ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਗੰਦਗੀ ਦੇਖ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਚਲਾਇਆ ਵਿਸ਼ੇਸ਼ ਸਫ਼ਾਈ ਅਭਿਆਨ

Updated On: 

15 Jul 2026 10:31 AM IST

ਅੱਜ ਲੁਧਿਆਣਾ ਦੇ ਰੇਲਵੇ ਸਟੇਸ਼ਨ 'ਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਮੌਕੇ ਜਿੱਥੇ ਉਨ੍ਹਾਂ ਨੇ ਰੇਲਵੇ ਸਟੇਸ਼ਨ 'ਤੇ ਪਈ ਗੰਦਗੀ ਨੂੰ ਦੇਖਦਿਆਂ ਆਮ ਲੋਕਾਂ ਨੂੰ ਇੱਕ ਅਹਿਮ ਸੁਨੇਹਾ ਦਿੱਤਾ, ਉੱਥੇ ਹੀ ਉਨ੍ਹਾਂ ਨੇ ਮੌਕੇ 'ਤੇ ਮੌਜੂਦ ਸਫ਼ਾਈ ਕਰਮਚਾਰੀਆਂ ਦੀ ਵੀ ਜ਼ੋਰਦਾਰ ਕਲਾਸ ਲਗਾਈ।

ਲੁਧਿਆਣਾ ਰੇਲਵੇ ਸਟੇਸ਼ਨ ਤੇ ਗੰਦਗੀ ਦੇਖ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਚਲਾਇਆ ਵਿਸ਼ੇਸ਼ ਸਫ਼ਾਈ ਅਭਿਆਨ

ਅੱਜ ਲੁਧਿਆਣਾ ਦੇ ਰੇਲਵੇ ਸਟੇਸ਼ਨ ‘ਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਮੌਕੇ ਜਿੱਥੇ ਉਨ੍ਹਾਂ ਨੇ ਰੇਲਵੇ ਸਟੇਸ਼ਨ ‘ਤੇ ਪਈ ਗੰਦਗੀ ਨੂੰ ਦੇਖਦਿਆਂ ਆਮ ਲੋਕਾਂ ਨੂੰ ਇੱਕ ਅਹਿਮ ਸੁਨੇਹਾ ਦਿੱਤਾ, ਉੱਥੇ ਹੀ ਉਨ੍ਹਾਂ ਨੇ ਮੌਕੇ ‘ਤੇ ਮੌਜੂਦ ਸਫ਼ਾਈ ਕਰਮਚਾਰੀਆਂ ਦੀ ਵੀ ਜ਼ੋਰਦਾਰ ਕਲਾਸ ਲਗਾਈ। ਕੇਂਦਰੀ ਮੰਤਰੀ ਨੇ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਖਾਣ-ਪੀਣ ਵਾਲੀਆਂ ਚੀਜ਼ਾਂ ਦੀ ਵਰਤੋਂ ਕਰਨ ਤੋਂ ਬਾਅਦ ਉਨ੍ਹਾਂ ਦੇ ਰੈਪਰ ਜਾਂ ਕੂੜਾ ਹਮੇਸ਼ਾ ਡਸਟਬੀਨ ਦੇ ਵਿੱਚ ਹੀ ਸੁੱਟਣੀ ਚਾਹੀਦੀ ਹੈ।

ਇਸ ਦੌਰਾਨ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਨੇ ਰੇਲਵੇ ਸਟੇਸ਼ਨ ‘ਤੇ ਸਫ਼ਾਈ ਦੇ ਮਾੜੇ ਹਾਲਾਤ ਨੂੰ ਲੈ ਕੇ ਉੱਥੇ ਮੌਜੂਦ ਰੇਲਵੇ ਅਧਿਕਾਰੀਆਂ ਨੂੰ ਵੀ ਸਖ਼ਤ ਸ਼ਬਦਾਂ ਵਿੱਚ ਚਿਤਾਵਨੀ ਦਿੱਤੀ। ਉਨ੍ਹਾਂ ਨੇ ਅਧਿਕਾਰੀਆਂ ਦੀ ਕਲਾਸ ਲਗਾਉਂਦਿਆਂ ਸਪੱਸ਼ਟ ਤੌਰ ‘ਤੇ ਕਿਹਾ ਕਿ ਵੱਡੇ ਪੱਧਰ ‘ਤੇ ਮੁਲਾਜ਼ਮ ਅਤੇ ਸਟਾਫ਼ ਮੌਜੂਦ ਹੋਣ ਦੇ ਬਾਵਜੂਦ ਵੀ ਸਟੇਸ਼ਨ ‘ਤੇ ਸਫ਼ਾਈ ਦਾ ਇੰਨਾ ਮਾੜਾ ਹਾਲ ਦੇਖਣ ਨੂੰ ਮਿਲ ਰਿਹਾ ਹੈ, ਜੋ ਕਿ ਬਿਲਕੁਲ ਸਹੀ ਨਹੀਂ ਹੈ। ਅੱਜ ਇਸ ਸਬੰਧੀ ਸਾਰੇ ਜ਼ਿੰਮੇਵਾਰ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਆਪਣੀ ਗੱਲਬਾਤ ਦੌਰਾਨ ਰਵਨੀਤ ਬਿੱਟੂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਤੋਂ ਪਹਿਲਾਂ ਦੇਸ਼ ਦੇ ਹਰ ਮੰਡਲ, ਹਰ ਜ਼ਿਲ੍ਹੇ ਅਤੇ ਸਾਰੇ ਸ਼ਹਿਰਾਂ ਦੇ ਵਿੱਚ ਵੱਡੇ ਪੱਧਰ ‘ਤੇ ਇਹ ਸਵੱਛਤਾ ਸਫ਼ਾਈ ਅਭਿਆਨ ਚਲਾਇਆ ਜਾ ਰਿਹਾ ਹੈ। ਇਸੇ ਮੁਹਿੰਮ ਦੇ ਤਹਿਤ ਅੱਜ ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਵੀ ਸਫ਼ਾਈ ਕਰਵਾਈ ਗਈ ਹੈ ਅਤੇ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਅਧਿਕਾਰੀਆਂ ਨੂੰ ਜ਼ਿੰਮੇਵਾਰੀ ਦਾ ਅਹਿਸਾਸ ਕਰਵਾਇਆ ਗਿਆ ਹੈ।

Follow Us