ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ 7 ਉਮੀਦਵਾਰ ਐਲਾਨੇ, ਸਿਮਰਨਜੀਤ ਸਿੰਘ ਮਾਨ ਸੰਗਰੂਰ ਤੋਂ ਮੁੜ ਲੜਨਗੇ ਚੋਣ | SAD Amritsar Declare Seven Candidates List know in Punjabi Punjabi news - TV9 Punjabi

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ 7 ਉਮੀਦਵਾਰ ਐਲਾਨੇ, ਸਿਮਰਨਜੀਤ ਸਿੰਘ ਮਾਨ ਸੰਗਰੂਰ ਤੋਂ ਮੁੜ ਲੜਨਗੇ ਚੋਣ

Published: 

28 Mar 2024 19:36 PM

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ 7 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਉਹ ਖੁਦ ਸੰਗਰੂਰ ਤੋਂ ਚੋਣ ਲੜਨਗੇ। ਉਨ੍ਹਾਂ ਤੋਂ ਇਲਾਵਾ ਸ੍ਰੀ ਆਨੰਦਪੁਰ ਸਾਹਿਬ ਤੋਂ ਕੁਸ਼ਲਪਾਲ ਸਿੰਘ ਮਾਨ, ਲੁਧਿਆਣਾ ਤੋਂ ਅੰਮ੍ਰਿਤਪਾਲ ਸਿੰਘ, ਫਰੀਦਕੋਟ ਤੋਂ ਬਲਦੇਵ ਸਿੰਘ ਅਤੇ ਪਟਿਆਲਾ ਤੋਂ ਪ੍ਰੋ. ਮਹਿੰਦਰਪਾਲ ਸਿੰਘ ਚੋਣ ਲੜਨਗੇ। ਕਰਨਾਲ ਸੀਟ ਤੋਂ ਹਰਜੀਤ ਸਿੰਘ ਵਿਰਕ ਅਤੇ ਕੁਰੂਕਸ਼ੇਤਰ ਸੀਟ ਤੋਂ ਖਜਾਨ ਸਿੰਘ ਚੋਣ ਮੈਦਾਨ ਵਿੱਚ ਹੋਣਗੇ।

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ 7 ਉਮੀਦਵਾਰ ਐਲਾਨੇ, ਸਿਮਰਨਜੀਤ ਸਿੰਘ ਮਾਨ ਸੰਗਰੂਰ ਤੋਂ ਮੁੜ ਲੜਨਗੇ ਚੋਣ

ਸਿਮਰਨਜੀਤ ਸਿੰਘ ਮਾਨ

Follow Us On

ਪੰਜਾਬ ਤੋਂ ਇਲਾਵਾ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਲੋਕ ਸਭਾ ਚੋਣਾਂ 2024 ਲਈ ਹਰਿਆਣਾ, ਚੰਡੀਗੜ੍ਹ ਅਤੇ ਜੰਮੂ-ਕਸ਼ਮੀਰ ਵਿੱਚ ਆਪਣੇ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਮੌਜੂਦਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਇੱਕ ਵਾਰ ਫਿਰ ਸੰਗਰੂਰ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ ਤੋਂ 5 ਅਤੇ ਹਰਿਆਣਾ ਤੋਂ 2 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ।

ਸਿਮਰਨਜੀਤ ਸਿੰਘ ਮਾਨ ਨੇ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ 7 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਉਹ ਖੁਦ ਸੰਗਰੂਰ ਤੋਂ ਚੋਣ ਲੜਨਗੇ। ਉਨ੍ਹਾਂ ਤੋਂ ਇਲਾਵਾ ਸ੍ਰੀ ਆਨੰਦਪੁਰ ਸਾਹਿਬ ਤੋਂ ਕੁਸ਼ਲਪਾਲ ਸਿੰਘ ਮਾਨ, ਲੁਧਿਆਣਾ ਤੋਂ ਅੰਮ੍ਰਿਤਪਾਲ ਸਿੰਘ, ਫਰੀਦਕੋਟ ਤੋਂ ਬਲਦੇਵ ਸਿੰਘ ਅਤੇ ਪਟਿਆਲਾ ਤੋਂ ਪ੍ਰੋ. ਮਹਿੰਦਰਪਾਲ ਸਿੰਘ ਚੋਣ ਲੜਨਗੇ।

