ਸੰਦੀਪ ਪਾਠਕ ਨੇ ਸੰਸਦ ‘ਚ ਚੁੱਕਿਆ ਬਕਾਇਆ ਫੰਡਾਂ ਦਾ ਮੁੱਦਾ, ਬੋਲੇ- ਪੰਜਾਬ ਨਾਲ ਕੋਈ ਬੇਇਨਸਾਫੀ ਨਾ ਕੀਤੀ ਜਾਵੇ

Updated On: 

11 Dec 2023 16:40 PM

ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਬਕਾਇਆ ਫੰਡਾਂ ਦੇ ਮੁੱਦੇ ਨੂੰ ਸੰਸਦ ਵਿੱਚ ਜ਼ੋਰਦਾਰ ਢੰਗ ਨਾਲ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ 8 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਪੈਸਾ ਕੇਂਦਰ ਸਰਕਾਰ ਨੇ ਰੋਕ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਹੱਥ ਜੋੜ ਕੇ ਬੇਨਤੀ ਕਰਦਾ ਹਾਂ ਕਿ ਪੰਜਾਬ ਨਾਲ ਬੇਇਨਸਾਫੀ ਨਾ ਕੀਤੀ ਜਾਵੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਈ ਗਲਤੀਆਂ ਕੀਤੀਆਂ ਹਨ।

ਸੰਦੀਪ ਪਾਠਕ ਨੇ ਸੰਸਦ ਚ ਚੁੱਕਿਆ ਬਕਾਇਆ ਫੰਡਾਂ ਦਾ ਮੁੱਦਾ, ਬੋਲੇ- ਪੰਜਾਬ ਨਾਲ ਕੋਈ ਬੇਇਨਸਾਫੀ ਨਾ ਕੀਤੀ ਜਾਵੇ

(Photo Credit: @SandeepPathak04)

Follow Us On

ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਪੰਜਾਬ ਦੇ ਬਕਾਇਆ ਫੰਡਾਂ ਦਾ ਮੁੱਦਾ ਸੰਸਦ ਵਿੱਚ ਚੁੱਕਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਪੇਂਡੂ ਵਿਕਾਸ ਫੰਡ ਦੇ ਕਰੀਬ 5500 ਕਰੋੜ ਰੁਪਏ ਕੇਂਦਰ ਕੋਲ ਫਸੇ ਹੋਏ ਹਨ। ਇਸ ਦੇ ਨਾਲ ਹੀ ਕੇਂਦਰ ਨੇ ਰਾਸ਼ਟਰੀ ਸਿਹਤ ਮਿਸ਼ਨ ਦੇ 621 ਕਰੋੜ ਰੁਪਏ, MDF ਦੇ ਲਗਭਗ 850 ਕਰੋੜ ਰੁਪਏ ਅਤੇ ਵਿਸ਼ੇਸ਼ ਸਹਾਇਕ ਦੇ 1800 ਕਰੋੜ ਰੁਪਏ ਰੋਕ ਦਿੱਤੇ ਹਨ। ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਇਸ ਮੁੱਦੇ ਨੂੰ ਸੰਸਦ ਵਿੱਚ ਜ਼ੋਰਦਾਰ ਢੰਗ ਨਾਲ ਚੁੱਕਿਆ ਹੈ।

8000 ਕਰੋੜ ਰੁਪਏ ਤੋਂ ਵੱਧ ਦਾ ਪੈਸਾ ਕੇਂਦਰ ਨੇ ਰੋਕਿਆ

ਸੰਦੀਪ ਪਾਠਕ ਨੇ ਕਿਹਾ ਕਿ ਪੰਜਾਬ ਦਾ 8000 ਕਰੋੜ ਰੁਪਏ ਤੋਂ ਵੱਧ ਦਾ ਪੈਸਾ ਕੇਂਦਰ ਸਰਕਾਰ ਨੇ ਰੋਕ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਹੱਥ ਜੋੜ ਕੇ ਬੇਨਤੀ ਕਰਦਾ ਹਾਂ ਕਿ ਪੰਜਾਬ ਨਾਲ ਬੇਇਨਸਾਫੀ ਨਾ ਕੀਤੀ ਜਾਵੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਗਲਤੀਆਂ ਕੀਤੀਆਂ ਹਨ। ਇਸ ਤੋਂ ਬਾਅਦ ਸਾਡੀ ਸਰਕਾਰ ਨੇ ਨਵੇਂ ਨਿਯਮ ਬਣਾਏ ਹਨ। ਕੇਂਦਰ ਸਰਕਾਰ ਨੇ ਵੀ ਸਹਿਮਤੀ ਦੇ ਦਿੱਤੀ ਹੈ। ਇਸ ਦੇ ਬਾਵਜੂਦ ਫੰਡ ਜਾਰੀ ਨਹੀਂ ਕੀਤੇ ਗਏ।

ਕੇਂਦਰ ਪੰਜਾਬ ਨਾਲ ਕਰ ਰਿਹਾ ਵਿਤਕਰਾ- ਮਲਵਿੰਦਰ ਕੰਗ

ਇਸ ਮੁੱਦੇ ‘ਤੇ ਆਮ ਆਦਮੀ ਪਾਰਟੀ ਦੇ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਨਾਲ ਇਸ ਤਰ੍ਹਾਂ ਦਾ ਵਿਤਕਰਾ ਕੇਂਦਰ ਸਰਕਾਰ ਪਹਿਲਾਂ ਤੋਂ ਕਰਦੀ ਆਈ ਹੈ। ਉਨ੍ਹਾਂ ਕਿਹਾ ਕਿ ਅਸੀਂ ਕਿੰਨੀ ਵਾਰ ਇਹ ਮੁੱਦੇ ਚੁੱਕੇ ਹਨ, ਕਈ ਵਾਰ ਰੋਸ ਮੁਜ਼ਾਹਰੇ ਵੀ ਕਰ ਲਏ ਪਰ ਕੇਂਦਰ ਦੀ ਸਰਕਾਰ ਇਸ ਮੁੱਦੇ ‘ਤੇ ਦੋਹਰਾ ਰਵਇਆ ਦੱਸ ਰਹੀ ਹੈ।