AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਮਾਲੇਰਕੋਟਲਾ ‘ਚ ਸੰਯੁਕਤ ਕਿਸਾਨ ਮੋਰਚੇ ਦਾ ‘ਜੇਲ੍ਹ ਭਰੋ’ ਅੰਦੋਲਨ, ਕੇਂਦਰ ਖ਼ਿਲਾਫ਼ ਸੜਕਾਂ ‘ਤੇ ਉੱਤਰੇ ਕਿਸਾਨ

ਸੰਯੁਕਤ ਕਿਸਾਨ ਮੋਰਚਾ (SKM) ਦੇ ਦੇਸ਼ ਵਿਆਪੀ ਸੱਦੇ 'ਤੇ ਅਤੇ ਕੇਂਦਰੀ ਟਰੇਡ ਯੂਨੀਅਨਾਂ (CTUs) ਦੇ ਪੂਰਨ ਸਮਰਥਨ ਨਾਲ ਸੋਮਵਾਰ ਨੂੰ ਮਾਲੇਰਕੋਟਲਾ ਵਿਖੇ ਵਿਸ਼ਾਲ 'ਜੇਲ੍ਹ ਭਰੋ' ਅੰਦੋਲਨ ਅਤੇ ਰੋਸ ਪ੍ਰਦਰਸ਼ਨ ਦਾ ਆਯੋਜਨ ਕੀਤਾ ਗਿਆ। ਇਤਿਹਾਸਕ 'ਭਾਰਤ ਛੱਡੋ ਅੰਦੋਲਨ ਦੀ 84ਵੀਂ ਵਰ੍ਹੇਗੰਢ' ਦੇ ਮੌਕੇ 'ਤੇ ਉਲੀਕੇ ਗਏ ਇਸ ਪ੍ਰਦਰਸ਼ਨ ਦੌਰਾਨ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਔਰਤਾਂ ਸਮੇਤ ਵਿਸ਼ਾਲ ਮਿਹਨਤਕਸ਼ ਵਰਗ ਨੇ ਸੜਕਾਂ 'ਤੇ ਉੱਤਰ ਕੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਮਾਲੇਰਕੋਟਲਾ 'ਚ ਸੰਯੁਕਤ ਕਿਸਾਨ ਮੋਰਚੇ ਦਾ 'ਜੇਲ੍ਹ ਭਰੋ' ਅੰਦੋਲਨ, ਕੇਂਦਰ ਖ਼ਿਲਾਫ਼ ਸੜਕਾਂ 'ਤੇ ਉੱਤਰੇ ਕਿਸਾਨ
tv9-punjabi
| Updated On: 10 Aug 2026 20:59 PM IST
Share

ਸੰਯੁਕਤ ਕਿਸਾਨ ਮੋਰਚਾ (SKM) ਦੇ ਦੇਸ਼ ਵਿਆਪੀ ਸੱਦੇ ‘ਤੇ ਅਤੇ ਕੇਂਦਰੀ ਟਰੇਡ ਯੂਨੀਅਨਾਂ (CTUs) ਦੇ ਪੂਰਨ ਸਮਰਥਨ ਨਾਲ ਸੋਮਵਾਰ ਨੂੰ ਮਾਲੇਰਕੋਟਲਾ ਵਿਖੇ ਵਿਸ਼ਾਲ ‘ਜੇਲ੍ਹ ਭਰੋ’ ਅੰਦੋਲਨ ਅਤੇ ਰੋਸ ਪ੍ਰਦਰਸ਼ਨ ਦਾ ਆਯੋਜਨ ਕੀਤਾ ਗਿਆ। ਇਤਿਹਾਸਕ ‘ਭਾਰਤ ਛੱਡੋ ਅੰਦੋਲਨ ਦੀ 84ਵੀਂ ਵਰ੍ਹੇਗੰਢ’ ਦੇ ਮੌਕੇ ‘ਤੇ ਉਲੀਕੇ ਗਏ ਇਸ ਪ੍ਰਦਰਸ਼ਨ ਦੌਰਾਨ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਔਰਤਾਂ ਸਮੇਤ ਵਿਸ਼ਾਲ ਮਿਹਨਤਕਸ਼ ਵਰਗ ਨੇ ਸੜਕਾਂ ‘ਤੇ ਉੱਤਰ ਕੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਵਾਅਦਿਆਂ ਤੋਂ ਭੱਜ ਰਹੀ ਹੈ ਕੇਂਦਰ ਸਰਕਾਰ: ਕਿਸਾਨ ਆਗੂ

ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਜਨਰਲ ਸਕੱਤਰ ਕੇਵਲ ਸਿੰਘ ਭੜੀ ਨੇ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲੇ ਇਤਿਹਾਸਕ ਕਿਸਾਨ ਅੰਦੋਲਨ ਦੌਰਾਨ 9 ਦਸੰਬਰ 2021 ਨੂੰ ਕੇਂਦਰ ਸਰਕਾਰ ਨੇ ਲਿਖਤੀ ਭਰੋਸਾ ਦਿੱਤਾ ਸੀ। ਹਾਲਾਂਕਿ, ਸਾਲ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਆਪਣੇ ਕੀਤੇ ਵਾਅਦਿਆਂ ਤੋਂ ਪੂਰੀ ਤਰ੍ਹਾਂ ਮੁਕਰ ਰਹੀ ਹੈ, ਜਿਸ ਦੇ ਰੋਸ ਵਜੋਂ ਅੱਜ ਦੇਸ਼ ਵਿਆਪੀ ਸੰਘਰਸ਼ ਦਾ ਰਸਤਾ ਅਖ਼ਤਿਆਰ ਕਰਨਾ ਪਿਆ ਹੈ।

ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੁੱਖ ਮੰਗਾਂ

ਰੋਸ ਪ੍ਰਦਰਸ਼ਨ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਨੇ ਆਪਣੀਆਂ ਮੁੱਖ ਮੰਗਾਂ ਨੂੰ ਸਰਕਾਰ ਅੱਗੇ ਜ਼ੋਰਦਾਰ ਢੰਗ ਨਾਲ ਰੱਖਿਆ:

ਐੱਮ.ਐੱਸ.ਪੀ. ਦੀ ਕਾਨੂੰਨੀ ਗਾਰੰਟੀ: ਸਾਰੀਆਂ ਫ਼ਸਲਾਂ ਲਈ C2+50% ਫਾਰਮੂਲੇ ਦੇ ਤਹਿਤ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ ਅਤੇ ਸਰਕਾਰੀ ਖ਼ਰੀਦ ਸੁਨਿਸ਼ਚਿਤ ਕੀਤੀ ਜਾਵੇ।

ਕਰਜ਼ਾ ਮੁਆਫ਼ੀ ਅਤੇ ਮੁਆਵਜ਼ਾ: ਕਿਸਾਨਾਂ ਅਤੇ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਤੁਰੰਤ ਮੁਆਫ਼ ਕੀਤਾ ਜਾਵੇ ਅਤੇ ਖ਼ੁਦਕੁਸ਼ੀ ਪੀੜਤ ਕਿਸਾਨ ਪਰਿਵਾਰਾਂ ਨੂੰ 25 ਲੱਖ ਰੁਪਏ ਦੀ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾਵੇ।

ਕਿਰਤ ਕਾਨੂੰਨਾਂ ਤੇ ਬਿਜਲੀ ਨਿੱਜੀਕਰਨ ਦਾ ਵਿਰੋਧ: ਚਾਰੇ ਨਵੇਂ ਕਿਰਤ ਕੋਡ ਰੱਦ ਕੀਤੇ ਜਾਣ ਅਤੇ ਬਿਜਲੀ ਸੰਸ਼ੋਧਨ ਬਿੱਲ (ਨਿੱਜੀਕਰਨ) ਨੂੰ ਤੁਰੰਤ ਵਾਪਸ ਲਿਆ ਜਾਵੇ।

