ਲੁਧਿਆਣਾ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨਿਕਲੀ ਅਫਵਾਹ, ਵਿਦਿਆਰਥੀ ਦੀ ਸੀ ਸਾਜ਼ਿਸ਼ – Punjabi News

ਲੁਧਿਆਣਾ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨਿਕਲੀ ਅਫਵਾਹ, ਵਿਦਿਆਰਥੀ ਦੀ ਸੀ ਸਾਜ਼ਿਸ਼

Updated On: 

06 Oct 2024 11:32 AM

ਪੁਲਿਸ ਅਧਿਕਾਰੀ ਨੇ ਕਿਹਾ ਕਿ ਉਹਨਾਂ ਨੇ ਇੱਕ ਈਮੇਲ ਜਰੀਏ ਪ੍ਰਿੰਸੀਪਲ ਨੂੰ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੀ ਈਮੇਲ ਕੀਤੀ ਸੀ। ਉਨ੍ਹਾਂ ਦੱਸਿਆ ਕਿ ਇਸ ਬਾਰੇ ਸਰਚ ਅਭਿਆਨ ਵੀ ਚਲਾਇਆ ਗਿਆ ਸੀ, ਪਰ ਜਦੋਂ ਇਸ ਦੀ ਗੰਭੀਰਤਾ ਦੇ ਨਾਲ ਜਾਂਚ ਕੀਤੀ ਗਈ। ਉਕਤ ਨੌਜਵਾਨ ਨੂੰ ਹਿਰਾਸਤ ਵਿੱਚ ਲੈਣ ਤੋਂ ਬਾਅਦ ਇਹ ਖੁਲਾਸਾ ਹੋਇਆ ਹੈ।

ਲੁਧਿਆਣਾ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨਿਕਲੀ ਅਫਵਾਹ, ਵਿਦਿਆਰਥੀ ਦੀ ਸੀ ਸਾਜ਼ਿਸ਼
Follow Us On

ਲੁਧਿਆਣਾ ਦੇ ਧਾਂਦਰਾ ਰੋਡ ਸਥਿਤ ਹਰਕ੍ਰਿਸ਼ਨ ਨਵੋਦਿਆ ਪਬਲਿਕ ਸਕੂਲ ਨੂੰ ਬੰਬ ਨਾਲ ਅੜਉਣ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਪੁਲਿਸ ਦਾ ਸਪਸ਼ਟੀਕਰਨ ਸਾਹਮਣੇ ਆਇਆ ਹੈ। ਉਧਰ ਥਾਣਾ ਮੁਖੀ ਸਦਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਘਟਨਾ ਨੂੰ ਕਿਸੇ ਹੋਰ ਵੱਲੋਂ ਨਹੀਂ ਬਲਕਿ ਸਕੂਲ ਦੇ ਹੀ ਵਿਦਿਆਰਥੀ ਵੱਲੋਂ ਆਪਣੇ ਸਾਥੀ ਦੋਸਤਾਂ ਨਾਲ ਮਿਲ ਕੇ ਅੰਜਾਮ ਦਿੱਤਾ ਗਿਆ ਹੈ।

ਪੁਲਿਸ ਅਧਿਕਾਰੀ ਨੇ ਕਿਹਾ ਕਿ ਉਹਨਾਂ ਨੇ ਇੱਕ ਈਮੇਲ ਜਰੀਏ ਪ੍ਰਿੰਸੀਪਲ ਨੂੰ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੀ ਈਮੇਲ ਕੀਤੀ ਸੀ। ਉਨ੍ਹਾਂ ਦੱਸਿਆ ਕਿ ਇਸ ਬਾਰੇ ਸਰਚ ਅਭਿਆਨ ਵੀ ਚਲਾਇਆ ਗਿਆ ਸੀ, ਪਰ ਜਦੋਂ ਇਸ ਦੀ ਗੰਭੀਰਤਾ ਦੇ ਨਾਲ ਜਾਂਚ ਕੀਤੀ ਗਈ। ਉਕਤ ਨੌਜਵਾਨ ਨੂੰ ਹਿਰਾਸਤ ਵਿੱਚ ਲੈਣ ਤੋਂ ਬਾਅਦ ਇਹ ਖੁਲਾਸਾ ਹੋਇਆ ਹੈ। ਉਹਨਾਂ ਕਿਹਾ ਕਿ ਇਹ ਇੱਕ ਅਫਵਾਹ ਸੀ ਅਤੇ ਅਜਿਹੀ ਕੋਈ ਵੀ ਗੱਲਬਾਤ ਨਹੀਂ ਹੈ।

ਲੁਧਿਆਣਾ ‘ਚ ਸਥਿਤ ਆਦਰਸ਼ ਸੀਨੀਅਰ ਸੈਕੈਂਡਰੀ ਸਕੂਲ ਨੂੰ ਬੰਬ ਦੇ ਨਾਲ ਉੜਾਉਣ ਦੀ ਧਮਕੀ ਮਿਲੀ ਸੀ। ਇਸ ਨੂੰ ਲੈ ਕੇ ਲੁਧਿਆਣਾ ਦੀ ਸਦਰ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਗਈ ਸੀ। ਜਾਣਕਾਰੀ ਮੁਤਾਬਕ ਸਕੂਲ ਦੇ ਪ੍ਰਿੰਸੀਪਲ ਨੂੰ ਇੱਕ ਈਮੇਲ ਪ੍ਰਾਪਤ ਹੋਈ ਜਿਸ ਵਿੱਚ ਲਿਖਿਆ ਗਿਆ ਸੀ ਕਿ 5 ਅਕਤੂਬਰ ਵਾਲੇ ਦਿਨ ਸਕੂਲ ਨੂੰ ਬੰਬ ਦੇ ਨਾਲ ਉੜਾ ਦਿੱਤਾ ਜਾਵੇਗਾ। ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੂੰ ਵੀ ਹੱਥਾਂ ਪੈਰਾਂ ਦੀ ਪੈ ਗਈ ਅਤੇ ਉਸ ਈਮੇਲ ਦੀ ਜਾਂਚ ਕੀਤੀ ਗਈ।

ਅਪਡੇਟ ਜਾਰੀ…

Exit mobile version