AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Special Session ਨੂੰ ਲੈ ਕੇ ਗਵਰਨਰ ਅਤੇ ਸੀਐੱਮ ਮੁੜ ਆਹਮੇ-ਸਾਹਮਣੇ, ਪੁਰੋਹਿਤ ਬੋਲੇ-ਸੈਸ਼ਨ ਬਲਾਉਣ ਦੀ ਨਹੀਂ ਕੋਈ ਜ਼ਰੂਰਤ

Supreme Court Special Session: ਬਨਵਾਰੀ ਲਾਲ ਪੁਰੋਹਿਤ ਨੇ ਵਿਧਾਨਸਭਾ ਸਪੀਕਰ ਨੂੰ ਸਪੈਸ਼ਲ ਇਜਲਾਸ ਬੁਲਾਉਣ ਨੂੰ ਲੈ ਕੇ ਚਿੱਠੀ ਲਿਖੀ। ਗਵਰਨਰ ਨੇ ਕਿਹਾ ਕਿ ਸਪੈਸ਼ਲ ਸੈਸ਼ਨ ਬਲਾਉਣ ਦੀ ਜਰੂਰਤ ਕਿਓਂ ਪਈ। ਉਨਾਂ ਨੇ ਕਿਹਾ ਕਿ ਜੇ ਕੋਈ ਜ਼ਰੂਰੀ ਕੰਮ ਸੀ ਤਾਂ ਉਹ ਅਗਲੇ ਸੈਸ਼ਨ ਵਿੱਚ ਵੀ ਕੀਤਾ ਜਾ ਸਕਦਾ ਸੀ।

Special Session ਨੂੰ ਲੈ ਕੇ ਗਵਰਨਰ ਅਤੇ ਸੀਐੱਮ ਮੁੜ ਆਹਮੇ-ਸਾਹਮਣੇ, ਪੁਰੋਹਿਤ ਬੋਲੇ-ਸੈਸ਼ਨ ਬਲਾਉਣ ਦੀ ਨਹੀਂ ਕੋਈ ਜ਼ਰੂਰਤ
tv9-punjabi
| Updated On: 19 Jun 2023 11:55 AM IST
Share
ਪੰਜਾਬ ਨਿਊਜ। ਪੰਜਾਬ ‘ਚ ਭਗਵੰਤ ਮਾਨ (Bhagwant Mann) ਸਰਕਾਰ ਅਤੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵਿਚਾਲੇ ਟਕਰਾਅ ਖਤਮ ਨਹੀਂ ਹੋ ਰਿਹਾ ਹੈ। ਕਿਸੇ ਨਾ ਕਿਸੇ ਮੁੱਦੇ ‘ਤੇ ਦੋਵੇਂ ਪਾਸੇ ਤਣਾਅ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਰਾਜਪਾਲ ਪੁਰੋਹਿਤ ਨੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਲੈ ਕੇ ਮਾਨ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ ਹਨ। ਪੰਜਾਬ ਸਰਕਾਰ (Punjab Govt) ਵੱਲੋਂ 19 ਅਤੇ 20 ਜੂਨ ਨੂੰ ਬੁਲਾਏ ਗਏ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਬਾਰੇ ਰਾਜਪਾਲ ਪੁਰੋਹਿਤ ਨੇ ਪੁੱਛਿਆ ਹੈ ਕਿ ਵਿਸ਼ੇਸ਼ ਸੈਸ਼ਨ ਕਿਸ ਲਈ ਬੁਲਾਇਆ ਗਿਆ ਹੈ? ਆਧਾਰ ਕੀ ਹੈ? ਇਜਲਾਸ ਬੁਲਾਉਣ ਦਾ ਏਜੰਡਾ ਕੀ ਹੈ? ਖਬਰਾਂ ਮੁਤਾਬਕ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਵਿਧਾਨ ਸਭਾ ਸਪੀਕਰ ਨੂੰ ਵੀ ਇਸ ਮਾਮਲੇ ਚ ਪੱਤਰ ਲਿਖਿਆ ਹੈ ਤੇ ਸਕੱਤਰੇਤ ਨੂੰ ਪੱਤਰ ਲਿਖ ਕੇ ਜਵਾਬ ਵੀ ਮੰਗਿਆ ਹੈ।

