AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕੁਦਰਤੀ ਮੌਤ ਨਹੀਂ, ਫਾਂਸੀ ਦੀ ਸਜ਼ਾ ਮਿਲਣੀ ਚਾਹੀਦੀ ਸੀ, ਸੱਜਣ ਕੁਮਾਰ ਦੀ ਮੌਤ ‘ਤੇ ਬੋਲੇ 84 ਪੀੜਤ

ਕਾਂਗਰਸੀ ਨੇਤਾ ਸੱਜਣ ਕੁਮਾਰ ਦੀ ਇਲਾਜ ਦੌਰਾਨ ਹੋਈ ਮੌਤ ਮਾਮਲੇ 'ਤੇ 1984 ਪੀੜਿਤ ਨੇ ਨਿਰਾਸ਼ਾ ਜਤਾਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਹਲੇ ਵੀ ਇਨਸਾਫ ਦੀ ਉਡੀਕ ਹੈ। ਕਿਉਂਕਿ ਸੱਜਣ ਕੁਮਾਰ ਦੀ ਮੌਤ ਇੱਕ ਕੁਦਰਤੀ ਮੌਤ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਸੱਜਣ ਕੁਮਾਰ ਨੂੰ ਫਾਂਸੀ ਹੁੰਦੀ ਤਾਂ ਸਾਡੇ ਦਿਲ ਨੂੰ ਵੀ ਤਸਲੀ ਮਿਲਦੀ।

ਕੁਦਰਤੀ ਮੌਤ ਨਹੀਂ, ਫਾਂਸੀ ਦੀ ਸਜ਼ਾ ਮਿਲਣੀ ਚਾਹੀਦੀ ਸੀ, ਸੱਜਣ ਕੁਮਾਰ ਦੀ ਮੌਤ 'ਤੇ ਬੋਲੇ 84 ਪੀੜਤ
rajinder-arora-ludhiana
| Updated On: 20 Aug 2026 18:06 PM IST
Share

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਕਾਂਗਰਸੀ ਐੱਮਪੀ ਸੱਜਣ ਕੁਮਾਰ ਦੀ ਮੌਤ ਹੋ ਗਈ ਹੈ। ਸੂਤਰਾਂ ਮੁਤਾਬਕ ਉਨ੍ਹਾਂ ਨੂੰ ਸਫਦਰਜੰਗ ਹਸਪਤਾਲ ਲਿਆਂਦਾ ਗਿਆ। ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨਿਆ ਗਿਆ। 1984 ਦੇ ਪੀੜਤਾਂ ਨੇ ਕਿਹਾ ਕਿ ਸੱਜਣ ਕੁਮਾਰ ਦੀ ਕੁਦਰਤੀ ਮੌਤ ਹੋਈ ਹੈ। ਸਗੋਂ ਫਾਂਸੀ ਦੀ ਸਜ਼ਾ ਮਿਲਣੀ ਚਾਹੀਦੀ ਸੀ।

ਦਿੱਲੀ ਛਾਉਣੀ ਦੇ ਪਾਲਮ ਕਲੋਨੀ ਵਿੱਚ ਪੰਜ ਸਿੱਖਾਂ ਦੇ ਕਤਲ ਤੋਂ ਬਾਅਦ ਇੱਕ ਗੁਰਦੁਆਰੇ ਨੂੰ ਸਾੜ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਦੋਸ਼ੀ ਪਾਇਆ ਗਿਆ ਸੀ। ਦਿੱਲੀ ਹਾਈ ਕੋਰਟ ਨੇ 17 ਦਸੰਬਰ 2018 ਨੂੰ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

ਕੁਰਦਰਤੀ ਮੌਤ ‘ਤੇ ਪੀੜਤਾਂ ਨੇ ਜਤਾਈ ਨਿਰਾਸ਼ਾ

ਕਾਂਗਰਸੀ ਨੇਤਾ ਸੱਜਣ ਕੁਮਾਰ ਦੀ ਇਲਾਜ ਦੌਰਾਨ ਹੋਈ ਮੌਤ ਮਾਮਲੇ ‘ਤੇ 1984 ਪੀੜਿਤ ਨੇ ਨਿਰਾਸ਼ਾ ਜਤਾਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਹਲੇ ਵੀ ਇਨਸਾਫ ਦੀ ਉਡੀਕ ਹੈ। ਕਿਉਂਕਿ ਸੱਜਣ ਕੁਮਾਰ ਦੀ ਮੌਤ ਇੱਕ ਕੁਦਰਤੀ ਮੌਤ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਸੱਜਣ ਕੁਮਾਰ ਨੂੰ ਫਾਂਸੀ ਹੁੰਦੀ ਤਾਂ ਸਾਡੇ ਦਿਲ ਨੂੰ ਵੀ ਤਸਲੀ ਮਿਲਦੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੂੰ ਅਪੀਲ ਹੈ ਕਿ 1984 ਮਾਮਲੇ ਦੇ ਬਾਕੀ ਦੋਸ਼ੀ ਜੋ ਇਸ ਵੇਲੇ ਕੋਈ ਮੰਤਰੀ ਬਣਿਆ ਹੈ ਤੇ ਕੋਈ ਵਜ਼ਾਰਤ ਦਾ ਅੰਨਦ ਲੈ ਰਿਹਾ ਹੈ। ਉਨ੍ਹਾਂ ਨੂੰ ਜਲਦ ਤੋਂ ਜਲਦ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਤਾਂ ਜੋ ਸਾਨੂੰ 42 ਸਾਲ ਪੁਰਾਣੇ ਮਾਮਲੇ ਵਿੱਚ ਇਨਸਾਫ ਮਿਲ ਸਕੇ।

ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਦੀ ਮੌਤ ਨਾਲ ਸਾਨੂੰ ਸੰਤੁਸ਼ਟੀ ਨਹੀਂ ਹੋਈ ਹੈ। 1984 ਮਾਮਲੇ ਦੇ ਕਾਤਲ ਹਾਲੇ ਵੀ ਆਰਾਮ ਦੀ ਜ਼ਿੰਦਗੀ ਜੀ ਰਹੇ ਹਨ। ਸੱਜਣ ਕੁਮਾਰ ਦੀ ਇਸ ਤਰ੍ਹਾਂ ਦੀ ਮੌਤ ਸਾਡੇ ਮਣਾਂ ਵਿੱਚ ਹਮੇਸ਼ਾ ਲਈ ਅਫਸੋਸ਼ ਰਹਿ ਜਾਵੇਗਾ।

1984 ਕਦੇ ਨਾ ਭੁੱਲਣ ਵਾਲਾ ਦਰਦ

ਸੱਜਣ ਕੁਮਾਰ ਦੀ ਮੌਤ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਸਿੱਖ ਭਾਈਚਾਰੇ ਨਾਲ ਜੁੜੇ ਆਗੂਆਂ ਅਤੇ ਮਨੁੱਖੀ ਅਧਿਕਾਰਾਂ ਲਈ ਆਵਾਜ਼ ਚੁੱਕਣ ਵਾਲਿਆਂ ਵੱਲੋਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ। ਇਸ ਦੇ ਨਾਲ ਹੀ ਨਵੰਬਰ 1984 ਦੀ ਹਿੰਸਾ ਅਤੇ ਪੀੜਤ ਪਰਿਵਾਰਾਂ ਵੱਲੋਂ ਇਨਸਾਫ਼ ਲਈ ਲੜੀ ਗਈ ਲੰਮੀ ਕਾਨੂੰਨੀ ਲੜਾਈ ਦੀਆਂ ਯਾਦਾਂ ਮੁੜ ਤਾਜ਼ਾ ਹੋ ਗਈਆਂ ਹਨ।

ਬੁਲਾਰੇ ਨੇ ਕਿਹਾ ਕਿ 1984 ਦੌਰਾਨ ਦਿੱਲੀ ਸਮੇਤ ਵੱਖ-ਵੱਖ ਥਾਵਾਂ ਤੇ ਸਿੱਖ ਪਰਿਵਾਰਾਂ ਨੇ ਬਹੁਤ ਵੱਡਾ ਸੰਤਾਪ ਹੰਢਾਇਆ। ਉਨ੍ਹਾਂ ਕਿਹਾ ਕਿ ਅਨੇਕਾਂ ਪਰਿਵਾਰਾਂ ਨੂੰ ਆਪਣੇ ਜੀਅ ਗੁਆਉਣੇ ਪਏ ਅਤੇ ਧਾਰਮਿਕ ਅਸਥਾਨਾਂ ਨੂੰ ਵੀ ਨਿਸ਼ਾਨਾ ਬਣਾਇਆ ਗਿਆ। ਪੀੜਤ ਪਰਿਵਾਰਾਂ ਨੇ ਦਹਾਕਿਆਂ ਤੱਕ ਅਦਾਲਤਾਂ ਦੇ ਦਰਵਾਜ਼ੇ ਖੜਕਾਏ ਅਤੇ ਇਨਸਾਫ਼ ਦੀ ਮੰਗ ਜਾਰੀ ਰੱਖੀ। ਉਨ੍ਹਾਂ ਮੁਤਾਬਕ 1984 ਵਿੱਚ ਹੋਏ ਅੱਤਿਆਚਾਰ ਅਤੇ ਪੀੜਤ ਪਰਿਵਾਰਾਂ ਦੀ ਇਨਸਾਫ਼ ਲਈ ਲੜਾਈ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।

Follow Us
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ......