AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

‘ਗੱਦਾਰ’ ਤੋਂ ਬਾਅਦ ਹੁਣ ‘ਅਹਿਸਾਨਫਰਾਮੋਸ਼’: ਰਵਨੀਤ ਬਿੱਟੂ ‘ਤੇ ਕਾਂਗਰਸ ਦਾ ਤਿੱਖਾ ਵਾਰ, ਰੇਲ ਮੰਤਰੀ ਨੇ ਕੀਤਾ ਬਚਾਅ

ਕੇਂਦਰੀ ਰੇਲ ਰਾਜ ਮੰਤਰੀ ਅਤੇ ਸ਼ਹੀਦ ਬੇਅੰਤ ਸਿੰਘ ਦੇ ਪੋਤੇ ਰਵਨੀਤ ਸਿੰਘ ਬਿੱਟੂ ਨੂੰ 'ਗੱਦਾਰ' ਕਹੇ ਜਾਣ ਦੇ ਮੁੱਦੇ ਨੇ ਪੰਜਾਬ ਦੀ ਸਿਆਸਤ ਵਿੱਚ ਇੱਕ ਨਵਾਂ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ। ਇਸ ਵਿਵਾਦ ਦੀ ਗੂੰਜ ਹੁਣ ਰਾਜ ਸਭਾ ਤੱਕ ਪਹੁੰਚ ਗਈ ਹੈ, ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ 'ਤੇ ਸਿੱਖਾਂ ਦਾ ਅਪਮਾਨ ਕਰਨ ਦੇ ਗੰਭੀਰ ਦੋਸ਼ ਲਗਾਏ ਹਨ।

'ਗੱਦਾਰ' ਤੋਂ ਬਾਅਦ ਹੁਣ 'ਅਹਿਸਾਨਫਰਾਮੋਸ਼': ਰਵਨੀਤ ਬਿੱਟੂ 'ਤੇ ਕਾਂਗਰਸ ਦਾ ਤਿੱਖਾ ਵਾਰ, ਰੇਲ ਮੰਤਰੀ ਨੇ ਕੀਤਾ ਬਚਾਅ
ਰਵਨੀਤ ਬਿੱਟੂ ਹੁਣ ‘ਅਹਿਸਾਨਫਰਾਮੋਸ਼’, ਕਾਂਗਰਸ ਦਾ ਇਕ ਹੋਰ ਤਿੱਖਾ ਵਾਰ
Follow Us
tv9-punjabi
| Published: 06 Feb 2026 20:56 PM IST

ਕੇਂਦਰੀ ਰੇਲ ਰਾਜ ਮੰਤਰੀ ਅਤੇ ਸ਼ਹੀਦ ਬੇਅੰਤ ਸਿੰਘ ਦੇ ਪੋਤੇ ਰਵਨੀਤ ਸਿੰਘ ਬਿੱਟੂ ਨੂੰ ‘ਗੱਦਾਰ’ ਕਹੇ ਜਾਣ ਦੇ ਮੁੱਦੇ ਨੇ ਪੰਜਾਬ ਦੀ ਸਿਆਸਤ ਵਿੱਚ ਇੱਕ ਨਵਾਂ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ। ਇਸ ਵਿਵਾਦ ਦੀ ਗੂੰਜ ਹੁਣ ਰਾਜ ਸਭਾ ਤੱਕ ਪਹੁੰਚ ਗਈ ਹੈ, ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ‘ਤੇ ਸਿੱਖਾਂ ਦਾ ਅਪਮਾਨ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਦੂਜੇ ਪਾਸੇ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਿੱਟੂ ‘ਤੇ ਤਿੱਖੇ ਹਮਲੇ ਕਰਦਿਆਂ ਉਨ੍ਹਾਂ ਨੂੰ ‘ਅਹਿਸਾਨਫਰਾਮੋਸ਼’ ਕਰਾਰ ਦਿੱਤਾ ਹੈ।

