ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ਵਿੱਚ ਸਸਤਾ ਮਿਲੇਗਾ ਰੇਤਾ ਅਤੇ ਬਜਰੀ, ਮਾਫੀਆ ਨੂੰ ਨੱਥ ਪਾਉਣ ਲਈ ਸਰਕਾਰ ਦਾ ਫੈਸਲਾ

ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਅਗਸਤ 2022 ਵਿੱਚ ਮਾਈਨਿੰਗ ਖੱਡ ਤੋਂ ਰੇਤੇ ਤੇ ਬੱਜਰੀ ਦਾ ਭਾਅ 9 ਰੁਪਏ ਪ੍ਰਤੀ ਕਿਊਬਿਕ ਫੁੱਟ ਤੈਅ ਕੀਤਾ ਸੀ, ਜਿਸ ਵਿੱਚ ਲੋਡਿੰਗ ਦੇ ਖ਼ਰਚੇ ਸ਼ਾਮਲ ਸਨ।

ਪੰਜਾਬ ਵਿੱਚ ਸਸਤਾ ਮਿਲੇਗਾ ਰੇਤਾ ਅਤੇ ਬਜਰੀ, ਮਾਫੀਆ ਨੂੰ ਨੱਥ ਪਾਉਣ ਲਈ ਸਰਕਾਰ ਦਾ ਫੈਸਲਾ
Follow Us
tv9-punjabi
| Published: 04 Feb 2023 10:06 AM IST
ਮਾਈਨਿੰਗ ਖੱਡ ਤੋਂ ਰੇਤੇ ਤੇ ਬੱਜਰੀ ਦੀਆਂ ਦਰਾਂ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਤੈਅ ਕਰ ਦਿੱਤੀਆਂ ਹਨ। ਇਸ ਫੈਸਲੇ ਨਾਲ ਮਕਾਨ ਬਣਾਉਣ ਵਾਲੇ ਲੋਕਾਂ ਨੂੰ ਵੱਡਾ ਫਾਇਦਾ ਹੋਵੇਗਾ। ਇਹ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਅਗਸਤ 2022 ਵਿੱਚ ਮਾਈਨਿੰਗ ਖੱਡ ਤੋਂ ਰੇਤੇ ਤੇ ਬੱਜਰੀ ਦਾ ਭਾਅ 9 ਰੁਪਏ ਪ੍ਰਤੀ ਕਿਊਬਿਕ ਫੁੱਟ ਤੈਅ ਕੀਤਾ ਸੀ, ਜਿਸ ਵਿੱਚ ਲੋਡਿੰਗ ਦੇ ਖ਼ਰਚੇ ਸ਼ਾਮਲ ਸਨ।

ਬੱਜਰੀ ਤੇ ਰੇਤੇ ਦੇ ਵੱਧੇ ਭਾਅ

ਹਾਲੀਆ ਸਮੇਂ ਦੌਰਾਨ ਰੇਤੇ ਤੇ ਬੱਜਰੀ ਦੀ ਮੰਗ ਤੇ ਸਪਲਾਈ ਵਿੱਚ ਵੱਡਾ ਪਾੜਾ ਆ ਗਿਆ, ਜਿਸ ਦੇ ਨਤੀਜੇ ਵਜੋਂ ਭਾਅ ਬਹੁਤ ਵੱਧ ਗਿਆ। ਮੰਤਰੀ ਮੰਡਲ ਨੇ ਸੂਬੇ ਵਿੱਚ ਰੇਤੇ ਦੀ ਸਥਾਨਕ ਪੱਧਰ ਉਤੇ ਉਪਲਬਧਤਾ ਵਧਾਉਣ ਲਈ ਟੈਂਡਰਾਂ ਦੀ ਸਮੀਖਿਆ ਦਾ ਅਧਿਕਾਰ ਵੀ ਡਾਇਰੈਕਟਰ ਨੂੰ ਦੇ ਦਿੱਤਾ, ਜਦੋਂ ਕਿ ਪਹਿਲਾਂ ਕੁੱਝ ਹਾਲਾਤ ਕਾਰਨ ਇਹ ਅਧਿਕਾਰ ਖ਼ਾਰਜ ਕੀਤਾ ਗਿਆ ਸੀ। ਇਹ ਇਕਰਾਰਨਾਮੇ ਅਸਲ ਵਿੱਚ ਸਿਰਫ਼ ਫਰਵਰੀ-ਮਾਰਚ 2023 ਤੱਕ ਪ੍ਰਮਾਣਿਕ ਸਨ ਅਤੇ ਇਸ ਤਰ੍ਹਾਂ ਇਨ੍ਹਾਂ ਨੂੰ ਸਿਰਫ਼ ਦੋ ਮਹੀਨਿਆਂ ਲਈ ਬਹਾਲ ਕੀਤਾ ਜਾ ਸਕਦਾ ਹੈ। ਜਿਸ ਦੌਰਾਨ ਰੇਤੇ ਦੀ ਸਪਲਾਈ ਵਧੇਗੀ ਅਤੇ ਇਸ ਨਾਲ ਹੀ ਵਿਭਾਗ ਨਵੀਂ ਟੈਂਡਰਿੰਗ ਪ੍ਰਕਿਰਿਆ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰੇਗਾ। ਮੰਤਰੀ ਮੰਡਲ ਨੇ ਅੱਜ ਰੇਤੇ ਅਤੇ ਬੱਜਰੀ ਦੇ ਉਨ੍ਹਾਂ ਟਰਾਂਸਪੋਰਟਰਾਂ ਤੋਂ ਵਸੂਲੀ ਜਾਣ ਵਾਲੀ ਰਾਇਲਟੀ ਅਤੇ ਜੁਰਮਾਨੇ ਦੀ ਰਕਮ ਵਿੱਚ ਵਾਧਾ ਕਰਨ ਦੀ ਤਜਵੀਜ਼ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ, ਜੋ ਚੈਕਿੰਗ ਸਮੇਂ ਕੋਈ ਵੀ ਸਬੰਧਤ ਦਸਤਾਵੇਜ਼ ਪੇਸ਼ ਕਰਨ ਤੋਂ ਅਸਮਰੱਥ ਹਨ। ਫਿਲਹਾਲ ਇਨ੍ਹਾਂ ਟਰਾਂਸਪੋਰਟਰਾਂ ਤੋਂ 3.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਵਸੂਲੇ ਜਾ ਰਹੇ ਹਨ।

