AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਸਣੇ ਸਰੱਹਦੀ ਸੂਬਿਆਂ ਵਿੱਚ ਭਲਕੇ ਹੋਵੇਗੀ ਮੌਕ ਡਰਿੱਲ, ਆਪ੍ਰੇਸ਼ਨ ਸਿੰਦੂਰ ਹਾਲੇ ਵੀ ਜਾਰੀ

ਵੀਰਵਾਰ ਯਾਨੀ ਕੱਲ੍ਹ ਸ਼ਾਮ ਨੂੰ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਸੂਬਿਆਂ ਵਿੱਚ ਸੇਫਟੀ ਮੌਕ ਡਰਿੱਲ ਕੀਤੇ ਜਾਵੇਗੀ। ਇਹ ਮੌਕ ਡਰਿੱਲ ਪੰਜਾਬ, ਪੰਜਾਬ, ਰਾਜਸਥਾਨ ਅਤੇ ਜੰਮੂ-ਕਸ਼ਮੀਰ ਵਿੱਚ ਹੋਵੇਗੀ। ਇਸ ਦੌਰਾਨ ਲੋਕਾਂ ਨੂੰ ਸੁਚੇਤ ਰਹਿਣ ਦੀ ਹਦਾਇਤ ਕੀਤੀ ਜਾਵੇਗੀ। ਇਸ ਦੌਰਾਨ

ਪੰਜਾਬ ਸਣੇ ਸਰੱਹਦੀ ਸੂਬਿਆਂ ਵਿੱਚ ਭਲਕੇ ਹੋਵੇਗੀ ਮੌਕ ਡਰਿੱਲ, ਆਪ੍ਰੇਸ਼ਨ ਸਿੰਦੂਰ ਹਾਲੇ ਵੀ ਜਾਰੀ
ਸੰਕੇਤਕ ਤਸਵੀਰ
tv9-punjabi
| Updated On: 28 May 2025 15:05 PM IST
Share

ਵੀਰਵਾਰ ਯਾਨੀ ਕੱਲ੍ਹ ਸ਼ਾਮ ਨੂੰ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਸੂਬਿਆਂ ਵਿੱਚ ਸੇਫਟੀ ਮੌਕ ਡਰਿੱਲ ਕੀਤੇ ਜਾਵੇਗੀ। ਇਹ ਮੌਕ ਡਰਿੱਲ ਪੰਜਾਬ, ਰਾਜਸਥਾਨ ਅਤੇ ਜੰਮੂ-ਕਸ਼ਮੀਰ ਵਿੱਚ ਹੋਵੇਗੀ। ਇਸ ਦੌਰਾਨ ਲੋਕਾਂ ਨੂੰ ਸੁਚੇਤ ਰਹਿਣ ਦੀ ਹਦਾਇਤ ਕੀਤੀ ਜਾਵੇਗੀ। ਸਰਕਾਰ ਨੇ 4 ਸੂਬਿਆਂ- ਜੰਮੂ ਅਤੇ ਕਸ਼ਮੀਰ, ਪੰਜਾਬ, ਰਾਜਸਥਾਨ ਤੇ ਗੁਜਰਾਤ ਵਿੱਚ ਮੌਕ ਡਰਿੱਲ ਦਾ ਆਦੇਸ਼ ਦਿੱਤਾ ਹੈ। ਇਹ 4 ਸੂਬਿਆਂ ਪਾਕਿਸਤਾਨ ਨਾਲ ਸਰਹੱਦਾਂ ਸਾਂਝੀਆਂ ਕਰਦੇ ਹਨ।

