ਪ੍ਰੀ-ਸਕੂਲਾਂ ਤੇ ਪਲੇਅ-ਵੇਅ ਦੀ ਰਜਿਸਟ੍ਰੇਸ਼ਨ ਲਾਜ਼ਮੀ, ਨੋਟੀਫਿਕੇਸ਼ਨ ਜਾਰੀ

tv9-punjabi
Updated On: 

18 Apr 2025 00:54 AM

ਸਹਾਇਕ ਕਮਿਸ਼ਨਰ ਗੁਰਸਿਮਰਨਜੀਤ ਕੌਰ ਨੇ ਜਾਣਕਾਰੀ ਦਿੱਤੀ ਹੈ ਕਿ ਕਿ ਪੰਜਾਬ 'ਚ 3 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਲਈ ECCE ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਵਿਭਾਗ ਹੁਣ ਇਹ ਯਕੀਨੀ ਬਣਾਉਣਾ ਚਾਹੁੰਦਾ ਹੈ ਕਿ ਇਸ ਖੇਤਰ 'ਚ ਕੰਮ ਕਰਨ ਵਾਲੇ ਨਿੱਜੀ ਅਦਾਰੇ ਵੀ ਸਰਕਾਰੀ ਨਿਯਮਾਂ ਦੇ ਤਹਿਤ ਹੀ ਕੰਮ ਕਰਨ।

ਪ੍ਰੀ-ਸਕੂਲਾਂ ਤੇ ਪਲੇਅ-ਵੇਅ ਦੀ ਰਜਿਸਟ੍ਰੇਸ਼ਨ ਲਾਜ਼ਮੀ, ਨੋਟੀਫਿਕੇਸ਼ਨ ਜਾਰੀ

ਪਲੇਵੇਅ ਸਕੂਲਾਂ (Photo Credit: Getty Images)

Follow Us On

Play School Registration: ਪੰਜਾਬ ਸਰਕਾਰ ਨੇ ਸੂਬੇ ‘ਚ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਉਦੇਸ਼ ਦੇ ਚੱਲਦੇ ਇੱਕ ਅਹਿਮ ਕਦਮ ਚੁੱਕਿਆ ਗਿਆ ਹੈ। ਪੰਜਾਬ ਸਰਕਾਰ ਨੇ ਸ਼ੁਰੂਆਤੀ ਬਚਪਨ ਦੀ ਦੇਖਭਾਲ ਤੇ ਸਿੱਖਿਆ (ECCE) ਦੇ ਖੇਤਰ ‘ਚ ਕੰਮ ਕਰਨ ਵਾਲੇ ਸਾਰੇ ਪ੍ਰਾਈਵੇਟ ਸਕੂਲਾਂ, ਪਲੇਅ-ਵੇਅ ਸਕੂਲਾਂ ਤੇ ਹੋਰ ਸੰਸਥਾਵਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ ਕਰ ਦਿੱਤੀ ਹੈ। ਇਸ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਸਹਾਇਕ ਕਮਿਸ਼ਨਰ ਗੁਰਸਿਮਰਨਜੀਤ ਕੌਰ ਨੇ ਜਾਣਕਾਰੀ ਦਿੱਤੀ ਹੈ ਕਿ ਕਿ ਪੰਜਾਬ ‘ਚ 3 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਲਈ ECCE ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਵਿਭਾਗ ਹੁਣ ਇਹ ਯਕੀਨੀ ਬਣਾਉਣਾ ਚਾਹੁੰਦਾ ਹੈ ਕਿ ਇਸ ਖੇਤਰ ‘ਚ ਕੰਮ ਕਰਨ ਵਾਲੇ ਨਿੱਜੀ ਅਦਾਰੇ ਵੀ ਸਰਕਾਰੀ ਨਿਯਮਾਂ ਦੇ ਤਹਿਤ ਹੀ ਕੰਮ ਕਰਨ।

ਇਸ ਮੰਤਵ ਲਈ ਇਨ੍ਹਾਂ ਸੰਸਥਾਵਾਂ ਨੂੰ ਰਜਿਸਟਰ ਕਰਨਾ ਜ਼ਰੂਰੀ ਹੋਵੇਗਾ। ਇਸ ਖੇਤਰ ‘ਚ ਦਿਲਚਸਪੀ ਰੱਖਣ ਵਾਲੀਆਂ ਸੰਸਥਾਵਾਂ ਸਬੰਧਤ ਬਲਾਕ ਦੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅੰਮ੍ਰਿਤਸਰ ਜਾਂ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ (CDPO)ਨਾਲ ਸੰਪਰਕ ਕਰ ਸਕਦੀਆਂ ਹਨ। ਅਰਜ਼ੀ ਲਈ ਫਾਰਮ ਨੰਬਰ-1 ਅੰਮ੍ਰਿਤਸਰ ਜ਼ਿਲ੍ਹਾ ਦਫ਼ਤਰ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ।

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੀਨਾ ਦੇਵੀ ਨੇ ਕਿਹਾ ਕਿ ਜੇਕਰ ਸੰਸਥਾ ਨੂੰ ਰਜਿਸਟ੍ਰੇਸ਼ਨ ਪ੍ਰਕਿਰਿਆ ‘ਚ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਜ਼ਿਲ੍ਹੇ ਦੇ ਪ੍ਰੋਗਰਾਮ ਅਫ਼ਸਰ ਦੇ ਦਫ਼ਤਰ ਜਾਂ ਬਲਾਕ ਪੱਧਰੀ CPDO ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰੇਕ ਨਿੱਜੀ ECCE ਸੰਸਥਾ ਜਾਂ ਪਲੇਅ-ਵੇਅ ਸਕੂਲ ਸਮੇਂ ਸਿਰ ਰਜਿਸਟਰਡ ਜਰੂਰ ਹੋਵੇ।

ਇਸ ਤੋਂ ਇਲਾਵਾ ਮੀਨਾ ਦੇਵੀ ਨੇ ਇਹ ਵੀ ਸਾਫ਼ ਕੀਤਾ ਕਿ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਸਕੂਲਾਂ, ਸੰਸਥਾਵਾਂ ਤੇ ਪਲੇਅ-ਵੇਅ ਸਕੂਲਾਂ ਦਾ ਨਿਰੀਖਣ ਜਰੂਰ ਕੀਤਾ ਜਾਵੇਗਾ। ਜੇਕਰ ਕੋਈ ਸੰਸਥਾ ਨੀਤੀ ਦੇ ਮਾਪਦੰਡਾਂ ਨੂੰ ਪੂਰਾ ਨਹੀਂ ਕਰਦੀ ਜਾਂ ਫਿਰ ਰਜਿਸਟ੍ਰੇਸ਼ਨ ਤੋਂ ਬਿਨਾਂ ਕੰਮ ਕਰਦੀ ਹੈ ਤਾਂ ਉਸ ਨੂੰ ਬੰਦ ਕਰ ਦਿੱਤਾ ਜਾਵੇਗਾ।

ਸਰਕਾਰ ਦਾ ਇਹ ਕਦਮ ਬੱਚਿਆਂ ਦੇ ਸਰੀਰਕ, ਮਾਨਸਿਕ, ਸਮਾਜਿਕ ਤੇ ਭਾਵਨਾਤਮਕ ਵਿਕਾਸ ਨੂੰ ਖਿਆਲ ਚ ਰੱਖਦੇ ਹੋਏ ਚੁੱਕਿਆ ਗਿਆ ਹੈ ਚੁੱਕਿਆ ਗਿਆ ਹੈ। ECCE ਨੀਤੀ ਦੇ ਤਹਿਤ, ਬੱਚਿਆਂ ਨੂੰ ਇੱਕ ਸੁਰੱਖਿਅਤ ਤੇ ਸਿੱਖਿਆਦਾਇਕ ਵਾਤਾਵਰਣ ਪ੍ਰਦਾਨ ਕਰਨਾ ਲਾਜ਼ਮੀ ਹੈ। ਇਹ ਸਿਰਫ ਤਾਂ ਹੀ ਸੰਭਵ ਹੈ ਜਦੋਂ ਸਾਰੀਆਂ ਸੰਸਥਾਵਾਂ ਇੱਕ ਨਿਯੰਤ੍ਰਿਤ ਤੇ ਰਜਿਸਟਰਡ ਪ੍ਰਣਾਲੀ ਦੇ ਅਧੀਨ ਕੰਮ ਕਰਨ।