AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸੰਗਰੂਰ ਸੜਕ ਹਾਦਸਾ: ਹਰਪਾਲ ਚੀਮਾ ਤੇ ਬਰਿੰਦਰ ਗੋਇਲ ਨੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

ਹਾਦਸੇ ਤੋਂ ਬਾਅਦ ਸੋਮਵਾਰ ਸਵੇਰੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀ ਮਜ਼ਦੂਰਾਂ ਦਾ ਹਾਲ ਜਾਣਿਆ। ਉਨ੍ਹਾਂ ਨੇ ਡਾਕਟਰਾਂ ਤੋਂ ਜ਼ਖ਼ਮੀਆਂ ਦੇ ਇਲਾਜ ਬਾਰੇ ਜਾਣਕਾਰੀ ਲਈ ਤੇ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ।

ਸੰਗਰੂਰ ਸੜਕ ਹਾਦਸਾ: ਹਰਪਾਲ ਚੀਮਾ ਤੇ ਬਰਿੰਦਰ ਗੋਇਲ ਨੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ
tv9-punjabi
| Updated On: 19 Oct 2026 15:11 PM IST
Share

ਸੰਗਰੂਰ ਜ਼ਿਲ੍ਹੇ ਦੇ ਲਹਿਰਾਗਾਗਾ ਇਲਾਕੇ ‘ਚ ਪਿੰਡ ਅਲੀਸ਼ੇਰ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਨੇ ਕਈ ਪਰਿਵਾਰਾਂ ਨੂੰ ਉਜਾੜ ਦਿੱਤਾ। ਇਸ ਹਾਦਸੇ ‘ਚ ਮਨਰੇਗਾ ਤਹਿਤ ਕੰਮ ਕਰ ਰਹੇ 9 ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ 11 ਤੋਂ ਵੱਧ ਮਜ਼ਦੂਰ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਪੰਜਾਬ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

ਹਰਪਾਲ ਚੀਮਾ ਤੇ ਬਰਿੰਦਰ ਗੋਇਲ ਨੇ ਜ਼ਖ਼ਮੀਆਂ ਦਾ ਜਾਣਿਆ ਹਾਲ

ਹਾਦਸੇ ਤੋਂ ਬਾਅਦ ਸੋਮਵਾਰ ਸਵੇਰੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀ ਮਜ਼ਦੂਰਾਂ ਦਾ ਹਾਲ ਜਾਣਿਆ। ਉਨ੍ਹਾਂ ਨੇ ਡਾਕਟਰਾਂ ਤੋਂ ਜ਼ਖ਼ਮੀਆਂ ਦੇ ਇਲਾਜ ਬਾਰੇ ਜਾਣਕਾਰੀ ਲਈ ਤੇ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ।

ਮੰਤਰੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਾਦਸੇ ‘ਚ ਜਾਨ ਗੁਆਉਣ ਵਾਲੇ ਮਜ਼ਦੂਰਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਇਸ ਤੋਂ ਇਲਾਵਾ, ਸਾਰੇ ਜ਼ਖ਼ਮੀਆਂ ਦੇ ਇਲਾਜ ਦਾ ਪੂਰਾ ਖ਼ਰਚ ਪੰਜਾਬ ਸਰਕਾਰ ਵੱਲੋਂ ਚੁੱਕਿਆ ਜਾਵੇਗਾ।

ਸਰਕਾਰ ਨੇ ਇਹ ਵੀ ਕਿਹਾ ਕਿ ਹਾਦਸੇ ਲਈ ਜ਼ਿੰਮੇਵਾਰ ਕਾਰ ਚਾਲਕ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜੇਕਰ ਮਜ਼ਦੂਰਾਂ ਦੀ ਸੁਰੱਖਿਆ ‘ਚ ਕਿਸੇ ਅਧਿਕਾਰੀ ਦੀ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ

ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਹਾਦਸੇ ਨੂੰ ਬੇਹੱਦ ਦੁਖਦਾਈ ਕਰਾਰ ਦਿੰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਮੁਸ਼ਕਲ ਘੜੀ ‘ਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ।

