Jalandhar Bypoll: ਰੋਡ ਸ਼ੋਅ ਵਾਲਾ ਸ਼ਨੀਵਾਰ, ਜਲੰਧਰ ‘ਚ ਬੀਜੇਪੀ ਤੇ ਆਮ ਆਦਮੀ ਪਾਰਟੀ ਕਰੇਗੀ ਰੋਡ ਸ਼ੋਅ

Updated On: 

30 Jan 2024 15:49 PM

ਜਲੰਧਰ ਜ਼ਿਮਨੀ ਚੋਣ ਲਈ ਅੱਜ ਆਮ ਆਦਮੀ ਪਾਰਟੀ ਅਤੇ ਬੀਜੇਪੀ ਵੱਲੋਂ ਰੋਡ ਸ਼ੋਅ ਕੱਢਿਆ ਜਾਵੇਗਾ। ਜਿਸ ਵਿੱਚ ਸਿਆਸੀ ਆਗੂ ਆਪਣੀ- ਆਪਣੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ।

Jalandhar Bypoll: ਰੋਡ ਸ਼ੋਅ ਵਾਲਾ ਸ਼ਨੀਵਾਰ, ਜਲੰਧਰ ਚ ਬੀਜੇਪੀ ਤੇ ਆਮ ਆਦਮੀ ਪਾਰਟੀ ਕਰੇਗੀ ਰੋਡ ਸ਼ੋਅ
Follow Us On

ਜਲੰਧਰ ਨਿਊਜ਼: ਜਲੰਧਰ ਲੋਕ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। 10 ਮਈ ਨੂੰ ਜ਼ਿਮਨੀ ਚੋਣ (Bypoll) ਲਈ ਵੋਟਿੰਗ ਹੋਣੀ ਹੈ। ਵੋਟਿੰਗ ਦੀ ਤਾਰੀਖ਼ ਨੇੜੇ ਆਉਂਦੇ ਹੀ ਸਿਆਸੀ ਸਰਗਰਮੀਆਂ ਅਤੇ ਚੋਣ ਪ੍ਰਚਾਰ ਤੇਜ਼ ਹੁੰਦਾ ਨਜ਼ਰ ਆ ਰਿਹਾ ਹੈ।

ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ (Bhagwant Singh Mann) ਜਲੰਧਰ ‘ਚ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ‘ਚ ਚੋਣ ਪ੍ਰਚਾਰ ਕਰਨਗੇ। ਉਥੇ ਹੀ ਬੀਜੇਪੀ ਵੱਲੋਂ ਚੋਣ ਪ੍ਰਚਾਰ ਲਈ ਕੇਂਦਰੀ ਮੰਤਰੀਆਂ ਨੂੰ ਜਲੰਧਰ ਜਿਮਨੀ ਚੋਣਾਂ ਲਈ ਮੈਦਾਨ ਵਿੱਚ ਉਤਾਰਿਆ ਹੋਇਆ ਹੈ। ਅੱਜ ਅਨੁਰਾਗ ਠਾਕੁਰ ਭਾਜਪਾ ਦੇ ਉਮੀਦਵਾਰ ਨੇ ਇੰਦਰ ਇਕਬਾjਲ ਸਿੰਘ ਅਟਵਾਲ ਦੇ ਹੱਕ ਵਿੱਚ ਰੋਡ ਸ਼ੋਅ ਕੱਢਣਗੇ।

ਆਮ ਆਦਮੀ ਪਾਰਟੀ ਦਾ ਰੋਡ ਸ਼ੋਅ

ਜਲੰਧਰ ਜ਼ਿਮਨੀ ਚੋਣ ਲਈ ਅੱਜ ਆਮ ਆਦਮੀ ਪਾਰਟੀ ਵੱਲੋਂ ਉਮਦੀਵਾਰ ਸੁਸ਼ੀਲ ਰਿੰਕੂ ਦੇ ਹੱਕ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਵਿੱਚ ਰੋਡ ਸ਼ੋਅ ਕੱਢਿਆ ਜਾਵੇਗਾ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 12 ਵਜੇ ਤੋਂ 5 ਵਜੇ ਤੱਕ ਸੁਸ਼ੀਲ ਰਿੰਕੂ ਦੇ ਹੱਕ ਵਿੱਚ ਸਿਆਸੀ ਆਗੂ ਚੋਣ ਪ੍ਰਚਾਰ ਕਰਨਗੇ।

ਬੀਜੇਪੀ ਦੇ ਕੇਂਦਰ ਮੰਤਰੀ ਕਰਨਗੇ ਰੋਡ ਸ਼ੋਅ

ਭਾਜਪਾ ਵੱਲੋਂ ਜਲੰਧਰ ਲੋਕ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਕੇਂਦਰੀ ਮੰਤਰੀਆਂ ਨੂੰ ਸਿਆਸੀ ਮੈਦਾਨ ਵਿੱਚ ਉਤਾਰਿਆ ਹੈ। ਕੇਂਦਰੀ ਮੰਤਰੀ ਅਨੁਰਾਗ ਠਾਕੁਰ (Anurag Thakur ) ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੇ ਪੱਖ ਵਿੱਚ ਚੋਣ ਪ੍ਰਚਾਰ ਕਰਨਗੇ। 10 ਮਈ ਨੂੰ ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਹੋਣੀ ਹੈ।

ਉਥੇ ਹੀ ਅਕਾਲੀ ਦਲ ਦੀ ਸਾਬਕਾ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