ਭਾਰਤ ਅਤੇ ਪਾਕਿਸਤਾਨ 3,300 ਕਿਲੋਮੀਟਰ ਤੋਂ ਵੱਧ ਦੀ ਸਰਹੱਦ ਸਾਂਝੀ ਕਰਦੇ ਹਨ। ਜੰਮੂ ਅਤੇ ਕਸ਼ਮੀਰ ਨਾਲ ਲੱਗਦੀ ਸਰਹੱਦ ਨੂੰ ਕੰਟਰੋਲ ਰੇਖਾ (LoC) ਕਿਹਾ ਜਾਂਦਾ ਹੈ। ਜਦੋਂ ਕਿ, ਪੰਜਾਬ, ਰਾਜਸਥਾਨ ਅਤੇ ਗੁਜਰਾਤ ਨਾਲ ਲੱਗਦੀ ਸਰਹੱਦ ਨੂੰ ਅੰਤਰਰਾਸ਼ਟਰੀ ਸਰਹੱਦ (IB) ਕਿਹਾ ਜਾਂਦਾ ਹੈ। ਇਸ ਤੋਂ ਪਹਿਲਾਂ ਵੀ ਕੇਂਦਰ ਸਰਕਾਰ ਨੇ ਪਾਕਿਸਤਾਨ ਨਾਲ ਤਣਾਅ ਦੇ ਵਿਚਕਾਰ 7 ਮਈ ਨੂੰ ਦੇਸ਼ ਦੇ 244 ਜ਼ਿਲ੍ਹਿਆਂ ਵਿੱਚ ਮੌਕ ਡਰਿੱਲ ਕਰਨ ਦਾ ਐਲਾਨ ਕੀਤਾ ਸੀ। ਪਰ 6-7 ਮਈ ਦੀ ਰਾਤ ਨੂੰ ਭਾਰਤ ਨੇ ਪਾਕਿਸਤਾਨ ਦੇ ਅੱਤਵਾਦੀ ਕੈਂਪਾਂ ਵਿਰੁੱਧ ਫੌਜੀ ਕਾਰਵਾਈ ਕੀਤੀ।

ਆਪ੍ਰੇਸ਼ਨ ਸਿੰਦੂਰ ਹਾਲੇ ਵੀ ਜਾਰੀ

ਆਪ੍ਰੇਸ਼ਨ ਸਿੰਦੂਰ ਦੇ ਤਹਿਤ ਭਾਰਤ ਨੇ ਪਾਕਿਸਤਾਨ ਵਿੱਚ ਨੌਂ ਅੱਤਵਾਦੀ ਟਿਕਾਣਿਆਂ ‘ਤੇ ਇੱਕ ਸਟੀਕ ਹਮਲਾ ਕੀਤਾ ਸੀ, ਜਿਸ ਵਿੱਚ ਬਹੁਤ ਸਾਰੇ ਅੱਤਵਾਦੀ ਮਾਰੇ ਗਏ ਸਨ। ਪਰ ਪਾਕਿਸਤਾਨ ਵਿੱਚ 12 ਹੋਰ ਅੱਤਵਾਦੀ ਟਿਕਾਣਿਆਂ ਦੀ ਸੂਚੀ ਤਿਆਰ ਹੈ। ਪੀਓਕੇ ਤੋਂ ਲੈ ਕੇ ਪਾਕਿਸਤਾਨ ਦੇ ਅੰਦਰ ਤੱਕ ਅੱਤਵਾਦ ਦੀਆਂ ਜੜ੍ਹਾਂ ਨੂੰ ਖਤਮ ਕਰਨ ਲਈ ਆਪ੍ਰੇਸ਼ਨ ਚੱਲ ਰਿਹਾ ਹੈ।

7 ਮਈ ਦੀ ਮੌਕ ਡਰਿੱਲ ਤੋਂ ਬਾਅਦ ਪਾਕਿਸਤਾਨ ਨੇ 8 ਮਈ ਤੋਂ ਲੈ ਕੇ 11 ਮਈ ਤੱਕ ਭਾਰਤ ਦੇ ਸਰੱਹਦੀ ਸੂਬਿਆਂ ‘ਤੇ ਕਈ ਹਮਲੇ ਕਰਨ ਦੀ ਕੋਸ਼ਿਸ਼ਾਂ ਕੀਤੀਆਂ, ਜੋ ਕਿ ਨਾਕਾਮ ਸਾਬਿਤ ਹੋਈਆਂ।

ਮੌਕ ਡ੍ਰਿਲ ਦਾ ਉਦੇਸ਼ ਕੀ ਹੈ?

ਇਹ ਮੌਕ ਡ੍ਰਿਲ ਸੁਰੱਖਿਆ ਬਲਾਂ ਦੀ ਤੁਰੰਤ ਪ੍ਰਤੀਕਿਰਿਆ ਸਮਰੱਥਾ ਨੂੰ ਮਜ਼ਬੂਤ ​​ਕਰਨ ਲਈ ਕੀਤੀ ਜਾਵੇਗੀ, ਖਾਸ ਕਰਕੇ ਪਾਕਿਸਤਾਨ ਨਾਲ ਲੱਗਦੇ ਇਨ੍ਹਾਂ ਸੂਬਿਆਂ ਵਿੱਚ ਸੀਮਾ ਸੁਰੱਖਿਆ ਬਲ (BSF), ਰਾਜ ਪੁਲਿਸ ਅਤੇ ਐਮਰਜੈਂਸੀ ਸੇਵਾਵਾਂ ਸ਼ਾਮਲ ਹੋਣਗੀਆਂ ਤਾਂ ਜੋ ਉਹ ਸੰਭਾਵੀ ਫੌਜੀ ਹਮਲੇ ਜਾਂ ਹੋਰ ਐਮਰਜੈਂਸੀ ਦੀ ਸਥਿਤੀ ਵਿੱਚ ਆਪਣੀ ਤਿਆਰੀ ਦਾ ਮੁਲਾਂਕਣ ਕਰ ਸਕਣ।

