ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਭਾਜਪਾ ਨੇ ਕਾਂਗਰਸ ਨੂੰ ਸਵਾਲ ਪੱਛਦਿਆਂ ਘੇਰਿਆ, ਜੇ ਬਿੱਟੂ ‘ਗੱਦਾਰ’ ਤਾਂ ਘੁਬਾਇਆ ਤੇ ਧਰਮਵੀਰ ਗਾਂਧੀ ਕੌਣ? ਰਾਹੁਲ ਗਾਂਧੀ ਸਿੱਖਾਂ ਤੋਂ ਮੰਗਣ ਮਾਫ਼ੀ

ਪੰਜਾਬ ਦੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਰਾਹੁਲ ਗਾਂਧੀ ਵੱਲੋਂ 'ਗੱਦਾਰ' ਕਹੇ ਜਾਣ ਦੇ ਮਸਲੇ 'ਤੇ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਪੰਜਾਬ ਭਾਜਪਾ ਸਮੇਤ ਕੇਂਦਰੀ ਲੀਡਰਸ਼ਿਪ ਨੇ ਇਸ ਮੁੱਦੇ 'ਤੇ ਕਾਂਗਰਸ ਨੂੰ ਬੁਰੀ ਤਰ੍ਹਾਂ ਘੇਰਿਆ ਹੈ।

ਭਾਜਪਾ ਨੇ ਕਾਂਗਰਸ ਨੂੰ ਸਵਾਲ ਪੱਛਦਿਆਂ ਘੇਰਿਆ, ਜੇ ਬਿੱਟੂ 'ਗੱਦਾਰ' ਤਾਂ ਘੁਬਾਇਆ ਤੇ ਧਰਮਵੀਰ ਗਾਂਧੀ ਕੌਣ? ਰਾਹੁਲ ਗਾਂਧੀ ਸਿੱਖਾਂ ਤੋਂ ਮੰਗਣ ਮਾਫ਼ੀ
Image Credit: Social Media
Follow Us
tv9-punjabi
| Published: 09 Feb 2026 16:50 PM IST

ਪੰਜਾਬ ਦੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਰਾਹੁਲ ਗਾਂਧੀ ਵੱਲੋਂ ‘ਗੱਦਾਰ’ ਕਹੇ ਜਾਣ ਦੇ ਮਸਲੇ ‘ਤੇ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਪੰਜਾਬ ਭਾਜਪਾ ਸਮੇਤ ਕੇਂਦਰੀ ਲੀਡਰਸ਼ਿਪ ਨੇ ਇਸ ਮੁੱਦੇ ‘ਤੇ ਕਾਂਗਰਸ ਨੂੰ ਬੁਰੀ ਤਰ੍ਹਾਂ ਘੇਰਿਆ ਹੈ। ਭਾਜਪਾ ਨੇ ਸਵਾਲ ਉਠਾਇਆ ਹੈ ਕਿ ਜੇਕਰ ਰਾਹੁਲ ਗਾਂਧੀ ਪਾਰਟੀ ਛੱਡਣ ਨੂੰ ਗੱਦਾਰੀ ਮੰਨਦੇ ਹਨ, ਤਾਂ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਆਏ ਸ਼ੇਰ ਸਿੰਘ ਘੁਬਾਇਆ ਅਤੇ ‘ਆਪ’ ਛੱਡ ਕੇ ਆਏ ਡਾ. ਧਰਮਵੀਰ ਗਾਂਧੀ ਬਾਰੇ ਉਨ੍ਹਾਂ ਦਾ ਕੀ ਖਿਆਲ ਹੈ? ਭਾਜਪਾ ਆਗੂਆਂ ਨੇ ਦੋਸ਼ ਲਾਇਆ ਕਿ ਕਾਂਗਰਸ ਹਰ ਮਾਮਲੇ ਵਿੱਚ ਦੋਹਰੇ ਮਾਪਦੰਡ ਅਪਣਾਉਂਦੀ ਹੈ।

