ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

SAD V/s AAP : SGPC ਵੱਲੋਂ ਅਕਾਲੀ ਦਲ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ‘ਤੇ ਭਖੀ ਸਿਆਸਤ, CM ਦੇ ਵਾਰ ‘ਤੇ SAD ਦਾ ਪਲਟਵਾਰ

ਸਾਰੀਆਂ ਪਾਰਟੀਆਂ ਵੱਲੋਂ ਜਲੰਧਰ ਜ਼ਿਮਨੀ ਚੋਣ ਵਿੱਚ ਜਿੱਤ ਹਾਸਿਲ ਕਰਨ ਦੇ ਲਈ ਯਤਨ ਕੀਤੇ ਜਾ ਰਹੇ ਨੇ। ਫਿਲਹਾਲ ਏਸੇ ਦੇ ਵਿਚਾਲੇ ਸੀਐੱਮ ਭਗਵੰਤ ਮਾਨ ਨੇ ਇੱਕ ਟਵੀਟ ਕੀਤਾ ਜਿਸਨੇ ਕਾਰਨ ਪੰਜਾਬ ਦੀ ਸਿਆਸਤ ਦਾ ਮਾਹੌਲ ਗਰਮ ਕਰ ਦਿੱਤਾ ਹੈ।

SAD V/s AAP :  SGPC ਵੱਲੋਂ ਅਕਾਲੀ ਦਲ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ‘ਤੇ ਭਖੀ ਸਿਆਸਤ, CM ਦੇ ਵਾਰ ‘ਤੇ SAD ਦਾ ਪਲਟਵਾਰ
Follow Us
tv9-punjabi
| Updated On: 30 Apr 2023 19:25 PM

ਪੰਜਾਬ ਨਿਊਜ। ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਮੈਦਾਨ ਭਖਿਆ ਹੋਇਆ ਹੈ। ਸਾਰੀਆਂ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਪੂਰੇ ਜੋਰ ਨਾਲ ਕੀਤਾ ਜਾ ਰਿਹਾ ਹੈ। ਪਰ ਏਸੇ ਵਿਚਾਲੇ ਮਾਹੌਲ ਉਦੋਂ ਗਰਮ ਹੋ ਗਿਆ ਜਦੋਂ ਸੀਐੱਮ (CM) ਨੇ ਇੱਕ ਟਵੀਟ ਕਰ ਦਿੱਤਾ। ਦਰਅਸਲ ਇੱਸ ਚੌਣ ਮੈਦਾਨ ਵਿੱਚ ਅਕਾਲੀ ਦਲ ਨੇ ਵੀ ਪੂਰਾ ਜੋਰ ਲਗਾਇਆ ਹੈ ਤੇ ਇਲਜ਼ਾਮ ਲੱਗੇ ਹਨ ਕਿ ਅਕਾਲੀ ਦਲ ਦੇ ਉਮੀਦਵਾਰ ਦੇ ਹੱਕ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਚੋਣ ਪ੍ਰਚਾਰ ਕਰ ਰਹੇ ਹਨ। ਪੰਜਾਬ ਦੇ ਸੀਐੱਮ ਭਗਵੰਤ ਮਾਨ ਨੇ ਵਿਰੋਧ ਜਤਾਇਆ ਹੈ।

ਸੀਐੱਮ ਨੇ ਕੀਤਾ ਟਵੀਟ

ਇਸ ਤੋਂ ਇਲਾਵਾ ਸੀਐੱਮ ਨੇ ਇਸਦੇ ਖਿਲਾਫ ਟਵੀਟ (Tweet) ਵੀ ਕਰ ਦਿੱਤਾ। ਜਿਸ ਵਿੱਚ ਉਨ੍ਹਾਂ ਲਿਖਿਆ ਕਿ ਇੱਕ ਅਜਿਹੀ ਸਿਆਸੀ ਪਾਰਟੀ ਜਿਸ ਉੱਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਇਲਜ਼ਾਮ ਲੱਗਦੇ ਨੇ ਉਸ ਪਾਰਟੀ ਦੇ ਹੱਕ ਚ SGPC ਦੇ ਪ੍ਰਧਾਨ ਦੁਆਰਾ ਵੋਟਾਂ ਦਾ ਪ੍ਰਚਾਰ ਕਰਨਾ ਕਿੰਨਾ ਕੁ ਜਾਇਜ਼ ਹੈ। ਕਿ ਇਹ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨਾ ਨਹੀਂ ਹੈ।

