Harjot Singh Bains: ਸਕੂਲਾਂ ਦੇ ਸੁੰਦਰੀਕਰਨ ਅਤੇ ਮੁਰੰਮਤ ਲਈ 40 ਕਰੋੜ ਜਾਰੀ

tv9-punjabi
Published: 

17 Mar 2023 21:52 PM

Education Minister ਨੇ ਦੱਸਿਆ ਕਿ ਬਹੁਤ ਸਾਰੇ ਸਕੂਲਾਂ ਦੀਆਂ ਇਮਾਰਤਾਂ ਦੇ ਫ਼ਰਸ਼, ਛੱਤਾਂ, ਬਿਜਲੀ, ਫ਼ਰਨੀਚਰ ਦੀ ਰਿਪੇਅਰ ਅਤੇ ਪੇਂਟ ਵਾਸਤੇ ਰਾਸ਼ੀ ਦੀ ਡਿਮਾਂਡ ਕੀਤੀ ਜਾ ਰਹੀ ਸੀ।

Harjot Singh Bains: ਸਕੂਲਾਂ ਦੇ ਸੁੰਦਰੀਕਰਨ ਅਤੇ ਮੁਰੰਮਤ ਲਈ 40 ਕਰੋੜ ਜਾਰੀ

ਹਰਜੋਤ ਸਿੰਘ ਬੈਂਸ.

Follow Us On
ਚੰਡੀਗੜ੍ਹ ਨਿਊਜ: ਪੰਜਾਬ ਸਰਕਾਰ ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਮਿਆਰੀ ਬਨਾਉਣ ਦੀ ਦਿਸ਼ਾ ਵਿਚ ਕੀਤੇ ਜਾ ਰਹੇ ਯਤਨਾਂ ਤਹਿਤ ਸਕੂਲਾਂ ਦੀਆਂ ਇਮਾਰਤਾਂ ਨੂੰ ਸੁੰਦਰ ਬਣਾਉਣ ਅਤੇ ਮੁਰੰਮਤ ‘ਤੇ ਸਾਂਭ ਸੰਭਾਲ ਵਾਸਤੇ 40 ਕਰੋੜ ਰੁਪਏ ਦੀ ਰਾਸ਼ੀ ਅੱਜ ਜਾਰੀ ਕੀਤੀ ਗਈ ਹੈ। ਇਹ ਪ੍ਰਗਵਾਟਾ ਅੱਜ ਇੱਥੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਕੀਤਾ। ਬੈਂਸ ਨੇ ਕਿਹਾ ਕਿ ਭਗਵੰਤ ਮਾਨ (Bhagwant Maan) ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਸਰਕਾਰੀ ਸਕੂਲਾਂ ਦੀ ਦਿੱਖ ਨੂੰ ਸੁਧਾਰਨ ਵਾਸਤੇ ਯਤਨਸ਼ੀਲ ਹੈ।

ਸਕੂਲਾਂ ਦੀ ਮੁਰੰਮਤ ਲਈ ਫੰਡ ਜਾਰੀ

ਸਿੱਖਿਆ ਮੰਤਰੀ ਬੈਂਸ ਨੇ ਜਾਰੀ ਕੀਤੀ ਰਾਸ਼ੀ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਜ਼ਿਲਾ ਅੰਮ੍ਰਿਤਸਰ ਦੇ 276 ਸਕੂਲਾਂ ਵਾਸਤੇ 4.21 ਕਰੋੜ ਰੁਪਏ, ਜ਼ਿਲਾ ਬਰਨਾਲਾ ਦੇ 53 ਸਕੂਲਾਂ ਵਾਸਤੇ 1.40 ਕਰੋੜ ਰੁਪਏ, ਜ਼ਿਲਾ ਬਠਿੰਡਾ ਦੇ 109 ਸਕੂਲਾਂ ਵਾਸਤੇ 1.85 ਕਰੋੜ ਰੁਪਏ, ਜ਼ਿਲਾ ਫਰੀਦਕੋਟ ਦੇ 58 ਸਕੂਲਾਂ ਵਾਸਤੇ 1.14 ਕਰੋੜ ਰੁਪਏ, ਜ਼ਿਲਾ ਫਤਹਿਗੜ੍ਹ ਸਾਹਿਬ ਦੇ 85 ਸਕੂਲਾਂ ਵਾਸਤੇ 0.80 ਕਰੋੜ ਰੁਪਏ, ਜ਼ਿਲਾ ਫਾਜਿਲਕਾ ਦੇ 271 ਸਕੂਲਾਂ ਵਾਸਤੇ 5.17 ਕਰੋੜ ਰੁਪਏ, ਜਾਰੀ ਕਰ ਦਿੱਤੇ ਗਏ ਹਨ। ਸਿੱਖਿਆ ਮੰਤਰੀ ਨੇ ਇਹ ਵੀ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਨਿਸ਼ਾਨਾ ਸੂਬੇ ਦੇ ਸਿੱਖਿਆ ਢਾਂਚੇ ਨੂੰ ਪੂਰੇ ਦੇਸ਼ ਵਿੱਚੋਂ ਨੰਬਰ ਇੱਕ ਬਣਾਉਣ ਦਾ ਹੈ ਜਿਸਦੀ ਪੂਰਤੀ ਵਾਸਤੇ ਸਿੱਖਿਆ ਦੀ ਕੁਆਲਿਟੀ ਵਿੱਚ ਸੁਧਾਰ ਲਿਆਉਣ ਅਤੇ ਸਕੂਲ ਦੀਆਂ ਇਮਾਰਤਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਭਵਿੱਖ ਵਿੱਚ ਵੀ ਜਾਰੀ ਰਹੇਗਾ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