Good News: ਪੰਜਾਬ ‘ਚ 400 ਮੈਡੀਕਲ ਅਫਸਰਾਂ ਦੀ ਭਰਤੀ, 4 ਸਤੰਬਰ ਤੱਕ ਅਰਜ਼ੀਆਂ, 8 ਨੂੰ ਟੈਸਟ
Medical Officers Recruitment: ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹ ਪ੍ਰਕਿਰਿਆ ਬਾਬਾ ਫ਼ਰੀਦ ਯੂਨੀਵਰਸਿਟੀ ਰਾਹੀਂ ਚੱਲ ਰਹੀ ਹੈ। ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੀ ਪ੍ਰਕਿਰਿਆ 4 ਸਤੰਬਰ ਤੱਕ ਜਾਰੀ ਰਵੇਗੀ। ਜਦੋਂਕਿ ਕੰਪਿਊਟਰ ਆਧਾਰਿਤ ਟੈਸਟ ਦੀ ਪ੍ਰਕਿਰਿਆ 8 ਸਤੰਬਰ ਨੂੰ ਮੁਕੰਮਲ ਹੋਵੇਗੀ।

ਸੰਕੇਤਕ ਤਸਵੀਰ ਹਸਪਤਾਲ
Medical Officers Recruitment: ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਨੂੰ ਦੂਰ ਕਰਨ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਵੱਲੋਂ 400 ਦੇ ਕਰੀਬ ਮੈਡੀਕਲ ਅਫ਼ਸਰਾਂ ਦੀ ਭਰਤੀ ਕੀਤੀਜਾ ਰਹੀ ਹੈ। ਇਹ ਭਰਤੀ ਕਰੀਬ 4 ਸਾਲਾਂ ਬਾਅਦ ਹੋਣ ਜਾ ਰਹੀ ਹੈ।
ਇਸ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹ ਪ੍ਰਕਿਰਿਆ ਬਾਬਾ ਫ਼ਰੀਦ ਯੂਨੀਵਰਸਿਟੀ ਰਾਹੀਂ ਚੱਲ ਰਹੀ ਹੈ। ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੀ ਪ੍ਰਕਿਰਿਆ 4 ਸਤੰਬਰ ਤੱਕ ਜਾਰੀ ਰਵੇਗੀ। ਜਦੋਂਕਿ ਕੰਪਿਊਟਰ ਆਧਾਰਿਤ ਟੈਸਟ ਦੀ ਪ੍ਰਕਿਰਿਆ 8 ਸਤੰਬਰ ਨੂੰ ਮੁਕੰਮਲ ਹੋਵੇਗੀ। ਅਪਲਾਈ ਕਰਨ ਲਈ ਡਾਕਟਰਾਂ ਨੂੰ www.bfuhs.ac.in ‘ਤੇ ਕਲਿੱਕ ਕਰਨਾ ਹੋਵੇਗਾ।
ਸਿਹਤ ਵਿਭਾਗ ਵੱਲੋਂ ਇਹ ਫੈਸਲਾ ਅਜਿਹੇ ਸਮੇਂ ਵਿੱਚ ਲਿਆ ਗਿਆ ਹੈ ਜਦੋਂ ਹਸਪਤਾਲ ਵਿੱਚ ਮਨਜ਼ੂਰਸ਼ੁਦਾ ਅਸਾਮੀਆਂ ਵਿੱਚੋਂ ਅੱਧੀਆਂ ਤੋਂ ਵੱਧ ਖਾਲੀ ਪਈਆਂ ਹਨ। ਵਿਭਾਗ ਵਿੱਚ ਕੁੱਲ 2300 ਮੈਡੀਕਲ ਅਫ਼ਸਰਾਂ ਦੀਆਂ ਅਸਾਮੀਆਂ ਹਨ। ਇਨ੍ਹਾਂ ਵਿੱਚੋਂ 1250 ਅਸਾਮੀਆਂ ਖਾਲੀ ਪਈਆਂ ਹਨ। ਸੂਤਰਾਂ ਦੀ ਮੰਨੀਏ ਤਾਂ ਜੇਕਰ ਸਰਕਾਰੀ ਹਸਪਤਾਲਾਂ ਵਿੱਚ ਮਾਹਿਰ ਡਾਕਟਰਾਂ ਦੀ ਗੱਲ ਕਰੀਏ ਤਾਂ ਸਥਿਤੀ ਹੋਰ ਵੀ ਚਿੰਤਾਜਨਕ ਬਣ ਜਾਂਦੀ ਹੈ।