AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਰਵਨੀਤ ਬਿੱਟੂ ਦਾ ਕਾਂਗਰਸ ‘ਤੇ ਹਮਲਾ, ਬੋਲੇ – ‘ਕਾਂਗਰਸ ‘ਚ ਹੁਣ ਕੋਈ ਵੱਡਾ ਲੀਡਰ ਨਹੀਂ ਬਚਿਆ’

ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਅੰਮ੍ਰਿਤਸਰ ਵਿਖੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਕਾਂਗਰਸ ਅਤੇ ਇਸ ਦੀ ਲੀਡਰਸ਼ਿਪ 'ਤੇ ਤਿੱਖੇ ਸਿਆਸੀ ਵਾਰ ਕੀਤੇ। ਬਿੱਟੂ ਨੇ ਖਾਸ ਤੌਰ 'ਤੇ ਨਵਜੋਤ ਕੌਰ ਸਿੱਧੂ ਦੇ ਤਾਜ਼ਾ ਬਿਆਨ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਈ ਹੈਰਾਨੀਜਨਕ ਦਾਅਵੇ ਕੀਤੇ।

ਰਵਨੀਤ ਬਿੱਟੂ ਦਾ ਕਾਂਗਰਸ 'ਤੇ ਹਮਲਾ, ਬੋਲੇ - 'ਕਾਂਗਰਸ 'ਚ ਹੁਣ ਕੋਈ ਵੱਡਾ ਲੀਡਰ ਨਹੀਂ ਬਚਿਆ'
Photo Credit: Social Media
Follow Us
tv9-punjabi
| Updated On: 09 Feb 2026 11:11 AM IST

ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਅੰਮ੍ਰਿਤਸਰ ਵਿਖੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਕਾਂਗਰਸ ਅਤੇ ਇਸ ਦੀ ਲੀਡਰਸ਼ਿਪ ‘ਤੇ ਤਿੱਖੇ ਸਿਆਸੀ ਵਾਰ ਕੀਤੇ। ਬਿੱਟੂ ਨੇ ਖਾਸ ਤੌਰ ‘ਤੇ ਨਵਜੋਤ ਕੌਰ ਸਿੱਧੂ ਦੇ ਤਾਜ਼ਾ ਬਿਆਨ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਿਸ਼ਾਨੇ ‘ਤੇ ਲੈਂਦਿਆਂ ਕਈ ਹੈਰਾਨੀਜਨਕ ਦਾਅਵੇ ਕੀਤੇ।

ਰਾਹੁਲ ਗਾਂਧੀ ਬਾਰੇ ਬਿਆਨ ‘ਤੇ ਚੁਟਕੀ

ਨਵਜੋਤ ਕੌਰ ਸਿੱਧੂ ਵੱਲੋਂ ਰਾਹੁਲ ਗਾਂਧੀ ਨੂੰ “ਪੱਪੂ” ਕਹੇ ਜਾਣ ਵਾਲੇ ਬਿਆਨ ‘ਤੇ ਪ੍ਰਤੀਕਿਰਿਆ ਦਿੰਦਿਆਂ ਰਵਨੀਤ ਬਿੱਟੂ ਨੇ ਕਿਹਾ ਕਿ ਇਹ ਕਾਂਗਰਸ ਦੀ ਅੰਦਰੂਨੀ ਸੱਚਾਈ ਨੂੰ ਬਿਆਨ ਕਰਦਾ ਹੈ। ਉਨ੍ਹਾਂ ਕਿਹਾ ਕਿ ਜਿਸ ਦਿਨ ਕਾਂਗਰਸ ਨੇ ਪੰਜਾਬ ਵਿੱਚ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰ ਦਿੱਤਾ, ਉਸ ਦਿਨ ਪਾਰਟੀ ਦੇ ਬਾਕੀ ਬਚੇ ਆਗੂ ਵੀ ਰਾਹੁਲ ਗਾਂਧੀ ਨੂੰ ਇਸੇ ਨਾਮ ਨਾਲ ਬੁਲਾਉਣਾ ਸ਼ੁਰੂ ਕਰ ਦੇਣਗੇ। ਬਿੱਟੂ ਅਨੁਸਾਰ ਕਾਂਗਰਸ ਵਿੱਚ ਸਿਰਫ਼ ਮੌਕਾਪ੍ਰਸਤੀ ਦੀ ਰਾਜਨੀਤੀ ਚੱਲ ਰਹੀ ਹੈ।

