Punjab ਵਿੱਚ ਵੱਧ ਰਿਹਾ ਗਰਮੀ ਦਾ ਪ੍ਰਕੋਪ, 40 ਡਿਗਰੀ ਤੋਂ ਵੱਧ ਸਕਦਾ ਤਾਪਮਾਨ, 17 ਨੂੰ ਮੀਂਹ ਦੀ ਭਵਿੱਖਬਾਣੀ
ਪੰਜਾਬ ਵਿੱਚ ਲਗਾਤਾਰ ਵੱਧ ਰਹੀ ਗਰਮੀ ਤੋਂ ਲੋਕ ਪ੍ਰਭਾਵਿਤ ਹੋ ਰਹੇ ਨੇ ਤੇ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ 40 ਡਿਗਰੀ ਤੋਂ ਪਾਰ ਪਹੰਚ ਸਕਦਾ ਹੈ। ਸੂਬੇ ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਸਭ ਤੋ ਵੱਧ ਤਾਪਮਾਨ ਦਰਜ ਕੀਤਾ ਗਿਆ। ਹਾਲਾਂਕਿ ਰਾਹਤ ਦੀ ਖਬਰ ਇਹ ਹੈ ਕਿ 17 ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਪੰਜਾਬ ਨਿਊਜ। ਪੰਜਾਬ ਦੇ ਵਿੱਚ ਲਗਾਤਾਰ ਤਾਪਮਾਨ ਵੱਧ ਰਿਹਾ ਹੈ ਤੇ ਹੁਣ ਸੂਬੇ ਦਾ ਤਾਪਮਾਨ 40 ਡਿਗਰੀ (Temperature 40 Degrees) ਤੋਂ ਪਾਰ ਪਹੁੰਚਣ ਦੀ ਸੰਭਾਵਾਨ ਹੈ। ਸੂਬੇ ਦੇ ਕਈ ਸ਼ਹਿਰਾਂ ਦਾ ਤਾਪਮਾਨ 35 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਾਲਾਂਕਿ ਮੌਸਮ ਵਿਭਾਗ ਦੀ ਭਵਿੱਖਬਾਣੀ ਅਨੂਸਾਰ ਲੋਕਾਂ ਨੂੰ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਅਨੂਸਾਰ 16 ਮਈ ਦੀ ਰਾਤ ਨੂੰ ਮਾਲਵਾ ਖੇਤਰ ਚ ਬਿਜਲੀ ਕੜਕ ਸਕਦੀ ਹੈ ਅਤੇ 17 ਮਈ ਨੂੰ ਮਾਝਾ ਤੇ ਮਾਲਵਾ ਚ ਦਿਨ ਸਮੇਂ ਹਲਕੀ ਬਰਸਾਤ ਅਤੇ ਹਵਾ ਚੱਲ਼ਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਵਾਧਾ ਹੋਣ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਪੰਜਾਬ ਸਿਹਤ ਵਿਭਾਗ (Punjab Health Department) ਨੇ ਲੋਕਾਂ ਨੂੰ ਗਰਮੀ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ।
ਵੱਧ ਸਕਦੀ ਹੈ ਗਰਮੀ
ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਹੀਟ ਸਟ੍ਰੋਕ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਦੇਖਭਾਲ ਲਈ ਹਸਪਤਾਲਾਂ ਵਿੱਚ ਪੁਖਤਾ ਪ੍ਰਬੰਧ ਕਰਨ। ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਜਾਰੀ ਐਡਵਾਈਜ਼ਰੀ ‘ਚ ਕਿਹਾ ਗਿਆ ਹੈ ਕਿ ਮਈ ਅਤੇ ਜੂਨ ‘ਚ ਹੀਟ ਵੇਵ ਦੀ ਸੰਭਾਵਨਾ ਜ਼ਿਆਦਾ ਹੈ।
ਦਿੱਲੀ ਐੱਨਸੀਆਰ ‘ਚ ਮਿਲ ਸਕਦੀ ਹੈ ਰਾਹਤ
ਉਧਰ, ਦਿੱਲੀ-ਐਨਸੀਆਰ ਵਿਚ 16 ਮਈ ਨੂੰ ਅਸਮਾਨ ਵਿਚ ਬੱਦਲ ਛਾਏ ਰਹਿਣਗੇ ਅਤੇ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋ ਸਕਦੀ ਹੈ। 16 ਮਈ ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼, ਪੰਜਾਬ, ਪੱਛਮੀ ਉੱਤਰ ਪ੍ਰਦੇਸ਼, ਗੰਗਾ ਪੱਛਮੀ ਬੰਗਾਲ, ਬਿਹਾਰ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਅਤੇ ਕੇਰਲ ਅਤੇ ਮਹੇ ਦੇ ਵੱਖ-ਵੱਖ ਸਥਾਨਾਂ ‘ਤੇ ਬਿਜਲੀ ਡਿੱਗਣ ਦੇ ਨਾਲ ਮੀਂਹ ਦੀ ਸੰਭਾਵਨਾ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