ਸਸਤੀ ਹੋਵੇਗੀ ਰੇਤ ਤੇ ਬੱਜਰੀ ਦੀ ਸਪਲਾਈ

ਮੰਤਰੀ ਮੰਡਲ ਨੇ ਇਹ ਵੀ ਮਨਜ਼ੂਰ ਕਰ ਦਿੱਤਾ ਕਿ ਇਹ ਦਰ ਮਾਈਨਿੰਗ ਖੱਡ ਤੋਂ ਰੇਤੇ ਤੇ ਬੱਜਰੀ ਦੀ ਵਿਕਰੀ ਨਿਰਧਾਰਤ ਰੇਤ ਤੋਂ ਘੱਟ ਨਹੀਂ ਹੋਵੇਗੀ। ਰੇਤੇ ਤੇ ਬੱਜਰੀ ਦੀ ਮਾਈਨਿੰਗ ਖੱਡ ਤੋਂ ਕੀਮਤ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਕਰ ਦਿੱਤੀ ਗਈ ਹੈ, ਜਿਸ ਕਾਰਨ ਅਜਿਹੇ ਟਰਾਂਸਪੋਰਟਰਾਂ ਤੋਂ ਹੁਣ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਤੋਂ ਵੱਧ ਦਰ ਵਸੂਲੀ ਜਾਵੇਗੀ। ਇਸ ਨਾਲ ਲੋਕਾਂ ਨੂੰ ਸਸਤੀਆਂ ਦਰਾਂ ਉਤੇ ਰੇਤਾ ਤੇ ਬੱਜਰੀ ਦੀ ਸਪਲਾਈ ਯਕੀਨੀ ਬਣੇਗੀ।

Gold Silver Price News: ਆਖਿਰ ਇੰਨਾ ਮਹਿੰਗਾ ਕਿਉਂ ਹੋ ਰਹੇ ਸੋਨਾ-ਚਾਂਦੀ? ਜਾਣੋ ਵਜ੍ਹਾ
Gold Silver Price News: ਆਖਿਰ ਇੰਨਾ ਮਹਿੰਗਾ ਕਿਉਂ ਹੋ ਰਹੇ ਸੋਨਾ-ਚਾਂਦੀ? ਜਾਣੋ ਵਜ੍ਹਾ...
Beating The Retreat: ਬੀਟਿੰਗ ਰੀਟ੍ਰੀਟ ਸੈਰੇਮਨੀ ਵਿੱਚ ਤਿੰਨਾਂ ਫੌਜਾਂ ਦੇ ਬੈਂਡ ਨੇ ਜਿੱਤੇ ਦਿਲ, ਪੀਐਮ ਮੋਦੀ ਸ਼ੇਅਰ ਕੀਤਾ VIDEO
Beating The Retreat: ਬੀਟਿੰਗ ਰੀਟ੍ਰੀਟ ਸੈਰੇਮਨੀ ਵਿੱਚ ਤਿੰਨਾਂ ਫੌਜਾਂ ਦੇ ਬੈਂਡ ਨੇ ਜਿੱਤੇ ਦਿਲ, ਪੀਐਮ ਮੋਦੀ ਸ਼ੇਅਰ ਕੀਤਾ VIDEO...
Chandigarh Nagar Nigam 'ਤੇ BJP ਦਾ ਕਬਜ਼ਾ, ਤਿੰਨੋਂ ਹੀ ਅਹੁਦਿਆਂ 'ਤੇ ਖਿੜ੍ਹਿਆ 'ਕਮਲ'
Chandigarh Nagar Nigam 'ਤੇ BJP ਦਾ ਕਬਜ਼ਾ, ਤਿੰਨੋਂ ਹੀ ਅਹੁਦਿਆਂ 'ਤੇ ਖਿੜ੍ਹਿਆ 'ਕਮਲ'...
Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ
Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ...
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ...
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ...
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ...
SYL ਦੇ ਮੁੱਦੇ 'ਤੇ ਹੋਈ ਬੈਠਕ ਦਾ ਕੀ ਨਿਕਲਿਆ ਨਤੀਜਾ? ਜਾਣੋ...
SYL ਦੇ ਮੁੱਦੇ 'ਤੇ ਹੋਈ ਬੈਠਕ ਦਾ ਕੀ ਨਿਕਲਿਆ ਨਤੀਜਾ? ਜਾਣੋ......
India-EU Deal ਨਾਲ ਭਾਰਤੀ ਅਰਥਵਿਵਸਥਾ ਨੂੰ ਹੋਣਗੇ ਇਹ ਫਾਇਦੇ
India-EU Deal ਨਾਲ ਭਾਰਤੀ ਅਰਥਵਿਵਸਥਾ ਨੂੰ ਹੋਣਗੇ ਇਹ ਫਾਇਦੇ...