Jalandhar Bypoll: ਰੋਡ ਸ਼ੋਅ ਵਾਲਾ ਸ਼ਨੀਵਾਰ, ਜਲੰਧਰ ‘ਚ ਬੀਜੇਪੀ ਤੇ ਆਮ ਆਦਮੀ ਪਾਰਟੀ ਕਰੇਗੀ ਰੋਡ ਸ਼ੋਅ
ਜਲੰਧਰ ਜ਼ਿਮਨੀ ਚੋਣ ਲਈ ਅੱਜ ਆਮ ਆਦਮੀ ਪਾਰਟੀ ਅਤੇ ਬੀਜੇਪੀ ਵੱਲੋਂ ਰੋਡ ਸ਼ੋਅ ਕੱਢਿਆ ਜਾਵੇਗਾ। ਜਿਸ ਵਿੱਚ ਸਿਆਸੀ ਆਗੂ ਆਪਣੀ- ਆਪਣੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ।
ਜਲੰਧਰ ਨਿਊਜ਼: ਜਲੰਧਰ ਲੋਕ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। 10 ਮਈ ਨੂੰ ਜ਼ਿਮਨੀ ਚੋਣ (Bypoll) ਲਈ ਵੋਟਿੰਗ ਹੋਣੀ ਹੈ। ਵੋਟਿੰਗ ਦੀ ਤਾਰੀਖ਼ ਨੇੜੇ ਆਉਂਦੇ ਹੀ ਸਿਆਸੀ ਸਰਗਰਮੀਆਂ ਅਤੇ ਚੋਣ ਪ੍ਰਚਾਰ ਤੇਜ਼ ਹੁੰਦਾ ਨਜ਼ਰ ਆ ਰਿਹਾ ਹੈ।
ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ (Bhagwant Singh Mann) ਜਲੰਧਰ ‘ਚ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ‘ਚ ਚੋਣ ਪ੍ਰਚਾਰ ਕਰਨਗੇ। ਉਥੇ ਹੀ ਬੀਜੇਪੀ ਵੱਲੋਂ ਚੋਣ ਪ੍ਰਚਾਰ ਲਈ ਕੇਂਦਰੀ ਮੰਤਰੀਆਂ ਨੂੰ ਜਲੰਧਰ ਜਿਮਨੀ ਚੋਣਾਂ ਲਈ ਮੈਦਾਨ ਵਿੱਚ ਉਤਾਰਿਆ ਹੋਇਆ ਹੈ। ਅੱਜ ਅਨੁਰਾਗ ਠਾਕੁਰ ਭਾਜਪਾ ਦੇ ਉਮੀਦਵਾਰ ਨੇ ਇੰਦਰ ਇਕਬਾjਲ ਸਿੰਘ ਅਟਵਾਲ ਦੇ ਹੱਕ ਵਿੱਚ ਰੋਡ ਸ਼ੋਅ ਕੱਢਣਗੇ।