ਬੀਜੇਪੀ ਨੇ ਕੀਤਾ ਮਾਨ ਦਾ ਸਮਰਥਨ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਅਕਾਲੀ ਦਲ ਦੇ ਹੱਕ ਵਿੱਚ ਪ੍ਰਚਾਰ ਕਰਨ ਤੇ ਸੀਐੱਮ ਮਾਨ ਨੇ ਜਿਹੜੇ ਸਵਾਲ ਖੜ੍ਹੇ ਕੀਤੇ ਹਨ ਉਸਦਾ ਬੀਜੇਪੀ (BJP) ਨੇ ਵੀ ਸਮਰਥਨ ਕੀਤਾ ਹੈ। ਇਸ ਸਬੰਧ ਵਿੱਚ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਜਿਮਨੀ ਚੋਣ ਵਿੱਚ ਕਿਸੇ ਵੀ ਧਾਰਮਿਕ ਆਗੂ ਵੱਲੋਂ ਪ੍ਰਚਾਰ ਕਰਨ ਬਹੁਤ ਗਲਤ ਹੈ। ਗਰੇਵਾਲ ਨੇ ਕਿਹਾ ਕਿ ਅਜਿਹਾ ਕਰਨਾ ਲੋਕਤੰਤਰ ਦੇ ਪੂਰੀ ਤਰ੍ਹਾਂ ਖਿਲਾਫ ਹੈ।

‘ਮੀਰੀ ਪੀਰੀ ਦੇ ਸਿਧਾਂਤ ਨੂੰ ਮੰਨਦਾ ਹੈ ਸ਼੍ਰੋਮਣੀ ਅਕਾਲੀ ਦਲ’

