ਸੰਗਰੂਰ ‘ਚ ਜਵਾਈ ਨੇ ਸਹੁਰੇ ਤੇ ਸਾਲੇ ਦੇ ਮਾਰੀਆਂ ਗੋਲੀਆਂ, ਮੌਕੇ ‘ਤੇ ਹੇਈ ਮੌਤ

Published: 

30 Apr 2026 21:15 PM IST

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਤੋਂ ਇੱਕ ਬੇਹੱਦ ਮੰਦਭਾਗੀ ਅਤੇ ਦਿਲ ਕੰਬਾਊ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਜਵਾਈ ਨੇ ਗੁੱਸੇ ਵਿੱਚ ਆ ਕੇ ਆਪਣੇ ਹੀ ਸਹੁਰੇ ਅਤੇ ਸਾਲੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮਿਲੀ ਜਾਣਕਾਰੀ ਅਨੁਸਾਰ ਪੀੜਤ ਆਪਣੀ ਧੀ ਦੇ ਘਰ ਚੱਲ ਰਹੇ ਝਗੜੇ ਨੂੰ ਸੁਲਝਾਉਣ ਲਈ ਆਏ ਸਨ, ਪਰ ਗੱਲਬਾਤ ਦੌਰਾਨ ਵਿਵਾਦ ਇੰਨਾ ਵਧ ਗਿਆ ਕਿ ਮੁਲਜ਼ਮ ਨੇ ਆਪਣੀ ਪਿਸਤੌਲ ਕੱਢ ਕੇ ਦੋਵਾਂ 'ਤੇ ਫਾਇਰਿੰਗ ਕਰ ਦਿੱਤੀ।

ਸੰਗਰੂਰ ਚ ਜਵਾਈ ਨੇ ਸਹੁਰੇ ਤੇ ਸਾਲੇ ਦੇ ਮਾਰੀਆਂ ਗੋਲੀਆਂ, ਮੌਕੇ ਤੇ ਹੇਈ ਮੌਤ

Ai Genrated Image

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਤੋਂ ਇੱਕ ਬੇਹੱਦ ਮੰਦਭਾਗੀ ਅਤੇ ਦਿਲ ਕੰਬਾਊ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਜਵਾਈ ਨੇ ਗੁੱਸੇ ਵਿੱਚ ਆ ਕੇ ਆਪਣੇ ਹੀ ਸਹੁਰੇ ਅਤੇ ਸਾਲੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮਿਲੀ ਜਾਣਕਾਰੀ ਅਨੁਸਾਰ ਪੀੜਤ ਆਪਣੀ ਧੀ ਦੇ ਘਰ ਚੱਲ ਰਹੇ ਝਗੜੇ ਨੂੰ ਸੁਲਝਾਉਣ ਲਈ ਆਏ ਸਨ, ਪਰ ਗੱਲਬਾਤ ਦੌਰਾਨ ਵਿਵਾਦ ਇੰਨਾ ਵਧ ਗਿਆ ਕਿ ਮੁਲਜ਼ਮ ਨੇ ਆਪਣੀ ਪਿਸਤੌਲ ਕੱਢ ਕੇ ਦੋਵਾਂ ‘ਤੇ ਫਾਇਰਿੰਗ ਕਰ ਦਿੱਤੀ।

ਮ੍ਰਿਤਕਾਂ ਦੀ ਪਛਾਣ ਅਤੇ ਘਟਨਾ ਦਾ ਪਿਛੋਕੜ

ਮ੍ਰਿਤਕਾਂ ਦੀ ਪਛਾਣ ਸਹੁਰਾ ਲਖਬੀਰ ਸਿੰਘ ਅਤੇ ਸਾਲਾ ਜਗਸੀਰ ਸਿੰਘ ਵਜੋਂ ਹੋਈ ਹੈ। ਪੁਲਿਸ ਮੁਤਾਬਕ ਪਟਿਆਲਾ ਜ਼ਿਲ੍ਹੇ ਦੇ ਪਿੰਡ ਬਸੀ ਰਸੋਲੀ ਦੇ ਰਹਿਣ ਵਾਲੇ ਲਖਬੀਰ ਸਿੰਘ ਨੇ ਆਪਣੀ ਬੇਟੀ ਵੀਰਪਾਲ ਕੌਰ ਦਾ ਵਿਆਹ ਪਿੰਡ ਸ਼ਾਦੀਹਰੀ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਨਾਲ ਕੀਤਾ ਸੀ। ਵਿਆਹ ਤੋਂ ਬਾਅਦ ਹੀ ਦੋਵਾਂ ਪਤੀ-ਪਤਨੀ ਵਿਚਾਲੇ ਅਕਸਰ ਛੋਟੀਆਂ-ਛੋਟੀਆਂ ਗੱਲਾਂ ਨੂੰ ਲੈ ਕੇ ਤਕਰਾਰ ਹੁੰਦੀ ਰਹਿੰਦੀ ਸੀ।

