ਰਵਨੀਤ ਬਿੱਟੂ ਨੇ ਰਾਜ ਮੰਤਰੀ ਦਾ ਅਹੁਦਾ ਸੰਭਾਲਿਆ: ਕਿਹਾ- ਮੋਦੀ ਜੀ ਦਾ ਸ਼ੁਕਰਗੁਜ਼ਾਰ ਹਾਂ, ਰੇਲਵੇ ਨੂੰ ਅੱਗੇ ਲਿਜਾਣ ਲਈ ਕਰਾਂਗੇ ਹਰ ਸੰਭਵ ਕੋਸ਼ਿਸ਼ | Ravneet Singh Bittu appointed as minister of state for food processing industries and railways know in Punjabi Punjabi news - TV9 Punjabi

ਰਵਨੀਤ ਬਿੱਟੂ ਨੇ ਰਾਜ ਮੰਤਰੀ ਦਾ ਸੰਭਾਲਿਆ ਅਹੁਦਾ, ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ, ਬੋਲੇ- ਰੇਲਵੇ ਨੂੰ ਅੱਗੇ ਲਿਜਾਣ ‘ਚ ਨਹੀਂ ਛੱਡਾਂਗੇ ਕੋਈ ਕਸਰ

Updated On: 

11 Jun 2024 16:51 PM

ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਕੇ ਰੇਲਵੇ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰੇਲਵੇ ਸੇਵਾ ਇੱਕ ਅਜਿਹਾ ਕਾਰਜ ਹੈ, ਜੋ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਜੁੜਿਆ ਹੋਇਆ ਹੈ। ਦਰਜਾ-4 ਦੇ ਮੁਲਾਜ਼ਮਾਂ ਤੋਂ ਲੈ ਕੇ ਅਫਸਰਾਂ ਤੱਕ ਸਾਰਿਆਂ ਨੂੰ ਬਰਾਬਰ ਸਨਮਾਨ ਦੇ ਕੇ ਰੇਲਵੇ ਨੂੰ ਵਿਕਾਸ ਦੇ ਰਾਹ 'ਤੇ ਲਿਜਾਇਆ ਜਾਵੇਗਾ।

ਰਵਨੀਤ ਬਿੱਟੂ ਨੇ ਰਾਜ ਮੰਤਰੀ ਦਾ ਸੰਭਾਲਿਆ ਅਹੁਦਾ, ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ, ਬੋਲੇ- ਰੇਲਵੇ ਨੂੰ ਅੱਗੇ ਲਿਜਾਣ ਚ ਨਹੀਂ ਛੱਡਾਂਗੇ ਕੋਈ ਕਸਰ

ਰਵਨੀਤ ਸਿੰਘ ਬਿੱਟੂ

Follow Us On

ਪੰਜਾਬ ਦੇ ਸਾਬਕਾ ਸੰਸਦ ਮੈਂਬਰ ਤੇ ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਅੱਜ ਦਿੱਲੀ ਵਿਖੇ ਰੇਲ ਰਾਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਰਵਨੀਤ ਬਿੱਟੂ ਨੇ ਕਿਹਾ ਕਿ ਉਹ ਰੇਲਵੇ ਨੂੰ ਅੱਗੇ ਲਿਜਾਣ ਲਈ ਹਰ ਸੰਭਵ ਯਤਨ ਕਰਨਗੇ। ਬਿੱਟੂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਇਸ ਕਾਬਲ ਸਮਝਿਆ।

ਬਿੱਟੂ ਨੇ ਕਿਹਾ ਕਿ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਕੇ ਰੇਲਵੇ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰੇਲਵੇ ਸੇਵਾ ਇੱਕ ਅਜਿਹਾ ਕਾਰਜ ਹੈ, ਜੋ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਜੁੜਿਆ ਹੋਇਆ ਹੈ। ਦਰਜਾ-4 ਦੇ ਮੁਲਾਜ਼ਮਾਂ ਤੋਂ ਲੈ ਕੇ ਅਫਸਰਾਂ ਤੱਕ ਸਾਰਿਆਂ ਨੂੰ ਬਰਾਬਰ ਸਨਮਾਨ ਦੇ ਕੇ ਰੇਲਵੇ ਨੂੰ ਵਿਕਾਸ ਦੇ ਰਾਹ ‘ਤੇ ਲਿਜਾਇਆ ਜਾਵੇਗਾ।

ਬਿੱਟੂ ਦੇ ਮੰਤਰੀ ਬਣਨ ‘ਤੇ ਇਹ ਕੰਮ ਪੂਰੇ ਹੋ ਸਕਦੇ ਹਨ

ਜੇਕਰ ਬਿੱਟੂ ਰਾਜ ਮੰਤਰੀ ਬਣਦੇ ਹਨ ਤਾਂ ਅੰਮ੍ਰਿਤਸਰ-ਦਿੱਲੀ ਦਰਮਿਆਨ ਹਾਈ ਸਪੀਡ ਰੇਲ ਪ੍ਰਾਜੈਕਟ ਨੂੰ ਪੂਰਾ ਕੀਤਾ ਜਾ ਸਕਦਾ ਹੈ। ਇਹ ਟ੍ਰੈਕ ਲਗਭਗ 465 ਕਿਲੋਮੀਟਰ ਲੰਬਾ ਹੈ। ਇਸ ਵਿੱਚ ਪੰਜਾਬ ਹੀ ਨਹੀਂ ਹਰਿਆਣਾ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਇਹ ਪ੍ਰਾਜੈਕਟ ਹੁਣੇ ਸ਼ੁਰੂ ਹੋਇਆ ਹੈ ਅਤੇ ਇਸ ਦੇ ਮੁਕੰਮਲ ਹੋਣ ਤੋਂ ਬਾਅਦ ਅੰਮ੍ਰਿਤਸਰ ਤੋਂ ਦਿੱਲੀ ਦਾ ਸਫ਼ਰ ਕੁਝ ਘੰਟਿਆਂ ਦਾ ਰਹਿ ਜਾਵੇਗਾ।