ਦੂਜੇ ਪਾਸੇ ਸ਼੍ਰੋਮਣੀ ਅਕਾਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਸਿੱਖ ਜਗਤ ਵਿੱਚ ਮੀਰੀ ਪੀਰੀ ਦਾ ਸਿਧਾਂਤ ਬਹੁਤ ਅਹਿਮ ਹੈ ਜਿਸਨੂੰ ਅਕਾਲੀ ਦਲ ਮੰਨਦਾ ਹੈ। ਜਿਸ ਕਾਰਨ ਉਸ ਸਿਧਾਂਤ ਦੇ ਤਹਿਤ ਹਰਜਿੰਦਰ ਸਿੰਘ ਧਾਮੀ ਦਾ ਚੋਣ ਪ੍ਰਚਾਰ ਕਰਨਾ ਜਾਇਜ਼ ਹੈ। ਅਕਾਲੀ ਆਗੂ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਪਾਰਟੀ ਨੇ ਧਾਮੀ ਨੂੰ ਚੋਣ ਲੜਨ ਲਈ ਕਈ ਵਾਰੀ ਟਿਕਟ ਦਿੱਤੀ ਹੈ। ਅਕਾਲੀ ਆਗੂ ਨੇ ਮਾਨ ਜਿਹੜੀ ਟਿੱਪਣੀ ਕਰ ਰਹੇ ਹਨ ਪੂਰੀ ਤਰ੍ਹਾਂ ਬੇਬੁਨਿਆਦ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਦਿੱਤਾ ਅਸਤੀਫਾ, ਦੱਸਿਆ ਕੀ ਹੈ ਕਾਰਨ
ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਦਿੱਤਾ ਅਸਤੀਫਾ, ਦੱਸਿਆ ਕੀ ਹੈ ਕਾਰਨ...
Vaishno Devi ਵਿੱਚ ਵੱਡਾ ਹਾਦਸਾ, ਡਿੱਗਿਆ ਪਹਾੜ...ਖਿਸਕੀ ਜ਼ਮੀਨ
Vaishno Devi  ਵਿੱਚ ਵੱਡਾ ਹਾਦਸਾ, ਡਿੱਗਿਆ ਪਹਾੜ...ਖਿਸਕੀ ਜ਼ਮੀਨ...
Studying Abroad Dream: ਜੇਕਰ ਤੁਹਾਡਾ ਵਿਦੇਸ਼ ਵਿੱਚ ਪੜ੍ਹਾਈ ਕਰਨ ਦਾ ਸੁਪਨਾ ਹੈ ਤਾਂ ਜ਼ਰੂਰ ਦੇਖੋ ਇਹ VIDEO
Studying Abroad Dream: ਜੇਕਰ ਤੁਹਾਡਾ ਵਿਦੇਸ਼ ਵਿੱਚ ਪੜ੍ਹਾਈ ਕਰਨ ਦਾ ਸੁਪਨਾ ਹੈ ਤਾਂ ਜ਼ਰੂਰ ਦੇਖੋ ਇਹ VIDEO...
ਮਜੀਠੀਆ ਦੀ ਨਿਆਂਇਕ ਹਿਰਾਸਤ 2 ਅਗਸਤ ਤੱਕ ਵਧਾਈ, ਕੀ ਬੋਲੇ ਹਰਪਾਲ ਸਿੰਘ ਚੀਮਾ ?
ਮਜੀਠੀਆ ਦੀ ਨਿਆਂਇਕ ਹਿਰਾਸਤ 2 ਅਗਸਤ ਤੱਕ ਵਧਾਈ, ਕੀ ਬੋਲੇ ਹਰਪਾਲ ਸਿੰਘ ਚੀਮਾ ?...
7 ਨੌਜਵਾਨਾਂ ਨੇ ਇੱਕ ਕੈਨੇਡੀਅਨ ਕੁੜੀ ਲਈ ਗੁਆਏ ਕਰੋੜਾਂ ਰੁਪਏ? ਕੁੜੀ ਦੀ ਫੋਟੋ ਨਾਲ ਕਰਵਾਈ ਜਾ ਰਹੀ ਸੀ ਮੰਗਣੀ
7 ਨੌਜਵਾਨਾਂ ਨੇ ਇੱਕ ਕੈਨੇਡੀਅਨ ਕੁੜੀ ਲਈ ਗੁਆਏ ਕਰੋੜਾਂ ਰੁਪਏ? ਕੁੜੀ ਦੀ ਫੋਟੋ ਨਾਲ ਕਰਵਾਈ ਜਾ ਰਹੀ ਸੀ ਮੰਗਣੀ...
ਪਹਿਲਗਾਮ ਵਿੱਚ ਸੈਲਾਨੀਆਂ 'ਤੇ ਅੱਤਵਾਦੀ ਹਮਲਾ ਕਰਨ ਵਾਲੇ TRF ਨੂੰ ਅੱਤਵਾਦੀ ਸੰਗਠਨ ਐਲਾਨਦੇ ਹੋਏ ਅਮਰੀਕਾ ਨੇ ਕੀ ਕਿਹਾ?
ਪਹਿਲਗਾਮ ਵਿੱਚ ਸੈਲਾਨੀਆਂ 'ਤੇ ਅੱਤਵਾਦੀ ਹਮਲਾ ਕਰਨ ਵਾਲੇ TRF ਨੂੰ ਅੱਤਵਾਦੀ ਸੰਗਠਨ ਐਲਾਨਦੇ ਹੋਏ ਅਮਰੀਕਾ ਨੇ ਕੀ ਕਿਹਾ?...
ਮਹਿਲਾ ਤੇ ਬਾਲ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿਉਂ ਸ਼ੁਰੂ ਕੀਤਾ ਗਿਆ ਪ੍ਰਜੈਕਟ ਜੀਵਨਜਯੋਤ?
ਮਹਿਲਾ ਤੇ ਬਾਲ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿਉਂ ਸ਼ੁਰੂ ਕੀਤਾ ਗਿਆ ਪ੍ਰਜੈਕਟ ਜੀਵਨਜਯੋਤ?...
Health Conclave 2025: ਸ਼ੂਗਰ ਤੋਂ ਕਿਵੇਂ ਛੁਟਕਾਰਾ ਪਾਇਆ ਜਾਵੇ? ਡਾਕਟਰ ਤੋਂ ਜਾਣੋ
Health Conclave 2025: ਸ਼ੂਗਰ ਤੋਂ ਕਿਵੇਂ ਛੁਟਕਾਰਾ ਪਾਇਆ ਜਾਵੇ? ਡਾਕਟਰ ਤੋਂ ਜਾਣੋ...
ਅਮਰਨਾਥ ਯਾਤਰਾ ਰੂਟ 'ਤੇ ਕਈ ਥਾਵਾਂ 'ਤੇ Landslides, ਇੱਕ ਦੀ ਮੌਤ, 10 ਸ਼ਰਧਾਲੂ ਜ਼ਖਮੀ... ਯਾਤਰਾ ਰਹੇਗੀ ਮੁਅੱਤਲ
ਅਮਰਨਾਥ ਯਾਤਰਾ ਰੂਟ 'ਤੇ ਕਈ ਥਾਵਾਂ 'ਤੇ Landslides, ਇੱਕ ਦੀ ਮੌਤ, 10 ਸ਼ਰਧਾਲੂ ਜ਼ਖਮੀ... ਯਾਤਰਾ ਰਹੇਗੀ ਮੁਅੱਤਲ...