AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

CM ਮਾਨ ਦੇ ਕਾਫ਼ਲੇ ‘ਤੇ ਸਾਬਕਾ ਕੇਂਦਰੀ ਮੰਤਰੀ ਨੇ ਸੁੱਟੇ ਅੰਡੇ ਤੇ ਟਮਾਟਰ, ਪੁਲਿਸ ਨੇ ਰਵਨੀਤ ਬਿੱਟੂ ਨੂੰ ਹਿਰਾਸਤ ‘ਚ ਲਿਆ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਮੁੱਖ ਮੰਤਰੀ ਮਾਨ ਅੱਜ ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਨ ਲਈ ਲੁਧਿਆਣਾ ਵਿੱਚ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਪੱਖੋਵਾਲ ਰੋਡ 'ਤੇ ਸਥਿਤ ਇਨਡੋਰ ਸਟੇਡੀਅਮ ਵਿੱਚ ਪਾਰਟੀ ਦਾ ਚੋਣ ਪੈਂਫਲੈਟ ਵੀ ਜਾਰੀ ਕੀਤਾ। ਇਸ ਤੋਂ ਪਹਿਲਾਂ ਕੇਂਦਰੀ ਰੇਲ ਰਾਜ ਮੰਤਰੀ ਨੇ

CM ਮਾਨ ਦੇ ਕਾਫ਼ਲੇ 'ਤੇ ਸਾਬਕਾ ਕੇਂਦਰੀ ਮੰਤਰੀ ਨੇ ਸੁੱਟੇ ਅੰਡੇ ਤੇ ਟਮਾਟਰ, ਪੁਲਿਸ ਨੇ ਰਵਨੀਤ ਬਿੱਟੂ ਨੂੰ ਹਿਰਾਸਤ 'ਚ ਲਿਆ
ਸਾਬਕਾ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ
tv9-punjabi
| Updated On: 19 Sep 2026 15:59 PM IST
Share

ਲੁਧਿਆਣਾ ਵਿੱਚ ਸ਼ਨੀਵਾਰ ਨੂੰ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ‘ਤੇ ਅੰਡੇ ਅਤੇ ਟਮਾਟਰ ਸੁੱਟੇ। ਵਿਰੋਧ ਪ੍ਰਦਰਸ਼ਨ ਦੌਰਾਨ ਪੰਜਾਬ ਪੁਲਿਸ ਨੇ ਰਵਨੀਤ ਬਿੱਟੂ ਨੂੰ ਹਿਰਾਸਤ ਵਿੱਚ ਲੈ ਲਿਆ।

ਦੱਸ ਦਈਏ ਕਿ ਭਾਜਪਾ ਦੀ ਨਸ਼ਾ ਮੁਕਤ ਰੱਥ ਯਾਤਰਾ ਦੀ ਸ਼ੁਰੂ ਹੋਣ ਤੋਂ ਪਹਿਲਾਂ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਹੋਇਆ ਸੀ। ਬਿੱਟੂ ਸ਼ੁੱਕਰਵਾਰ (18 ਸਤੰਬਰ) ਨੂੰ ਯਾਤਰਾ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਤੋਂ ਪਠਾਨਕੋਟ ਜਾ ਰਹੇ ਸਨ।

AAP ਦੀ ਚੋਣ ਮੁਹਿੰਮ ਲਾਂਚ ਕਰਨ ਲਈ ਪਹੁੰਚੇ ਸਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਮੁੱਖ ਮੰਤਰੀ ਮਾਨ ਅੱਜ ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਨ ਲਈ ਲੁਧਿਆਣਾ ਵਿੱਚ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਪੱਖੋਵਾਲ ਰੋਡ ‘ਤੇ ਸਥਿਤ ਇਨਡੋਰ ਸਟੇਡੀਅਮ ਵਿੱਚ ਪਾਰਟੀ ਦਾ ਚੋਣ ਪੈਂਫਲੈਟ ਵੀ ਜਾਰੀ ਕੀਤਾ। ਵਿਰੋਧੀ ਧਿਰਾਂ ‘ਤੇ ਤਿੱਖੇ ਵਾਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰਾਂ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਨਸ਼ਿਆਂ ਦਾ ਕਹਿਰ ਸਭ ਤੋਂ ਵੱਧ ਵਧਿਆ-ਫੁੱਲਿਆ ਅਤੇ ਅੱਜ ਉਹੀ ਲੋਕ ਨਸ਼ਾ ਵਿਰੋਧੀ ਯਾਤਰਾਵਾਂ ਕੱਢ ਕੇ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦਾ ਯਤਨ ਕਰ ਰਹੇ ਹਨ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਨੇ ਵੀ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਨਸ਼ਾ ਖ਼ਤਮ ਕਰਨ ਦੇ ਨਾਂ ‘ਤੇ ਵੋਟਾਂ ਮੰਗੀਆਂ ਸਨ, ਪ੍ਰੰਤੂ ਧਰਾਤਲ ‘ਤੇ ਨਸ਼ੇ ਦਾ ਖ਼ਾਤਮਾ ਕਰਨ ਵਿੱਚ ਉਹ ਪੂਰੀ ਤਰ੍ਹਾਂ ਨਾਕਾਮ ਰਹੇ।

ਸ਼ੁੱਕਰਵਾਰ ਨੂੰ ਬਿੱਟੂ ਦੇ ਕਾਫਲੇ ‘ਤੇ ਹੋਇਆ ਸੀ ਹਮਲਾ

ਸ਼ੁੱਕਰਵਾਰ ਨੂੰ ਭਾਜਪਾ ਦੀ ਨਸ਼ਾ ਮੁਕਤ ਰੱਥ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ, ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫਲੇ ‘ਤੇ ਬਟਾਲਾ ਨੇੜੇ ਹਮਲਾ ਕੀਤਾ ਗਿਆ। ਬਿੱਟੂ ਦੇ ਅਨੁਸਾਰ, ਕਾਫਲੇ ਨੂੰ ਘੇਰ ਲਿਆ ਗਿਆ, ਵਾਹਨਾਂ ਦੀਆਂ ਖਿੜਕੀਆਂ ਤੋੜ ਦਿੱਤੀਆਂ ਗਈਆਂ ਅਤੇ ਅੰਡੇ ਅਤੇ ਟਮਾਟਰ ਸੁੱਟੇ ਗਏ। ਉਨ੍ਹਾਂ ਨੇ ਫਤਿਹਗੜ੍ਹ ਚੂੜੀਆਂ ਦੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜੋਬਨ ਰੰਧਾਵਾ ਦੇ ਸਮਰਥਕਾਂ ‘ਤੇ ਲੰਗਰ ਦੀ ਆੜ ਵਿੱਚ ਹਮਲਾ ਕਰਨ ਦਾ ਇਲਜ਼ਾਮ ਲਗਾਇਆ ਸੀ। ਇਸ ਹਮਲੇ ਤੋਂ ਬਾਅਦ ਸੁਰੱਖਿਆ ਵਿੱਚ ਤੈਨਾਤ ਕਰਮਚਾਰੀ ਤੁਰੰਤ ਰਵਨੀਤ ਬਿੱਟੂ ਨੂੰ ਇੱਕ ਘਰ ਲੈ ਗਏ।

Follow Us
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?...
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ...
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ...
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ...
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ...
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!...
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ...
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ...
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼...