Rising heat in Punjab: ਪੰਜਾਬ ‘ਚ ਵੱਧ ਰਹੀ ਗਰਮੀ, 40 ਡਿਗਰੀ ਦੇ ਕਰੀਬ ਪਹੁੰਚਿਆ ਤਾਪਮਾਨ, ਆਉਣ ਵਾਲੇ ਦਿਨਾਂ ‘ਚ ਹੋ ਸਕਦੀ ਹੈ ਬਰਸਾਤ
ਪੰਜਾਬ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਅੱਧੇ ਤੋਂ ਵੱਧ ਸ਼ਹਿਰਾਂ ਵਿੱਚ ਤਾਪਮਾਨ 40 ਡਿਗਰੀ ਨੂੰ ਪਾਰ ਕਰ ਗਿਆ ਹੈ, ਜਦਕਿ ਜ਼ਿਆਦਾਤਰ 39 ਦੇ ਨੇੜੇ ਹੈ। ਇਸ ਦੌਰਾਨ ਸੋਮਵਾਰ ਨੂੰ ਮਾਝੇ ਅਤੇ ਦੁਆਬੇ ਵਿੱਚ ਅਤੇ ਮੰਗਲਵਾਰ-ਬੁੱਧਵਾਰ ਨੂੰ ਮਾਲਵੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਲਈ ਮੌਸਮ ਵਿਭਾਗ ਨੇ ਯੈਲੋ ਅਲਰਟ ਵੀ ਜਾਰੀ ਕੀਤਾ ਹੈ।
ਪੰਜਾਬ ਨਿਊਜ। ਪੰਜਾਬ ਵਿੱਚ ਗਰਮੀ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਪੰਜਾਬ ਸਰਾਕਰ (Punjab Govt) ਨੇ ਵੀ ਇਸਨੂੰ ਲੈ ਕੇ ਐਡਵਾਈਜਰੀ ਜਾਰੀ ਕੀਤੀ ਹੈ ਤੇ ਨਾਲ ਹੀ ਸੂਬੇ ਦੇ ਸਾਰੇ ਹਸਪਤਾਲਾਂ ਵਿੱਚ ਜਰੂਰੀ ਪ੍ਰਬੰਧ ਕਰਨੇ ਦੇ ਨਿਰਦੇਸ਼ ਦਿੱਤੇ ਹਨ, ਕਿਉਂਕਿ ਆਉਣ ਵਾਲੇ ਦਿਨਾਂ ਵਿੱਚ ਗਰਮੀ ਵਧੇਗੀ ਤੇ ਲੋਕ ਗਰਮੀ ਤੋਂ ਪ੍ਰਭਾਵਿਤ ਹੋ ਸਕਦੇ ਨੇ।
ਮੌਸਮ ਵਿਭਾਗ ਨੇ ਸੋਮਵਾਰ, ਮੰਗਲਵਾਰ ਅਤੇ ਬੁੱਧਵਾਰ ਨੂੰ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਚੇਤਾਵਨੀ ਵਿੱਚ ਮਾਝੇ ਦੇ ਅੰਦਰ ਗੁਰਦਾਸਪੁਰ ਅਤੇ ਅੰਮ੍ਰਿਤਸਰ, (Amritsar) ਦੁਆਬੇ ਦੇ ਅੰਦਰ ਕਪੂਰਥਲਾ ਅਤੇ ਜਲੰਧਰ ਅਤੇ ਮਾਲਵੇ ਦੇ ਲੁਧਿਆਣਾ, ਬਰਨਾਲਾ, ਰੂਪਨਗਰ, ਪਟਿਆਲਾ, ਐਸਏਐਸ ਨਗਰ ਦੇ ਨਾਲ-ਨਾਲ ਬਠਿੰਡਾ ਲਈ ਯੈਲੋ ਅਲਰਟ ਹੈ।