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਹਰਿਆਣਾ ਦੀਆਂ ਦੋ ਸੀਟਾਂ ਤੋਂ ਐਲਾਨ ਕਰ ਦਿੱਤਾ ਗਿਆ ਹੈ। ਜਿਸ ਵਿੱਚ ਕਰਨਾਲ ਸੀਟ ਤੋਂ ਹਰਜੀਤ ਸਿੰਘ ਵਿਰਕ ਅਤੇ ਕੁਰੂਕਸ਼ੇਤਰ ਸੀਟ ਤੋਂ ਖਜਾਨ ਸਿੰਘ ਚੋਣ ਮੈਦਾਨ ਵਿੱਚ ਹੋਣਗੇ।

1984 ‘ਚ ਛੱਡੀ ਆਈਪੀਐਸ ਦੀ ਕੁਰਸੀ

ਵੱਖਵਾਦੀ ਸਿਮਰਨਜੀਤ ਸਿੰਘ ਮਾਨ ਸਾਬਕਾ ਸਾਬਕਾ ਆਈ.ਪੀ.ਐਸ. ਅਧਿਕਾਰੀ ਹਨ। ਉਹ 1967 ਵਿੱਚ ਆਈਪੀਐਸ ਕਾਡਰ ਵਿੱਚ ਸ਼ਾਮਲ ਹੋਏ ਪਰ 1984 ਦੇ ਬਲੂ ਸਟਾਰ ਅਪਰੇਸ਼ਨ ਤੋਂ ਬਾਅਦ ਉਨ੍ਹਾਂ ਨੇ ਆਈਪੀਐਸ ਦਾ ਅਹੁਦਾ ਛੱਡ ਦਿੱਤਾ। ਪੰਜਾਬ ਵਿੱਚ ਵੱਖਵਾਦ ਦੇ ਹੱਕ ਵਿੱਚ ਖੁੱਲ੍ਹ ਕੇ ਬੋਲਣ ਵਾਲੇ ਮਾਨ ਤਿੰਨ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ।

ਸਭ ਤੋਂ ਪਹਿਲਾਂ ਉਨ੍ਹਾਂ 1989 ਤੋਂ 1991 ਦਰਮਿਆਨ ਤਰਨਤਾਰਨ ਤੋਂ ਸੰਸਦ ਮੈਂਬਰ ਦੀ ਚੋਣ ਲੜੀ। ਇਸ ਤੋਂ ਬਾਅਦ ਉਹ 1999 ਤੋਂ 2004 ਤੱਕ ਸੰਗਰੂਰ ਤੋਂ ਸੰਸਦ ਮੈਂਬਰ ਚੁਣੇ ਗਏ। ਪੰਜਾਬ ‘ਚ ਭਗਵੰਤ ਸਿੰਘ ਮਾਨ ਦੀ ਸਰਕਾਰ ਬਣਨ ਤੋਂ ਬਾਅਦ ਸਿਮਰਜੀਤ ਸਿੰਘ ਮਾਨ ਸੰਗਰੂਰ ਸੀਟ ‘ਤੇ ਹੋਈ ਜ਼ਿਮਨੀ ਚੋਣ ਵੀ ਜਿੱਤ ਕੇ ਤੀਜੀ ਵਾਰ ਸੰਸਦ ‘ਚ ਪਹੁੰਚੇ।

ਇਹ ਵੀ ਪੜ੍ਹੋ: ਸੰਗਰੂਰ ਦੇ MP ਸਿਮਰਨਜੀਤ ਸਿੰਘ ਮਾਨ ਦਾ Twitter Account Suspend

Exit mobile version