ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲ, ਸੌਂਪੀਆ ਸਪਸ਼ਟੀਕਰਨ
Sukhbir Badal: ਸੁਖਬੀਰ ਬਾਦਲ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਤੇ ਅਕਾਲ ਤਖ਼ਤ ਸਾਹਿਬ 'ਤੇ ਨਤਮਸਤਕ ਹੋਏ। ਜਿੱਥੇ ਉਨ੍ਹਾਂ ਸ਼੍ਰੀ ਅਕਾਲ ਤਖਤ ਸਾਹਿਬ ਤੇ ਪਹੁੰਚ ਕੇ ਲਿਖਤੀ ਰੂਪ ਵਿੱਚ ਸਪਸ਼ਟੀਕਰਨ ਦਿੱਤਾ ਹੈ। ਜਥੇਦਾਰ ਰਘਬੀਰ ਸਿੰਘ ਨੇ ਉਨ੍ਹਾਂ ਨੂੰ 15 ਦਿਨਾਂ ਦੇ ਅੰਦਰ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਲਈ ਕਿਹਾ ਸੀ।
Sukhbir Badal: ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅਕਾਲ ਤਖਤ ਸਾਹਿਬ ਪਹੁੰਚੇ ਹਨ। ਸੁਖਬੀਰ ਬਾਦਲ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਤੇ ਅਕਾਲ ਤਖ਼ਤ ਸਾਹਿਬ ‘ਤੇ ਨਤਮਸਤਕ ਹੋਏ ਹਨ। ਜਿੱਥੇ ਉਨ੍ਹਾਂ ਸ਼੍ਰੀ ਅਕਾਲ ਤਖਤ ਸਾਹਿਬ ਤੇ ਪਹੁੰਚ ਕੇ ਲਿਖਤੀ ਰੂਪ ਵਿੱਚ ਸਪਸ਼ਟੀਕਰਨ ਦਿੱਤਾ ਹੈ। ਜਥੇਦਾਰ ਰਘਬੀਰ ਸਿੰਘ ਨੇ ਉਨ੍ਹਾਂ ਨੂੰ 15 ਦਿਨਾਂ ਦੇ ਅੰਦਰ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਲਈ ਕਿਹਾ ਸੀ।
ਇਸ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਨਤਮਸਤਕ ਹੋਏ ਹਨ। ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਤਲਬ ਕੀਤਾ ਗਿਆ ਸੀ ਅਤੇ ਸਪੱਸ਼ਟੀਕਰਨ ਮੰਗਿਆ ਗਿਆ ਸੀ। ਅੱਜ ਉਨ੍ਹਾਂ ਇਸ ਮੁੱਦੇ ਤੇ ਆਪਣਾ ਲਿਖਿਤ ਸਪੱਸ਼ਟੀਕਰਨ ਦਿੱਤਾ ਗਿਆ ਹੈ। ਇਸ ਸਪੱਸ਼ਟੀਕਰਨ ਨੂੰ ਲੈ ਕੇ 5 ਤਖ਼ਤਾਂ ਦੇ ਜਥੇਦਾਰ ਮੀਟਿੰਗ ਕਰਣਗੇ ਅਤੇ ਜੋ ਫੈਸਲਾ ਹੈ ਜਲਦ ਹੀ ਲਿਆ ਜਾਵੇਗਾ।
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਕ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਦੇ ਜੱਥੇਦਾਰ ਗਿਆਨ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਧ ਧਾਮੀ ਨੂੰ ਇੱਕ ਨੋਟਿਸ ਭੇਜਿਆ ਸੀ । ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਨੂੰ ਇਸ ਨੋਟਿਸ ਜਾ ਜਵਾਬ ਬੰਦ ਲਿਫਾਫੇ ਵਿੱਚ ਭੇਜਿਆ ਹੈ। ਹੁਣ ਇਸ ‘ਤੇ ਜੋ ਫੈਸਲਾ ਹੈ ਜਥੇਦਾਰ ਜੀ ਨੇ ਲੈਣ ਹੈ ਉਨ੍ਹਾਂ ਦਾ ਜੋ ਫੈਸਲਾ ਹੋਵੇਗਾ ਸਿਰਮੱਥੇ ਹੋਵੇਗਾ।
ਇਹ ਵੀ ਪੜ੍ਹੋ: ਲਾਰੈਂਸ ਬਿਸ਼ਨੋਈ ਦੇ ਨਾਂ ਤੇ ਵਪਾਰੀ ਤੋਂ ਮੰਗੀ ਫਿਰੌਤੀ, ਗੋਲੀ ਮਾਰਨ ਦੀ ਦਿੱਤੀ ਧਮਕੀਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲ, ਸੌਂਪਿਆ ਸਪਸ਼ਟੀਕਰਨ#SAD #SukhbirBadal pic.twitter.com/vX9QIv9VCg
— TV9 Punjab-Himachal Pradesh-J&K (@TV9Punjab) July 24, 2024
ਸੁਖਬੀਰ ਬਾਦਲ ਨੂੰ ਕੀਤਾ ਗਿਆ ਸੀ ਤਲਬ
ਇਸ ਮੁਆਫ਼ੀਨਾਮੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵਿਚਾਰਿਆ ਹੈ। ਇਸ ਮੁਆਫ਼ੀਨਾਮੇ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਰਾਮ ਰਹੀਮ ਨੂੰ ਮੁਆਫ਼ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਇਸ ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਬਾਦਲ ਨੂੰ ਅਕਾਲ ਤਖ਼ਤ ਤੇ ਪੇਸ਼ ਹੋਣ ਲਈ ਕਿਹਾ ਸੀ ਅਤੇ ਇਸ ਤੇ ਸਪੱਸ਼ਟੀਕਰਨ ਦੇਣ ਲਈ ਵੀ ਕਿਹਾ ਗਿਆ ਸੀ। ਜਥੇਦਾਰ ਨੇ ਉਨ੍ਹਾਂ ਨੂੰ 15 ਦਿਨਾਂ ਦਾ ਸਮਾਂ ਵੀ ਦਿੱਤਾ ਸੀ।
ਇਹ ਵੀ ਪੜ੍ਹੋ
ਬਾਗੀ ਧੜੇ ਨੇ ਨਹੀਂ ਕੀਤੀ ਸੀ ਸ਼ਿਕਾਇਤ
ਬਾਗੀ ਧੜੇ ਨੇ ਸੁਖਬੀਰ ਬਾਦਲ ਖਿਲਾਫ ਸਿੱਧੀ ਕੋਈ ਸ਼ਿਕਾਇਤ ਨਹੀਂ ਦਿੱਤੀ, ਇਸ ਨੂੰ ਮੁਆਫੀਨਾਮਾ ਦੱਸਿਆ। ਜਿਸ ਵਿੱਚ ਉਨ੍ਹਾਂ ਕਿਹਾ ਕਿ ਉਹ ਪਾਰਟੀ ਵੱਲੋਂ ਕੀਤੀਆਂ ਗਈਆਂ ਗਲਤੀਆਂ ਦਾ ਵਿਰੋਧ ਨਹੀਂ ਕਰ ਸਕਦੇ ਅਤੇ ਇਸ ਲਈ ਉਹ ਮੁਆਫੀ ਮੰਗਦੇ ਹਨ।


