ਸਚਿਨ ਪਾਇਲਟ ਦੀ ਪੰਜਾਬ ਯੂਥ ਕਾਂਗਰਸ ਨਾਲ ਅਹਿਮ ਮੀਟਿੰਗ, ਗ੍ਰਾਊਂਡ ਲੈਵਲ ‘ਤੇ ਸਰਗਰਮੀਆਂ ਵਧਾਉਣ ‘ਤੇ ਜ਼ੋਰ
ਸਚਿਨ ਪਾਇਲਟ ਵੱਲੋਂ ਨਵੀਂ ਦਿੱਲੀ ਸਥਿਤ ਇੰਦਰਾ ਭਵਨ ਵਿਖੇ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪੰਜਾਬ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨਾਂ ਤੇ ਕਾਰਜਕਾਰੀ ਕਮੇਟੀ ਦੇ ਮੈਂਬਰਾਂ ਨਾਲ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ 'ਚ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਉਦੈ ਭਾਨੂ, ਯੂਥ ਕਾਂਗਰਸ ਦੇ ਇੰਚਾਰਜ ਮਨੀਸ਼ ਸ਼ਰਮਾ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਵਮ ਸ਼ਰਮਾ ਸਮੇਤ ਕਾਰਜਕਾਰੀ ਕਮੇਟੀ ਦੇ ਮੈਂਬਰ ਮੌਜੂਦ ਰਹੇ।
ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਵੱਖ-ਵੱਖ ਪੱਧਰ ‘ਤੇ ਸੰਗਠਨ ਨੂੰ ਮਜ਼ਬੂਤ ਕਰਨ ‘ਚ ਜੁਟੇ ਹੋਏ ਹਨ। ਉਨ੍ਹਾਂ ਵੱਲੋਂ ਜਿੱਥੇ ਪੰਜਾਬ ਕਾਂਗਰਸ ਦੇ ਸਾਰੇ ਸੀਨੀਅਰ ਲੀਡਰਾਂ ਨੂੰ ਇੱਕੋ ਮੰਚ ‘ਤੇ ਲਿਆ ਕੇ ਇੱਕਜੁਟਤਾ ਦਾ ਸੰਦੇਸ਼ ਦਿੱਤਾ ਗਿਆ। ਉੱਥੇ ਹੀ, ਬੀਤੇ ਦਿਨ ਉਨ੍ਹਾਂ ਵੱਲੋਂ ਪੰਜਾਬ ਯੂਥ ਕਾਂਗਰਸ ‘ਚ ਵੱਖ-ਵੱਖ ਅਹੁਦੇਦਾਰਾਂ ਨਾਲ ਸੰਵਾਦ ਕਰਕੇ ‘ਵਿਜੇ ਕਾਂਗਰਸ, ਵਿਜੇ ਪੰਜਾਬ’ ਦਾ ਨਾਅਰਾ ਦਿੱਤਾ ਗਿਆ।
ਸਚਿਨ ਪਾਇਲਟ ਵੱਲੋਂ ਨਵੀਂ ਦਿੱਲੀ ਸਥਿਤ ਇੰਦਰਾ ਭਵਨ ਵਿਖੇ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪੰਜਾਬ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨਾਂ ਤੇ ਕਾਰਜਕਾਰੀ ਕਮੇਟੀ ਦੇ ਮੈਂਬਰਾਂ ਨਾਲ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ‘ਚ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਉਦੈ ਭਾਨੂ, ਯੂਥ ਕਾਂਗਰਸ ਦੇ ਇੰਚਾਰਜ ਮਨੀਸ਼ ਸ਼ਰਮਾ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਵਮ ਸ਼ਰਮਾ ਸਮੇਤ ਕਾਰਜਕਾਰੀ ਕਮੇਟੀ ਦੇ ਮੈਂਬਰ ਮੌਜੂਦ ਰਹੇ।
आज दोपहर पंजाब यूथ कांग्रेस के जिला अध्यक्षों और कार्यकारिणी के सदस्यों से मुलाकात की। आने वाले दिनों में पार्टी को और अधिक मजबूत करने के लिए यूथ कांग्रेस पूरी ताकत के साथ ज़मीन पर उतरेगी और पूरी मेहनत करेगी। बैठक में यूथ कांग्रेस के राष्ट्रीय अध्यक्ष @UdayBhanuIYC जी, यूथ pic.twitter.com/1CXIfT34uI
— Sachin Pilot (@SachinPilot) September 22, 2026
