ਪੰਜਾਬ ਭਰ ‘ਚ ਸਿੰਥੈਟਿਕ ਟਰੈਕ ਵਾਲੇ ਖੇਡ ਮੈਦਾਨ ‘ਚ ਨਹੀਂ ਹੋਵੇਗੀ ਗਣਰਾਜ ਦਿਹਾੜੇ ਦੀ ਪਰੇਡ, ਮੁੱਖ ਮੰਤਰੀ ਮਾਨ ਨੇ ਜਾਰੀ ਕੀਤੇ ਹੁਕਮ

Updated On: 

06 Jan 2024 15:30 PM

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਸੂਬਾ ਭਰ ਵਿੱਚ ਸਿੰਥੈਟਿਕ ਟਰੈਕ ਵਾਲੇ ਕਿਸੇ ਵੀ ਖੇਡ ਮੈਦਾਨ ਵਿੱਚ ਗਣਤੰਤਰ ਦਿਵਸ ਦੀ ਪਰੇਡ ਨਹੀਂ ਹੋਵੇਗੀ। 26 ਜਨਵਰੀ ਨੂੰ ਗਣਤੰਤਰ ਦਿਵਸ ਮਨਾਉਣ ਲਈ ਹੋਣ ਵਾਲੇ ਸਮਾਗਮਾਂ ਦੌਰਾਨ ਸਿੰਥੈਟਿਕ ਵਾਲੇ ਅਥਲੈਟਿਕ ਟਰੈਕਾਂ ਨੂੰ ਛੱਡ ਕੇ ਬਾਕੀ ਖੇਡ ਮੈਦਾਨਾਂ ਜਾਂ ਸਟੇਡੀਅਮਾਂ ਵਿੱਚ ਹੀ ਪਰੇਡ ਹੋਵੇਗੀ।

ਪੰਜਾਬ ਭਰ ਚ ਸਿੰਥੈਟਿਕ ਟਰੈਕ ਵਾਲੇ ਖੇਡ ਮੈਦਾਨ ਚ ਨਹੀਂ ਹੋਵੇਗੀ ਗਣਰਾਜ ਦਿਹਾੜੇ ਦੀ ਪਰੇਡ, ਮੁੱਖ ਮੰਤਰੀ ਮਾਨ ਨੇ ਜਾਰੀ ਕੀਤੇ ਹੁਕਮ

10.77 ਲੱਖ ਰਾਸ਼ਨ ਕਾਰਡ ਬਹਾਲ: ਟੀਚਰ ਤਬਾਦਲਾ ਨੀਤੀ ਨੂੰ ਪ੍ਰਵਾਨਗੀ; ਸ਼ਹੀਦਾਂ ਦੀਆਂ ਪਤਨੀਆਂ ਨੂੰ ਹੁਣ 10,000 ਦੀ ਪੈਨਸ਼ਨ, ਪੰਜਾਬ ਕੈਬਿਨੇਟ ਦੇ ਵੱਡੇ ਫੈਸਲੇ

Follow Us On

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਲਾਨ ਕੀਤਾ ਕਿ ਸੂਬਾ ਭਰ ਵਿੱਚ ਸਿੰਥੈਟਿਕ ਟਰੈਕ ਵਾਲੇ ਕਿਸੇ ਵੀ ਖੇਡ ਮੈਦਾਨ ਵਿੱਚ ਗਣਤੰਤਰ ਦਿਵਸ ਦੀ ਪਰੇਡ ਨਹੀਂ ਹੋਵੇਗੀ। ਮੁੱਖ ਮੰਤਰੀ ਮਾਨ ਨੇ ਜਾਰੀ ਬਿਆਨ ਵਿੱਚ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਮਨਾਉਣ ਲਈ ਹੋਣ ਵਾਲੇ ਸਮਾਗਮਾਂ ਦੌਰਾਨ ਸਿੰਥੈਟਿਕ ਵਾਲੇ ਅਥਲੈਟਿਕ ਟਰੈਕਾਂ ਨੂੰ ਛੱਡ ਕੇ ਬਾਕੀ ਖੇਡ ਮੈਦਾਨਾਂ ਜਾਂ ਸਟੇਡੀਅਮਾਂ ਵਿੱਚ ਹੀ ਪਰੇਡ ਹੋਵੇਗੀ। ਉਨ੍ਹਾਂ ਕਿਹਾ ਕਿ ਪਰੇਡ ਦੌਰਾਨ ਸੂਬੇ ਅਤੇ ਦੇਸ਼ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਦਰਸਾਉਣ ਲਈ ਵੱਖ-ਵੱਖ ਝਾਕੀਆਂ ਕੱਢਣ ਤੋਂ ਇਲਾਵਾ ਹੋਰ ਸਮਾਗਮ ਕਰਵਾਏ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਗਮਾਂ ਦੌਰਾਨ ਪਰੇਡ ਹੋਣ ਮੌਕੇ ਵਾਹਨਾਂ ਅਤੇ ਹੋਰ ਮਸ਼ੀਨਰੀ ਦੀ ਆਵਾਜਾਈ ਟਰੈਕ ਨੂੰ ਨੁਕਸਾਨ ਪਹੁੰਚਾਉਂਦੀ ਹੈ।