ਪ੍ਰਧਾਨ ਮੰਤਰੀ ਮੋਦੀ ਦਾ ਕਾਂਗਰਸ ‘ਤੇ ਵੱਡਾ ਹਮਲਾ

ਰਾਜ ਸਭਾ ਵਿੱਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕਾਂਗਰਸ ਦੀ ਮਾਨਸਿਕਤਾ ਸਿੱਖਾਂ ਪ੍ਰਤੀ ਨਫ਼ਰਤ ਨਾਲ ਭਰੀ ਹੋਈ ਹੈ। ਉਨ੍ਹਾਂ ਸਵਾਲ ਕੀਤਾ ਕਿ ਜਿਸ ਪਰਿਵਾਰ ਨੇ ਦੇਸ਼ ਲਈ ਸ਼ਹਾਦਤ ਦਿੱਤੀ ਹੋਵੇ, ਕੀ ਉਸ ਦੇ ਕਿਸੇ ਮੈਂਬਰ ਵੱਲੋਂ ਸਿਆਸੀ ਵਿਚਾਰਧਾਰਾ ਬਦਲਣ ‘ਤੇ ਉਸ ਨੂੰ ਗੱਦਾਰ ਕਹਿਣਾ ਜਾਇਜ਼ ਹੈ? ਮੋਦੀ ਨੇ ਕਿਹਾ ਕਿ ਕਾਂਗਰਸ ਦੇ ਇੱਕ ਸ਼ਾਤਰ ਨੇਤਾ ਨੇ ਇੱਕ ਸਿੱਖ ਨੂੰ ਨਿਸ਼ਾਨਾ ਬਣਾਇਆ ਹੈ, ਜੋ ਕਿ ਸਮੁੱਚੇ ਸਿੱਖ ਭਾਈਚਾਰੇ ਅਤੇ ਉਨ੍ਹਾਂ ਦੇ ਗੁਰੂਆਂ ਦਾ ਅਪਮਾਨ ਹੈ। ਉਨ੍ਹਾਂ ਅਫ਼ਸੋਸ ਜਤਾਇਆ ਕਿ ਇਸ ਬਿਆਨ ‘ਤੇ ਕਾਂਗਰਸ ਨੇ ਮੁਆਫ਼ੀ ਮੰਗਣ ਦੀ ਬਜਾਏ ਹੰਕਾਰ ਦਾ ਰਸਤਾ ਚੁਣਿਆ।

ਰਾਜਾ ਵੜਿੰਗ ਅਤੇ ਭੂਪੇਸ਼ ਬਘੇਲ ਦੀ ਤਿੱਖੀ ਪ੍ਰਤੀਕਿਰਿਆ

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਰਵਨੀਤ ਬਿੱਟੂ ‘ਤੇ ਵਰ੍ਹਦਿਆਂ ਕਿਹਾ ਕਿ ਉਹ ਸਿਰਫ਼ ਗੱਦਾਰ ਹੀ ਨਹੀਂ, ਸਗੋਂ ਵੱਡੇ ਅਹਿਸਾਨਫਰਾਮੋਸ਼ ਵੀ ਹਨ। ਵੜਿੰਗ ਅਨੁਸਾਰ, ਕਾਂਗਰਸ ਨੇ ਬਿੱਟੂ ਨੂੰ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਅਤੇ ਫਿਰ ਲੁਧਿਆਣਾ ਤੋਂ ਚੋਣ ਲੜਾ ਕੇ ਸਿਆਸੀ ਪਛਾਣ ਦਿੱਤੀ, ਪਰ ਹੁਣ ਭਾਜਪਾ ਵਿੱਚ ਜਾ ਕੇ ਉਹ ਆਪਣੀਆਂ ਜੜ੍ਹਾਂ ਭੁੱਲ ਗਏ ਹਨ।