ਮੀਟਿੰਗ ਤੋਂ ਬਾਅਦ ਸਚਿਨ ਪਾਇਲਟ ਨੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਯੂਥ ਕਾਂਗਰਸ ਵੱਲੋਂ ਜ਼ਮੀਨੀ ਪੱਧਰ ‘ਤੇ ਆਪਣੀਆਂ ਸਰਗਰਮੀਆਂ ਤੇਜ਼ ਕੀਤੀਆਂ ਜਾਣਗੀਆਂ ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਾਕਤ ਨਾਲ ਕੰਮ ਕੀਤਾ ਜਾਵੇਗਾ। ਮੀਟਿੰਗ ਦੌਰਾਨ ਸੰਗਠਨ ਨੂੰ ਗ੍ਰਾਊਂਡ ਲੈਵਲ ਤੱਕ ਹੋਰ ਐਕਟਿਵ ਕਰਨ, ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਤੇ ਆਉਣ ਵਾਲੇ ਸਮੇਂ ‘ਚ ਯੂਥ ਕਾਂਗਰਸ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ‘ਤੇ ਜ਼ੋਰ ਦਿੱਤਾ ਗਿਆ। ਮੀਟਿੰਗ ਦੇ ਅੰਤ ‘ਚ ਕਾਂਗਰਸ ਤੇ ਪੰਜਾਬ ਦੀ ਜਿੱਤ ਦਾ ਨਾਅਰਾ ਵੀ ਦਿੱਤਾ ਗਿਆ।
ਰਾਹੁਲ ਗਾਂਧੀ ਦੀ ਅਗਵਾਈ ‘ਚ ਪੰਜਾਬ ਕਾਂਗਰਸ ਲੜੇਗੀ ਚੋਣ
ਸਚਿਨ ਪਾਇਲਟ ਨੇ ਪਹਿਲਾਂ ਵੀ ਸਪੱਸ਼ਟ ਕੀਤਾ ਸੀ ਕਿ ਪੰਜਾਬ ਵਿਧਾਨ ਸਭਾ ਚੋਣ ਰਾਹੁਲ ਗਾਂਧੀ ਦੀ ਅਗਵਾਈ ‘ਚ ਲੜੀ ਜਾਵੇਗੀ। ਯੂਥ ਕਾਂਗਰਸ ਦੀ ਮੀਟਿੰਗ ‘ਚ ਵੀ ਪਾਇਲਟ ਨੇ ਰਾਹੁਲ ਗਾਂਧੀ ਨੂੰ ਨਿਡਰ ਆਗੂ ਦੱਸਿਆ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ‘ਚ ਕੋਈ ਵੀ ਅਜਿਹਾ ਇਨਸਾਨ ਨਹੀਂ ਹੈ ਜੋ ਪ੍ਰਧਾਨ ਮੰਤਰੀ ਦੇ ਸਾਹਮਣੇ ਅੱਖਾਂ ‘ਚ ਅੱਖਾਂ ਪਾ ਕੇ ਜਵਾਬ ਮੰਗ ਸਕੇ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੌਜਵਾਨਾਂ ਦੇ ਵਿਦਿਆਰਥੀਆਂ ਦੀਆਂ ਹੱਕਾਂ ਦੀਆਂ ਗੱਲਾਂ ਡਟ ਕੇ ਰੱਖ ਰਹੇ ਹਨ।
ਇਹ ਵੀ ਪੜ੍ਹੋ
ਸਥਾਨਕ ਮੁੱਦਿਆਂ ‘ਤੇ ਜ਼ੋਰ
ਪੰਜਾਬ ਕਾਂਗਰਸ ਵੱਲੋਂ ਨੌਜਵਾਨਾਂ, ਰੁਜ਼ਗਾਰ, ਸਿੱਖਿਆ, ਨਸ਼ਿਆਂ ਤੇ ਕਾਨੂੰਨ-ਵਿਵਸਥਾ ਵਰਗੇ ਮੁੱਦਿਆਂ ਨੂੰ ਆਉਣ ਵਾਲੀ ਸਿਆਸੀ ਮੁਹਿੰਮ ‘ਚ ਉਠਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਯੂਥ ਕਾਂਗਰਸ ਵੱਲੋਂ ਪਿੰਡ ਪੱਧਰ ਤੱਕ ਮੁਹਿੰਮ ਲੈ ਕੇ ਜਾਣ ਤੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਸਾਹਮਣੇ ਲਿਆਉਣ ਦੀ ਯੋਜਨਾ ‘ਤੇ ਵੀ ਚਰਚਾ ਹੋਈ ਹੈ।
ਇੱਕਜੁਟਤਾ ਬਣਾਈ ਰੱਖਣਾ ਵੱਡਾ ਮੁੱਦਾ
ਪਾਇਲਟ ਦੇ ਪੰਜਾਬ ਇੰਚਾਰਜ ਬਣਨ ਤੋਂ ਬਾਅਦ ਕਾਂਗਰਸ ਹਾਈਕਮਾਨ ਵੱਲੋਂ ਸੂਬਾ ਇਕਾਈ ‘ਚ ਤਾਲਮੇਲ ਤੇ ਇਕਜੁੱਟਤਾ ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਹਾਲ ਹੀ ‘ਚ ਪੰਜਾਬ ਕਾਂਗਰਸ ਦੇ ਵੱਖ-ਵੱਖ ਧੜਿਆਂ ਨਾਲ ਸਬੰਧਤ ਸੀਨੀਅਰ ਆਗੂਆਂ ਨੇ ਸਾਂਝੇ ਤੌਰ ਤੇ ਪ੍ਰਦਰਸ਼ਨ ‘ਚ ਹਿੱਸਾ ਲਿਆ ਸੀ, ਜਿਸ ਨੂੰ ਪਾਰਟੀ ਦੀ ਇਕਜੁੱਟਤਾ ਦਿਖਾਉਣ ਦੀ ਕੋਸ਼ਿਸ਼ ਵਜੋਂ ਰਿਪੋਰਟ ਕੀਤਾ ਗਿਆ।