ਗਣਤੰਤਰ ਦਿਵਸ ਦੀ ਪਰੇਡ ਸਿੰਥੈਟਿਕ ਟਰੈਕ ‘ਤੇ ਨਹੀਂ ਹੋਵੇਗੀ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਟਰੈਕ ਨੂੰ ਹੋਏ ਨੁਕਸਾਨ ਕਾਰਨ ਖਿਡਾਰੀਆਂ ਨੂੰ ਬਹੁਤ ਜ਼ਿਆਦਾ ਮੁਸ਼ਕਲ ਪੇਸ਼ ਆਉਂਦੀ ਹੈ ਜੋ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਚਣ ਲਈ ਸੂਬਾ ਸਰਕਾਰ ਨੇ ਗਣਤੰਤਰ ਦਿਵਸ ਦੀ ਪਰੇਡ ਸਿੰਥੈਟਿਕ ਟਰੈਕ ਵਾਲੇ ਕਿਸੇ ਵੀ ਸਟੇਡੀਅਮ ਵਿੱਚ ਨਾ ਕਰਵਾਉਣ ਦਾ ਫੈਸਲਾ ਲਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਹੋਰ ਪ੍ਰਫੁੱਲਤ ਕਰਨ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸੇ ਫੈਸਲੇ ਤਹਿਤ ਗਣਤੰਤਰ ਦਿਵਸ ਮੌਕੇ ਲੁਧਿਆਣਾ ਵਿਖੇ ਹੋਣ ਵਾਲਾ ਸਮਾਗਮ ਵੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੀ ਹੋਵੇਗਾ।

ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਲਈ ਵਚਨਬੱਧ

ਮੁੱਖ ਮੰਤਰੀ ਮਾਨ ਨੇ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਖਿਡਾਰੀਆਂ ਜਾਂ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਬਾਰੇ ਸੋਚਿਆ ਵੀ ਨਹੀਂ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਗੌਰਵਮਈ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਇਸੇ ਭਾਵਨਾ ਨਾਲ ਹੀ ਇਹ ਸਮਾਗਮ ਕਰਵਾਏ ਜਾਣਗੇ।

Related Stories
ਕਾਂਗਰਸੀ ਆਗੂ ਅੱਬਾਸ ਰਾਜਾ ‘ਤੇ ਹਮਲਾ, ਪੈਸਿਆਂ ਵਾਲਾ ਬੈਗ ਲੈ ਕੇ ਫਰਾਰ ਹਮਲਾਵਰ
ਪੰਜਾਬ ‘ਚ ਮਿਸ਼ਨ 100% ਲਾਂਚ, ਸਿੱਖਿਆ ਮੰਤਰੀ ਬੈਂਸ ਨੇ ਕਿਹਾ- 2024 ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ‘ਚ ਹੋਵੇਗਾ ਸੁਧਾਰ
ਲੁਧਿਆਣਾ ਦੇ PAU ਵਿੱਚ ਸਾਈਕਲ ਰੈਲੀ ਦਾ ਆਯੋਜਨ, ਪੰਜਾਬ ਸਰਕਾਰ ਦੀ ਡਰੱਗਸ ਖਿਲਾਫ ਵੱਡੀ ਮੁਹਿੰਮ
ਸੰਘਣੀ ਧੁੰਦ ਕਾਰਨ ਸਮਰਾਲਾ ‘ਚ ਵਾਪਰਿਆ ਵੱਡਾ ਹਾਦਸਾ, ਦਰਜਨਾਂ ਗੱਡੀਆਂ ਦੀ ਹੋਈ ਆਪਸੀ ਟੱਕਰ, ਇੱਕ ਦੀ ਮੌਤ ਕਈ ਜ਼ਖਮੀ
CM ਮਾਨ ਦਾ ਦੀਵਾਲੀ ਤੋਂ ਪਹਿਲਾਂ ਵੱਡਾ ਤੋਹਫ਼ਾ, 583 ਨੌਜਵਾਨ ਮੁੰਡੇ ਕੁੜੀਆਂ ਨੂੰ ਵੰਡੇ ਨਿਯੁਕਤੀ ਪੱਤਰ, ਸਾਰਿਆਂ ਨੂੰ ਵਧਾਈਆਂ ਤੇ ਸ਼ੁੱਭਕਾਮਨਾਵਾਂ ਦਿੱਤੀਆਂ
ਸੀਐਮ ਦੀ ਬਹਿਸ ਤੋਂ ਪਹਿਲਾਂ ਪੁਲਿਸ ਦਾ ਐਕਸ਼ਨ, ਵਿਰੋਧ ਦਾ ਐਲਾਨ ਕਰਨ ਵਾਲਾ ਲੱਖਾ ਸਿਧਾਣਾ ਬਠਿੰਡਾ ‘ਚ ਨਜ਼ਰਬੰਦ; ਘਰ ਦੇ ਬਾਹਰ ਪੀਸੀਆਰ ਤਾਇਨਾਤ