ਮੌਕ ਡ੍ਰਿਲ ਦੌਰਾਨ ਕੀ ਹੋਵੇਗਾ?

  • ਸੁਰੱਖਿਆ ਬਲਾਂ ਦੀ ਤਿਆਰੀ ਦੀ ਜਾਂਚ: ਸੁਰੱਖਿਆ ਬਲਾਂ ਦੀ ਸਰਹੱਦੀ ਖੇਤਰਾਂ ਵਿੱਚ ਕਿਸੇ ਅਚਾਨਕ ਖ਼ਤਰੇ ਦਾ ਜਵਾਬ ਦੇਣ ਦੀ ਉਨ੍ਹਾਂ ਦੀ ਯੋਗਤਾ ਲਈ ਜਾਂਚ ਕੀਤੀ ਜਾਵੇਗੀ।
  • ਐਮਰਜੈਂਸੀ ਪ੍ਰਬੰਧਨ: ਐਮਰਜੈਂਸੀ ਸੇਵਾਵਾਂ, ਜਿਵੇਂ ਕਿ ਹਸਪਤਾਲ, ਐਂਬੂਲੈਂਸਾਂ ਅਤੇ ਫੌਜੀ ਸਹਾਇਤਾ ਦੀ ਤਿਆਰੀ ਦਾ ਮੁਲਾਂਕਣ ਕੀਤਾ ਜਾਵੇਗਾ।
  • ਸਰਹੱਦੀ ਸੁਰੱਖਿਆ ਅਤੇ ਨਿਗਰਾਨੀ: ਸਰਹੱਦ ਪਾਰ ਤੋਂ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਜਾਂ ਘੁਸਪੈਠ ਨੂੰ ਰੋਕਣ ਲਈ ਸੁਰੱਖਿਆ ਉਪਾਵਾਂ ਦੀ ਜਾਂਚ ਕੀਤੀ ਜਾਵੇਗੀ।