ਸੈਸ਼ਨ ਨੂੰ ਲੈ ਕੇ ਪਹਿਲਾਂ ਵੀ ਹੋ ਚੁੱਕਿਆ ਹੈ ਵਿਵਾਦ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਨਵੰਬਰ 2022 ਵਿੱਚ ਵੀ ਮਾਨ ਸਰਕਾਰ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਸੀ ਅਤੇ ਇਸ ਦੌਰਾਨ ਰਾਜਪਾਲ (Governor) ਪੁਰੋਹਿਤ ਨਾਲ ਵਿਵਾਦ ਹੋ ਗਿਆ ਸੀ। ਦਰਅਸਲ, ਵਿਸ਼ੇਸ਼ ਸੈਸ਼ਨ ਨੂੰ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਖਾਰਜ ਕਰ ਦਿੱਤਾ ਸੀ। ਇਹ ਉਹ ਮੌਕਾ ਸੀ ਜਿਸ ਤੋਂ ਬਾਅਦ ਮਾਨਯੋਗ ਸਰਕਾਰ ਅਤੇ ਰਾਜਪਾਲ ਪੁਰੋਹਿਤ ਵਿਚਕਾਰ ਜਵਾਬੀ ਹਮਲਿਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਅਤੇ ਹੁਣ ਤੱਕ ਜਾਰੀ ਹੈ।

ਸੁਪਰੀਮ ਕੋਰਟ ਪਹੁੰਚੀ ਸੀ ਪੰਜਾਬ ਸਰਕਾਰ

ਬਾਅਦ ਵਿੱਚ ਮਾਨ ਸਰਕਾਰ ਰਾਜਪਾਲ ਦੀ ਰੋਕ ਨੂੰ ਲੈ ਕੇ ਸੁਪਰੀਮ ਕੋਰਟ ਵੀ ਪਹੁੰਚੀ ਸੀ। ਜਿੱਥੇ ਸੁਪਰੀਮ ਕੋਰਟ ਨੇ ਰਾਜਪਾਲ ਨੂੰ ਕਿਹਾ ਸੀ ਕਿ ਸੈਸ਼ਨ ਬੁਲਾਉਣ ਤੋਂ ਰੋਕਿਆ ਨਹੀਂ ਜਾ ਸਕਦਾ। ਇਜਲਾਸ ਬੁਲਾਉਣ ਦੀ ਇਜਾਜ਼ਤ ਦਿੱਤੀ ਜਾਵੇ। ਹਾਲਾਂਕਿ ਇਸ ਦੌਰਾਨ ਸੁਪਰੀਮ ਕੋਰਟ ਨੇ ਵੀ ਮਾਨ ਸਰਕਾਰ ਨੂੰ ਇਕ ਸਲਾਹ ਦਿੰਦੇ ਹੋਏ ਕਿਹਾ ਸੀ ਕਿ ਸਰਕਾਰ ਨੂੰ ਹਰ ਜਾਣਕਾਰੀ ਰਾਜਪਾਲ ਨੂੰ ਦੇਣੀ ਚਾਹੀਦੀ ਹੈ। ਸਰਕਾਰ ਨੂੰ ਰਾਜਪਾਲ ਦੇ ਸਵਾਲਾਂ ਦੇ ਜਵਾਬ ਦੇਣੇ ਹੋਣਗੇ।