ਉਨ੍ਹਾਂ ਚੁਣੌਤੀ ਦਿੱਤੀ ਕਿ ਜੇਕਰ ਬਿੱਟੂ ਇੰਨੇ ਹੀ ਵੱਡੇ ਨੇਤਾ ਸਨ ਤਾਂ ਭਾਜਪਾ ਦੀ ਟਿਕਟ ‘ਤੇ ਲੁਧਿਆਣਾ ਤੋਂ ਕਿਉਂ ਹਾਰ ਗਏ। ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਵੀ ਕਿਹਾ ਕਿ ਗਾਂਧੀ ਪਰਿਵਾਰ ਦੀ ਬਦੌਲਤ ਤਿੰਨ ਵਾਰ ਸਾਂਸਦ ਬਣਨ ਵਾਲੇ ਬਿੱਟੂ ਅੱਜ ਰਾਹੁਲ ਗਾਂਧੀ ਨੂੰ ਦੇਸ਼ ਦਾ ਦੁਸ਼ਮਣ ਦੱਸ ਕੇ ਆਪਣੀ ਸੌੜੀ ਸੋਚ ਦਾ ਪ੍ਰਗਟਾਵਾ ਕਰ ਰਹੇ ਹਨ।

ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਬਿੱਟੂ ਦੀ ਕੀਤੀ ਸ਼ਲਾਘਾ

ਵਿਵਾਦਾਂ ਦੇ ਵਿਚਕਾਰ, ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਰਵਨੀਤ ਬਿੱਟੂ ਦੀ ਪਿੱਠ ਥਾਪੜੀ ਹੈ। ਉਨ੍ਹਾਂ ਰਾਜ ਸਭਾ ਵਿੱਚ ਕਿਹਾ ਕਿ ਬਿੱਟੂ ਪੰਜਾਬ ਦੀਆਂ ਰੇਲ ਯੋਜਨਾਵਾਂ ਨੂੰ ਸਿਰੇ ਚਾੜ੍ਹਨ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ। ਵੈਸ਼ਨਵ ਮੁਤਾਬਕ, ਬਿੱਟੂ ਨਿੱਜੀ ਤੌਰ ‘ਤੇ ਪ੍ਰੋਜੈਕਟਾਂ ਦੀ ਨਿਗਰਾਨੀ ਕਰਦੇ ਹਨ ਅਤੇ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰਕੇ ਪੰਜਾਬ ਦੇ ਲੋਕਾਂ ਨਾਲ ਇਨਸਾਫ਼ ਕਰ ਰਹੇ ਹਨ।

ਭਾਜਪਾ ਦੀ ਚੁਣੌਤੀ ਅਤੇ ਸੁਖਬੀਰ ਬਾਦਲ ਦਾ ਤੰਜ

ਪੰਜਾਬ ਭਾਜਪਾ ਦੇ ਬੁਲਾਰੇ ਪ੍ਰੀਤਪਾਲ ਬਲੀਏਵਾਲ ਨੇ ਕਾਂਗਰਸ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਹ ਬਿੱਟੂ ਨੂੰ ਗੱਦਾਰ ਕਹਿੰਦੇ ਹਨ, ਤਾਂ ਕਾਂਗਰਸ ਭਵਨ ਵਿੱਚ ਲੱਗੇ ਸ਼ਹੀਦ ਬੇਅੰਤ ਸਿੰਘ ਦੇ ਬੁੱਤ ਦੇ ਸਾਹਮਣੇ ਖੜ੍ਹੇ ਹੋ ਕੇ ਇਹ ਗੱਲ ਕਹਿਣ। ਉੱਧਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਵਿਵਾਦ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਰਾਹੁਲ ਗਾਂਧੀ ਅਤੇ ਰਵਨੀਤ ਬਿੱਟੂ ਦੋਵੇਂ ਇੱਕ-ਦੂਜੇ ਬਾਰੇ ਜੋ ਦੋਸ਼ ਲਗਾ ਰਹੇ ਹਨ, ਉਹ ਆਪਣੇ-ਆਪਣੇ ਤਰੀਕੇ ਨਾਲ ਸੱਚ ਹੀ ਬੋਲ ਰਹੇ ਹਨ।