Follow Us
ਭਾਰਤ ਅਲ ਨੀਨੋ ਦਾ ਖ਼ਤਰਾ, ਸਰਕਾਰ ਨੇ ਫਸਲ ਅਤੇ ਖਾਦ ਸੁਰੱਖਿਆ ਨੂੰ ਲੈ ਕੇ ਬਣਾਇਆ ਐਕਸ਼ਨ ਪਲਾਨ
ਭਾਰਤ ਅਲ ਨੀਨੋ ਦਾ ਖ਼ਤਰਾ,  ਸਰਕਾਰ ਨੇ ਫਸਲ ਅਤੇ ਖਾਦ ਸੁਰੱਖਿਆ ਨੂੰ ਲੈ ਕੇ ਬਣਾਇਆ ਐਕਸ਼ਨ ਪਲਾਨ...
ਪ੍ਰੀ ਮਾਨਸੂਨ ਦੀ ਬਾਰਿਸ਼ ਨੇ ਡੋਡਾ 'ਚ ਮਚਾਇਆ ਕਹਿਰ, ਲੈਂਡ ਸਲਾਈਡ ਦੀਆਂ ਡਰਾਉਣ ਵਾਲੀਆਂ ਤਸਵੀਰਾਂ
ਪ੍ਰੀ ਮਾਨਸੂਨ ਦੀ ਬਾਰਿਸ਼ ਨੇ ਡੋਡਾ 'ਚ ਮਚਾਇਆ ਕਹਿਰ, ਲੈਂਡ ਸਲਾਈਡ ਦੀਆਂ ਡਰਾਉਣ ਵਾਲੀਆਂ ਤਸਵੀਰਾਂ...
India Weather Update: ਦੇਸ਼ ਭਰ ਵਿੱਚ ਬਦਲੇਗਾ ਮੌਸਮ, ਪੰਜਾਬ, ਹਰਿਆਣਾ ਅਤੇ ਦਿੱਲੀ-NCR ਸਮੇਤ ਕਈ ਰਾਜਾਂ ਵਿੱਚ ਗਰਮੀ ਤੋਂ ਮਿਲੇਗੀ ਰਾਹਤ
India Weather Update: ਦੇਸ਼ ਭਰ ਵਿੱਚ ਬਦਲੇਗਾ ਮੌਸਮ, ਪੰਜਾਬ, ਹਰਿਆਣਾ ਅਤੇ ਦਿੱਲੀ-NCR ਸਮੇਤ ਕਈ ਰਾਜਾਂ ਵਿੱਚ ਗਰਮੀ ਤੋਂ ਮਿਲੇਗੀ ਰਾਹਤ...
"ਛਾਲ ਮਾਰੋ, ਛਾਲ ਮਾਰੋ!"... ਦਿੱਲੀ ਮਾਲਵੀਆ ਨਗਰ ਅੱਗ ਹਾਦਸੇ ਦਾ ਦਿਲ ਦਹਿਲਾ ਦੇਣ ਵਾਲਾ ਵੀਡੀਓ
ਤੈਅ ਹੱਦ ਤੋਂ ਵੱਧ ਵਧਾਈ ਫੀਸ ਤਾਂ ਪ੍ਰਾਈਵੇਟ ਸਕੂਲਾਂ ਦੀ ਖੈਰ ਨਹੀਂ, ਪੰਜਾਬ ਸਰਕਾਰ ਨੇ ਕੱਸਿਆ ਸ਼ਿੰਕਜਾ
ਤੈਅ ਹੱਦ ਤੋਂ ਵੱਧ ਵਧਾਈ ਫੀਸ ਤਾਂ ਪ੍ਰਾਈਵੇਟ ਸਕੂਲਾਂ ਦੀ ਖੈਰ ਨਹੀਂ, ਪੰਜਾਬ ਸਰਕਾਰ ਨੇ ਕੱਸਿਆ ਸ਼ਿੰਕਜਾ...
ਕੇਵਲ ਢਿੱਲੋਂ ਨੇ ਪੰਜਾਬ BJP ਪ੍ਰਧਾਨ ਦਾ ਸਾਂਭਿਆ ਅਹੁਦਾ, ਬਿੱਟੂ ਨੇ ਕਾਂਗਰਸ ਨੂੰ ਲਪੇਟਿਆ
ਕੇਵਲ ਢਿੱਲੋਂ ਨੇ ਪੰਜਾਬ BJP ਪ੍ਰਧਾਨ ਦਾ ਸਾਂਭਿਆ ਅਹੁਦਾ, ਬਿੱਟੂ ਨੇ ਕਾਂਗਰਸ ਨੂੰ ਲਪੇਟਿਆ...
ਦਿੱਲੀ ਦੇ ਰੈਸਟੋਰੈਂਟ ਵਿੱਚ ਲੱਗੀ ਅੱਗ ਨਾਲ 20 ਮੌਤਾਂ, ਕਈ ਝੁਲਸੇ
ਦਿੱਲੀ ਦੇ ਰੈਸਟੋਰੈਂਟ ਵਿੱਚ ਲੱਗੀ ਅੱਗ ਨਾਲ 20 ਮੌਤਾਂ, ਕਈ ਝੁਲਸੇ...
ਅੰਮ੍ਰਿਤਸਰ 'ਚ 12ਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ ਦਾ ਜ਼ਿੰਮੇਵਾਰ ਕੌਣ... ਸਕੂਲ ਜਾਂ ਸਿਸਟਮ?
ਅੰਮ੍ਰਿਤਸਰ 'ਚ 12ਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ ਦਾ ਜ਼ਿੰਮੇਵਾਰ ਕੌਣ... ਸਕੂਲ ਜਾਂ ਸਿਸਟਮ?...
CBSE Class 12 Re-evaluation 2026: CBSE ਦੇ OSM ਕਾਂਟ੍ਰੈਕਟ ਤੇ ਸਿੱਖਿਆ ਮੰਤਰਾਲੇ ਦੀ ਜਾਂਚ ਤੇਜ, ਉੱਠੇ ਗੰਭੀਰ ਸਵਾਲ
CBSE Class 12 Re-evaluation 2026: CBSE ਦੇ OSM ਕਾਂਟ੍ਰੈਕਟ ਤੇ ਸਿੱਖਿਆ ਮੰਤਰਾਲੇ ਦੀ ਜਾਂਚ ਤੇਜ, ਉੱਠੇ ਗੰਭੀਰ ਸਵਾਲ...