ਤਰਨਤਾਰਨ ਪੁੱਜੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, BJP ਦੀ ਵੱਡੀ ਜਿੱਤ ਦਾ ਕੀਤਾ ਦਾਅਵਾ
Tarn Taran By Election: ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ 764 ਕਰੋੜ ਰੁਪਏ ਦੀ ਲਾਗਤ ਵਾਲਾ ਪੱਟੀ-ਫਿਰੋਜ਼ਪੁਰ ਰੇਲਵੇ ਲਾਈਨ ਪ੍ਰੋਜੈਕਟ ਜਲਦੀ ਹੀ ਪੂਰਾ ਹੋ ਜਾਵੇਗਾ। ਇਸ ਨਾਲ ਤਰਨਤਾਰਨ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਵਿਕਾਸ ਦਾ ਰਾਹ ਪੱਧਰਾ ਹੋਵੇਗਾ। ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਦਿੱਤੇ ਗਏ ਹੜ੍ਹ ਰਾਹਤ ਫੰਡਾਂ ਅਤੇ ਸਿੱਖ-ਪੱਖੀ ਨੀਤੀਆਂ ਦਾ ਵੀ ਜ਼ਿਕਰ ਕੀਤਾ।
ਤਰਨਤਾਰਨ ਪੁੱਜੇ ਕੇਂਦਰੀ ਮੰਤਰੀ ਰਵਨੀਤ ਬਿੱਟੂ
ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਤਰਨ ਤਾਰਨ ਜ਼ਿਮਨੀ ਚੋਣਾਂ ਦੇ ਪ੍ਰਚਾਰ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਬੀਜੇਪੀ ਦੀ ਵੱਡੀ ਜਿੱਤ ਦਾ ਦਾਅਵਾ ਪੇਸ਼ ਕੀਤਾ। ਬਿੱਟੂ ਨੇ ਕਿਹਾ ਕਿ 2027 ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ। ਇਸ ਦੌਰਾਨ ਉਨ੍ਹਾਂ ਨੇ ਵੜਿੰਗ ਦੇ ਭੜਕਾਊ ਭਾਸ਼ਣਾਂ ਦੀ ਨਿੰਦਾ ਕੀਤੀ।
ਰਵਨੀਤ ਸਿੰਘ ਬਿੱਟੂ ਨੇ ਲੰਬੇ ਸਮੇਂ ਤੋਂ ਲਟਕ ਰਿਹਾ ਪੱਟੀ-ਫਿਰੋਜ਼ਪੁਰ ਰੇਲਵੇ ਪ੍ਰੋਜੈਕਟ ਜਲਦ ਪੂਰਾ ਕਰਵਾਇਆ ਜਾਵੇਗਾ। ਜਿਸ ਦੀ ਲਾਗਤ ₹764 ਕਰੋੜ ਹੈ। ਇਹ ਪ੍ਰੋਜੈਕਟ ਜਲਦੀ ਹੀ ਪੂਰਾ ਹੋ ਜਾਵੇਗਾ। ਇਸ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਤਰਨਤਾਰਨ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਵਿਕਾਸ ਦੇ ਕਈ ਰਸਤੇ ਖੁੱਲ੍ਹਣਗੇ, ਕਿਉਂਕਿ ਇਸ ਰਸਤੇ ਨਾਲ ਰੇਲਵੇ ਰਾਹੀਂ ਵਪਾਰ ਦੇ ਮੌਕੇ ਵਧਣ ਦੀ ਉਮੀਦ ਹੈ। ਤਰਨਤਾਰਨ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਦਾ ਵਾਅਦਾ ਕੀਤਾ।
ਰਵਨੀਤ ਸਿੰਘ ਬਿੱਟੂ ਨੇ ਕੇਂਦਰ ਸਰਕਾਰ ਦੀ ਪ੍ਰਸ਼ੰਸਾ ਕੀਤੀ
ਤਰਨਤਾਰਨ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ ਰਵਨੀਤ ਸਿੰਘ ਬਿੱਟੂ ਨੇ ਕੇਂਦਰ ਦੀ ਮੋਦੀ ਸਰਕਾਰ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਹੜ੍ਹਾਂ ਨਾਲ ਹੋਏ ਨੁਕਸਾਨ ਕਾਰਨ ਪੰਜਾਬ ਵਿੱਚ 36,703 ਘਰਾਂ ਲਈ ਇੱਕ ਪ੍ਰਸਤਾਵ ਪੇਸ਼ ਕੀਤਾ ਗਿਆ ਹੈ। ਪੰਜਾਬ ਨੂੰ 587 ਕਰੋੜ ਰੁਪਏ ਦੀ ਰਕਮ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ 2,447 ਘਰਾਂ ਦੇ ਪੁਨਰ ਨਿਰਮਾਣ ਲਈ ਇੱਕ ਪ੍ਰਸਤਾਵ ਤਿਆਰ ਕੀਤਾ ਸੀ। ਜਿਸ ਲਈ ਕੇਂਦਰ ਸਰਕਾਰ ਨੇ 40 ਕਰੋੜ ਰੁਪਏ ਜਾਰੀ ਕੀਤੇ ਸਨ। ਇਸ ਤੋਂ ਇਲਾਵਾ 70 ਕਰੋੜ ਰੁਪਏ ਦੇ ਕਣਕ ਦੇ ਬੀਜ ਮੁਹੱਈਆ ਕਰਵਾਏ ਗਏ ਸਨ।
ਬਿੱਟੂ ਨੇ ਸਿੱਖ-ਪੱਖੀ ਨੀਤੀਆਂ ਦਾ ਕੀਤਾ ਜ਼ਿਕਰ
ਰਵਨੀਤ ਸਿੰਘ ਬਿੱਟੂ ਨੇ ਇੱਕ ਹਜ਼ਾਰ ਕੁਇੰਟਲ ਬੀਜ ਅਲਾਟ ਕੀਤੇ ਗਏ ਹਨ। ਉਨ੍ਹਾਂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਸਿੱਖ ਪੱਖੀ ਦੱਸਦਿਆਂ ਕਿਹਾ ਕਿ ਕੇਂਦਰ ਨੇ ਹਰਦੀਪ ਸਿੰਘ ਪੁਰੀ ਨੂੰ ਸਿੱਖ ਮੰਤਰੀ ਨਿਯੁਕਤ ਕੀਤਾ। ਲੋਕ ਸਭਾ ਚੋਣਾਂ ਹਾਰਨ ਦੇ ਬਾਵਜੂਦ, ਉਨ੍ਹਾਂ ਨੇ ਮੈਨੂੰ ਮੰਤਰੀ ਬਣਾਇਆ ਕਿਉਂਕਿ ਮੈਂ ਪੱਗ ਬੰਨ੍ਹਦਾ ਹਾਂ।