ਰੋਜ਼ਗਾਰ ਅਤੇ ਸਮਾਜਿਕ ਸੁਰੱਖਿਆ: ਮਨਰੇਗਾ ਤਹਿਤ ਸਾਲ ਵਿੱਚ 200 ਦਿਨ ਦਾ ਰੋਜ਼ਗਾਰ ਅਤੇ ₹700 ਦਿਹਾੜੀ ਤੈਅ ਕੀਤੀ ਜਾਵੇ, ਨਾਲ ਹੀ ਕਿਸਾਨਾਂ ਨੂੰ ₹10,000 ਮਹੀਨਾਵਾਰ ਪੈਨਸ਼ਨ ਦਿੱਤੀ ਜਾਵੇ।

ਵਿਸ਼ਾਲ ਇਕੱਠ ‘ਚ ਜੁਟੇ ਪ੍ਰਮੁੱਖ ਆਗੂ

ਇਸ ਵਿਸ਼ਾਲ ਰੋਸ ਪ੍ਰਦਰਸ਼ਨ ਵਿੱਚ ਜੋਗਿੰਦਰ ਸਿੰਘ ਔਲਖ, ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ, ਬੂਟਾ ਖਾਂ ਸੰਗੈਣ, ਸਰਬਜੀਤ ਸਿੰਘ, ਕਾਮਰੇਡ ਦੇਵ ਰਾਜ ਵਰਮਾ, ਭਰਪੂਰ ਸਿੰਘ ਬੁਲਾਪੁਰ, ਕਾਮਰੇਡ ਮੁਹੰਮਦ ਖ਼ਲੀਲ, ਸੁਰਿੰਦਰ ਭੈਣੀ, ਗੁਰਮੇਲ ਕੌਰ ਦੁਲਮਾ ਅਤੇ ਗੁਰਮੀਤ ਕੌਰ ਕੁਤਾਲਾ ਸਮੇਤ ਭਾਰੀ ਗਿਣਤੀ ਵਿੱਚ ਕਿਸਾਨ, ਮਜ਼ਦੂਰ ਅਤੇ ਔਰਤ ਆਗੂਆਂ ਨੇ ਸ਼ਮੂਲੀਅਤ ਕੀਤੀ।