ਚੰਡੀਗੜ੍ਹ-ਰਾਜਪੁਰਾ ਰੇਲਵੇ ਰੂਟ ਦੇ ਮੁਕੰਮਲ ਹੋਣ ਦੀ ਉਮੀਦ ਹੈ

ਚੰਡੀਗੜ੍ਹ ਰਾਜਪੁਰਾ ਰੇਲਵੇ ਰੂਟ ਹੈ, ਜੋ ਕਿ 2016 ਵਿੱਚ ਮਨਜ਼ੂਰ ਹੋਇਆ ਸੀ, ਪਰ ਅਜੇ ਤੱਕ ਪੂਰਾ ਨਹੀਂ ਹੋਇਆ। ਇਸ ਦੇ ਲਈ 1000 ਰੁਪਏ ਦੀ ਟੋਕਨ ਮਨੀ ਮਨਜ਼ੂਰ ਕੀਤੀ ਗਈ ਸੀ। ਜੇਕਰ ਇਹ ਪ੍ਰੋਜੈਕਟ ਪੂਰਾ ਹੋ ਜਾਂਦਾ ਹੈ ਤਾਂ ਇਸ ਨਾਲ ਹਰਿਆਣਾ ਅਤੇ ਟ੍ਰਾਈਸਿਟੀ ਸਮੇਤ ਹੋਰ ਕਈ ਸੂਬਿਆਂ ਦੇ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ।

ਇਸ ਤੋਂ ਇਲਾਵਾ ਪੰਜਾਬ ਵਿੱਚ ਰੇਲਵੇ ‘ਤੇ ਆਧਾਰਿਤ ਕਾਫੀ ਉਦਯੋਗ ਹਨ। ਕਿਉਂਕਿ ਰੇਲਵੇ ਨਾਲ ਸਬੰਧਤ ਬਹੁਤ ਸਾਰੇ ਹਿੱਸੇ ਲੁਧਿਆਣਾ, ਮੋਹਾਲੀ ਅਤੇ ਜਲੰਧਰ ਵਿੱਚ ਤਿਆਰ ਹੁੰਦੇ ਹਨ। ਉਂਜ ਵੀ ਪੰਜਾਬ ਵਿੱਚ ਕਰੋੜਾਂ ਰੁਪਏ ਦੇ ਰੇਲਵੇ ਪ੍ਰਾਜੈਕਟ ਚੱਲ ਰਹੇ ਹਨ। ਸਾਬਕਾ ਕਾਂਗਰਸੀ ਆਗੂ ਪਵਨ ਬਾਂਸਲ ਤੋਂ ਬਾਅਦ ਇਹ ਵਿਭਾਗ ਪੰਜਾਬ ਜਾਂ ਚੰਡੀਗੜ੍ਹ ਆਇਆ ਹੈ।

ਇਹ ਵੀ ਪੜ੍ਹੋ: ਬਿੱਟੂ ਦੇ ਬਹਾਨੇ ਪੰਜਾਬ ਦੀ ਸਿੱਖ ਆਬਾਦੀ ਤੇ ਨਜ਼ਰ, ਜ਼ਿਮਨੀ ਚੋਣ ਫਤਿਹ ਕਰਨਾ ਭਾਜਪਾ ਦਾ ਟੀਚਾ

ਕੌਣ ਹਨ ਰਵਨੀਤ ਬਿੱਟੂ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਰਵਨੀਤ ਬਿੱਟੂ ਹਨ। ਬੇਅੰਤ ਸਿੰਘ 1995 ਵਿੱਚ ਅੱਤਵਾਦ ਦੇ ਦੌਰ ਦੌਰਾਨ ਸਕੱਤਰੇਤ ਦੀ ਇਮਾਰਤ ਵਿੱਚ ਹੋਏ ਧਮਾਕੇ ਵਿੱਚ ਸ਼ਹਿਦ ਹੋ ਗਏ ਸਨ। ਰਵਨੀਤ ਸਿੰਘ ਬਿੱਟੂ ਨੂੰ ਨਰਿੰਦਰ ਮੋਦੀ 3.0 ਸਰਕਾਰ ਵਿੱਚ ਮੰਤਰੀ ਬਣਾਇਆ ਗਿਆ ਹੈ।

ਬੰਬ ਦੀ ਮਿਲੀ ਸੀ ਧਮਕੀ

ਇਸ ਸਾਲ ਦੇ ਸ਼ੁਰੂਆਤ ਵਿੱਚ ਰਵਨੀਤ ਸਿੰਘ ਬਿੱਟੂ ਨੂੰ ਬੰਬ ਨਾਲ ਉਡਾਣ ਦੀ ਧਮਕੀ ਮਿਲੀ ਸੀ। ਬਿੱਟੂ ਨੂੰ ਕਿਸੇ ਅਣਪਛਾਤੇ ਵਿਦੇਸ਼ੀ ਨੰਬਰ ਤੋਂ ਵਟਸਐਪ ‘ਤੇ ਕਾਲ ਆਈ। ਧਮਕੀ ਦੇਣ ਵਾਲੇ ਵਿਅਕਤੀ ਨੇ ਬਿੱਟੂ ਨੂੰ ਕਿਹਾ ਕਿ ਜਲਦੀ ਹੀ ਉਸ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਇਸ ਤੋਂ ਬਾਅਦ ਬਿੱਟੂ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ ਸੀ।

Exit mobile version