ਗਰਜ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ
ਇਸੇ ਤਰ੍ਹਾਂ ਮਾਲਵੇ ਦੇ ਬਠਿੰਡਾ, (Bathinda) ਮੁਕਤਸਰ, ਫਰੀਦਕੋਟ, ਫਾਜ਼ਿਲਕਾ, ਫ਼ਿਰਾਜਪੁਰ ਅਤੇ ਮਾਨਸਾ ਵਿੱਚ ਮੰਗਲਵਾਰ ਨੂੰ ਮੀਂਹ ਦਾ ਯੈਲੋ ਅਲਰਟ ਹੈ। ਬੁੱਧਵਾਰ ਦੀ ਗੱਲ ਕਰੀਏ ਤਾਂ ਮਾਲਵੇ ‘ਚ ਬਰਨਾਲਾ, ਮਾਨਸਾ ਅਤੇ ਸੰਗਰੂਰ ਤੋਂ ਇਲਾਵਾ ਪੂਰੇ ਪੱਛਮੀ ਮਾਲਵੇ ‘ਚ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਗਰਜ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
42 ਡਿਗਰੀ ਤਾਪਮਾਨ ਪਹੁੰਚਣ ਦੀ ਸੰਭਾਵਨਾ
ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਤੱਕ ਮੀਂਹ ਪੈਣ ਦਾ ਅਲਰਟ ਦਿੱਤਾ ਹੈ ਪਰ ਇਸ ਨਾਲ ਗਰਮੀ ਤੋਂ ਬਹੁਤੀ ਰਾਹਤ ਨਹੀਂ ਮਿਲ ਰਹੀ ਹੈ। ਮੀਂਹ ਤੋਂ ਕੁੱਝ ਪਲਾਂ ਲਈ ਰਾਹਤ ਮਿਲੇਗੀ, ਪਰ ਇਸ ਦੇ ਨਾਲ ਹੀ ਸੂਰਜ ਦੀ ਚਮਕ ਆਵੇਗੀ ਅਤੇ ਤਾਪਮਾਨ ਵੀ ਵਧੇਗਾ। ਆਉਣ ਵਾਲੇ ਕੁਝ ਦਿਨਾਂ ‘ਚ ਸ਼ਹਿਰਾਂ ਦਾ ਤਾਪਮਾਨ 42 ਡਿਗਰੀ ਦੇ ਨੇੜੇ ਪਹੁੰਚਣ ਦੀ ਸੰਭਾਵਨਾ ਹੈ।
ਪੰਜਾਬ ਦੇ ਮੁੱਖ ਸ਼ਹਿਰਾਂ ਦਾ ਤਾਪਮਾਨ
ਅੰਮ੍ਰਿਤਸਰ-ਐਤਵਾਰ ਸਵੇਰੇ ਤਾਪਮਾਨ 25.7 ਡਿਗਰੀ ਦਰਜ ਕੀਤਾ ਗਿਆ, ਜੋ ਸ਼ਾਮ ਤੱਕ 40 ਡਿਗਰੀ ਦੇ ਨੇੜੇ ਪਹੁੰਚ ਗਿਆ।
ਇਹ ਵੀ ਪੜ੍ਹੋ
ਜਲੰਧਰ-ਐਤਵਾਰ ਨੂੰ ਘੱਟੋ-ਘੱਟ ਤਾਪਮਾਨ 24 ਡਿਗਰੀ ਦਰਜ ਕੀਤਾ ਗਿਆ। ਤੇ ਇਹ ਤਾਪਮਾਨ 40 ਡਿਗਰੀ ਨੂੰ ਪਾਰ ਕਰ ਸਕਦਾ ਹੈ।
ਲੁਧਿਆਣਾ-ਇੱਥੇ ਘੱਟੋ-ਘੱਟ ਤਾਪਮਾਨ 25.3 ਡਿਗਰੀ ਦਰਜ ਕੀਤਾ ਗਿਆ। ਇੱਥੇ ਵੀ ਤਾਪਮਾਨ 41 ਡਿਗਰੀ ਨੂੰ ਪਾਰ ਕਰਨ ਦੀ ਸੰਭਾਵਨਾ ਹੈ।