ਸਮਝਾਉਣ ਗਏ ਪਿਓ-ਪੁੱਤ ਨੂੰ ਮਿਲੀ ਮੌਤ

ਬੁੱਧਵਾਰ ਰਾਤ ਨੂੰ ਜਦੋਂ ਗੁਰਵਿੰਦਰ ਸਿੰਘ ਅਤੇ ਉਸ ਦੀ ਪਤਨੀ ਵੀਰਪਾਲ ਕੌਰ ਵਿਚਾਲੇ ਵਿਵਾਦ ਜ਼ਿਆਦਾ ਵਧ ਗਿਆ, ਤਾਂ ਵੀਰਪਾਲ ਨੇ ਆਪਣੇ ਪਿਤਾ ਅਤੇ ਭਰਾ ਨੂੰ ਮਦਦ ਲਈ ਬੁਲਾਇਆ। ਲਖਬੀਰ ਸਿੰਘ ਆਪਣੇ ਪੁੱਤਰ ਜਗਸੀਰ ਸਿੰਘ ਨੂੰ ਨਾਲ ਲੈ ਕੇ ਧੀ ਦੇ ਸਹੁਰੇ ਘਰ ਪਹੁੰਚੇ ਤਾਂ ਜੋ ਮਾਮਲਾ ਸ਼ਾਂਤ ਕਰਵਾਇਆ ਜਾ ਸਕੇ। ਗੱਲਬਾਤ ਦੌਰਾਨ ਮੁਲਜ਼ਮ ਗੁਰਵਿੰਦਰ ਸਿੰਘ ਭੜਕ ਗਿਆ ਅਤੇ ਉਸ ਨੇ ਘਰ ਵਿੱਚ ਰੱਖੀ ਆਪਣੀ ਲਾਇਸੈਂਸੀ ਰਿਵਾਲਵਰ ਨਾਲ ਦੋਵਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਦੀ ਆਵਾਜ਼ ਸੁਣ ਕੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਅਤੇ ਚੀਕ-ਚੁੱਕਰ ਮਚ ਗਈ।

ਹਸਪਤਾਲ ਲਿਜਾਂਦੇ ਸਮੇਂ ਹੋਈ ਮੌਤ

ਗੋਲੀਆਂ ਲੱਗਣ ਕਾਰਨ ਦੋਵੇਂ ਪਿਓ-ਪੁੱਤ ਗੰਭੀਰ ਜ਼ਖ਼ਮੀ ਹੋ ਕੇ ਜ਼ਮੀਨ ‘ਤੇ ਡਿੱਗ ਪਏ। ਆਸ-ਪਾਸ ਦੇ ਲੋਕਾਂ ਨੇ ਇਕੱਠੇ ਹੋ ਕੇ ਉਨ੍ਹਾਂ ਨੂੰ ਤੁਰੰਤ ਨਜ਼ਦੀਕੀ ਸਰਕਾਰੀ ਹਸਪਤਾਲ ਪਹੁੰਚਾਇਆ, ਪਰ ਜ਼ਖ਼ਮ ਇੰਨੇ ਡੂੰਘੇ ਸਨ ਅਤੇ ਖ਼ੂਨ ਜ਼ਿਆਦਾ ਵਹਿ ਜਾਣ ਕਾਰਨ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਐਸ.ਐਚ.ਓ. ਮੇਜਰ ਸਿੰਘ ਨੇ ਦੱਸਿਆ ਕਿ ਫਿਲਹਾਲ ਦੋਵਾਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

ਪੁਲਿਸ ਦੀ ਕਾਰਵਾਈ

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਅਪਰਾਧ ਵਾਲੀ ਥਾਂ ਨੂੰ ਸੀਲ ਕਰ ਦਿੱਤਾ। ਫੋਰੈਂਸਿਕ ਟੀਮ ਨੂੰ ਵੀ ਸਬੂਤ ਜੁਟਾਉਣ ਲਈ ਬੁਲਾਇਆ ਗਿਆ ਅਤੇ ਆਸ-ਪਾਸ ਲੱਗੇ ਸੀਸੀਟੀਵੀ (CCTV) ਕੈਮਰਿਆਂ ਦੀ ਜਾਂਚ ਕੀਤੀ ਗਈ। ਡੀਐਸਪੀ ਡਾ. ਆਰ.ਕੇ. ਬਾਜਵਾ ਨੇ ਦੱਸਿਆ ਕਿ ਇਹ ਘਟਨਾ ਬੁੱਧਵਾਰ ਰਾਤ ਕਰੀਬ 9:30 ਵਜੇ ਵਾਪਰੀ, ਜਿਸ ਬਾਰੇ ਪੁਲਿਸ ਨੂੰ ਰਾਤ 1 ਵਜੇ ਜਾਣਕਾਰੀ ਮਿਲੀ।

ਮੁਲਜ਼ਮ ਗ੍ਰਿਫ਼ਤਾਰ

ਡੀਐਸਪੀ ਨੇ ਇਹ ਵੀ ਖ਼ੁਲਾਸਾ ਕੀਤਾ ਕਿ ਵਾਰਦਾਤ ਸਮੇਂ ਮੁਲਜ਼ਮ ਨਸ਼ੇ ਦੀ ਹਾਲਤ ਵਿੱਚ ਸੀ। ਪੁਲਿਸ ਨੇ ਮੁਲਜ਼ਮ ਗੁਰਵਿੰਦਰ ਸਿੰਘ ਵਿਰੁੱਧ ਕਤਲ ਅਤੇ ਆਰਮਜ਼ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੁਖਦਾਈ ਘਟਨਾ ਨੇ ਪੂਰੇ ਪਿੰਡ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

Follow Us