਾਂ ਦਾ ਨਾਅਰਾ’ ਅੱਜ ਬੰਗਾਲ ਦੀ ਰਾਜਨੀਤੀ ਵਿੱਚ ਇੱਕ ਨਵਾਂ ਮੋੜ ਲੈ ਕੇ ਆਇਆ ਹੈ। ਮਮਤਾ ਬੈਨਰਜੀ ਦੀ ਇਹ ਹਾਰ ਦਰਸਾਉਂਦੀ ਹੈ ਕਿ ਹੁਣ ਡਰ ਅਤੇ ਹੰਕਾਰ ਦੀ ਰਾਜਨੀਤੀ ਦਾ ਸਮਾਂ ਖਤਮ ਹੋ ਚੁੱਕਾ ਹੈ। ਮੈਂ ਉਨ੍ਹਾਂ ਸਾਰੇ ਪੰਜਾਬੀ ਭਰਾਵਾਂ ਅਤੇ ਭਵਾਨੀਪੁਰ ਦੇ ਵੋਟਰਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ। ਜਿਨ੍ਹਾਂ ਨੇ ਸਾਡੇ ਮਾਣ-ਸਤਿਕਾਰ ਦਾ ਮੁੱਲ ਮੋੜਿਆ ਅਤੇ ਭਾਰਤੀ ਜਨਤਾ ਪਾਰਟੀ ਦੇ ਵਿਕਾਸਵਾਦੀ ਏਜੰਡੇ ‘ਤੇ ਮੋਹਰ ਲਗਾਈ। ਹੁਣ ਬੰਗਾਲ ਵਿੱਚ ਖ਼ੁਸ਼ਹਾਲੀ ਅਤੇ ਤਰੱਕੀ ਦਾ ਸੂਰਜ ਚੜ੍ਹੇਗਾ।

ਬੀਜੇਪੀ ਨੇ ਬੰਗਾਲ ਵਿੱਚ 206 ਸੀਟਾਂ ਜਿੱਤੀਆਂ

ਭਾਰਤੀ ਜਨਤਾ ਪਾਰਟੀ (BJP) ਨੇ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿੱਚ ਇਤਿਹਾਸਕ ਜਿੱਤ ਦਰਜ ਕੀਤੀ ਹੈ। ਜਿਸ ਨਾਲ ਸੱਤਾ ਦਾ ਰਾਹ ਪੱਧਰਾ ਹੋ ਗਿਆ ਹੈ। 206 ਸੀਟਾਂ ਜਿੱਤ ਕੇ, ਭਾਜਪਾ ਪਹਿਲੀ ਵਾਰ ਬੰਗਾਲ ਵਿੱਚ ਸੱਤਾ ਵਿੱਚ ਆਈ ਹੈ। ਇਸ ਦੌਰਾਨ, ਲਗਾਤਾਰ ਤਿੰਨ ਵਾਰ ਸੱਤਾ ਵਿੱਚ ਰਹੀ ਟੀਐਮਸੀ ਸਿਰਫ਼ 81 ਸੀਟਾਂ ‘ਤੇ ਸਿਮਟ ਗਈ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਖੁਦ ਭਵਾਨੀਪੁਰ ਹਲਕੇ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਜਿੱਥੇ ਉਨ੍ਹਾਂ ਨੂੰ ਸੁਵੇਂਦੂ ਅਧਿਕਾਰੀ ਨੇ ਹਰਾਇਆ ਸੀ।

Follow Us
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ...
ਸੁਖਬੀਰ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਹੋਈ ਸਾਈਡਲਾਈਨ... ਕਿਵੇਂ ਹੋਵੇਗਾ Comeback?
ਸੁਖਬੀਰ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਹੋਈ ਸਾਈਡਲਾਈਨ... ਕਿਵੇਂ ਹੋਵੇਗਾ Comeback?...
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ...
ਮੁੱਖ ਮੰਤਰੀ ਭਗਵੰਤ ਮਾਨ ਦੀ "ਸ਼ੁਕਰਾਨਾ ਯਾਤਰਾ", ਕੀ ਵਿਧਾਨਸਭਾ ਚੋਣ ਦੀ ਤਿਆਰੀ?
ਮੁੱਖ ਮੰਤਰੀ ਭਗਵੰਤ ਮਾਨ ਦੀ
ਕਾਂਗਰਸ ਦੇ 4 ਸਾਲ ਸਭ ਤੋਂ ਖ਼ਰਾਬ, ਫਿਰ ਕਿਵੇਂ ਹੋਵੇਗਾ ਚੋਣਾਂ 'ਚ ਬੇੜਾ ਪਾਰ?
ਕਾਂਗਰਸ ਦੇ 4 ਸਾਲ ਸਭ ਤੋਂ ਖ਼ਰਾਬ, ਫਿਰ ਕਿਵੇਂ ਹੋਵੇਗਾ ਚੋਣਾਂ 'ਚ ਬੇੜਾ ਪਾਰ?...
Operation Sindoor ਨੂੰ ਪੂਰਾ ਹੋਇਆ ਇੱਕ ਸਾਲ, PM ਨੇ ਬਦਲੀ ਸੋਸ਼ਲ ਮੀਡੀਆ ਪ੍ਰੋਫਾਈਲ ਪਿਕ
Operation Sindoor ਨੂੰ ਪੂਰਾ ਹੋਇਆ ਇੱਕ ਸਾਲ, PM ਨੇ ਬਦਲੀ ਸੋਸ਼ਲ ਮੀਡੀਆ ਪ੍ਰੋਫਾਈਲ ਪਿਕ...
ਪੰਜਾਬ ਵਿੱਚ 3 ਘੰਟਿਆਂ ਦੇ ਅੰਦਰ 2 ਸ਼ੱਕੀ ਧਮਾਕੇ, ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਬਾਹਰ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ
ਪੰਜਾਬ ਵਿੱਚ 3 ਘੰਟਿਆਂ ਦੇ ਅੰਦਰ 2 ਸ਼ੱਕੀ ਧਮਾਕੇ, ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਬਾਹਰ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ...
ਪੰਜਾਬ ਨੂੰ ਦਹਿਲਾਉਣ ਦੀ ਕੌਣ ਕਰ ਰਿਹਾ ਸਾਜਿਸ਼? 3 ਘੰਟਿਆਂ ਵਿੱਚ 2 ਧਮਾਕਿਆਂ ਨਾਲ ਫੈਲੀ ਦਹਿਸ਼ਤ
ਪੰਜਾਬ ਨੂੰ ਦਹਿਲਾਉਣ ਦੀ ਕੌਣ ਕਰ ਰਿਹਾ ਸਾਜਿਸ਼? 3 ਘੰਟਿਆਂ ਵਿੱਚ 2 ਧਮਾਕਿਆਂ ਨਾਲ ਫੈਲੀ ਦਹਿਸ਼ਤ...
SAD ਪੁਨਰ ਸੁਰਜੀਤ ਵੱਲੋਂ ਮਹਿਲਾ ਵਿੰਗ ਦਾ ਐਲਾਨ, ਜਾਣੋ ਕੀ ਬੋਲੇ ਬੀਬੀ ਜਗੀਰ ਕੌਰ?
SAD ਪੁਨਰ ਸੁਰਜੀਤ ਵੱਲੋਂ ਮਹਿਲਾ ਵਿੰਗ ਦਾ ਐਲਾਨ, ਜਾਣੋ ਕੀ ਬੋਲੇ ਬੀਬੀ ਜਗੀਰ ਕੌਰ?...