ਹਰਦੀਪ ਸਿੰਘ ਪੁਰੀ, ਮਨਜਿੰਦਰ ਸਿੰਘ ਸਿਰਸਾ, ਅਰਵਿੰਦਰ ਸਿੰਘ ਲਵਲੀ, ਸੁਨੀਲ ਜਾਖੜ ਅਤੇ ਅਸ਼ਵਨੀ ਸ਼ਰਮਾ ਵਰਗੇ ਦਿੱਗਜ ਆਗੂਆਂ ਨੇ ਰਾਹੁਲ ਗਾਂਧੀ ਤੋਂ ਮਾਫ਼ੀ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਗੱਦਾਰ ਕਹਿਣ ਵਾਲੀ ਕਾਂਗਰਸ ਨੇ 1984 ਦੇ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਬਜਾਏ ਹਮੇਸ਼ਾ ਉਨ੍ਹਾਂ ਦੀ ਪੁਸ਼ਤਪਨਾਹੀ ਕੀਤੀ ਹੈ।

ਭਾਜਪਾ ਦੇ 3 ਤਿੱਖੇ ਸਵਾਲ

ਦੋਹਰੇ ਮਾਪਦੰਡ ਕਿਉਂ?: ਭਾਜਪਾ ਨੇ ਪੁੱਛਿਆ ਕਿ ਜੇਕਰ ਪਾਰਟੀ ਬਦਲਣਾ ਗੱਦਾਰੀ ਹੈ, ਤਾਂ ਸ਼ੇਰ ਸਿੰਘ ਘੁਬਾਇਆ ਅਤੇ ਡਾ. ਧਰਮਵੀਰ ਗਾਂਧੀ ਰਾਹੁਲ ਗਾਂਧੀ ਦੀ ਨਜ਼ਰ ਵਿੱਚ ਕੀ ਹਨ? ਕਾਂਗਰਸ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਉਹ ਇਨ੍ਹਾਂ ਆਗੂਆਂ ਨੂੰ ਵੀ ਗੱਦਾਰ ਮੰਨਦੀ ਹੈ।

ਚੀਨ ਨਾਲ ਸਮਝੌਤਾ: ਭਾਜਪਾ ਨੇ ਰਾਹੁਲ ਗਾਂਧੀ ‘ਤੇ ਨਿਸ਼ਾਨਾ ਸਾਧਦਿਆਂ ਪੁੱਛਿਆ ਕਿ ਉਹ ਦੇਸ਼ ਨੂੰ ਦੱਸਣ ਕਿ ਉਨ੍ਹਾਂ ਦੀ ਪਾਰਟੀ ਦਾ ਚੀਨੀ ਕਮਿਊਨਿਸਟ ਪਾਰਟੀ ਨਾਲ ਕੀ ਸਮਝੌਤਾ (MoU) ਹੋਇਆ ਹੈ, ਜੋ ਕਥਿਤ ਤੌਰ ‘ਤੇ ਭਾਰਤ ਵਿਰੋਧੀ ਹੈ।

1984 ਦਾ ਇਨਸਾਫ਼: ਭਾਜਪਾ ਨੇ ਸਵਾਲ ਕੀਤਾ ਕਿ ਜੇਕਰ ਕਾਂਗਰਸ ਸਿੱਖਾਂ ਦੀ ਹਮਦਰਦ ਹੈ, ਤਾਂ ਦਿੱਲੀ ਨਰਸੰਹਾਰ ਦੇ ਪੀੜਤਾਂ ਨੂੰ ਅੱਜ ਤੱਕ ਇਨਸਾਫ਼ ਕਿਉਂ ਨਹੀਂ ਮਿਲਿਆ? ਦੋਸ਼ੀਆਂ ਨੂੰ ਸਜ਼ਾ ਦੇਣ ਦੀ ਬਜਾਏ ਸੁਰੱਖਿਆ ਕਿਉਂ ਦਿੱਤੀ ਗਈ?

ਰਵਨੀਤ ਬਿੱਟੂ ਦਾ ਕਰਾਰਾ ਪਲਟਵਾਰ

ਰਵਨੀਤ ਸਿੰਘ ਬਿੱਟੂ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਸਾਂਝੀ ਕਰਦਿਆਂ ਰਾਹੁਲ ਗਾਂਧੀ ‘ਤੇ ਗੰਭੀਰ ਦੋਸ਼ ਲਾਏ:

“ਰਾਹੁਲ ਖੁਦ ਦੇਸ਼ ਦੇ ਦੁਸ਼ਮਣ”: ਬਿੱਟੂ ਨੇ ਕਿਹਾ ਕਿ ਰਾਹੁਲ ਗਾਂਧੀ ਵਿਦੇਸ਼ੀ ਧਰਤੀ ‘ਤੇ ਜਾ ਕੇ ਭਾਰਤ ਨੂੰ ਤੋੜਨ ਵਾਲੀਆਂ ਤਾਕਤਾਂ ਦਾ ਸਮਰਥਨ ਕਰਦੇ ਹਨ ਅਤੇ ਦੇਸ਼ ਦਾ ਅਕਸ ਖਰਾਬ ਕਰਦੇ ਹਨ, ਇਸ ਲਈ ਉਹ ਖੁਦ ਦੇਸ਼ ਦੇ ‘ਦੁਸ਼ਮਣ ਨੰਬਰ 1’ ਹਨ।

