ਪੰਜਾਬ ਵਿੱਚ ਰੈੱਡ ਅਲਰਟ, ਮੁੱਖ ਮੰਤਰੀ ਭਗਵੰਤ ਮਾਨ ਨੇ ਬੁਲਾਈ ਉੱਚ ਪੱਧਰੀ ਸੁਰੱਖਿਆ ਮੀਟਿੰਗ
ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ, ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਸੂਬੇ ਦੇ ਸਾਰੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ਅਤੇ ਜਨਤਕ ਥਾਵਾਂ 'ਤੇ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਖਾਸ ਕਰਕੇ ਜੰਮੂ-ਕਸ਼ਮੀਰ ਤੋਂ ਪੰਜਾਬ ਆਉਣ ਵਾਲੀਆਂ ਰੇਲਗੱਡੀਆਂ ਅਤੇ ਬੱਸਾਂ ਦੀ ਜਾਂਚ ਕਰਨ ਲਈ ਕਿਹਾ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਚ ਪੱਧਰੀ ਸੁਰੱਖਿਆ ਮੀਟਿੰਗ ਬੁਲਾਈ ਹੈ। ਕਸ਼ਮੀਰ ਵਿੱਚ ਹੋਏ ਅੱਤਵਾਦੀ ਹਮਲੇ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਦੇ ਸੁਰੱਖਿਆ ਪ੍ਰਬੰਧਾਂ ਸਬੰਧੀ ਵੱਡੀ ਮੀਟਿੰਗ ਬੁਲਾਈ ਗਈ ਹੈ। ਮੀਟਿੰਗ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਸਖ਼ਤ ਰੱਖਣ ‘ਤੇ ਜ਼ੋਰ ਦਿੱਤਾ ਜਾਵੇਗਾ। ਇਹ ਮੀਟਿੰਗ ਸੀਐੱਮ ਰਿਹਾਈਸ਼ ਤੇ ਸਵੇਰੇ 11 ਵੱਜੇ ਹੋਵੇਗੀ।
ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸੂਬੇ ਦੇ ਵਿੱਚ ਵੀ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਪੁਲਿਸ ਨੇ ਪੰਜਾਬ ਦੀਆਂ ਹੋਰ ਰਾਜਾਂ ਨਾਲ ਲੱਗਦੀਆਂ ਸਰਹੱਦਾਂ, ਖਾਸ ਕਰਕੇ ਪਠਾਨਕੋਟ ਦੇ ਇਲਾਕੇ ਵਿੱਚ ਵਿਸ਼ੇਸ਼ ਜਾਂਚ ਅਤੇ ਨਾਕਾਬੰਦੀ ਕਰਕੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੰਗਲਵਾਰ ਦੇਰ ਸ਼ਾਮ ਪਠਾਨਕੋਟ ਅਤੇ ਸਰਹੱਦੀ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਜਾਂਚ ਕੀਤੀ ਗਈ। ਪੰਜਾਬ ਪੁਲਿਸ ਨੇ ਸੂਬੇ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ ਅਤੇ ਪੁਲਿਸ ਥਾਣਿਆਂ ਨੂੰ ਵੀ ਅਲਰਟ ਰਹਿਣ ਲਈ ਕਿਹਾ ਹੈ।
ਹਮਲਾ ਕਿਵੇਂ ਹੋਇਆ?
ਮੰਗਲਵਾਰ ਦੀ ਦੁਪਹਿਰ ਨੂੰ 5 ਤੋਂ 6 ਅੱਤਵਾਦੀਆਂ ਨੇ ਪਹਿਲਗਾਮ ਵਿੱਚ ਸੈਲਾਨੀਆਂ ਤੇ ਹਮਲਾ ਕਰ ਦਿੱਤਾ ਸੀ। ਸਾਰੇ ਅੱਤਵਾਦੀਆਂ ਕੋਲ AK-47 ਸੀ ਅਤੇ ਉਨ੍ਹਾਂ ਨੇ ਸੈਲਾਨੀਆਂ ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਇਸ ਹਮਲੇ ਵਿੱਚ ਲਗਭਗ 28 ਲੋਕ ਮਾਰੇ ਗਏ ਅਤੇ ਦਰਜਨਾਂ ਜ਼ਖਮੀ ਹੋ ਗਏ।#PahalgamTerroristAttack pic.twitter.com/f2LPGxRNur
— AAP Punjab (@AAPPunjab) April 23, 2025ਇਹ ਵੀ ਪੜ੍ਹੋ


