ਸੰਗਰੂਰ ‘ਚ ਕਰਜੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ: ਬੈਂਕ ਤੋਂ ਲਿਆ ਸੀ 3 ਲੱਖ ਦਾ ਲੋਨ
Sangrur Farmer Suicide: ਪੰਜਾਬ ਦੇ ਸੰਗਰੂਰ ਵਿੱਚ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਇੱਕ ਹੋਰ ਕਿਸਾਨ ਨੇ ਆਪਣੀ ਜਾਨ ਲੈ ਲਈ ਹੈ। ਇਹ ਘਟਨਾ ਸੰਗਰੂਰ ਜ਼ਿਲ੍ਹੇ ਦੇ ਪਿੰਡ ਸੁਨਾਮ ਊਧਮ ਸਿੰਘ ਵਾਲਾ ਦੀ ਹੈ। ਮ੍ਰਿਤਕ ਦੀ ਪਛਾਣ ਗੁਰਸੇਵਕ ਸਿੰਘ (25) ਵਾਸੀ ਪਿੰਡ ਭੈਣੀ ਗੰਢੂਆਂ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਗੁਰਸੇਵਕ ਸਿੰਘ ਪਿਛਲੇ ਕਾਫੀ ਸਮੇਂ ਤੋਂ 3 ਲੱਖ ਰੁਪਏ ਦੇ ਕਰਜ਼ੇ ਕਾਰਨ ਪ੍ਰੇਸ਼ਾਨ ਸੀ।
Punjab Farmer Suicide: ਸੰਗਰੂਰ ‘ਚ ਕਰਜ਼ੇ ਤੋਂ ਦੁਖੀ 25 ਸਾਲਾ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਇਹ ਘਟਨਾ ਸੰਗਰੂਰ ਜ਼ਿਲ੍ਹੇ ਦੇ ਪਿੰਡ ਸੁਨਾਮ ਊਧਮ ਸਿੰਘ ਵਾਲਾ ਦੀ ਹੈ। ਮ੍ਰਿਤਕ ਦੀ ਪਛਾਣ ਗੁਰਸੇਵਕ ਸਿੰਘ (25) ਵਾਸੀ ਪਿੰਡ ਭੈਣੀ ਗੰਢੂਆਂ ਵਜੋਂ ਹੋਈ ਹੈ। ਸੰਗਰੂਰ ਪੁਲਿਸ ਨੇ ਮ੍ਰਿਤਕ ਕਿਸਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸੰਗਰੂਰ ਦੇ ਸਰਕਾਰੀ ਹਸਪਤਾਲ ਵਿੱਚ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਮ੍ਰਿਤਕ ਗੁਰਸੇਵਕ ਸਿੰਘ ਪਿਛਲੇ ਕਾਫੀ ਸਮੇਂ ਤੋਂ 3 ਲੱਖ ਰੁਪਏ ਦੇ ਕਰਜ਼ੇ ਕਾਰਨ ਪ੍ਰੇਸ਼ਾਨ ਸੀ। 26 ਜਨਵਰੀ ਨੂੰ ਕਰੀਬ 1.30 ਵਜੇ ਗੁਰਸੇਵਕ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਜਿਸ ਕਾਰਨ ਉਸ ਦੀ ਹਾਲਤ ਵਿਗੜ ਗਈ ਅਤੇ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ।
ਇਲਾਜ ਦੌਰਾਨ ਹੋਈ ਮੌਤ
ਬੀਕੇਯੂ ਉਗਰਾਹਾਂ ਦੇ ਪ੍ਰੈਸ ਸਕੱਤਰ ਸੁਖਪਾਲ ਸਿੰਘ ਮਾਣਕ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸੁਨਾਮ ਬਲਾਕ ਦੇ ਪਿੰਡ ਭੈਣੀ ਗੰਢੂਆਂ ਦੇ ਗੁਰਸੇਵਕ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ। ਪਰਿਵਾਰ ਵਾਲਿਆਂ ਨੇ ਉਸ ਨੂੰ ਸੁਨਾਮ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਸੀ। ਜਿੱਥੇ ਇਲਾਜ ਦੌਰਾਨ ਦੇਰ ਰਾਤ ਉਸ ਦੀ ਮੌਤ ਹੋ ਗਈ।
ਕਿਸਾਨ ਆਗੂ ਮਾਣਕ ਨੇ ਦੱਸਿਆ ਕਿ ਗੁਰਸੇਵਕ ਸਿੰਘ ਸਿਰ ਬੈਂਕ ਦਾ ਕਰੀਬ 3 ਲੱਖ ਰੁਪਏ ਦਾ ਕਰਜ਼ਾ ਸੀ। ਇਸ ਤੋਂ ਇਲਾਵਾ ਉਸ ਨੇ ਪਰਸਨਲ ਲੋਨ ਵੀ ਲਿਆ ਸੀ। ਕਰਜ਼ਾ ਨਾ ਮੋੜ ਸਕਣ ਕਾਰਨ ਉਹ ਚਿੰਤਤ ਸੀ। ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਪੁਲਿਸ ਮਾਮਲੇ ਦੀ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕਰੇਗੀ। ਪੰਜਾਬ ਵਿੱਚ ਬੀਤੇ ਸਾਲ 13 ਜਨਵਰੀ ‘ਤੇ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਧਰਨਾ ਦੇ ਰਹੇ ਹਨ। ਕਿਸਾਨ ਫਸਲਾਂ ਦੇ ਸਮਰਥਨ ਮੂਲ ਨੂੰ ਲੈ ਕੇ ਪੱਕੇ ਧਰਨੇ ‘ਤੇ ਬੈਠੇ ਹੋਏ ਹਨ।