ਸੰਗਰੂਰ ‘ਚ 2 ਨਸ਼ਾ ਤਸਕਰਾਂ ਖਿਲਾਫ਼ ਸਰਕਾਰ ਦਾ ਐਕਸ਼ਨ, ਆਲੀਸ਼ਾਨ ਘਰ ਕੀਤੇ ਢਹਿ-ਢੇਰੀ
ਪੰਜਾਬ ਸਰਕਾਰ ਵੱਲੋਂ 'ਨਸ਼ਿਆਂ ਵਿਰੁੱਧ ਜੰਗ' ਮੁਹਿੰਮ ਚਲਾਈ ਜਾ ਰਹੀ ਹੈ। ਡੀਜੀਪੀ ਗੌਰਵ ਯਾਦਵ ਨੇ ਕੱਲ੍ਹ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਹ ਵੀ ਫੈਸਲਾ ਕੀਤਾ ਗਿਆ ਕਿ ਪੁਲਿਸ ਸਟੇਸ਼ਨ ਦੇ ਕਲਰਕ ਦਾ ਕਾਰਜਕਾਲ ਹੁਣ ਦੋ ਸਾਲ ਹੋਵੇਗਾ।
ਪੰਜਾਬ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਐਕਸ਼ਨ ਮੋਡ ਵਿੱਚ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਗ੍ਰਹਿ ਜ਼ਿਲ੍ਹਾ ਸੰਗਰੂਰ ਵਿੱਚ ਬੁਲਡੋਜ਼ਰ ਨਾਲ ਕਾਰਵਾਈ ਹੋਈ, ਜਿਸ ਵਿੱਚ 2 ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੇ ਦੋ ਆਲੀਸ਼ਾਨ ਘਰ ਢਾਹ ਦਿੱਤੇ ਗਏ। ਪੁਲਿਸ ਨੇ ਮੌਕੇ ‘ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ।
ਪਹਿਲੇ ਘਰ ਦੇ ਮਾਲਕ ਦਾ ਨਾਮ ਰਾਜਪਾਲ ਸਿੰਘ ਅਤੇ ਰੱਤੋ ਹੈ। ਦੋਵੇਂ ਪਤੀ-ਪਤਨੀ ਹਨ ਅਤੇ ਉਨ੍ਹਾਂ ਵਿਰੁੱਧ ਐਨਡੀਪੀਐਸ ਐਕਟ ਤਹਿਤ 11 ਮਾਮਲੇ ਦਰਜ ਕੀਤੇ ਗਏ ਸਨ, ਜਿਨ੍ਹਾਂ ਵਿੱਚੋਂ ਪਹਿਲਾ ਮਾਮਲਾ 2017 ਵਿੱਚ ਦਰਜ ਕੀਤਾ ਗਿਆ ਸੀ। ਦੂਜਾ ਘਰ ਲੱਖੋ ਨਾਮਕ ਵਿਅਕਤੀ ਦਾ ਸੀ, ਜਿਸ ਵਿਰੁੱਧ ਐਨਡੀਪੀਐਸ ਐਕਟ ਤਹਿਤ ਚਾਰ ਮਾਮਲੇ ਦਰਜ ਸਨ, ਜੋ 2018 ਤੋਂ ਲੰਬਿਤ ਸਨ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਰ ਗੈਰ-ਕਾਨੂੰਨੀ ਢੰਗ ਨਾਲ ਬਣਾਏ ਗਏ ਸਨ। ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਪ੍ਰਸ਼ਾਸਨ ਦੇ ਹੁਕਮਾਂ ਅਨੁਸਾਰ ਕਾਰਵਾਈ ਕੀਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਇਆ।
2375 ਨਸ਼ਾ ਤਸਕਰ ਗ੍ਰਿਫ਼ਤਾਰ
ਪੰਜਾਬ ਸਰਕਾਰ ਵੱਲੋਂ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਚਲਾਈ ਜਾ ਰਹੀ ਹੈ। ਡੀਜੀਪੀ ਗੌਰਵ ਯਾਦਵ ਨੇ ਕੱਲ੍ਹ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਹ ਵੀ ਫੈਸਲਾ ਕੀਤਾ ਗਿਆ ਕਿ ਪੁਲਿਸ ਸਟੇਸ਼ਨ ਦੇ ਕਲਰਕ ਦਾ ਕਾਰਜਕਾਲ ਹੁਣ ਦੋ ਸਾਲ ਹੋਵੇਗਾ।
ਇਸ ਦੇ ਨਾਲ ਹੀ ਇਸ ਮੌਕੇ ਦੱਸਿਆ ਗਿਆ ਕਿ 17 ਦਿਨਾਂ ਵਿੱਚ ਪੂਰੇ ਸੂਬੇ ਵਿੱਚ 2575 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 1651 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਤਸਕਰਾਂ ਦੇ ਕਬਜ਼ੇ ਵਿੱਚੋਂ 95 ਕਿਲੋ ਹੈਰੋਇਨ, 52 ਕਿਲੋ ਅਫੀਮ, 1129 ਕਿਲੋ ਭੁੱਕੀ, 13.79 ਕਿਲੋ ਗਾਂਜਾ, 7.25 ਲੱਖ ਨਸ਼ੀਲੀਆਂ ਗੋਲੀਆਂ/ਟੀਕੇ, 1 ਕਿਲੋ ਆਈਸ, 1.37 ਕਿਲੋ ਕੋਕੀਨ ਅਤੇ 64 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਸਰਕਾਰ ਨੇ ‘ਸੇਫ਼ ਪੰਜਾਬ’ ਨਸ਼ਾ ਵਿਰੋਧੀ ਹੈਲਪਲਾਈਨ 9779100200 ਸ਼ੁਰੂ ਕੀਤੀ ਹੈ।