Follow Us
Gadar ਤੋਂ ਬਾਅਦ Batwara 1947 ਲੈ ਕੇ ਆ ਰਹੇ Sunny Deol, TV9 ਨਾਲ ਕੀਤੀ ਖਾਸ ਗੱਲਬਾਤ
Gadar ਤੋਂ ਬਾਅਦ Batwara 1947 ਲੈ ਕੇ ਆ ਰਹੇ Sunny Deol, TV9 ਨਾਲ ਕੀਤੀ ਖਾਸ ਗੱਲਬਾਤ...
ਸੈਨਿਕਾਂ ਲਈ 1000 ਯੂਨਿਟ ਖੂਨਦਾਨ, ਰਾਜਨਾਥ ਸਿੰਘ ਨੇ ਕੀਤਾ ਪ੍ਰਸ਼ੰਸਾ
ਸੈਨਿਕਾਂ ਲਈ 1000 ਯੂਨਿਟ ਖੂਨਦਾਨ, ਰਾਜਨਾਥ ਸਿੰਘ ਨੇ ਕੀਤਾ ਪ੍ਰਸ਼ੰਸਾ...
EPFO Scheme 2026: PF ਦੇ ਨਵੇਂ ਨਿਯਮ, ਕਰਮਚਾਰੀਆਂ 'ਤੇ ਵੱਡਾ ਪ੍ਰਭਾਵ
EPFO Scheme 2026: PF ਦੇ ਨਵੇਂ ਨਿਯਮ, ਕਰਮਚਾਰੀਆਂ 'ਤੇ ਵੱਡਾ ਪ੍ਰਭਾਵ...
Hoshiarpur Nagar Nigam ਨੂੰ ਮਿਲਿਆ ਨਵਾਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ, ਮੰਤਰੀ ਨੇ ਦੱਸਿਆ ਪੂਰਾ ਗਣਿਤ
Hoshiarpur Nagar Nigam ਨੂੰ ਮਿਲਿਆ ਨਵਾਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ, ਮੰਤਰੀ ਨੇ ਦੱਸਿਆ ਪੂਰਾ ਗਣਿਤ...
ਹਿਮਾਚਲ ਵਿੱਚ ਲੈਂਡਸਲਾਈਡ... ਦਿੱਲੀ ਵੀ ਹੋਈ ਜਲ-ਥਲ...ਉੱਤਰੀ ਭਾਰਤ ਵਿੱਚ ਮੀਂਹ ਦੀ ਤਬਾਹੀ ਦੀਆਂ ਵੇਖੋ ਤਸਵੀਰਾਂ
ਹਿਮਾਚਲ ਵਿੱਚ ਲੈਂਡਸਲਾਈਡ... ਦਿੱਲੀ ਵੀ ਹੋਈ ਜਲ-ਥਲ...ਉੱਤਰੀ ਭਾਰਤ ਵਿੱਚ ਮੀਂਹ ਦੀ ਤਬਾਹੀ ਦੀਆਂ ਵੇਖੋ ਤਸਵੀਰਾਂ...
UPI Payment Charges: UPI ਪੇਮੈਂਟ 'ਤੇ ਲੱਗਣ ਵਾਲੇ ਚਾਰਜ ਦੀ ਸੱਚਾਈ, ਜਾਣੋ ਕੀ ਹੈ ਵਿੱਤ ਮੰਤਰਾਲੇ ਦਾ ਨਵਾਂ ਪ੍ਰਸਤਾਵ
UPI Payment Charges: UPI ਪੇਮੈਂਟ 'ਤੇ ਲੱਗਣ ਵਾਲੇ ਚਾਰਜ ਦੀ ਸੱਚਾਈ, ਜਾਣੋ ਕੀ ਹੈ ਵਿੱਤ ਮੰਤਰਾਲੇ ਦਾ ਨਵਾਂ ਪ੍ਰਸਤਾਵ...
ਪੈਸੇ ਲੈ ਕੇ ਵੇਚਦੇ ਸਨ ਟਿਕਟਾਂ... ਹੁਣ ਨਹੀਂ ਮਿਲ ਰਹੇ ਬੰਦੇ...ਕਾਂਗਰਸ ਦੇ ਕਲੇਸ਼ 'ਤੇ AAP MLA ਗੋਲਡੀ ਕੰਬੋਜ ਦਾ ਤਿੱਖਾ ਤੰਜ
ਪੈਸੇ ਲੈ ਕੇ ਵੇਚਦੇ ਸਨ ਟਿਕਟਾਂ... ਹੁਣ ਨਹੀਂ ਮਿਲ ਰਹੇ ਬੰਦੇ...ਕਾਂਗਰਸ ਦੇ ਕਲੇਸ਼ 'ਤੇ AAP MLA ਗੋਲਡੀ ਕੰਬੋਜ ਦਾ ਤਿੱਖਾ ਤੰਜ...
FSSAI Action: FSSAI ਦਾ ਮਸ਼ਹੂਰ ਸ਼ਰਾਬ ਬ੍ਰਾਂਡਸ 'ਤੇ ਸ਼ਿਕੰਜਾ, ਜਾਂਚ ਦੇ ਦਾਇਰੇ 'ਚ Old Monk, McDowells
FSSAI Action: FSSAI ਦਾ ਮਸ਼ਹੂਰ ਸ਼ਰਾਬ ਬ੍ਰਾਂਡਸ 'ਤੇ ਸ਼ਿਕੰਜਾ, ਜਾਂਚ ਦੇ ਦਾਇਰੇ 'ਚ Old Monk, McDowells...
Indias FCRA Bill: ਸੰਸਦ ਵਿੱਚ FCRA ਸੋਧ ਬਿੱਲ 'ਤੇ ਹੰਗਾਮਾ, ਵਿਦੇਸ਼ੀ ਫੰਡਿੰਗ 'ਤੇ ਸਖ਼ਤ ਨਿਯੰਤਰਣ ਦੀ ਤਿਆਰੀ
Indias FCRA Bill: ਸੰਸਦ ਵਿੱਚ FCRA ਸੋਧ ਬਿੱਲ 'ਤੇ ਹੰਗਾਮਾ, ਵਿਦੇਸ਼ੀ ਫੰਡਿੰਗ 'ਤੇ ਸਖ਼ਤ ਨਿਯੰਤਰਣ ਦੀ ਤਿਆਰੀ...