ਕਾਂਗਰਸ ਵਿੱਚ ਲੀਡਰਸ਼ਿਪ ਦਾ ਸੰਕਟ

ਬਿੱਟੂ ਨੇ ਦੋਸ਼ ਲਾਇਆ ਕਿ ਕਾਂਗਰਸ ਪਾਰਟੀ ਇਸ ਵੇਲੇ ਭਿਆਨਕ ਲੀਡਰਸ਼ਿਪ ਸੰਕਟ ਵਿੱਚੋਂ ਗੁਜ਼ਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਅੰਦਰੂਨੀ ਹਾਲਾਤ ਪੂਰੀ ਤਰ੍ਹਾਂ ਵਿਗੜ ਚੁੱਕੇ ਹਨ ਅਤੇ ਆਪਸੀ ਖਿੱਚੋਤਾਣ ਹੁਣ ਜਨਤਕ ਹੋ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਦਾ ਕੋਈ ਵੀ ਆਗੂ ਸਥਿਰ ਸੋਚ ਜਾਂ ਮਜ਼ਬੂਤ ਅਗਵਾਈ ਨਾਲ ਖੜ੍ਹਾ ਨਹੀਂ ਹੈ, ਸਗੋਂ ਹਰ ਕੋਈ ਆਪਣੇ ਨਿੱਜੀ ਰਾਜਨੀਤਿਕ ਹਿੱਤਾਂ ਦੀ ਪੂਰਤੀ ਲਈ ਇੱਕ-ਦੂਜੇ ਦੀਆਂ ਲੱਤਾਂ ਖਿੱਚ ਰਿਹਾ ਹੈ।

ਚਰਨਜੀਤ ਚੰਨੀ ਬਾਰੇ ਵੱਡਾ ਦਾਅਵਾ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਹਮਲਾ ਬੋਲਦਿਆਂ ਕੇਂਦਰੀ ਮੰਤਰੀ ਨੇ ਇੱਕ ਵੱਡਾ ਖੁਲਾਸਾ ਕੀਤਾ। ਬਿੱਟੂ ਨੇ ਦਾਅਵਾ ਕੀਤਾ ਕਿ ਇੱਕ ਸਮਾਂ ਅਜਿਹਾ ਸੀ ਜਦੋਂ ਚੰਨੀ ਉਨ੍ਹਾਂ ਦੇ ਸਾਹਮਣੇ ਹੱਥ ਜੋੜ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਮਿੰਨਤਾਂ ਕਰਦੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਚੰਨੀ ਨੇ ਕਈ ਵਾਰ ਉਨ੍ਹਾਂ ਨੂੰ ਬੇਨਤੀ ਕੀਤੀ ਸੀ ਕਿ ਉਨ੍ਹਾਂ ਦੀ ਕਾਂਗਰਸ ਵਿੱਚ ਵਾਪਸੀ ਕਰਵਾਈ ਜਾਵੇ। ਬਿੱਟੂ ਦੇ ਇਸ ਬਿਆਨ ਨੇ ਸੂਬੇ ਦੇ ਸਿਆਸੀ ਗਲਿਆਰਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ।

ਪੰਜਾਬ ਦੀ ਸਿਆਸਤ ‘ਚ ਗਰਮਾਹਟ

ਰਵਨੀਤ ਬਿੱਟੂ ਦੇ ਇਨ੍ਹਾਂ ਤਿੱਖੇ ਬਿਆਨਾਂ ਨੇ ਪੰਜਾਬ ਦੀ ਸਿਆਸਤ ਵਿੱਚ ਮੁੜ ਗਰਮਾਹਟ ਪੈਦਾ ਕਰ ਦਿੱਤੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਂਗਰਸ ਹੁਣ ਇੱਕ ਡੁੱਬਦਾ ਹੋਇਆ ਜਹਾਜ਼ ਹੈ ਜਿਸ ਦੇ ਸਵਾਰ ਖੁਦ ਹੀ ਇਸ ਨੂੰ ਡੁਬਾਉਣ ਵਿੱਚ ਲੱਗੇ ਹੋਏ ਹਨ। ਬਿੱਟੂ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਦੇ ਕਈ ਹੋਰ ਆਗੂ ਵੀ ਪਾਰਟੀ ਦਾ ਸਾਥ ਛੱਡ ਸਕਦੇ ਹਨ ਕਿਉਂਕਿ ਉੱਥੇ ਵਰਕਰਾਂ ਅਤੇ ਸੱਚੇ ਆਗੂਆਂ ਦੀ ਕੋਈ ਕਦਰ ਨਹੀਂ ਰਹਿ ਗਈ।

