ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੁਲਿਸ ਨੂੰ ਮਿਲਿਆ ਸੰਪਤ ਨਹਿਰਾ ਦਾ ਪ੍ਰੋਡਕਸ਼ਨ ਰਿਮਾਂਡ, ਮੰਨਿਆ ਜਾ ਰਿਹਾ ਗੋਗਾਮੇੜੀ ਕਤਲ ਦਾ ਮਾਸਟਰਮਾਈਂਡ

ਰਾਜਸਥਾਨ ਦੇ ਗੋਗਾਮੇੜੀ ਕਤਲ ਕਾਂਡ ਦੇ ਮਾਸਟਰਮਾਈਂਡ ਮੰਨੇ ਜਾਂ ਰਹੇ ਗੈਂਗਸਟਰ ਸੰਪਤ ਨਹਿਰਾ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਬਠਿੰਡਾ ਜੇਲ੍ਹ ਤੋਂ ਲੈ ਕੇ ਆਈ ਹੈ। ਜਾਣਕਾਰੀ ਅਨੁਸਾਰ ਉਸ ਨੂੰ 17 ਨਵੰਬਰ ਨੂੰ ਰੋਪੜ ਦੇ ਭਗਵੰਤਪੁਰਾ ਥਾਣੇ ਵਿੱਚ ਦਰਜ ਐਫਆਈਆਰ ਨੰਬਰ 82 ਸਬੰਧੀ ਪੁੱਛਗਿੱਛ ਲਈ ਲਿਆਂਦਾ ਗਿਆ ਹੈ।

