SAD V/s AAP : SGPC ਵੱਲੋਂ ਅਕਾਲੀ ਦਲ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ‘ਤੇ ਭਖੀ ਸਿਆਸਤ, CM ਦੇ ਵਾਰ ‘ਤੇ SAD ਦਾ ਪਲਟਵਾਰ
ਸਾਰੀਆਂ ਪਾਰਟੀਆਂ ਵੱਲੋਂ ਜਲੰਧਰ ਜ਼ਿਮਨੀ ਚੋਣ ਵਿੱਚ ਜਿੱਤ ਹਾਸਿਲ ਕਰਨ ਦੇ ਲਈ ਯਤਨ ਕੀਤੇ ਜਾ ਰਹੇ ਨੇ। ਫਿਲਹਾਲ ਏਸੇ ਦੇ ਵਿਚਾਲੇ ਸੀਐੱਮ ਭਗਵੰਤ ਮਾਨ ਨੇ ਇੱਕ ਟਵੀਟ ਕੀਤਾ ਜਿਸਨੇ ਕਾਰਨ ਪੰਜਾਬ ਦੀ ਸਿਆਸਤ ਦਾ ਮਾਹੌਲ ਗਰਮ ਕਰ ਦਿੱਤਾ ਹੈ।
ਸੀਐੱਮ ਨੇ ਕੀਤਾ ਟਵੀਟ
ਇੱਕ ਅਜਿਹੀ ਰਾਜਨੀਤਕ ਪਾਰਟੀ ਜਿਸ ਉੱਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਇਲਜ਼ਾਮ ਲੱਗਦੇ ਨੇ ਉਸ ਪਾਰਟੀ ਦੇ ਹੱਕ ਚ SGPC ਦੇ ਪ੍ਰਧਾਨ ਦੁਆਰਾ ਵੋਟਾਂ ਦਾ ਪ੍ਰਚਾਰ ਕਰਨਾ ਕਿੰਨਾ ਕੁ ਜਾਇਜ਼ ਹੈ ??? ਕੀ ਇਹ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਨਹੀਂ ??
— Bhagwant Mann (@BhagwantMann) April 30, 2023
ਬੀਜੇਪੀ ਨੇ ਕੀਤਾ ਮਾਨ ਦਾ ਸਮਰਥਨ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਅਕਾਲੀ ਦਲ ਦੇ ਹੱਕ ਵਿੱਚ ਪ੍ਰਚਾਰ ਕਰਨ ਤੇ ਸੀਐੱਮ ਮਾਨ ਨੇ ਜਿਹੜੇ ਸਵਾਲ ਖੜ੍ਹੇ ਕੀਤੇ ਹਨ ਉਸਦਾ ਬੀਜੇਪੀ (BJP) ਨੇ ਵੀ ਸਮਰਥਨ ਕੀਤਾ ਹੈ। ਇਸ ਸਬੰਧ ਵਿੱਚ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਜਿਮਨੀ ਚੋਣ ਵਿੱਚ ਕਿਸੇ ਵੀ ਧਾਰਮਿਕ ਆਗੂ ਵੱਲੋਂ ਪ੍ਰਚਾਰ ਕਰਨ ਬਹੁਤ ਗਲਤ ਹੈ। ਗਰੇਵਾਲ ਨੇ ਕਿਹਾ ਕਿ ਅਜਿਹਾ ਕਰਨਾ ਲੋਕਤੰਤਰ ਦੇ ਪੂਰੀ ਤਰ੍ਹਾਂ ਖਿਲਾਫ ਹੈ।‘ਮੀਰੀ ਪੀਰੀ ਦੇ ਸਿਧਾਂਤ ਨੂੰ ਮੰਨਦਾ ਹੈ ਸ਼੍ਰੋਮਣੀ ਅਕਾਲੀ ਦਲ’
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਸਿੱਖ ਜਗਤ ਵਿੱਚ ਮੀਰੀ ਪੀਰੀ ਦਾ ਸਿਧਾਂਤ ਬਹੁਤ ਅਹਿਮ ਹੈ ਜਿਸਨੂੰ ਅਕਾਲੀ ਦਲ ਮੰਨਦਾ ਹੈ। ਜਿਸ ਕਾਰਨ ਉਸ ਸਿਧਾਂਤ ਦੇ ਤਹਿਤ ਹਰਜਿੰਦਰ ਸਿੰਘ ਧਾਮੀ ਦਾ ਚੋਣ ਪ੍ਰਚਾਰ ਕਰਨਾ ਜਾਇਜ਼ ਹੈ। ਅਕਾਲੀ ਆਗੂ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਪਾਰਟੀ ਨੇ ਧਾਮੀ ਨੂੰ ਚੋਣ ਲੜਨ ਲਈ ਕਈ ਵਾਰੀ ਟਿਕਟ ਦਿੱਤੀ ਹੈ। ਅਕਾਲੀ ਆਗੂ ਨੇ ਮਾਨ ਜਿਹੜੀ ਟਿੱਪਣੀ ਕਰ ਰਹੇ ਹਨ ਪੂਰੀ ਤਰ੍ਹਾਂ ਬੇਬੁਨਿਆਦ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ
Follow Us