Follow Us
'ਧਰਮ ਦੀ ਰਾਜਨੀਤੀ ਤੋਂ ਇਲਾਵਾ...' ਮੰਤਰੀ ਬਲਜੀਤ ਕੌਰ ਦਾ ਭਾਜਪਾ 'ਤੇ ਤਿੱਖਾ ਹਮਲਾ
'ਧਰਮ ਦੀ ਰਾਜਨੀਤੀ ਤੋਂ ਇਲਾਵਾ...' ਮੰਤਰੀ ਬਲਜੀਤ ਕੌਰ ਦਾ ਭਾਜਪਾ 'ਤੇ ਤਿੱਖਾ ਹਮਲਾ...
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ...
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ...
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ...
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ...
ਵਾਰਾਣਸੀ ਦੀ ਅਨੋਖੀ ਮਸਾਨ ਹੋਲੀ: ਮੁਰਦੇ ਦੀ ਰਾਖ ਨਾਲ ਮੌਤ ਦਾ ਜਸ਼ਨ ਮਨਾਉਂਦੇ ਹਨ ਸ਼ਿਵ ਭਗਤ
ਵਾਰਾਣਸੀ ਦੀ ਅਨੋਖੀ ਮਸਾਨ ਹੋਲੀ: ਮੁਰਦੇ ਦੀ ਰਾਖ ਨਾਲ ਮੌਤ ਦਾ ਜਸ਼ਨ ਮਨਾਉਂਦੇ ਹਨ ਸ਼ਿਵ ਭਗਤ...
ਬਦਾਮ ਖਾਣ ਦੇ ਫਾਇਦੇ: ਭਿੱਜੇ ਬਦਾਮ ਸੁੱਕੇ ਬਦਾਮ ਨਾਲੋਂ ਕਿਉਂ ਵਧੀਆ?
ਬਦਾਮ ਖਾਣ ਦੇ ਫਾਇਦੇ: ਭਿੱਜੇ ਬਦਾਮ ਸੁੱਕੇ ਬਦਾਮ ਨਾਲੋਂ ਕਿਉਂ ਵਧੀਆ?...
ਦਿੱਲੀ ਸ਼ਰਾਬ ਘੁਟਾਲੇ ਵਿੱਚ ਕੇਜਰੀਵਾਲ ਅਤੇ ਸਿਸੋਦੀਆ ਬਰੀ, ਪਤਨੀ ਸੁਨੀਤਾ ਨੇ ਕੀ ਕਿਹਾ?
ਦਿੱਲੀ ਸ਼ਰਾਬ ਘੁਟਾਲੇ ਵਿੱਚ ਕੇਜਰੀਵਾਲ ਅਤੇ ਸਿਸੋਦੀਆ ਬਰੀ, ਪਤਨੀ ਸੁਨੀਤਾ ਨੇ ਕੀ ਕਿਹਾ?...
ਕੋਰਟ ਤੋਂ ਬਰੀ ਹੁੰਦਿਆਂ ਹੀ ਫੁੱਟ-ਫੁੱਟ ਕੇ ਰੋਏ ਅਰਵਿੰਦ ਕੇਜਰੀਵਾਲ, ਫਿਰ ਬੋਲੇ, "ਸੀਟਿੰਗ CM ਨੂੰ ਘੜੀਸ ਕੇ..."
ਕੋਰਟ ਤੋਂ ਬਰੀ ਹੁੰਦਿਆਂ ਹੀ ਫੁੱਟ-ਫੁੱਟ ਕੇ ਰੋਏ ਅਰਵਿੰਦ ਕੇਜਰੀਵਾਲ, ਫਿਰ ਬੋਲੇ,