ਤੇਜ਼ ਰਫ਼ਤਾਰ ਕਾਰ ਨੇ ਮਜ਼ਦੂਰਾਂ ਨੂੰ ਦਰੜਿਆ

ਜਾਣਕਾਰੀ ਮੁਤਾਬਕ, ਐਤਵਾਰ ਸ਼ਾਮ ਨੂੰ ਲਹਿਰਾਗਾਗਾ-ਜਾਖਲ ਰੋਡ ਤੇ ਮਜ਼ਦੂਰ ਮਨਰੇਗਾ ਤਹਿਤ ਕੰਮ ਕਰ ਰਹੇ ਸਨ। ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਕੰਮ ਕਰ ਰਹੇ ਮਜ਼ਦੂਰਾਂ ਉੱਤੇ ਚੜ੍ਹ ਗਈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਸਮੇਂ ਕੁਝ ਮਜ਼ਦੂਰ ਪਾਣੀ ਪੀਣ ਤੇ ਆਰਾਮ ਕਰਨ ਲਈ ਬੈਠੇ ਹੋਏ ਸਨ। ਹਾਦਸੇ ਤੋਂ ਬਾਅਦ ਮੌਕੇ ਤੇ ਹਫ਼ੜਾ-ਦਫ਼ੜੀ ਮਚ ਗਈ ਤੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ।

ਮੁਆਵਜ਼ੇ ਨੂੰ ਲੈ ਕੇ ਮਜ਼ਦੂਰ ਜਥੇਬੰਦੀਆਂ ਨਾਰਾਜ਼

ਪੰਜਾਬ ਸਰਕਾਰ ਵੱਲੋਂ ਐਲਾਨੇ 2-2 ਲੱਖ ਰੁਪਏ ਦੇ ਮੁਆਵਜ਼ੇ ਨੂੰ ਮਜ਼ਦੂਰ ਜਥੇਬੰਦੀਆਂ ਨੇ ਠੁਕਰਾ ਦਿੱਤਾ ਹੈ। ਜਥੇਬੰਦੀਆਂ ਦਾ ਕਹਿਣਾ ਹੈ ਕਿ ਮ੍ਰਿਤਕ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਵੱਧ ਆਰਥਿਕ ਸਹਾਇਤਾ ਦਿੱਤੀ ਜਾਣੀ ਚਾਹੀਦੀ ਹੈ ਤੇ ਪੀੜਤ ਪਰਿਵਾਰਾਂ ਦੀਆਂ ਹੋਰ ਮੰਗਾਂ ਵੀ ਪੂਰੀਆਂ ਕੀਤੀਆਂ ਜਾਣ।

Follow Us
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ...
ਅੰਮ੍ਰਿਤਸਰ 'ਚ ਬੰਦ ਘਰ 'ਚੋਂ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ, ਸ਼ੱਕ ਦੇ ਘੇਰੇ 'ਚ ਨੂੰਹ
ਅੰਮ੍ਰਿਤਸਰ 'ਚ ਬੰਦ ਘਰ 'ਚੋਂ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ, ਸ਼ੱਕ ਦੇ ਘੇਰੇ 'ਚ ਨੂੰਹ...
Tiger Shroff Firing Case: ਦੋਵਾਂ ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਵਾਲ-ਵਾਲ ਬਚੇ ਐਕਟਰ
Tiger Shroff Firing Case: ਦੋਵਾਂ ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਵਾਲ-ਵਾਲ ਬਚੇ ਐਕਟਰ...
ਟਾਈਗਰ ਸ਼ਰਾਫ 'ਤੇ ਹੋਏ ਹਮਲੇ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ 'ਤੇ ਉਠੇ ਸਵਾਲ, ਪੁਲਿਸ ਜਾਂਚ ਜਾਰੀ
ਟਾਈਗਰ ਸ਼ਰਾਫ 'ਤੇ ਹੋਏ ਹਮਲੇ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ 'ਤੇ ਉਠੇ ਸਵਾਲ, ਪੁਲਿਸ ਜਾਂਚ ਜਾਰੀ...
CBI ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ, ਗ੍ਰਿਫ਼ਤਾਰੀ 'ਤੇ ਰੋਕ ਤੋਂ ਬਾਅਦ ਪਹਿਲੀ ਵਾਰ ਪਹੁੰਚੇ
CBI ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ, ਗ੍ਰਿਫ਼ਤਾਰੀ 'ਤੇ ਰੋਕ ਤੋਂ ਬਾਅਦ ਪਹਿਲੀ ਵਾਰ ਪਹੁੰਚੇ...
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...