ਪੁਲਿਸ ਨੂੰ ਮਿਲਿਆ ਸੰਪਤ ਨਹਿਰਾ ਦਾ ਪ੍ਰੋਡਕਸ਼ਨ ਰਿਮਾਂਡ, ਮੰਨਿਆ ਜਾ ਰਿਹਾ ਗੋਗਾਮੇੜੀ ਕਤਲ ਦਾ ਮਾਸਟਰਮਾਈਂਡ
ਫਾਈਲ ਫੋਟੋ
Follow Us
harpinder-singh-tohra
| Published: 08 Dec 2023 11:03 AM IST
ਰੋਪੜ ਪੁਲਿਸ ਰਾਜਸਥਾਨ ਦੇ ਸੁਖਦੇਵ ਸਿੰਘ ਗੋਗਾਮੇੜੀ (Sukhdev Singh Gogamedi) ਕਤਲ ਕਾਂਡ ਦੇ ਮਾਸਟਰਮਾਈਂਡ ਮੰਨੇ ਜਾਂ ਰਹੇ ਗੈਂਗਸਟਰ ਸੰਪਤ ਨਹਿਰਾ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਬਠਿੰਡਾ ਜੇਲ੍ਹ ਤੋਂ ਲੈ ਕੇ ਆਈ ਹੈ। ਰੋਪੜ ਪੁਲਿਸ ਦੀ ਇੱਕ ਟੀਮ ਸੰਪਤ ਨਹਿਰਾ ਨੂੰ ਲੈਣ ਲਈ ਬਠਿੰਡਾ ਗਈ ਸੀ ਅਤੇ ਵੀਰਵਾਰ ਦੁਪਹਿਰ ਪੁਲਿਸ ਨੇ ਉਸ ਨੂੰ ਭਾਰੀ ਸੁਰੱਖਿਆ ਹੇਠ ਰੋਪੜ ਵਿੱਚ ਸੀਜੇਐਮ ਸੀਮਾ ਚੌਧਰੀ ਦੀ ਅਦਾਲਤ ਵਿੱਚ ਪੇਸ਼ ਕਰੇਗੀ। ਜਿੱਥੇ ਉਨ੍ਹਾਂ ਪੁੱਛਗਿੱਛ ਲਈ ਉਸ ਦਾ ਰਿਮਾਂਡ ਮੰਗਿਆ। ਪੁਲਿਸ ਨੂੰ ਸੰਪਤ ਨਹਿਰਾ ਦਾ 8 ਦਿਨਾਂ ਦਾ ਰਿਮਾਂਡ ਮਿਲ ਗਿਆ ਹੈ। ਜਾਣਕਾਰੀ ਅਨੁਸਾਰ ਉਸ ਨੂੰ 17 ਨਵੰਬਰ ਨੂੰ ਰੋਪੜ ਦੇ ਭਗਵੰਤਪੁਰਾ ਥਾਣੇ ਵਿੱਚ ਦਰਜ ਐਫਆਈਆਰ ਨੰਬਰ 82 ਸਬੰਧੀ ਪੁੱਛਗਿੱਛ ਲਈ ਲਿਆਂਦਾ ਗਿਆ ਹੈ। ਉਸ ਖਿਲਾਫ਼ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸੇ ਤਹਿਤ ਰੋਪੜ ਪੁਲਿਸ ਸੰਪਤ ਨਹਿਰਾ ਨੂੰ ਬਠਿੰਡਾ ਤੋਂ ਰੋਪੜ ਜੇਲ੍ਹ ਲੈ ਕੇ ਆਈ ਸੀ। ਅਦਾਲਤ ਨੇ ਸੰਪਤ ਨਹਿਰਾ ਨੂੰ 8 ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ ਅਤੇ ਹੁਣ ਪੁਲੀਸ ਉਸ ਨੂੰ 15 ਦਸੰਬਰ ਨੂੰ ਮੁੜ ਅਦਾਲਤ ਵਿੱਚ ਪੇਸ਼ ਕਰੇਗੀ। ਬਠਿੰਡਾ ਜੇਲ੍ਹ ਚ ਬੰਦ ਸੀ ਸੰਪਤ ਨਹਿਰਾ ਰਾਜਸਥਾਨ ਦੇ ਜੈਪੁਰ ‘ਚ ਕਰਣੀ ਸੈਨਾ ਦੇ ਮੁਖੀ ਸੁਖਦੇਵ ਸਿੰਘ ਗੋਗਾਮੇਦੀ ਦੀ ਗੋਲੀਬਾਰੀ ‘ਚ ਹੱਤਿਆ ਦੇ ਮਾਮਲੇ ‘ਚ ਗੈਂਗਸਟਰ ਸੰਪਤ ਨਹਿਰਾ ਦਾ ਨਾਂਅ ਸਾਹਮਣੇ ਆਇਆ ਹੈ। ਜਦੋਂ ਇਹ ਘਟਨਾ ਵਾਪਰੀ ਤਾਂ ਉਹ ਬਠਿੰਡਾ ਜੇਲ੍ਹ ਵਿੱਚ ਬੰਦ ਸੀ। ਇਸ ਲਈ ਰਾਜਸਥਾਨ ਪੁਲੀਸ ਮੁਲਜ਼ਮ ਗੈਂਗਸਟਰ ਨਹਿਰਾ ਨੂੰ ਕੇਂਦਰੀ ਜੇਲ੍ਹ ਵਿੱਚੋਂ ਪ੍ਰੋਡਕਸ਼ਨ ਵਾਰੰਟ ਤੇ ਲਿਆ ਸਕਦੀ ਹੈ। ਪਰ ਵੀਰਵਾਰ ਨੂੰ ਰੋਪੜ ਪੁਲੀਸ ਪਹਿਲਾਂ ਹੀ ਕੇਂਦਰੀ ਜੇਲ੍ਹ ਵਿੱਚ ਬੰਦ ਗੈਂਗਸਟਰ ਨੂੰ ਰੋਪੜ ਜ਼ਿਲ੍ਹੇ ਵਿੱਚ ਦਰਜ ਇੱਕ ਕੇਸ ਵਿੱਚ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ਤੇ ਲੈ ਕੇ ਆਈ ਹੈ।

Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...