ਸ਼ੰਭੂ ਬਾਰਡਰ ‘ਤੇ ਇਕ ਹੋਰ ਕਿਸਾਨ ਦੀ ਮੌਤ, ਪਿਆ ਦਿਲ ਦਾ ਦੌਰਾ
Kisan Death on Sambhu Border : ਬਲਵਿੰਦਰ ਸਿੰਘ ਦੀ ਮੌਤ ਤੋਂ ਬਾਅਦ ਉਹਨਾਂ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਵਿੱਚ ਸੋਗ ਦੀ ਲਹਿਰ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਹ ਬਹੁਤ ਹੀ ਦੁਖਦਾਈ ਸਥਿਤੀ ਹੈ। ਕਿਸਾਨਾਂ ਨੂੰ ਆਪਣੇ ਆਪਣਿਆਂ ਦੀਆਂ ਲਾਸ਼ਾਂ ਨੂੰ ਮੋਢਿਆਂ 'ਤੇ ਚੁੱਕ ਕੇ ਪਿੰਡ ਲਿਜਾਣਾ ਪੈਂਦਾ ਹੈ।
ਪੰਜਾਬ-ਹਰਿਆਣਾ ਦੀ ਸ਼ੰਭੂ ਸਰਹੱਦ ‘ਤੇ ਕਿਸਾਨ ਮੋਰਚੇ ‘ਚ ਹਿੱਸਾ ਲੈ ਰਹੇ ਇਕ ਹੋਰ ਕਿਸਾਨ ਦੀ ਸ਼ੁੱਕਰਵਾਰ-ਸ਼ਨੀਵਾਰ ਦੀ ਰਾਤ ਨੂੰ ਮੌਤ ਹੋ ਗਈ। ਸਿਹਤ ਵਿਗੜਨ ਤੋਂ ਬਾਅਦ ਕਿਸਾਨ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਜਿਸ ਦੌਰਾਨ ਕਿਸਾਨ ਦੀ ਮੌਤ ਹੋ ਗਈ।
ਮਰਨ ਵਾਲੇ ਕਿਸਾਨ ਦੀ ਪਹਿਚਾਣ ਬਲਵਿੰਦਰ ਸਿੰਘ ਵਜੋਂ ਹੋਈ ਹੈ। ਜੋ ਮੋਗਾ ਦਾ ਰਹਿਣ ਵਾਲੇ ਸਨ। ਉਹਨਾਂ ਦੀ ਉਮਰ ਕਰੀਬ 72 ਸਾਲ ਦੱਸੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਤਿੰਨ ਏਕੜ ਜ਼ਮੀਨ ਦਾ ਮਾਲਕ ਸੀ। ਹਾਲ ਹੀ ਵਿੱਚ ਸਰਕਾਰ ਦੀ ਉਦਾਸੀਨਤਾ ਅਤੇ ਅਣਗਹਿਲੀ ਕਾਰਨ ਉਹ ਸ਼ੰਭੂ ਸਰਹੱਦ ਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਹਿੱਸਾ ਬਣਿਆ ਸੀ।
ਬਲਵਿੰਦਰ ਸਿੰਘ ਦੀ ਮੌਤ ਤੋਂ ਬਾਅਦ ਉਹਨਾਂ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਵਿੱਚ ਸੋਗ ਦੀ ਲਹਿਰ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਹ ਬਹੁਤ ਹੀ ਦੁਖਦਾਈ ਸਥਿਤੀ ਹੈ। ਕਿਸਾਨਾਂ ਨੂੰ ਆਪਣੇ ਆਪਣਿਆਂ ਦੀਆਂ ਲਾਸ਼ਾਂ ਨੂੰ ਮੋਢਿਆਂ ‘ਤੇ ਚੁੱਕ ਕੇ ਪਿੰਡ ਲਿਜਾਣਾ ਪੈਂਦਾ ਹੈ।
ਬਲਵਿੰਦਰ ਸਿੰਘ ਕੁਝ ਦਿਨਾਂ ਤੋਂ ਬਿਮਾਰ ਸਨ। ਉਹਨਾਂ ਦੀ ਸਿਹਤ ਵਿਗੜਨ ਤੇ ਪਹਿਲਾਂ ਉਹਨਾਂ ਰਾਜਪੁਰਾ ਲਿਜਾਇਆ ਗਿਆ, ਜਿੱਥੇ ਉਹਨਾਂ ਦੀ ਹਾਲਤ ਗੰਭੀਰ ਵੇਖੀ ਜਾ ਰਹੀ ਹੈ। ਜਿਸ ਤੋਂ ਬਾਅਦ ਉਹਨਾਂ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ ਅਤੇ ਆਖਰਕਾਰ ਉਹਨਾਂ ਨੂੰ ਚੰਡੀਗੜ੍ਹ ਸਥਿਤ ਪੀਜੀਆਈ ਲਿਜਾਇਆ ਗਿਆ, ਜਿੱਥੇ ਦੇਰ ਰਾਤ ਉਸ ਦੀ ਮੌਤ ਹੋ ਗਈ। ਮੌਤ ਤੋਂ ਬਾਅਦ ਉਹਨਾਂ ਦੀ ਲਾਸ਼ ਨੂੰ ਪੋਸਟਮਾਰਟਮ ਲਈ ਪੀ.ਜੀ.ਆਈ. ਵਿਖੇ ਰੱਖਿਆ ਗਿਆ ਹੈ।
ਕੇਂਦਰ ਸਰਕਾਰ ਦੀ ਅਣਗਹਿਲੀ
ਬਲਵਿੰਦਰ ਸਿੰਘ ਦੀ ਮੌਤ ਨੇ ਇੱਕ ਵਾਰ ਫਿਰ ਕਿਸਾਨਾਂ ਵਿੱਚ ਸਰਕਾਰ ਪ੍ਰਤੀ ਗੁੱਸਾ ਅਤੇ ਅਸੰਤੁਸ਼ਟੀ ਵਧਾ ਦਿੱਤੀ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਅਣਗਹਿਲੀ ਕਾਰਨ ਕਿਸਾਨ ਅੰਦੋਲਨ ਵਿੱਚ ਸ਼ਾਮਿਲ ਕਿਸਾਨਾਂ ਦੀ ਸਿਹਤ ਅਤੇ ਮਾਨਸਿਕ ਹਾਲਤ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਨੂੰ ਜਲਦੀ ਤੋਂ ਜਲਦੀ ਮੰਨਣ ਦੀ ਅਪੀਲ ਕੀਤੀ ਹੈ ਤਾਂ ਜੋ ਕਿਸਾਨਾਂ ਨੂੰ ਅੰਦੋਲਨ ਦੌਰਾਨ ਅਜਿਹੀਆਂ ਮੁਸ਼ਕਲਾਂ ਅਤੇ ਦੁਖਦਾਈ ਘਟਨਾਵਾਂ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ
ਜ਼ਿਕਰਯੋਗ ਹੈ ਕਿ ਸ਼ੰਭੂ ਬਾਰਡਰ ਤੇ ਚੱਲ ਰਹੇ ਧਰਨੇ ਵਿੱਚ ਹੁਣ ਤੱਕ ਕਈ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਜਦੋਂਕਿ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਲੈਕੇ ਕਈ ਮਾਮਲੇ ਪੰਜਾਬ ਹਰਿਆਣਾ ਹਾਈਕੋਰਟ ਵੀ ਪਹੁੰਚੇ ਸਨ।