ਦਾਦਾ ਦੀ ਸ਼ਹਾਦਤ ਦਾ ਅਪਮਾਨ: ਭਾਵੁਕ ਹੁੰਦਿਆਂ ਬਿੱਟੂ ਨੇ ਕਿਹਾ, “ਮੇਰੇ ਦਾਦਾ ਸਰਦਾਰ ਬੇਅੰਤ ਸਿੰਘ ਨੇ ਪੰਜਾਬ ਦੀ ਸ਼ਾਂਤੀ ਲਈ ਆਪਣੀ ਜਾਨ ਵਾਰ ਦਿੱਤੀ। ਰਾਹੁਲ ਗਾਂਧੀ ਮੈਨੂੰ ਗੱਦਾਰ ਕਹਿ ਕੇ ਉਨ੍ਹਾਂ ਦੀ ਸ਼ਹਾਦਤ ਦਾ ਅਪਮਾਨ ਕਰ ਰਹੇ ਹਨ।”

“ਕਾਂਗਰਸੀ ਵੀ ਪੱਪੂ ਕਹਿਣਗੇ”: ਉਨ੍ਹਾਂ ਤੰਜ ਕੱਸਿਆ ਕਿ ਰਾਹੁਲ ਗਾਂਧੀ ਅਜੇ ਵੀ ਬਚਕਾਨਾ ਮਾਨਸਿਕਤਾ ਵਿੱਚ ਜੀ ਰਹੇ ਹਨ। ਜਿਵੇਂ ਹੀ ਪੰਜਾਬ ਵਿੱਚ ਸੀਐਮ ਚਿਹਰਾ ਸਾਫ਼ ਹੋਵੇਗਾ, ਕਾਂਗਰਸੀ ਆਗੂ ਖੁਦ ਉਨ੍ਹਾਂ ਨੂੰ ‘ਪੱਪੂ’ ਕਹਿਣਾ ਸ਼ੁਰੂ ਕਰ ਦੇਣਗੇ।

1984 ਦਾ ਜ਼ਿਕਰ: ਬਿੱਟੂ ਨੇ ਕਿਹਾ ਕਿ ਜਿਸ ਪਾਰਟੀ ਨੇ ਸਿੱਖਾਂ ਦੇ ਗਲੇ ਵਿੱਚ ਟਾਇਰ ਪਾ ਕੇ ਉਨ੍ਹਾਂ ਨੂੰ ਸਾੜਿਆ, ਉਹ ਅੱਜ ਦੂਜਿਆਂ ਨੂੰ ਦੇਸ਼ ਭਗਤੀ ਦਾ ਪਾਠ ਪੜ੍ਹਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਅਜਿਹੇ ਵਿਅਕਤੀ ਨਾਲ ਹੱਥ ਮਿਲਾਉਣ ਦੇ ਲਾਇਕ ਵੀ ਨਹੀਂ ਸਮਝਦੇ ਜੋ ਉਨ੍ਹਾਂ ਦੀ ਕੌਮ ‘ਤੇ ਸਵਾਲ ਉਠਾਉਂਦਾ ਹੋਵੇ।

ਭਾਜਪਾ ਆਗੂਆਂ ਦੀਆਂ ਪ੍ਰਤੀਕਿਰਿਆਵਾਂ

ਹਰਦੀਪ ਸਿੰਘ ਪੁਰੀ: ਕੇਂਦਰੀ ਮੰਤਰੀ ਨੇ ਕਿਹਾ ਕਿ ਗੱਦਾਰ ਉਹ ਹੁੰਦਾ ਹੈ ਜੋ ਦੇਸ਼ ਵਿਰੁੱਧ ਜਾਸੂਸੀ ਕਰੇ। ਜਿਸ ਪਰਿਵਾਰ ਨੇ ਦੇਸ਼ ਲਈ ਕੁਰਬਾਨੀ ਦਿੱਤੀ ਹੋਵੇ, ਉਸ ਲਈ ਅਜਿਹੀ ਭਾਸ਼ਾ ਵਰਤਣਾ ਨਿੰਦਣਯੋਗ ਹੈ। ਰਾਹੁਲ ਨੂੰ ਭਾਸ਼ਾ ਦੀ ਮਰਿਆਦਾ ਸਮਝਣੀ ਚਾਹੀਦੀ ਹੈ।

ਅਰਵਿੰਦਰ ਸਿੰਘ ਲਵਲੀ: ਉਨ੍ਹਾਂ ਕਿਹਾ ਕਿ ਗਾਂਧੀ ਪਰਿਵਾਰ ਖੁਦ ਨੂੰ ਦੇਸ਼ ਦਾ ਮਾਲਕ ਸਮਝਦਾ ਹੈ। ਰਾਹੁਲ ਗਾਂਧੀ ਨੇ ਤਾਂ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਆਰਡੀਨੈਂਸ ਨੂੰ ਪਾੜ ਕੇ ਉਨ੍ਹਾਂ ਦਾ ਵੀ ਅਪਮਾਨ ਕੀਤਾ ਸੀ। ਦਿੱਲੀ ਦੇ ਸਾਰੇ ਪ੍ਰਮੁੱਖ ਸਿੱਖ ਚਿਹਰੇ ਕਾਂਗਰਸ ਦੀ ਇਸੇ ਮਾਨਸਿਕਤਾ ਕਾਰਨ ਪਾਰਟੀ ਛੱਡ ਚੁੱਕੇ ਹਨ।

ਮਨਜਿੰਦਰ ਸਿੰਘ ਸਿਰਸਾ: ਸਿਰਸਾ ਨੇ ਕਿਹਾ ਕਿ ਸਿੱਖਾਂ ਨੂੰ ਵਾਰ-ਵਾਰ ਅੱਤਵਾਦੀ ਜਾਂ ਗੱਦਾਰ ਕਹਿਣਾ ਕਾਂਗਰਸ ਦੀ ਪੁਰਾਣੀ ਫ਼ਿਤਰਤ ਹੈ। ਗਾਂਧੀ ਪਰਿਵਾਰ ਨੂੰ ਸਿੱਖਾਂ ਪ੍ਰਤੀ ਆਪਣੀ ਨਫ਼ਰਤ ਭਰੀ ਸੋਚ ਤਿਆਗਣੀ ਹੋਵੇਗੀ।