Follow Us
US Minuteman III Test Amidst Iran Conflict: ਈਰਾਨ ਯੁੱਧ ਵਿਚਾਲੇ ਅਮਰੀਕੀ ਪ੍ਰਮਾਣੂ ਮਿਜ਼ਾਈਲ ਟੈਸਟ, ਵਿਸ਼ਵਵਿਆਪੀ ਚਿੰਤਾਵਾਂ ਅਤੇ ਵਧਦੇ ਤਣਾਅ
US Minuteman III Test Amidst Iran Conflict: ਈਰਾਨ ਯੁੱਧ ਵਿਚਾਲੇ ਅਮਰੀਕੀ ਪ੍ਰਮਾਣੂ ਮਿਜ਼ਾਈਲ ਟੈਸਟ, ਵਿਸ਼ਵਵਿਆਪੀ ਚਿੰਤਾਵਾਂ ਅਤੇ ਵਧਦੇ ਤਣਾਅ...
Holi 2026: ਵ੍ਰਿੰਦਾਵਨ 'ਚ ਹੋਲੀ ਦਾ ਆਨੰਦ ਮਨਾ ਰਹੇ ਵਿਦੇਸ਼ੀ ਸੈਲਾਨੀ
Holi 2026: ਵ੍ਰਿੰਦਾਵਨ 'ਚ ਹੋਲੀ ਦਾ ਆਨੰਦ ਮਨਾ ਰਹੇ ਵਿਦੇਸ਼ੀ ਸੈਲਾਨੀ...
'ਧਰਮ ਦੀ ਰਾਜਨੀਤੀ ਤੋਂ ਇਲਾਵਾ...' ਮੰਤਰੀ ਬਲਜੀਤ ਕੌਰ ਦਾ ਭਾਜਪਾ 'ਤੇ ਤਿੱਖਾ ਹਮਲਾ
'ਧਰਮ ਦੀ ਰਾਜਨੀਤੀ ਤੋਂ ਇਲਾਵਾ...' ਮੰਤਰੀ ਬਲਜੀਤ ਕੌਰ ਦਾ ਭਾਜਪਾ 'ਤੇ ਤਿੱਖਾ ਹਮਲਾ...
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ...
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ...
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ...
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ...
ਵਾਰਾਣਸੀ ਦੀ ਅਨੋਖੀ ਮਸਾਨ ਹੋਲੀ: ਮੁਰਦੇ ਦੀ ਰਾਖ ਨਾਲ ਮੌਤ ਦਾ ਜਸ਼ਨ ਮਨਾਉਂਦੇ ਹਨ ਸ਼ਿਵ ਭਗਤ
ਵਾਰਾਣਸੀ ਦੀ ਅਨੋਖੀ ਮਸਾਨ ਹੋਲੀ: ਮੁਰਦੇ ਦੀ ਰਾਖ ਨਾਲ ਮੌਤ ਦਾ ਜਸ਼ਨ ਮਨਾਉਂਦੇ ਹਨ ਸ਼ਿਵ ਭਗਤ...
ਬਦਾਮ ਖਾਣ ਦੇ ਫਾਇਦੇ: ਭਿੱਜੇ ਬਦਾਮ ਸੁੱਕੇ ਬਦਾਮ ਨਾਲੋਂ ਕਿਉਂ ਵਧੀਆ?
ਬਦਾਮ ਖਾਣ ਦੇ ਫਾਇਦੇ: ਭਿੱਜੇ ਬਦਾਮ ਸੁੱਕੇ ਬਦਾਮ ਨਾਲੋਂ ਕਿਉਂ ਵਧੀਆ?...