SAD ਨੇ ਸੀਨੀਅਰ ਅਕਾਲੀ ਆਗੂ ਕਰਨੈਲ ਸਿੰਘ ਪੰਜੋਲੀ ਨੂੰ ਦਿਖਾਇਆ ਬਾਹਰ ਦਾ ਰਾਸਤਾ
ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੂੰ ਵੀ ਪੰਜੌਲੀ ਵਿਰੁੱਧ ਕਾਰਵਾਈ ਲਈ ਲਿਖਿਆ ਜਾਵੇਗਾ ਅਤੇ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਸਾਹਿਬ ਨੂੰ ਵੀ ਇਕ ਪਤੱਰ ਲਿਖ ਕਰਨੈਲ ਸਿੰਘ ਪੰਜੋਲੀ ਵਲੋਂ ਵਰਤੀ ਗਈ ਭਾਸ਼ਾ ਦੇ ਸਬੰਧ ਵਿਚ ਕਾਰਵਾਈ ਦੀ ਮੰਗ ਕੀਤੀ ਜਾਵੇਗੀ।
ਪਾਰਟੀ ਨੇ ਕਰਨੈਲ ਸਿੰਘ ਪੰਜੋਲੀ ਨੂੰ ਦਿਖਾਇਆ ਬਾਹਰ ਦਾ ਰਾਸਤਾ
ਜਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਜਿਲ੍ਹਾ ਜਥੇਬੰਦੀ ਨੇ ਸੀਨੀਅਰ ਅਕਾਲੀ ਆਗੂ ਕਰਨੈਲ ਸਿੰਘ ਪੰਜੋਲੀ ਨੂੰ ਪਾਰਟੀ ਵਿਚੋਂ ਕੱਢਣ ਦੀ ਪਾਰਟੀ ਨੂੰ ਸ਼ਿਫਾਰਸ਼ ਕੀਤੀ ਹੈ।ਇਸ ਸਬੰਧੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਇਕਾਈ ਦੀ ਇੱਕ ਮੀਟਿੰਗ ਕੀਤੀ ਗਈ,ਜਿਸ ਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਜਗਦੀਪ ਸਿੰਘ ਚੀਮਾਂ ਨੇ ਕੀਤੀ ਇਸ ਮੌਕੇ ਯੂਥ ਆਗੂ ਗੁਰਪ੍ਰੀਤ ਸਿੰਘ ਰਾਜੂ ਖੰਨਾ,ਪਾਰਟੀ ਦੇ ਮੁੱਖ ਬੁਲਾਰੇ ਅਮਰਦੀਪ ਸਿੰਘ ਧਾਰਨੀ ਸਮੇਤ ਸਮੂਹ ਸੀਨੀਅਰ ਆਗੂਆਂ ਨੇ ਸ਼ਮੂਲੀਅਤ ਕਰ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ ਨੂੰ ਪਾਰਟੀ ਵਿਚੋਂ ਕੱਢਣ ਦੀ ਸਿਫਾਰਿਸ਼ ਕੀਤੀ।ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲੱਗੇ ਆਰੋਪ
ਸਿਫਾਰਿਸ਼ ਕਰਦੇ ਹੋਏ ਸਮੂਹ ਆਗੂਆਂ ਨੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਮੰਗ ਕੀਤੀ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪੰਜੋਲੀ ਨੂੰ ਪਾਰਟੀ ਵਿੱਚੋ ਕੱਢਿਆ ਜਾਵੇ,ਉਨ੍ਹਾਂ ਕਿਹਾ ਪਾਰਟੀ ਨੇ ਪੰਜੋਲੀ ਨੂੰ ਬਹੁਤ ਮਾਣ-ਸਨਮਾਨ ਦਿੱਤਾ ਪ੍ਰੰਤੂ ਪੰਜੋਲੀ ਪਾਰਟੀ ਪ੍ਰਧਾਨ ਦੇ ਵਿਰੋਧ ਬੋਲਦੇ ਰਹੇ ਅਤੇ ਇੱਕ ਸਮਾਗਮ ਵਿੱਚ ਪੰਜੋਲੀ ਨੇ ਪਾਰਟੀ ਪ੍ਰਧਾਨ ਨੂੰ ਗਾਲ ਤੱਕ ਕੱਢ ਦਿੱਤੀ।ਕਾਰਵਾਈ ਦੀ ਕੀਤੀ ਜਾਵੇਗੀ ਮੰਗ
ਉਨ੍ਹਾਂ ਵਲੋਂ ਕੀਤੀਆਂ ਜਾ ਰਹੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਬਰਦਾਸ਼ਤ ਤੋਂ ਬਾਹਰ ਹੈ ਜਿਸ ਕਾਰਨ ਸਮੂਹ ਜਿਲ੍ਹਾ ਇਕਾਈ ਵਲੋਂ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੂੰ ਵੀ ਪੰਜੌਲੀ ਵਿਰੁੱਧ ਕਾਰਵਾਈ ਲਈ ਲਿਖਿਆ ਜਾਵੇਗਾ ਅਤੇ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਸਾਹਿਬ ਨੂੰ ਵੀ ਇਕ ਪਤੱਰ ਲਿਖ ਕਰਨੈਲ ਸਿੰਘ ਪੰਜੋਲੀ ਵਲੋਂ ਵਰਤੀ ਗਈ ਭਾਸ਼ਾ ਦੇ ਸਬੰਧ ਵਿਚ ਕਾਰਵਾਈ ਦੀ ਮੰਗ ਕੀਤੀ ਜਾਵੇਗੀ।
Follow Us
