AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

SAD ਪੁਨਰਸੁਰਜੀਤ ਦੀ ਚੋਣ ਚਿੰਨ੍ਹ ਤੱਕੜੀ ‘ਤੇ ਦਾਅਵੇ ਵਾਲੀ ਪਟੀਸ਼ਨ EC ਨੇ ਕੀਤੀ ਮਨਜੂਰ

SAD Punar Surjit Petition: ਚੋਣ ਕਮਿਸ਼ਨ ਨੇ SAD ਪੁਨਰਸੁਰਜੀਤ ਦੀ ਚੋਣ ਨਿਸ਼ਾਨ ਤੇ ਦਾਅਵਾ ਕਰਨ ਵਾਲੀ ਪਟੀਸ਼ਨ ਮਨਜੂਰ ਕਰ ਲਈ ਹੈ। ਪਾਰਟੀ ਦੇ ਵਕੀਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ, ਚੋਣ ਕਮਿਸ਼ਨ ਨੇ ਇਸ ਨੂੰ ਆਪਣੀ ਮਨਜੂਰੀ ਦੇ ਦਿੱਤੀ ਹੈ।। ਉੱਧਰ, ਸ਼੍ਰੋਮਣੀ ਅਕਾਲੀ ਦਲ ਪਹਿਲਾਂ ਹੀ ਕਹਿ ਚੁੱਕਾ ਹੈ ਕਿ ਉਨ੍ਹਾਂ ਨੂੰ ਅਜੇ ਤੱਕ ਚੋਣ ਕਮਿਸ਼ਨ ਤੋਂ ਕੋਈ ਨੋਟਿਸ ਨਹੀਂ ਮਿਲਿਆ ਹੈ। ਜੇਕਰ ਅਜਿਹਾ ਕੁਝ ਹੁੰਦਾ ਹੈ ਤਾਂ ਉਹ ਕਾਨੂੰਨੀ ਤੌਰ 'ਤੇ ਜਵਾਬ ਦੇਣਗੇ।

SAD ਪੁਨਰਸੁਰਜੀਤ ਦੀ ਚੋਣ ਚਿੰਨ੍ਹ ਤੱਕੜੀ 'ਤੇ ਦਾਅਵੇ ਵਾਲੀ ਪਟੀਸ਼ਨ EC ਨੇ ਕੀਤੀ ਮਨਜੂਰ
SAD ਪੁਨਰ ਸੁਰਜੀਤ ਦੀ ਪਟੀਸ਼ਨ ਮਨਜੂਰ
tv9-punjabi
| Updated On: 18 Mar 2026 14:15 PM IST

ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ ਨੇ ਦਾਅਵਾ ਕੀਤਾ ਹੈ ਚੋਣ ਕਮਿਸ਼ਨ ਨੇ ਉਨ੍ਹਾਂ ਦੀ ਉਹ ਪਟੀਸ਼ਨ ਮਨਜੂਰ ਕਰ ਲਈ ਹੈ, ਜਿਸ ਵਿੱਚ ਚੋਣ ਚਿੰਨ੍ਹ ਤੱਕੜੀ ਤੇ ਦਾਅਵਾ ਕੀਤਾ ਗਿਆ ਹੈ। SAD ਪੁਨਰ ਸੁਰਜੀਤ ਦਾ ਕਹਿਣਾ ਹੈ ਕਿ ਜਿਆਦਾ ਵਿਧਾਇਕ ਅਤੇ ਮੰਤਰੀ ਉਨ੍ਹਾਂ ਦੇ ਨਾਲ ਹਨ। ਐਡਵੋਕੇਟ ਗੁਰਜੀਤ ਸਿੰਘ ਤਲਵੰਡੀ ਨੇ ਇਹ ਪਟੀਸ਼ਨ ਪਾਈ ਹੈ। ਬੀਤੀ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਕੀਤੇ ਗਏ ਹੁਕਮਨਾਮੇ ਤੋਂ ਬਾਅਦ ਪਾਰਟੀ ਲਈ ਨਵੀਂ ਲੀਡਰਸ਼ਿਪ ਨੂੰ ਅੱਗੇ ਲਿਆਉਣ ਲਈ ਪੰਜ ਮੈਂਬਰੀ ਕਮੇਟੀ ਬਣਾ ਕੇ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਸੀ, ਜਿਸਤੋਂ ਬਾਅਦ ਪਾਰਟੀ ਦੋ ਫਾੜ ਹੋ ਗਈ ਸੀ।

ਪਾਰਟੀ ਦੇ ਜ਼ਿਆਦਾਤਰ ਸੀਨੀਅਰ ਆਗੂ ਅਕਾਲੀ ਦਲ ਪੁਨਰ ਸੁਰਜੀਤ ਬਣਾ ਕੇ ਵੱਖ ਹੋ ਗਏ ਅਤੇ ਉਨ੍ਹਾਂ ਨੇ ਆਪਣੇ ਆਪ ਨੂੰ ਅਸਲੀ ਅਕਾਲੀ ਦਲ ਵਜੋਂ ਪੇਸ਼ ਕਰਦੇ ਹੋਏ, ਚੋਣ ਕਮਿਸ਼ਨ ਕੋਲ ਇੱਕ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿੱਚ ਚੋਣ ਨਿਸ਼ਾਨ, ਤਕੜੀ ਅਤੇ ਨਾਲ ਹੀ ਆਪਣੀ ਪਾਰਟੀ ਦਾ ਨਾਮ ਬਦਲ ਕੇ ਅਕਾਲੀ ਦਲ ਰੱਖਣ ਦੀ ਇਜਾਜ਼ਤ ਮੰਗੀ ਸੀ।

ਚੋਣ ਕਮਿਸ਼ਨ ਨੇ ਜਤਾਇਆ ਸੀ ਇਤਰਾਜ਼

ਸੂਤਰਾਂ ਅਨੁਸਾਰ, ਚੋਣ ਕਮਿਸ਼ਨ ਨੇ ਉਨ੍ਹਾਂ ਦੀ ਪਟੀਸ਼ਨ ਤੇ ਇਤਰਾਜ਼ ਜਤਾਉਂਦਿਆਂ ਕਿਹਾ ਸੀ ਕਿ ਇੱਕੋ ਵਰਗਾ ਨਾਂ ਕਿਵੇਂ ਦਿੱਤਾ ਜਾ ਸਕਦਾ ਹੈ। ਤੁਹਾਡੀ ਨਵੀਂ ਪਾਰਟੀ ਹੈ, ਤੁਸੀਂ ਇਸਨੂੰ ਵੱਖਰਾ ਨਾਮ ਦਿਓ।” ਈਸੀ ਵੱਲੋਂ ਇਹ ਵੀ ਕਿਹਾ ਗਿਆ ਕਿ ਚੋਣ ਕਮਿਸ਼ਨ ਨੇ 1992 ਤੋਂ ਬਾਅਦ ਵੰਡੀਆਂ ਹੋਈਆਂ ਪਾਰਟੀਆਂ ਨੂੰ ਇੱਕੋ ਜਿਹੇ ਨਾਮ ਨਹੀਂ ਦਿੱਤੇ ਹਨ।

ਜਿਸ ਤੇ ਅਕਾਲੀ ਦਲ ਪੁਨਰਸੁਰਜੀਤ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਪਾਰਟੀ ਨਵੀਂ ਨਹੀਂ ਬਣੀ ਹੈ, ਸਗੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਹੁਕਮਾਂ ਅਨੁਸਾਰ ਦੋ ਫਾੜ ਹੋ ਗਈ ਹੈ, ਅਤੇ ਇਸਦੇ ਜ਼ਿਆਦਾਤਰ ਅਹੁਦੇਦਾਰ ਸੁਖਬੀਰ ਬਾਦਲ ਨੂੰ ਛੱਡ ਕੇ ਚਲੇ ਗਏ ਹਨ, ਇਸ ਲਈ, ਪਾਰਟੀ ਦੇ ਚੋਣ ਨਿਸ਼ਾਨ ਅਤੇ ਨਾਮ ਤੇ ਹੱਕ ਸਿਰਫ਼ ਉਨ੍ਹਾਂ ਦਾ ਹੀ ਹੈ। ਇਸਦੇ ਪਿੱਛੇ ਪਾਰਟੀ ਨੇ ਇਹ ਦਲੀਲ ਦਿੱਤੀ ਸੀ ਕਿ ਪਾਰਟੀ ਦੇ ਅਹੁਦੇਦਾਰਾਂ ਜਿਸ ਧੜੇ ਕੋਲ ਸਭ ਤੋਂ ਵੱਧ ਹੁੰਦੇ ਹਨ, ਉਸ ਨੂੰ ਹੀ ਚੋਣ ਨਿਸ਼ਾਨ ਅਤੇ ਨਾਮ ਮਿਲਦਾ ਹੈ।

ਪਟੀਸ਼ਨ ‘ਤੇ ਸੁਣਵਾਈ ਲਈ ਤਿਆਰ ਕਮਿਸ਼ਨ

ਦਲੀਲਾਂ ਨਾਲ ਸਹਿਮਤ ਹੁੰਦਿਆਂ, ਚੋਣ ਕਮਿਸ਼ਨ ਨੇ ਹੁਣ ਸੁਣਵਾਈ ਲਈ ਪਟੀਸ਼ਨ ਸਵੀਕਾਰ ਕਰ ਲਈ ਸੀ। ਹਾਲਾਂਕਿ, ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ ਅਤੇ ਪਾਰਟੀ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਅਜੇ ਤੱਕ ਚੋਣ ਕਮਿਸ਼ਨ ਤੋਂ ਕੋਈ ਨੋਟਿਸ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਉਹ ਅਜਿਹਾ ਕਰਦੇ ਹਨ, ਤਾਂ ਉਹ ਕਾਨੂੰਨੀ ਤੌਰ ‘ਤੇ ਜਵਾਬ ਦੇਣਗੇ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਪੁਨਰਸੁਰਜੀਤ ਨੇ ਭਰਤੀ ਵੀ ਸਹੀ ਢੰਗ ਨਾਲ ਨਹੀਂ ਕੀਤੀ ਹੈ। ਜਿਕਰਯੋਗ ਹੈ ਕਿ ਜਦੋਂ ਵੀ ਪਾਰਟੀਆਂ ਦੇ ਅੰਦਰ ਅਜਿਹੇ ਵਿਵਾਦ ਪੈਦਾ ਹੁੰਦੇ ਹਨ, ਚੋਣ ਚਿੰਨ੍ਹ ਅਤੇ ਹੋਰ ਚੀਜ਼ਾਂ ਨੂੰ ਫ੍ਰੀਜ ਕਰ ਦਿੱਤਾ ਜਾਂਦਾ ਹੈ। ਹਾਲਾਂਕਿ, ਸ਼੍ਰੋਮਣੀ ਅਕਾਲੀ ਦਲ ਨਾਲ ਅਜੇ ਤੱਕ ਅਜਿਹਾ ਨਹੀਂ ਹੋਇਆ ਹੈ।

Follow Us
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...