RSS ਵਰਕਰ ਦਾ ਕਾਤਲ ਐਨਕਾਊਂਟਰ ‘ਚ ਢੇਰ, ਪੰਜਾਬ ਪੁਲਿਸ ਦੇ ਹੱਥ ਵੱਡੀ ਸਫਲਤਾ
ਦੱਸ ਦੇਈਏ ਕਿ ਫਿਰੋਜ਼ਪੁਰ 'ਚ 15 ਨਵੰਬਰ ਨੂੰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਜਿਸ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣ ਗਿਆ। ਗੋਲੀਬਾਰੀ 'ਚ ਆਰਐਸਐਸ ਆਗੂ ਦੀਨਾਨਾਥ ਦੇ ਪੋਤੇ ਦਾ ਕਤਲ ਕਰ ਦਿੱਤਾ ਗਿਆ। ਗੋਲੀ ਨਵੀਨ ਕੁਮਾਰ ਦੇ ਸਿਰ 'ਚ ਲੱਗੀ ਸੀ। ਸੂਚਨਾ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ।
RSS ਵਰਕਰ ਕਤਲ ਕਾਂਡ 'ਚ ਪੁਲਿਸ ਨੂੰ ਵੱਡੀ ਸਫ਼ਲਤਾ, ਐਨਕਾਊਂਟਰ 'ਚ ਮੁੱਖ ਮੁਲਜ਼ਮ ਦੀ ਮੌਤ
ਫਿਰੋਜ਼ਪੁਰ ‘ਚ ਆਰਐਸਐਸ ਵਰਕਰ ਨਵੀਨ ਕੁਮਾਰ ਦੇ ਕਤਲ ਮਾਮਲੇ ‘ਚ ਪੁਲਿਸ ਦੇ ਹੱਥ ਵੱਡੀ ਸਫ਼ਲਤਾ ਲੱਗੀ ਹੈ। ਇਸ ਮਾਮਲੇ ‘ਚ ਮੁੱਖ ਮੁਲਜ਼ਮ ਪੁਲਿਸ ਐਨਕਾਊਂਟਰ ‘ਚ ਮਾਰਿਆ ਗਿਆ ਹੈ। ਇਹ ਐਨਕਾਊਂਟਰ ਜਲਾਲਾਬਾਦ ਦੇ ਮਾਹਮੂ ਜੋਈਆਂ ਟੋਲ ਪਲਾਜੇ ਦੇ ਨੇੜੇ ਹੋਇਆ। ਸਵੇਰੇ ਦੇ ਕਰੀਬ 5 ਵਜੇ ਪੁਲਿਸ ਤੇੇ ਮੁਲਜ਼ਮ ਵਿਚਕਾਰ ਮੁੱਠਭੇੜ ਹੋਈ ਹੈ। ਇਸ ‘ਚ ਇੱਕ ਮੁਲਜ਼ਮ ਦੀ ਮੌਤ ਹੋ ਗਈ, ਜਦਕਿ ਦੋ ਫ਼ਰਾਰ ਦੱਸੇ ਜਾ ਰਹੇ ਹਨ। ਮਾਰਿਆ ਗਿਆ ਬਦਮਾਸ਼ ਨਵੀਨ ਦੇ ਕਤਲ ਦਾ ਮੁੱਖ ਮੁਲਜ਼ਮ ਦੱਸਿਆ ਜਾ ਰਿਹਾ ਹੈ।
ਦੱਸ ਦੇਈਏ ਕਿ ਫਿਰੋਜ਼ਪੁਰ ‘ਚ 15 ਨਵੰਬਰ ਨੂੰ ਅਣਪਛਾਤੇ ਬਦਮਾਸ਼ਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਜਿਸ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣ ਗਿਆ। ਗੋਲੀਬਾਰੀ ‘ਚ ਆਰਐਸਐਸ ਆਗੂ ਦੀਨਾਨਾਥ ਦੇ ਪੋਤੇ ਦਾ ਕਤਲ ਕਰ ਦਿੱਤਾ ਗਿਆ। ਗੋਲੀ ਨਵੀਨ ਕੁਮਾਰ ਦੇ ਸਿਰ ‘ਚ ਲੱਗੀ ਸੀ। ਸੂਚਨਾ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਇਸ ਘਟਨਾ ਬਾਰੇ ਚਸ਼ਮਦੀਦਾਂ ਨੇ ਦੱਸਿਆ ਕਿ ਆਰਐਸਐਸ ਦੇ ਸੀਨੀਅਰ ਆਗੂ ਬਲਦੇਵ ਰਾਜ ਅਰੋੜਾ ਦਾ ਪੁੱਤਰ ਨਵੀਨ ਅਰੋੜਾ ਸ਼ਹਿਰ ਦੇ ਮੇਨ ਬਾਜ਼ਾਰ ‘ਚ ਇੱਕ ਦੁਕਾਨ ਚਲਾਉਂਦਾ ਸੀ। ਸ਼ਨੀਵਾਰ ਰਾਤ ਨੂੰ ਉਹ ਆਪਣੀ ਦੁਕਾਨ ਬੰਦ ਕਰਕੇ ਘਰ ਜਾ ਰਿਹਾ ਸੀ, ਜਦੋਂ ਦੋ ਹਮਲਾਵਰਾਂ ਨੇ ਆ ਕੇ ਉਸ ਨੂੰ ਗੋਲੀ ਮਾਰ ਦਿੱਤੀ। ਨਵੀਨ ਦੇ ਸਿਰ ਟਚ ਗੋਲੀ ਲੱਗੀ ਤੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।
ਦੋ ਮੁਲਜ਼ਮਾਂ ਦੀ ਪਹਿਲਾਂ ਗ੍ਰਿਫ਼ਤਾਰੀ
ਇਸ ਤੋਂ ਪਹਿਲਾਂ ਪੁਲਿਸ ਨੇ ਇਸ ਮਾਮਲੇ ‘ਚ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸਐਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਨੇ ਪ੍ਰੈਸ ਕਾਨਫਰੰਸ ਕਰ ਜਾਣਕਾਰੀ ਸਾਂਝੀ ਕੀਤੀ ਸੀ ਕਿ ਆਰਐਸਐਸ ਵਰਕਰ ਨਵੀਨ ਕੁਮਾਰ ਦੇ ਕਤਲ ‘ਚ ਸ਼ਾਮਲ ਦੋ ਸ਼ੱਕੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਦੋਂ ਕਿ ਤਿੰਨ ਹੋਰ ਅਜੇ ਵੀ ਫਰਾਰ ਹਨ। ਗੋਲੀ ਚਲਾਉਣ ਵਾਲਾ ਫਰਾਰ ਹੈ ਤੇ ਪੁਲਿਸ ਉਸ ਦੀ ਭਾਲ ਕਰ ਰਹੀ ਹੈ।
ਐਸਐਸਪੀ ਨੇ ਦੱਸਿਆ ਸੀ ਕਿ ਕਤਲ ਦੇ ਮਕਸਦ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਹਾਲਾਂਕਿ, ਮੁਲਜ਼ਮਾਂ ਦੀ ਮਦਦ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕਾਤਲਾਂ ਨੇ ਨਕਦੀ ਦਿੱਤੀ ਸੀ। ਪੰਜ ਦੋਸ਼ੀ ਸਨ, ਜਿਨ੍ਹਾਂ ਵਿੱਚੋਂ ਦੋ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਤਿੰਨ ਅਜੇ ਵੀ ਫਰਾਰ ਹਨ।