‘ਮੇਰੀ ਸਰਕਾਰ’ ਵਾਲੇ ਬਿਆਨ ‘ਤੇ ਛਿੜਿਆ ਵਿਵਾਦ

ਦੱਸ ਦੇਈਏ ਕਿ ਹਾਲ ਹੀ ‘ਚ ਦਿੱਲੀ ‘ਚ ਆਮ ਆਦਮੀ ਪਾਰਟੀ ਦੀ ਮਹਾਰੈਲੀ ‘ਚ ਮੁੱਖ ਮੰਤਰੀ ਮਾਨ ਵੀ ਪਹੁੰਚੇ ਸਨ। ਜਿੱਥੇ ਮਹਾਰੈਲੀ ਦੀ ਸਟੇਜ ਤੋਂ ਸੀਐਮ ਮਾਨ ਨੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਬਾਰੇ ਬਿਆਨਬਾਜ਼ੀ ਕੀਤੀ। ਮਾਨ ਨੇ ਕਿਹਾ ਕਿ ਰਾਜਪਾਲ ਬਜਟ ਸੈਸ਼ਨ ਵਿੱਚ ਮੇਰੀ ਸਰਕਾਰ ਨਹੀਂ ਬੋਲ ਰਹੇ ਸਨ। ਫਿਰ ਮੈਂ ਕਿਹਾ ਕਿ ਮੈਂ ਉਸ ਨੂੰ ਸੁਪਰੀਮ ਕੋਰਟ ਲੈ ਕੇ ਜਾਵਾਂਗਾ, ਤਾਂ ਉਹ ਬੋਲਣ ਲੱਗਾ। ਸੀਐਮ ਮਾਨ ਦੇ ਬਿਆਨ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਕਿਹਾ ਕਿ ਇਹ ਮੇਰੀ ਸਰਕਾਰ ਹੈ। ਮੈਂ ਆਪਣੀ ਸਰਕਾਰ ਕਿਉਂ ਨਹੀਂ ਕਹਾਂਗਾ? ਮੈਂ ਇਸਨੂੰ ਇੱਕ ਵਾਰ ਨਹੀਂ, ਬਾਰ ਬਾਰ ਕਹਾਂਗਾ। ਰਾਜਪਾਲ ਨੇ ਕਿਹਾ ਕਿ ਮੁੱਖ ਮੰਤਰੀ ਰਿਕਾਰਡ ‘ਤੇ ਰੱਖਣ ਕਿ ਮੈਂ ‘ਮੇਰੀ ਸਰਕਾਰ’ ਕਹਿਣ ਦਾ ਵਿਰੋਧ ਕੀਤਾ ਹੈ। ਪੁਰੋਹਿਤ ਨੇ ਕਿਹਾ ਕਿ ਮੈਨੂੰ ਛੋਟੀਆਂ-ਛੋਟੀਆਂ ਗੱਲਾਂ ਵੀ ਯਾਦ ਹਨ।

ਸੀਐੱਮ ਗਵਰਨਰ ਦੇ ਹਰ ਸਵਾਲ ਦਾ ਜਵਾਬ ਦੇਣ-SC

ਇਸ ਦੌਰਾਨ ਰਾਜਪਾਲ ਪੁਰੋਹਿਤ ਨੇ ਸੁਪਰੀਮ ਕੋਰਟ ਦੇ ਉਸ ਨਿਰਦੇਸ਼ ਦਾ ਵੀ ਜ਼ਿਕਰ ਕੀਤਾ। ਜਿਸ ਵਿੱਚ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਸੀਐਮ ਨੂੰ ਰਾਜਪਾਲ ਦੇ ਹਰ ਸਵਾਲ ਦਾ ਜਵਾਬ ਦੇਣਾ ਹੋਵੇਗਾ। ਇਹ ਮੁੱਖ ਮੰਤਰੀ ਦੀ ਸੰਵਿਧਾਨਕ ਜ਼ਿੰਮੇਵਾਰੀ ਹੈ। ਰਾਜਪਾਲ ਪੁਰੋਹਿਤ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਨੇ ਮੇਰੀਆਂ 10 ਚਿੱਠੀਆਂ ਦਾ ਜਵਾਬ ਨਹੀਂ ਦਿੱਤਾ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...