ਬਿਕਰਮ ਮਜੀਠੀਆ 7 ਮਹੀਨਿਆਂ ਬਾਅਦ ਪਹੁੰਚਣਗੇ ਅੰਮ੍ਰਿਤਸਰ, ਵਾਪਸੀ ਨੂੰ ਯਾਦਗਾਰ ਬਣਾਉਣ ਦੀ ਕੋਸ਼ਿਸ਼
ਬਿਕਰਮ ਮਜੀਠੀਆ 7 ਮਹੀਨਿਆਂ ਬਾਅਦ ਪਹੁੰਚਣਗੇ ਅੰਮ੍ਰਿਤਸਰ, ਵਾਪਸੀ ਨੂੰ ਯਾਦਗਾਰ ਬਣਾਉਣ ਦੀ ਕੋਸ਼ਿਸ਼...
ਮੁੰਬਈ ਵਿੱਚ ਤਿਆਰ ਹੋਈ 39 ਕਰੋੜ ਦੀ ਸ਼ਾਹੀ ਸਾੜੀ,ਹੀਰੇ-ਸੋਨੇ ਦਾ ਰੱਜ ਕੇ ਹੋਇਆ ਇਸੇਤਮਾਲ
ਮੁੰਬਈ ਵਿੱਚ ਤਿਆਰ ਹੋਈ 39 ਕਰੋੜ ਦੀ ਸ਼ਾਹੀ ਸਾੜੀ,ਹੀਰੇ-ਸੋਨੇ ਦਾ ਰੱਜ ਕੇ ਹੋਇਆ ਇਸੇਤਮਾਲ...
Gold and Silver Crash of 2026: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ, ਵਿਆਹ ਫਿੱਕੇ ਤੇ ਲੱਖਾਂ ਨੌਕਰੀਆਂ ਖ਼ਤਮ
Gold and Silver Crash of 2026: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ, ਵਿਆਹ ਫਿੱਕੇ ਤੇ ਲੱਖਾਂ ਨੌਕਰੀਆਂ ਖ਼ਤਮ...
ਸੂਰਜਕੁੰਡ ਮੇਲੇ 'ਚ ਵੱਡਾ ਹਾਦਸਾ, ਝੂਲਾ ਡਿੱਗਣ ਕਾਰਨ ਕਈ ਜ਼ਖਮੀ
ਸੂਰਜਕੁੰਡ ਮੇਲੇ 'ਚ ਵੱਡਾ ਹਾਦਸਾ, ਝੂਲਾ ਡਿੱਗਣ ਕਾਰਨ ਕਈ ਜ਼ਖਮੀ...
PM ਦੇ ਸਾਹਮਣੇ 'ਵਿਕਸਤ ਭਾਰਤ ਯੰਗ ਲੀਡਰਜ਼' ਡਾਇਲਾਗ 'ਚ ਦੀਆ ਸ਼ਰਮਾ ਨੇ ਰੱਖਿਆ ਰੱਖਿਆ ਨਵੇਂ ਭਾਰਤ ਦਾ ਵਿਜ਼ਨ, Top- 20 ਵਿੱਚ ਸ਼ਾਮਲ
PM ਦੇ ਸਾਹਮਣੇ 'ਵਿਕਸਤ ਭਾਰਤ ਯੰਗ ਲੀਡਰਜ਼' ਡਾਇਲਾਗ 'ਚ ਦੀਆ ਸ਼ਰਮਾ ਨੇ ਰੱਖਿਆ ਰੱਖਿਆ ਨਵੇਂ ਭਾਰਤ ਦਾ ਵਿਜ਼ਨ, Top- 20 ਵਿੱਚ ਸ਼ਾਮਲ...
Pariksha Pe Charcha 2026: PM ਮੋਦੀ ਨੇ ਵਿਦਿਆਰਥੀਆਂ ਨੂੰ ਦਿੱਤਾ ਪ੍ਰੀਖਿਆ ਦੌਰਾਨ ਤਣਾਅ ਘੱਟ ਕਰਨ ਦਾ ਮੰਤਰ
Pariksha Pe Charcha 2026: PM ਮੋਦੀ ਨੇ ਵਿਦਿਆਰਥੀਆਂ ਨੂੰ ਦਿੱਤਾ ਪ੍ਰੀਖਿਆ ਦੌਰਾਨ ਤਣਾਅ ਘੱਟ ਕਰਨ ਦਾ ਮੰਤਰ...
ਸੀਟ ਜਿੱਤ ਕੇ ਦਿੱਤੀ, ਨਹੀਂ ਦਿੱਤਾ ਵੱਡਾ ਅਹੁਦਾ, ਪਰਿਵਾਰ ਦੀ ਪਾਰਟੀ ਬਣ ਗਈ ਕਾਂਗਰਸ, ਬਿੱਟੂ ਦੇ ਰਾਹੁਲ 'ਤੇ ਤਿੱਖੇ ਹਮਲੇ
ਸੀਟ ਜਿੱਤ ਕੇ ਦਿੱਤੀ, ਨਹੀਂ ਦਿੱਤਾ ਵੱਡਾ ਅਹੁਦਾ, ਪਰਿਵਾਰ ਦੀ ਪਾਰਟੀ ਬਣ ਗਈ ਕਾਂਗਰਸ, ਬਿੱਟੂ ਦੇ ਰਾਹੁਲ 'ਤੇ ਤਿੱਖੇ ਹਮਲੇ...
ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਭਾਸ਼ਣ ਕਿਉਂ ਟਲਿਆ? ਸੰਸਦ ਵਿੱਚ ਮਹਿਲਾ ਐਮਪੀ ਨੇ ਕੀਤਾ ਹੰਗਾਮਾ
ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਭਾਸ਼ਣ ਕਿਉਂ ਟਲਿਆ? ਸੰਸਦ ਵਿੱਚ ਮਹਿਲਾ ਐਮਪੀ ਨੇ ਕੀਤਾ ਹੰਗਾਮਾ...
India-US Trade Deal: ਭਾਰਤ-ਅਮਰੀਕਾ ਟ੍ਰੇਡ ਡੀਲ ਫਾਇਦਾ, ਨੁਕਸਾਨ ਅਤੇ ਭਵਿੱਖ ਦੀਆਂ ਚੁਣੌਤੀਆਂ
India-US Trade Deal: ਭਾਰਤ-ਅਮਰੀਕਾ ਟ੍ਰੇਡ ਡੀਲ ਫਾਇਦਾ, ਨੁਕਸਾਨ ਅਤੇ ਭਵਿੱਖ ਦੀਆਂ ਚੁਣੌਤੀਆਂ...